1. Home
  2. ਖਬਰਾਂ

Lumpy Skin Disease: ਪੰਜਾਬ 'ਚ 22,58,300 ਤੋਂ ਵੱਧ ਗਾਵਾਂ ਦਾ ਟੀਕਾਕਰਨ, 30 ਅਪ੍ਰੈਲ ਤੱਕ ਟੀਚਾ ਮੁਕੰਮਲ

ਲੰਪੀ ਸਕਿਨ ਬਿਮਾਰੀ ਤੋਂ ਬਚਾਅ ਲਈ ਚਲਾਈ ਜਾ ਰਹੀ ਟੀਕਾਕਰਨ ਮੁਹਿੰਮ ਤਹਿਤ ਪੰਜਾਬ 'ਚ 90 ਫ਼ੀਸਦੀ ਟੀਚਾ ਪੂਰਾ ਕਰ ਲਿਆ ਗਿਆ ਹੈ।

Gurpreet Kaur Virk
Gurpreet Kaur Virk
ਪੰਜਾਬ 'ਚ 90% ਗਾਵਾਂ ਦਾ ਟੀਕਾਕਰਨ ਮੁਕੰਮਲ

ਪੰਜਾਬ 'ਚ 90% ਗਾਵਾਂ ਦਾ ਟੀਕਾਕਰਨ ਮੁਕੰਮਲ

Vaccination Campaign: ਲੰਪੀ ਸਕਿਨ ਬੀਮਾਰੀ ਤੋਂ ਬਚਾਅ ਲਈ ਚਲਾਈ ਜਾ ਰਹੀ ਟੀਕਾਕਰਨ ਮੁਹਿੰਮ ਨੂੰ ਨਿਰਧਾਰਤ ਸਮਾਂ ਸੀਮਾ ਤੋਂ ਪਹਿਲਾਂ ਮੁਕੰਮਲ ਕਰ ਲਿਆ ਜਾਵੇਗਾ। ਅਜਿਹਾ ਇਸ ਲਈ ਕਿਉਂਕਿ ਪਸ਼ੂ ਪਾਲਣ ਵਿਭਾਗ ਨੇ ਹੁਣ ਤੱਕ ਪੰਜਾਬ ਵਿੱਚ 25 ਲੱਖ ਗਾਵਾਂ ਦਾ ਟੀਕਾਕਰਨ ਕਰਨ ਦਾ 90 ਫ਼ੀਸਦੀ ਟੀਚਾ ਪੂਰਾ ਕਰ ਲਿਆ ਹੈ। ਮੁਹਿੰਮ ਤਹਿਤ ਸੂਬੇ 'ਚ 22 ਲੱਖ ਤੋਂ ਵੱਧ ਗਾਵਾਂ ਦਾ ਟੀਕਾਕਰਨ ਕਰ ਦਿੱਤਾ ਗਿਆ ਹੈ।

ਮਿਲੀ ਜਾਣਕਾਰੀ ਮੁਤਾਬਕ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਵੱਲੋਂ ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਸੂਬੇ ਵਿੱਚ 22,58,300 ਤੋਂ ਵੱਧ ਗਾਵਾਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ। ਪੰਜਾਬ ਦੇ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ 25 ਲੱਖ ਗਾਵਾਂ ਦਾ ਟੀਕਾਕਰਨ ਕਰਨ ਦਾ ਟੀਚਾ ਮਿੱਥਿਆ ਗਿਆ ਸੀ, ਜਿਸ ਵਿੱਚੋਂ 90 ਫੀਸਦੀ ਟੀਚਾ ਹਾਸਲ ਕਰ ਲਿਆ ਗਿਆ ਹੈ।

ਇਸ ਦੇ ਨਾਲ ਹੀ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ 30 ਅਪ੍ਰੈਲ ਤੱਕ 100 ਫ਼ੀਸਦ ਟੀਚਾ ਪੂਰਾ ਕਰ ਲਿਆ ਜਾਵੇਗਾ। ਇਸ ਦੇ ਲਈ ਪਸ਼ੂ ਪਾਲਣ ਵਿਭਾਗ ਦੀਆਂ 773 ਟੀਮਾਂ ਲੱਗੀਆਂ ਹੋਈਆਂ ਹਨ।

ਇਹ ਵੀ ਪੜ੍ਹੋ : Lumpy Skin Disease: ਲੰਪੀ ਰੋਗ ਨਾਲ ਹਜ਼ਾਰਾਂ ਪਸ਼ੂਆਂ ਦੀ ਮੌਤ, ਪਸ਼ੂ ਪਾਲਕਾਂ ਲਈ ਘਾਟਾ!

ਅੱਗੇ ਬੋਲਦਿਆਂ ਪੰਜਾਬ ਦੇ ਪਸ਼ੂ ਪਾਲਣ ਮੰਤਰੀ ਭੁੱਲਰ ਨੇ ਦੱਸਿਆ ਕਿ 15 ਫਰਵਰੀ 2023 ਨੂੰ ਪਸ਼ੂ ਪਾਲਣ ਵਿਭਾਗ ਦੀਆਂ 700 ਤੋਂ ਵੱਧ ਵੈਟਰਨਰੀ ਟੀਮਾਂ ਵੱਲੋਂ ਲੰਪੀ ਸਕਿਨ ਬੀਮਾਰੀ ਵਿਰੁੱਧ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਗਈ ਸੀ, ਜਿਸ ਨੂੰ 30 ਅਪ੍ਰੈਲ 2023 ਦੀ ਨਿਰਧਾਰਤ ਸਮਾਂ ਸੀਮਾ ਤੋਂ ਪਹਿਲਾਂ ਪੂਰਾ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ : Lumpy Skin Disease: ਪਸ਼ੂਆਂ 'ਚ ਤੇਜ਼ੀ ਨਾਲ ਵੱਧ ਰਿਹਾ ਹੈ ਰੋਗ, ਨਿਯੰਤਰਣ ਤੇ ਸੁਝਾਅ ਲਈ ਇਸ ਨੰਬਰ 'ਤੇ ਕਰੋ ਸੰਪਰਕ

ਇਸ ਮੌਕੇ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਅਣਥੱਕ ਮਿਹਨਤ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਵਿਭਾਗ ਵਿੱਚ ਨਵੇਂ ਆਏ ਵੈਟਰਨਰੀ ਅਫ਼ਸਰਾਂ ਅਤੇ ਇੰਸਪੈਕਟਰਾਂ ਦੀ ਬਦੌਲਤ ਨਿਰਧਾਰਤ ਸਮੇਂ ਤੋਂ ਪਹਿਲਾਂ ਟੀਚਾ ਪੂਰਾ ਕਰ ਲਿਆ ਜਾਵੇਗਾ।

ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ, ਫ਼ਰੀਦਕੋਟ, ਫ਼ਤਹਿਗੜ੍ਹ ਸਾਹਿਬ, ਮੋਗਾ, ਸ੍ਰੀ ਮੁਕਤਸਰ ਸਾਹਿਬ, ਐਸ.ਬੀ.ਐਸ. ਨਗਰ, ਪਟਿਆਲਾ, ਐਸ.ਏ.ਐਸ. ਨਗਰ ਤੇ ਸੰਗਰੂਰ ਵਿੱਚ 100% ਟੀਕਾਕਰਨ ਹੋ ਚੁੱਕਾ ਹੈ, 4 ਜ਼ਿਲ੍ਹਿਆਂ ਨੇ 90% ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਕਰੀਬ 80 ਫ਼ੀਸਦੀ ਟੀਕਾਕਰਨ ਮੁਕੰਮਲ ਕਰ ਲਿਆ ਗਿਆ ਹੈ।

ਰੋਕਥਾਮ ਤੇ ਨਿਯੰਤਰਣ ਉਪਾਅ:

● ਪਸ਼ੂਆਂ ਨੂੰ ਮੱਖੀਆਂ, ਚਿੱਚੜਾਂ ਤੇ ਮੱਛਰਾਂ ਦੇ ਕੱਟਣ ਤੋਂ ਬਚਾਉਣ `ਤੇ ਕੰਮ ਕਰੋ।
● ਪਸ਼ੂਆਂ ਦੇ ਆਸਰੇ ਨੂੰ ਰੋਜ਼ਾਨਾ ਸਾਫ਼ ਕਰੋ ਤੇ ਕੀਟਾਣੂਨਾਸ਼ਕ ਦਾ ਛਿੜਕਾਅ ਕਰਦੇ ਰਹੋ।
● ਪ੍ਰਭਾਵਿਤ ਪਸ਼ੂਆਂ ਨੂੰ ਖਾਣ ਲਈ ਸੰਤੁਲਿਤ ਖੁਰਾਕ ਤੇ ਹਰਾ ਚਾਰਾ ਦਿਓ।
● ਪ੍ਰਭਾਵਿਤ ਪਸ਼ੂਆਂ ਨੂੰ ਦੂਜੇ ਪਸ਼ੂਆਂ ਤੋਂ ਅਲੱਗ ਰੱਖੋ।
● ਜੇਕਰ ਇਸ ਬਿਮਾਰੀ ਕਾਰਨ ਕਿਸੇ ਪਸ਼ੂ ਦੀ ਮੌਤ ਹੋ ਜਾਵੇ ਤਾਂ ਉਸ ਪਸ਼ੂ ਦੀ ਲਾਸ਼ ਨੂੰ ਡੂੰਘੇ ਟੋਏ `ਚ ਦੱਬ ਦਿਓ।

Summary in English: Lumpy Skin Disease: Vaccination of more than 22,58,300 cows in Punjab, target completed by April 30

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters