12 ਵੀਂ ਰਾਸ਼ਟਰੀ ਪਸ਼ੂਧਨ ਚੈਂਪੀਅਨਸ਼ਿਪ ਅਤੇ ਐਕਸਪੋਰਟ 2021 ਪੰਜਾਬ ਸਰਕਾਰ ਵੱਲੋਂ 20 ਤੋਂ 24 ਮਾਰਚ ਤੱਕ ਪੰਜਾਬ ਫੈਡਰੇਸ਼ਨ ਆਫ ਇੰਡੀਅਨ ਚੈਂਬਰਜ਼ ਆਫ਼ ਕਾਮਰਸ ਐਂਡ ਇੰਡਸਟਰੀ ਦੇ ਸਹਿਯੋਗ ਨਾਲ ਬਟਾਲਾ ਵਿਖੇ ਆਯੋਜਿਤ ਕੀਤਾ ਜਾਵੇਗਾ।
ਜਿਸ ਵਿੱਚ ਵੱਖ ਵੱਖ ਕਿਸਮਾਂ ਦੀਆਂ ਨਸਲਾਂ ਨਾਲ ਸਬੰਧਤ ਜਾਨਵਰਾਂ ਦੇ ਮੁਕਾਬਲੇ ਕਰਵਾਏ ਜਾਂਣਗੇ । ਜਾਣਕਾਰੀ ਦਿੰਦੇ ਹੋਏ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ: ਕੁਲਭੂਸ਼ਣ ਸ਼ਰਮਾ ਨੇ ਦੱਸਿਆ ਕਿ ਇਹ ਮੁਕਾਬਲਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਕਰਵਾਇਆ ਜਾਵੇਗਾ। ਉਹਨਾਂ ਨੇ ਦੱਸਿਆ ਕਿ ਇਹ ਮੁਕਾਬਲਾ ਲਗਾਤਾਰ ਪੰਜ ਦਿਨ ਚੱਲੇਗਾ।
ਇਸ ਸੰਦਰਭ ਵਿੱਚ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਜਲਦੀ ਹੀ ਸਮਾਰੋਹ ਵਾਲੀ ਜਗ੍ਹਾ ਦਾ ਦੌਰਾ ਕਰਨਗੇ। ਇਸ ਦੌਰਾਨ, ਉਨ੍ਹਾਂ ਨੇ ਜ਼ਿਲ੍ਹਾ ਪਠਾਨਕੋਟ ਦੇ ਸਾਰੇ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੂਰੀ ਤਿਆਰੀਆਂ ਦੇ ਨਾਲ ਆਪਣੇ ਸਭ ਤੋਂ ਉੱਤਮ ਨਸਲਾਂ ਦੇ ਪਸ਼ੂ ਜਿਵੇ ਗਾਂ, ਮੱਝ,ਘੋੜੇ, ਬੱਕਰੀ, ਭੇਡਾਂ ਆਦਿ ਦੇ ਨਾਲ ਇਸ ਪਸ਼ੂਧਨ ਚੈਂਪੀਅਨਸ਼ਿਪ ਵਿਚ ਹਿੱਸਾ ਲੈਣ।
ਉਨ੍ਹਾਂ ਨੇ ਦੱਸਿਆ ਕਿ ਇਸ ਵਿੱਚ 5 ਦੇਸ਼ਾਂ ਦੇ 25 ਰਾਜ ਦੇ ਪ੍ਰਤੀਨਿਧੀ ਹਿੱਸਾ ਲੈਣਗੇ।
ਇਸ ਤੋਂ ਇਲਾਵਾ ਪਸ਼ੂ ਪਾਲਣ, ਖੇਤੀਬਾੜੀ ਅਤੇ ਖੇਤੀ ਉਦਯੋਗ ਨਾਲ ਸਬੰਧਤ ਯੋਜਨਾਵਾਂ, ਉਪਕਰਣਾਂ ਅਤੇ ਨਵੀਨਤਮ ਮਸ਼ੀਨਾਂ ਦੀਆਂ 200 ਪ੍ਰਦਰਸ਼ਨੀ ਵੀ ਲਗਾਈਆਂ ਜਾਣਗੀਆਂ।
ਇਹ ਵੀ ਪੜ੍ਹੋ :- ਵੱਡਾ ਐਲਾਨ- ਹੁਣ 2 ਤੋਂ ਜ਼ਿਆਦਾ ਪਸ਼ੂ ਰੱਖਣ ਤੇ ਹੋਵੇਗੀ FIR ਦਰਜ਼
Summary in English: Livestock Championship and Export 2021 will be organized from 20 to 24 March