Successful Cultivation: ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਸਮੇਂ-ਸਮੇਂ 'ਤੇ ਕਿੱਤਾ ਮੁੱਖੀ ਸਿਖਲਾਈ ਕੋਰਸਾਂ ਦਾ ਆਯੋਜਨ ਕੀਤਾ ਜਾਂਦਾ ਹੈ। ਇਸ ਦਾ ਮਕਸਦ ਬੇਰੁਜ਼ਗਾਰੀ ਦੀ ਸਮੱਸਿਆ ਨੂੰ ਠੱਲ੍ਹ ਪਾਉਣਾ ਅਤੇ ਪਰਿਵਾਰ ਦੀ ਆਮਦਨ ਵਿੱਚ ਵਾਧਾ ਕਰਨਾ ਹੈ, ਤਾਂ ਜੋ ਵੱਧ ਤੋਂ ਵੱਧ ਲੋਕ ਆਤਮ-ਨਿਰਭਰ ਬਣ ਸਕਣ।
ਇਸ ਲੜੀ ਵਿੱਚ ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਲੰਗੜੋਆ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਤਿੱਲਾਂ ਦੀ ਸਫ਼ਲ ਕਾਸ਼ਤ ਲਈ ਸਿਖਲਾਈ ਕੈਂਪ ਆਯੋਜਿਤ ਕੀਤਾ ਗਿਆ, ਜਿੱਥੇ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਭਾਗ ਲਿਆ। ਆਓ ਜਾਣਦੇ ਹਾਂ ਸਿਖਲਾਈ ਕੈਂਪ ਵਿੱਚ ਕੀ ਕੁਝ ਖਾਸ ਰਿਹਾ...
ਤੇਲਬੀਜ਼ ਫ਼ਸਲਾਂ ਦੀ ਕਾਸ਼ਤ ਨੂੰ ਪ੍ਰਫੁੱਲਤ ਕਰਨ ਵਾਸਤੇ ਪਿੰਡ ਧੌਲ ਵਿਖੇ ਮਿਤੀ 5 ਜੁਲਾਈ 2024 ਨੂੰ ਪੀ.ਏ.ਯੂ. ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਲੰਗੜੋਆ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਤਿੱਲਾਂ ਦੀ ਸਫ਼ਲ ਕਾਸ਼ਤ ਲਈ ਸਿਖਲਾਈ ਦਿੱਤੀ ਗਈ। ਇਸ ਕੈਂਪ ਵਿੱਚ ਧੌਲ ਅਤੇ ਨਵਾਂ ਪਿੰਡ ਟੱਪਰੀਆਂ ਦੇ ਕਿਸਾਨਾਂ ਵੱਲੋਂ ਸ਼ਮੂਲੀਅਤ ਕੀਤੀ ਗਈ। ਇਸ ਸਿਖਲਾਈ ਦੌਰਾਨ ਸਹਾਇਕ ਪ੍ਰੋਫੈਸਰ (ਫਸਲ ਵਿਗਿਆਨ), ਡਾ. ਜਸਵਿੰਦਰ ਕੁਮਾਰ ਨੇ ਹਾਜ਼ਰ ਕਿਸਾਨਾਂ ਨੂੰ ਜੀ ਆਇਆਂ ਕਿਹਾ ਤੇ ਤਿੱਲਾਂ ਦੀ ਬਿਜਾਈ ਦੇ ਢੁਕਵੇਂ ਸਮੇਂ, ਬਿਜਾਈ ਦੇ ਢੰਗ, ਨਦੀਨ ਅਤੇ ਖਾਦ ਪ੍ਰਬੰਧਨ ਬਾਰੇ ਵਿਸਥਾਰ ਵਿੱਚ ਜਾਣਕਾਰੀ ਕਿਸਾਨਾਂ ਨਾਲ ਸਾਂਝੀ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਸਾਉਣੀ ਰੁੱਤ ਦੀਆਂ ਫ਼ਸਲਾਂ ਝੋਨਾ, ਬਾਸਮਤੀ ਅਤੇ ਮੱਕੀ ਵਿੱਚ ਧਰਤੀ ਹੇਠਲੇ ਪਾਣੀ ਦੀ ਸੰਯਮ ਨਾਲ ਵਰਤੋਂ ਕਰਨ ਬਾਰੇ ਅਤੇ ਰਸਾਇਣਿਕ ਖਾਦਾਂ ਦੀ ਵਰਤੋਂ ਮਿਟੀ ਪਰਖ ਰਿਪੋਰਟ ਦੇ ਅਧਾਰ ਤੇ ਕਰਨ ਸਬੰਧੀ ਕਿਸਾਨਾਂ ਨਾਲ ਨੁਕਤੇ ਸਾਂਝੇ ਕੀਤੇ।
ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ), ਡਾ. ਬਲਜੀਤ ਸਿੰਘ ਜੀ ਨੇ ਤਿੱਲਾਂ ਦੀ ਫ਼ਸਲ ਤੇ ਕੀੜੇ-ਮਕੌੜਿਆਂ ਅਤੇ ਬਿਮਾਰੀਆਂ ਦੀ ਰੋਕਥਾਮ ਬਾਰੇ ਜਾਣਕਾਰੀ ਦਿੰਦਿਆਂ ਕਿਸਾਨਾਂ ਨੂੰ ਹਰੇ ਤੇਲੇ ਦੀ ਰੋਕਥਾਮ ਲਈ ਫ਼ਸਲ ਦੀ ਸੰਘਣੀ ਬਿਜਾਈ ਤੋਂ ਗੁਰੇਜ਼ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਦੱਸਿਆ ਕਿ ਹਰਾ ਤੇਲਾ, ਤਿੱਲਾਂ ਦੀ ਫ਼ਸਲ ਵਿੱਚ ਫਾਇਲੋਡੀ ਬਿਮਾਰੀ ਨੂੰ ਅੱਗੇ ਫਲਾਉਣ ਦਾ ਵੀ ਕਾਰਨ ਬਣਦਾ ਹੈ, ਜਿਸ ਨਾਲ ਫ਼ਸਲ ਦਾ ਝਾੜ ਘੱਟਦਾ ਹੈ। ਡਾ. ਬਲਜੀਤ ਨੇ ਮੱਕੀ ਦੀ ਫ਼ਸਲ ਵਿੱਚ ਫਾਲ ਆਰਮੀਵਰਮ ਕੀੜੇ ਦੇ ਹਮਲੇ ਦੀਆਂ ਨਿਸ਼ਾਨੀਆਂ ਅਤੇ ਰੋਕਥਾਮ ਬਾਰੇ ਜਾਣਕਾਰੀ ਸਾਂਝੀ ਕੀਤੀ।ਇਸ ਦੇ ਨਾਲ ਹੀ ਉਨ੍ਹਾਂ ਝੋਨੇ ਦੇ ਸਰਵਪੱਖੀ ਕੀਟ ਪ੍ਰਬੰਧਨ ਬਾਰੇ ਵੀ ਜਾਣਕਾਰੀ ਕਿਸਾਨਾਂ ਨਾਲ ਸਾਂਝੀ ਕੀਤੀ।
ਇਹ ਵੀ ਪੜ੍ਹੋ : Krishi Vigyan Kendra ਬਠਿੰਡਾ ਵਿਖੇ Dairy Farming ਸੰਬੰਧੀ ਸਿਖਲਾਈ ਦਾ ਆਯੋਜਨ
ਇਸ ਸਿਖਲਾਈ ਕੈਂਪ ਵਿੱਚ ਖੇਤੀਬਾੜ੍ਹੀ ਕਿੱਤੇ ਦੇ ਨਾਲ-ਨਾਲ ਪਸ਼ੂ ਪਾਲਣ ਧੰਦੇ ਦੇ ਨਾਲ ਕਿਸਾਨਾਂ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਡਿਮਾਂਸਟ੍ਰੇਟਰ (ਪਸ਼ੂ ਵਿਗਿਆਨ), ਡਾ. ਗੁਰਿੰਦਰ ਸਿੰਘ ਨੇ ਬਰਸਾਤ ਰੁੱਤ ਵਿੱਚ ਪਸ਼ੂਆਂ ਦੀ ਸਾਂਭ-ਸੰਭਾਲ ਅਤੇ ਸੰਤੁਲਿਤ ਖੁਰਾਕ ਬਾਰੇ ਜਾਣਕਾਰੀ ਕਿਸਾਨਾਂ ਨੂੰ ਦਿੱਤੀ। ਉਨ੍ਹਾਂ ਪਸ਼ੂਆਂ ਵਿੱਚ ਚਿਚੜੀਆਂ, ਮਲੱਪਾਂ ਦੀ ਰੋਕਥਾਮ ਬਾਰੇ ਅਤੇ ਬਿਮਾਰੀਆਂ ਨਿਊਮੋਨੀਆ, ਪਸ਼ੂਆਂ ਵਿੱਚ ਲੇਵੇ ਦੀ ਸੋਜ ਦੇ ਇਲਾਜ ਬਾਰੇ ਕਿਸਾਨਾਂ ਨਾਲ ਜਾਣਕਾਰੀ ਸਾਂਝੀ ਕੀਤੀ।
Summary in English: Learn from the experts of Krishi Vigyan Kendra the best way to Successful cultivation of sesame