1. Home
  2. ਖਬਰਾਂ

Lohri Special: ਕੀ ਤੁਸੀਂ ਜਾਣਦੇ ਹੋ ਕਿ ਲੋਹੜੀ ਦਾ ਤਿਉਹਾਰ ਕਦੋਂ ਅਤੇ ਕਿੱਥੋਂ ਸ਼ੁਰੂ ਹੋਇਆ? ਇੱਥੇ ਜਾਣੋ ਤਿਉਹਾਰ ਦਾ ਪੂਰਾ ਇਤਿਹਾਸ, ਮਹੱਤਤਾ ਅਤੇ ਮਸ਼ਹੂਰ ਗੀਤ

ਲੋਹੜੀ ਦਾ ਤਿਉਹਾਰ ਮਕਰ ਸੰਕ੍ਰਾਂਤੀ ਤੋਂ ਇੱਕ ਦਿਨ ਪਹਿਲਾਂ ਮਨਾਇਆ ਜਾਂਦਾ ਹੈ। ਇਸ ਦਿਨ ਤਿਲ, ਗੁੜ, ਗਜਕ, ਰੇਵੜੀ ਅਤੇ ਮੂੰਗਫਲੀ ਨੂੰ ਅਗਨੀ ਭੇਟ ਕੀਤਾ ਜਾਂਦਾ ਹੈ। ਪਰ ਕੀ ਤੁਸੀਂ ਜਾਣਦੇ ਹੋ ਕਿ ਲੋਹੜੀ ਦਾ ਤਿਉਹਾਰ ਕਦੋਂ ਅਤੇ ਕਿੱਥੋਂ ਸ਼ੁਰੂ ਹੋਇਆ? ਜੇਕਰ ਨਹੀਂ ਤਾਂ ਇੱਥੇ ਜਾਣੋ ਤਿਉਹਾਰ ਦਾ ਪੂਰਾ ਇਤਿਹਾਸ, ਮਹੱਤਤਾ ਅਤੇ ਮਸ਼ਹੂਰ ਗੀਤ...

Gurpreet Kaur Virk
Gurpreet Kaur Virk
ਲੋਹੜੀ ਦਾ ਤਿਉਹਾਰ ਕਿਉਂ ਮਨਾਇਆ ਜਾਂਦਾ ਹੈ? ਪਿਛੋਕੜ 'ਤੇ ਇੱਕ ਨਜ਼ਰ

ਲੋਹੜੀ ਦਾ ਤਿਉਹਾਰ ਕਿਉਂ ਮਨਾਇਆ ਜਾਂਦਾ ਹੈ? ਪਿਛੋਕੜ 'ਤੇ ਇੱਕ ਨਜ਼ਰ

Lohri Festival: ਲੋਹੜੀ ਦਾ ਤਿਉਹਾਰ ਮਕਰ ਸੰਕ੍ਰਾਂਤੀ ਤੋਂ ਠੀਕ ਇੱਕ ਦਿਨ ਪਹਿਲਾਂ ਮਨਾਇਆ ਜਾਂਦਾ ਹੈ। ਇਸ ਤਿਉਹਾਰ ਦਾ ਉੱਤਰੀ ਭਾਰਤ, ਖਾਸ ਕਰਕੇ ਪੰਜਾਬ ਵਿੱਚ ਕਾਫੀ ਮਹੱਤਵ ਹੈ। ਇਹ ਤਿਉਹਾਰ ਉਨ੍ਹਾਂ ਲੋਕਾਂ ਲਈ ਵਿਸ਼ੇਸ਼ ਮਹੱਤਵ ਰੱਖਦਾ ਹੈ ਜੋ ਨਵੇਂ ਵਿਆਹੇ ਹਨ ਜਾਂ ਜਿਨ੍ਹਾਂ ਦੇ ਘਰ ਬੱਚੇ ਨੇ ਜਨਮ ਲਿਆ ਹੈ।

ਇਸ ਦਿਨ, ਸ਼ਾਮ ਨੂੰ, ਲੱਕੜ ਅਤੇ ਗੋਬਰ ਦੀਆਂ ਪਾਥੀਆਂ ਇਕੱਠੀਆਂ ਕੀਤੀਆਂ ਜਾਂਦੀਆਂ ਹਨ ਅਤੇ ਇਨ੍ਹਾਂ ਨੂੰ ਜਲਾਇਆ ਜਾਂਦਾ ਹੈ, ਅਤੇ ਪਰਿਵਾਰਕ ਮੈਂਬਰ ਇਸਦੇ ਆਲੇ-ਦੁਆਲੇ ਪਰਿਕਰਮਾ ਕਰਦੇ ਹਨ। ਅਜਿਹੇ 'ਚ ਇਹ ਜਾਣਨਾ ਬਹੁਤ ਜ਼ਰੂਰੀ ਹੈ ਕਿ ਇਸ ਤਿਉਹਾਰ ਦੀ ਸ਼ੁਰੂਆਤ ਕਦੋਂ ਅਤੇ ਕਿਥੋਂ ਹੋਈ ਅਤੇ ਲੋਹੜੀ ਦੇ ਤਿਉਹਾਰ ਦਾ ਪੂਰਾ ਇਤਿਹਾਸ ਅਤੇ ਮਹੱਤਤਾ ਕੀ ਹੈ?

ਲੋਹੜੀ ਦਾ ਤਿਉਹਾਰ ਮਕਰ ਸੰਕ੍ਰਾਂਤੀ ਤੋਂ ਇੱਕ ਦਿਨ ਪਹਿਲਾਂ ਮਨਾਇਆ ਜਾਂਦਾ ਹੈ। ਰਵਾਇਤੀ ਤੌਰ 'ਤੇ, ਲੋਹੜੀ ਫਸਲਾਂ ਦੀ ਬਿਜਾਈ ਅਤੇ ਕਟਾਈ ਨਾਲ ਜੁੜਿਆ ਇੱਕ ਵਿਸ਼ੇਸ਼ ਤਿਉਹਾਰ ਹੈ। ਇਸ ਦਿਨ ਤਿਲ, ਗੁੜ, ਗਜਕ, ਰੇਵੜੀ ਅਤੇ ਮੂੰਗਫਲੀ ਨੂੰ ਅਗਨੀ ਭੇਟ ਕੀਤੀ ਜਾਂਦੀ ਹੈ। ਪਰ ਇਸ ਦਿਨ ਖਾਸ ਤੌਰ 'ਤੇ ਇਕ ਕੰਮ ਕੀਤਾ ਜਾਂਦਾ ਹੈ, ਉਹ ਹੈ ਦੁੱਲਾ-ਭੱਟੀ ਦੀ ਕਹਾਣੀ ਸੁਣਾਉਣਾ। ਜੀ ਹਾਂ, ਇਹ ਕਹਾਣੀ ਹਰ ਵਾਰ ਲੋਹੜੀ ਮੌਕੇ ਸੁਣਾਈ ਜਾਂਦੀ ਹੈ। ਆਓ ਜਾਣਦੇ ਹਾਂ ਕਿ ਇਸ ਦਿਨ ਦੁੱਲਾ ਭੱਟੀ ਦੀ ਕਹਾਣੀ ਕਿਉਂ ਸੁਣਾਈ ਜਾਂਦੀ ਹੈ ਅਤੇ ਇਸ ਦਾ ਕੀ ਮਹਤਵ ਹੈ?

ਲੋਹੜੀ ਦਾ ਇਤਿਹਾਸ

ਲੋਹੜੀ ਦਾ ਇਤਿਹਾਸ ਦੁੱਲਾ ਭੱਟੀ ਦੀ ਕਹਾਣੀ ਨਾਲ ਵੀ ਜੁੜਿਆ ਹੋਇਆ ਹੈ। ਦੁੱਲਾ ਭੱਟੀ ਅਕਬਰ ਦੇ ਸ਼ਾਸ਼ਨਕਾਲ ਦੌਰਾਨ ਇੱਕ ਬਾਗ਼ੀ ਸੀ, ਜੋ ਕਿ ਅਮੀਰ ਲੋਕਾਂ ਦਾ ਮਾਲ ਲੁੱਟ ਕੇ ਗਰੀਬ ਲੋਕਾਂ ਵਿੱਚ ਵੰਡ ਦਿੰਦਾ ਸੀ। ਉਸ ਇਲਾਕੇ ਦੇ ਗਰੀਬ ਲੋਕ ਉਸ ਦੀ ਇਸ ਦਰਿਆ-ਦਿਲੀ ਦੇ ਕਾਇਲ ਸਨ ਇਸ ਕਰ ਕੇ ਉਹ ਲੋਕ ਉਸ ਦਾ ਆਦਰ-ਸਤਿਕਾਰ ਤੇ ਉਸ ਨੂੰ ਪਿਆਰ ਵੀ ਕਰਦੇ ਸਨ। ਇੱਕ ਵਾਰ ਦੀ ਗੱਲ ਹੈ ਕਿ ਉਸ ਨੇ ਇੱਕ ਲੜਕੀ ਤੋਂ ਅਗਵਾਕਾਰਾਂ ਤੋਂ ਇੱਕ ਲੜਕੀ ਨੂੰ ਛੁਡਾਇਆ ਤੇ ਉਸ ਲੜਕੀ ਨੂੰ ਆਪਣੀ ਧਰਮ ਦੀ ਧੀ ਬਣਾ ਲਿਆ। ਜਦੋਂ ਦੁੱਲਾ-ਭੱਟੀ ਨੇ ਲੜਕੀ ਦਾ ਵਿਆਹ ਕੀਤਾ ਤਾਂ ਉਸਨੇ ਵਿਆਹ ਵਿੱਚ ਤੋਹਫ਼ੇ ਦੇ ਤੌਰ ਤੇ ਸ਼ੱਕਰ ਪਾ ਦਿੱਤੀ।

ਲੋਹੜੀ 'ਤੇ ਦੁੱਲਾ ਭੱਟੀ ਦੀ ਕਹਾਣੀ

ਸੁੰਦਰੀ-ਮੁੰਦਰੀ ਇੱਕ ਗਰੀਬ ਬ੍ਰਾਹਮਣ ਦੀਆਂ ਮੰਗੀਆਂ ਹੋਈਆਂ ਧੀਆਂ ਸਨ, ਪਰ ਗਰੀਬੀ ਕਾਰਨ ਵਿਆਹ ਵਿੱਚ ਦੇਰੀ ਹੋ ਰਹੀ ਸੀ। ਹਾਕਮ ਨੂੰ ਕੁੜੀਆਂ ਦੇ ਹੁਸਨ ਦਾ ਪਤਾ ਲੱਗ ਗਿਆ ਤਾਂ ਉਸ ਨੇ ਇਨ੍ਹਾਂ ਨੂੰ ਜ਼ੋਰੀਂ ਚੁੱਕਣ ਦੀ ਧਾਰ ਲਈ। ਇਸ ਦੀ ਭਿਣਕ ਬ੍ਰਾਹਮਣ ਨੂੰ ਪੈ ਗਈ। ਇਸ ਲਈ ਉਸਨੇ ਕੁੜੀਆਂ ਦਾ ਜਲਦੀ ਵਿਆਹ ਕਰਨ ਲਈ ਜੰਗਲ ਵਿੱਚ ਦੁੱਲੇ ਨਾਲ ਸੰਪਰਕ ਕੀਤਾ ਅਤੇ ਦੁੱਲੇ ਨੇ ਵਿਆਹ ਦੀ ਜਿੰਮੇਵਾਰੀ ਲੈ ਲਈ ਅਤੇ ਸੁਖਦੇਵ ਮਾਦਪੁਰੀ ਦੇ ਸ਼ਬਦਾਂ ਵਿੱਚ," "ਕੁੜੀਆਂ ਦੇ ਸਹੁਰਿਆਂ ਨੇ ਹਾਕਮ ਤੋਂ ਡਰਦਿਆਂ ਕਿਹਾ ਕਿ ਉਹ ਰਾਤ ਸਮੇਂ ਹੀ ਵਿਆਹੁਣ ਆਉਣਗੇ।

ਪਿੰਡ ਤੋਂ ਬਾਹਰ ਜੰਗਲ ਵਿੱਚ ਵਿਆਹ ਰਚਾਉਣ ਦਾ ਪ੍ਰਬੰਧ ਕੀਤਾ ਗਿਆ। ਰੌਸ਼ਨੀ ਲਈ ਲੱਕੜੀਆਂ ਇਕੱਠੀਆਂ ਕਰ ਕੇ ਅੱਗ ਬਾਲੀ ਗਈ। ਦੁੱਲੇ ਨੇ ਆਲੇ-ਦੁਆਲੇ ਦੇ ਪਿੰਡਾਂ ਤੋਂ ਦਾਨ ਇਕੱਠਾ ਕੀਤਾ। ਪਿੰਡ ਵਿੱਚ ਜਿਹਨਾਂ ਦੇ ਘਰ ਨਵੇਂ ਵਿਆਹ ਹੋਏ ਸਨ ਜਾਂ ਜਿਹਨਾਂ ਦੇ ਬਾਲ ਜਨਮੇ ਸਨ ਉਨ੍ਹਾਂ ਨੇ ਵੀ ਸੁੰਦਰ-ਮੁੰਦਰੀ ਦੇ ਵਿਆਹ ’ਤੇ ਆਪਣੇ ਵੱਲੋਂ ਕੁਝ ਨਾ ਕੁਝ ਗੁੜ-ਸ਼ੱਕਰ ਤੇ ਦਾਣੇ ਆਦਿ ਦੇ ਰੂਪ ਵਿੱਚ ਦਾਨ ਦਿੱਤਾ। ਦੁੱਲੇ ਕੋਲ ਕੰਨਿਆ-ਦਾਨ ਦੇਣ ਲਈ ਇੱਕ ਲੱਪ ਸ਼ੱਕਰ ਦੀ ਹੀ ਸੀ। ਕੁੜੀਆਂ ਦਾ ਡੋਲਾ ਤੁਰ ਗਿਆ ਤੇ ਗ਼ਰੀਬ ਬ੍ਰਾਹਮਣ ਨੇ ਦੁੱਲੇ ਦਾ ਲੱਖ-ਲੱਖ ਸ਼ੁਕਰ ਕੀਤਾ। ਮੰਨਿਆ ਜਾਂਦਾ ਹੈ ਕਿ ਉਦੋਂ ਤੋਂ ਲੋਹੜੀ ਦਾ ਤਿਉਹਾਰ ਮਨਾਉਣ ਦਾ ਰਿਵਾਜ ਪੈ ਗਿਆ।

ਇਹ ਵੀ ਪੜ੍ਹੋ: Lohri Special: ਲੋਹੜੀ ਦੇ ਤਿਉਹਾਰ 'ਤੇ ਜ਼ਰੂਰ ਬਣਾਓ ਇਹ ਰਵਾਇਤੀ ਪਕਵਾਨ

ਲੋਹੜੀ ਦੇ ਤਿਉਹਾਰ ਦਾ ਮਸ਼ਹੂਰ ਗੀਤ

ਸੁੰਦਰ ਮੁੰਦਰੀਏ - ਹੋ!
ਤੇਰਾ ਕੌਣ ਵਿਚਾਰਾ - ਹੋ!
ਦੁੱਲਾ ਭੱਟੀ ਵਾਲਾ - ਹੋ!
ਦੁੱਲੇ ਧੀ ਵਿਆਹੀ - ਹੋ!
ਸੇਰ ਸੱਕਰ ਆਈ - ਹੋ!
ਕੁੜੀ ਦੇ ਬੋਝੇ ਪਾਈ - ਹੋ!
ਕੁੜੀ ਦਾ ਲਾਲ ਪਟਾਕਾ - ਹੋ!
ਕੁੜੀ ਦਾ ਸਾਲੂ ਪਾਟਾ - ਹੋ!
ਸਾਲੂ ਕੌਣ ਸਮੇਟੇ - ਹੋ!
ਚਾਚਾ ਗਾਲ੍ਹੀ ਦੇਸੇ - ਹੋ!
ਚਾਚੇ ਚੂਰੀ ਕੁੱਟੀ - ਹੋ!
ਜ਼ਿੰਮੀਦਾਰਾਂ ਲੁੱਟੀ - ਹੋ!
ਜ਼ਿੰਮੀਦਾਰ ਸਦਾਓ - ਹੋ!
ਗਿਣ ਗਿਣ ਪੌਲੇ ਲਾਓ - ਹੋ!
ਇੱਕ ਪੌਲਾ ਘਟ ਗਿਆ!
ਜ਼ਿਮੀਂਦਾਰ ਨੱਸ ਗਿਆ - ਹੋ!

ਕਿਵੇਂ ਮਨਾਈ ਜਾਂਦੀ ਹੈ ਲੋਹੜੀ?

ਗਾਉਣਾ ਅਤੇ ਨੱਚਣਾ ਜਸ਼ਨਾਂ ਦਾ ਇੱਕ ਅੰਦਰੂਨੀ ਹਿੱਸਾ ਹੈ। ਲੋਹੜੀ ਮੌਕੇ ਲੋਕ ਨਵੇਂ ਕੱਪੜੇ ਪਹਿਨਦੇ ਹਨ ਅਤੇ ਢੋਲ ਦੀ ਧੁਨ 'ਤੇ ਭੰਗੜਾ ਅਤੇ ਗਿੱਧਾ ਪਾਉਂਦੇ ਹਨ। ਪੰਜਾਬੀ ਗੀਤ ਗਾਏ ਜਾਂਦੇ ਹਨ ਅਤੇ ਹਰ ਕੋਈ ਖੁਸ਼ ਹੁੰਦਾ ਹੈ। ਲੋਹੜੀ ਦੇ ਦਿਨ ਖ਼ਾਸ ਤੌਰ 'ਤੇ ਸਰਸੋਂ ਦਾ ਸਾਗ ਅਤੇ ਮੱਕੀ ਦੀ ਰੋਟੀ ਖਾਣੇ ਵਿੱਚ ਮੁੱਖ ਕੋਰਸ ਵਜੋਂ ਪਰੋਸੀ ਜਾਂਦੀ ਹੈ। ਜਿਨ੍ਹਾਂ ਘਰਾਂ ਵਿੱਚ ਹਾਲ ਹੀ ਵਿੱਚ ਵਿਆਹ ਜਾਂ ਜਣੇਪੇ ਹੋਏ ਹਨ, ਉਨ੍ਹਾਂ ਵਿੱਚ ਲੋਹੜੀ ਦਾ ਤਿਉਹਾਰ ਉਤਸ਼ਾਹ ਦੇ ਉੱਚੇ ਪੱਧਰ 'ਤੇ ਪਹੁੰਚ ਜਾਂਦਾ ਹੈ। ਲੋਹੜੀ ਇੱਕ ਮਹਾਨ ਤਿਉਹਾਰ ਹੈ ਜੋ ਕਿਸਾਨਾਂ ਲਈ ਵੀ ਬਹੁਤ ਮਹੱਤਵ ਰੱਖਦਾ ਹੈ।

Summary in English: Lohri Special: How Lohri Started, who is Dulla Bhatti, Know the complete history, importance and famous songs of the festival here.

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters