1. Home
  2. ਖਬਰਾਂ

Madhya Pradesh ਦੇ Gwalior ਜ਼ਿਲ੍ਹੇ ਵਿੱਚ ‘MFOI Samridh Kisan Utsav 2024’ ਦਾ ਆਯੋਜਨ, Mahindra Tractors ਵੱਲੋਂ ਪ੍ਰਦਰਸ਼ਨੀ, ਵੱਡੀ ਗਿਣਤੀ ਵਿੱਚ ਕਿਸਾਨਾਂ ਦਾ ਸਨਮਾਨ

Krishi Jagran ਅਤੇ Mahindra Tractors ਦੀ ਸਰਪ੍ਰਸਤੀ ਹੇਠ 10 ਜੂਨ 2024 ਨੂੰ ਮੱਧ ਪ੍ਰਦੇਸ਼ ਦੇ ਗਵਾਲੀਅਰ ਜ਼ਿਲ੍ਹੇ ਵਿੱਚ 'ਸਮਰੱਥ ਕਿਸਾਨ ਉਤਸਵ' ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦੌਰਾਨ ਮਹਿੰਦਰਾ ਟਰੈਕਟਰਾਂ ਵੱਲੋਂ ਪ੍ਰਦਰਸ਼ਨੀ ਲਗਾਈ ਗਈ ਅਤੇ ਵੱਡੀ ਗਿਣਤੀ ਵਿੱਚ ਕਿਸਾਨਾਂ ਦਾ ਸਨਮਾਨ ਕੀਤੀ ਗਿਆ।

Gurpreet Kaur Virk
Gurpreet Kaur Virk
ਐਮਐਫਓਆਈ ਸਮ੍ਰਿਧ ਕਿਸਾਨ ਉਤਸਵ 2024

ਐਮਐਫਓਆਈ ਸਮ੍ਰਿਧ ਕਿਸਾਨ ਉਤਸਵ 2024

MFOI Samridh Kisan Utsav 2024: ਮੱਧ ਪ੍ਰਦੇਸ਼ ਦੇ ਗਵਾਲੀਅਰ ਜ਼ਿਲ੍ਹੇ ਵਿੱਚ ਸਥਿਤ ਕ੍ਰਿਸ਼ੀ ਵਿਗਿਆਨ ਕੇਂਦਰ (ਗਵਾਲੀਅਰ) ਮੱਧ ਪ੍ਰਦੇਸ਼ ਦੇ ਸਹਿਯੋਗ ਨਾਲ ਕ੍ਰਿਸ਼ੀ ਜਾਗਰਣ ਦੁਆਰਾ ਆਯੋਜਿਤ ਅਤੇ ਮਹਿੰਦਰਾ ਟਰੈਕਟਰਜ਼ ਦੁਆਰਾ ਸਪਾਂਸਰ ਕੀਤੇ ਗਏ 'ਐਮਐਫਓਆਈ ਸਮ੍ਰਿਧ ਕਿਸਾਨ ਉਤਸਵ 2024' (‘MFOI Samridh Kisan Utsav 2024’) ਦਾ ਆਯੋਜਨ ਅੱਜ 10 ਜੂਨ 2024 ਨੂੰ ਕੀਤਾ ਗਿਆ ਹੈ। ਇਸ ਪ੍ਰੋਗਰਾਮ ਵਿੱਚ ਕਈ ਕਿਸਾਨਾਂ ਸਮੇਤ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਸ਼ਿਰਕਤ ਕੀਤੀ। ਤੁਹਾਨੂੰ ਦੱਸ ਦੇਈਏ ਕਿ ਇਸ ਪ੍ਰੋਗਰਾਮ ਵਿੱਚ ਝੋਨੇ ਵਿੱਚ ਬਿਮਾਰੀਆਂ ਅਤੇ ਕੀੜਿਆਂ ਦੇ ਪ੍ਰਬੰਧਨ, ਬਾਜਰੇ ਦੀ ਕਾਸ਼ਤ ਅਤੇ ਟਰੈਕਟਰ ਉਦਯੋਗ ਵਿੱਚ ਨਵੀਆਂ ਖੋਜਾਂ ਅਤੇ ਟਰੈਕਟਰਾਂ ਦੀ ਸਾਂਭ-ਸੰਭਾਲ ਬਾਰੇ ਚਰਚਾ ਕੀਤੀ ਗਈ। ਇਸ ਦੇ ਨਾਲ ਹੀ ਕ੍ਰਿਸ਼ੀ ਜਾਗਰਣ ਦੀ ਟੀਮ ਨੇ ਪ੍ਰੋਗਰਾਮ ਵਿੱਚ ਹਾਜ਼ਰ ਕਿਸਾਨਾਂ ਨੂੰ ਖੇਤੀ ਨਾਲ ਸਬੰਧਤ ਨਵੀਆਂ ਤਕਨੀਕਾਂ ਅਤੇ ਹੋਰ ਕਈ ਅਹਿਮ ਜਾਣਕਾਰੀਆਂ ਦਿੱਤੀਆਂ।

ਇਸ ਦੇ ਨਾਲ ਹੀ ਪ੍ਰੋਗਰਾਮ ਵਿੱਚ ਕ੍ਰਿਸ਼ੀ ਜਾਗਰਣ ਦੀ ਟੀਮ ਨੇ 'ਮਿਲੀਅਨੇਅਰ ਫਾਰਮਰ ਆਫ ਇੰਡੀਆ ਐਵਾਰਡ-2024' ਬਾਰੇ ਵੀ ਕਿਸਾਨਾਂ ਨੂੰ ਜਾਗਰੂਕ ਕੀਤਾ। ਤੁਹਾਨੂੰ ਦੱਸ ਦੇਈਏ ਕਿ 'ਐਮਐਫਓਆਈ ਸਮ੍ਰਿਧ ਕਿਸਾਨ ਉਤਸਵ 2024' (‘MFOI Samridh Kisan Utsav 2024’) ਦਾ ਮੁੱਖ ਉਦੇਸ਼ ਕਿਸਾਨਾਂ ਵਿੱਚ ਗਿਆਨ ਦਾ ਆਦਾਨ-ਪ੍ਰਦਾਨ ਕਰਨਾ ਹੈ।

ਮਹਿੰਦਰਾ ਟਰੈਕਟਰਜ਼ ਵੱਲੋਂ ਪ੍ਰਦਰਸ਼ਨੀ

ਮੱਧ ਪ੍ਰਦੇਸ਼ ਦੇ ਗਵਾਲੀਅਰ ਜ਼ਿਲੇ ਵਿੱਚ ਆਯੋਜਿਤ 'ਐਮਐਫਓਆਈ ਸਮ੍ਰਿਧ ਕਿਸਾਨ ਉਤਸਵ 2024' (‘MFOI Samridh Kisan Utsav 2024’), ਈਵੈਂਟ ਵਿੱਚ ਮਹਿੰਦਰਾ ਟਰੈਕਟਰਜ਼ ਦੇ ਨਵੀਨਤਮ ਟਰੈਕਟਰਾਂ ਨੂੰ ਵੀ ਪ੍ਰਦਰਸ਼ਿਤ ਕੀਤਾ ਗਿਆ, ਜੋ ਕਿ ਖੇਤੀ ਅਭਿਆਸਾਂ ਵਿੱਚ ਕ੍ਰਾਂਤੀ ਲਿਆਉਣ ਅਤੇ ਉਤਪਾਦਕਤਾ ਵਧਾਉਣ ਲਈ ਤਿਆਰ ਕੀਤੇ ਗਏ ਹਨ, ਜਿੱਥੇ ਕਿਸਾਨਾਂ ਨੇ ਮਹਿੰਦਰਾ ਟਰੈਕਟਰਾਂ ਦੇ ਸਟਾਲ ਵਿੱਚ ਭਾਗ ਲਿਆ ਅਤੇ ਨਵੀਂ ਤਕਨੀਕ ਨਾਲ ਬਣੇ ਟਰੈਕਟਰਾਂ ਬਾਰੇ ਜਾਣਕਾਰੀ ਹਾਸਲ ਕੀਤੀ।

ਪ੍ਰੋਗਰਾਮ ਵਿੱਚ ਮੌਜੂਦ ਮਹਿਮਾਨ

ਮੱਧ ਪ੍ਰਦੇਸ਼ ਦੇ ਗਵਾਲੀਅਰ ਜ਼ਿਲ੍ਹੇ ਵਿੱਚ ਕ੍ਰਿਸ਼ੀ ਜਾਗਰਣ ਦੁਆਰਾ ਆਯੋਜਿਤ ਅਤੇ ਮਹਿੰਦਰਾ ਟਰੈਕਟਰਜ਼ ਵੱਲੋਂ ਸਪਾਂਸਰ ਕੀਤੇ ਗਏ ‘ਐਮਐਫਓਆਈ ਸਮ੍ਰਿਧ ਕਿਸਾਨ ਉਤਸਵ’ ਦੇ ਮੁੱਖ ਮਹਿਮਾਨ ਵਜੋਂ ਡਾ. ਐੱਸ.ਐੱਸ ਤੋਮਰ ਨੇ ਕਿਹਾ ਕਿ ਟਿਊਬਵੈੱਲ ਬਿਲਿੰਗ ਪਿਛਲੇ ਪੱਧਰ ਦੇ ਮੁਕਾਬਲੇ ਘਟੀ ਹੈ, ਅਤੇ ਪਾਣੀ ਦੀ ਸੰਭਾਲ ਦੇ ਯਤਨਾਂ ਵਿੱਚ ਸੁਧਾਰ ਹੋਇਆ ਹੈ। ਉਨ੍ਹਾਂ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਉਹ ਜ਼ਮੀਨਦੋਜ਼ ਪਾਈਪਲਾਈਨਾਂ ਤੋਂ ਸਪਲਾਈ ਕੀਤੇ ਪਾਣੀ ਦੀ ਸਿੰਚਾਈ ਲਈ ਵਰਤੋਂ ਕਰਨ ਤਾਂ ਜੋ ਆਵਾਜਾਈ ਅਤੇ ਵਾਸ਼ਪੀਕਰਨ ਕਾਰਨ ਹੋਣ ਵਾਲੇ ਨੁਕਸਾਨ ਨੂੰ ਘੱਟ ਕੀਤਾ ਜਾ ਸਕੇ। ਮੱਧ ਪ੍ਰਦੇਸ਼ ਵਿੱਚ ਮਹਿੰਦਰਾ ਟਰੈਕਟਰਜ਼ ਦੇ ਸਟੇਟ ਹੈੱਡ ਰੋਹਿਤ ਗੁਪਤਾ ਨੇ ਕੰਪਨੀ ਦੇ ਉਤਪਾਦ ਪੇਸ਼ ਕਰਨ ਦਾ ਮੌਕਾ ਦੇਣ ਲਈ ਕ੍ਰਿਸ਼ੀ ਜਾਗਰਣ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜ਼ਾਦੀ ਤੋਂ ਪਹਿਲਾਂ ਸਥਾਪਿਤ ਮਹਿੰਦਰਾ ਟਰੈਕਟਰਜ਼ ਉਦੋਂ ਤੋਂ ਹੀ ਕਿਸਾਨਾਂ ਦੀਆਂ ਲੋੜਾਂ ਪੂਰੀਆਂ ਕਰ ਰਹੀ ਹੈ ਅਤੇ ਵਿਕਰੀ ਵਿੱਚ 40 ਲੱਖ ਦਾ ਅੰਕੜਾ ਪਾਰ ਕਰਨ ਵਾਲੀ ਪਹਿਲੀ ਭਾਰਤੀ ਕੰਪਨੀ ਹੈ।

ਮਹਿੰਦਰਾ ਟਰੈਕਟਰਜ਼ ਦੇ ਮ੍ਰਿਤੁੰਜੇ ਨਾਗਰ ਨੇ ਟਰੈਕਟਰ ਦੀ ਸਾਂਭ-ਸੰਭਾਲ ਦੀ ਮਹੱਤਤਾ ਅਤੇ ਉਦਯੋਗ ਦੀਆਂ ਕਾਢਾਂ ਬਾਰੇ ਚਰਚਾ ਕੀਤੀ। ਉਨ੍ਹਾਂ ਨੇ ਵੱਖ-ਵੱਖ ਟਰੈਕਟਰਾਂ ਦੇ ਮਾਡਲ ਪ੍ਰਦਰਸ਼ਿਤ ਕੀਤੇ, ਉਹਨਾਂ ਦੀਆਂ ਵਿਸ਼ੇਸ਼ਤਾਵਾਂ, ਸਰਕਾਰੀ ਸਬਸਿਡੀਆਂ ਅਤੇ ਗਾਰੰਟੀਆਂ ਬਾਰੇ ਵਿਸਥਾਰ ਵਿੱਚ ਦੱਸਿਆ। ਉਨ੍ਹਾਂ ਕਿਹਾ ਕਿ ਟਰੈਕਟਰਾਂ ਦੇ ਨਾਲ-ਨਾਲ ਮਹਿੰਦਰਾ ਟਰੈਕਟਰ ਜ਼ਮੀਨ ਦੀ ਤਿਆਰੀ ਅਤੇ ਵਾਢੀ ਤੋਂ ਬਾਅਦ ਦੇ ਕੰਮ ਲਈ ਮਿਨੀਵੇਟਰ, ਪੈਡੀਵੇਟਰ ਅਤੇ ਗਾਇਰੋਵੇਟਰ ਵਰਗੇ ਉਪਕਰਨ ਵੀ ਮੁਹੱਈਆ ਕਰਵਾਉਂਦੇ ਹਨ। ਇਸ ਤੋਂ ਇਲਾਵਾ, ਉਨ੍ਹਾਂ ਨੇ ਜੂਨ ਵਿੱਚ ਉਪਲਬਧ ਕੋਂਬੋ ਪੇਸ਼ਕਸ਼ਾਂ ਨੂੰ ਵੀ ਉਜਾਗਰ ਕੀਤਾ। ਇਸ ਦੇ ਨਾਲ ਹੀ ਇਸ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਕ੍ਰਿਸ਼ੀ ਵਿਗਿਆਨ ਕੇਂਦਰ ਗਵਾਲੀਅਰ ਦੇ ਸੀਨੀਅਰ ਵਿਗਿਆਨੀ ਡਾ: ਸਤਿਆ ਪ੍ਰਕਾਸ਼ ਤੋਮਰ ਨੇ ਵੀ ਸ਼ਿਰਕਤ ਕੀਤੀ।

ਇਹ ਵੀ ਪੜੋ: 'Millionaire Farmer of India' Awards: 1 ਤੋਂ 3 ਦਸੰਬਰ ਤੱਕ ਦਿੱਲੀ 'ਚ ਹੋਵੇਗਾ 'ਮਿਲੀਅਨੇਅਰ ਫਾਰਮਰ ਆਫ ਇੰਡੀਆ' ਅਵਾਰਡ ਸ਼ੋਅ, ਜਾਣੋ ਕਿਵੇਂ ਕਰੀਏ ਰਜਿਸਟਰੇਸ਼ਨ?

ਕਿਸਾਨਾਂ ਦਾ ਸਰਟੀਫਿਕੇਟ ਨਾਲ ਸਨਮਾਨ

'ਐਮਐਫਓਆਈ ਸਮ੍ਰਿਧ ਕਿਸਾਨ ਉਤਸਵ 2024' (‘MFOI Samridh Kisan Utsav 2024’) ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵੱਲੋਂ ਸੂਬੇ ਦੇ 30 ਦੇ ਕਰੀਬ ਅਗਾਂਹਵਧੂ ਕਿਸਾਨਾਂ ਨੂੰ ਵੱਖ-ਵੱਖ ਸ਼੍ਰੇਣੀਆਂ (ਪਸ਼ੂ ਪਾਲਣ, ਖੇਤੀ, ਬੱਕਰੀ ਪਾਲਣ, ਮੱਛੀ ਪਾਲਣ ਅਤੇ ਹੋਰ) ਵਿੱਚ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਤੁਹਾਨੂੰ ਦੱਸ ਦੇਈਏ ਕਿ ਇਹ ਸਰਟੀਫਿਕੇਟ ਕਿਸਾਨਾਂ ਵੱਲੋਂ ਕੀਤੇ ਗਏ ਕੰਮਾਂ ਨੂੰ ਦੇਖਦੇ ਹੋਏ ਦਿੱਤਾ ਗਿਆ ਹੈ।

'MFOI Awards' ਬਾਰੇ ਜਾਣਕਾਰੀ

ਮਹਿੰਦਰਾ ਟਰੈਕਟਰਜ਼ ਦੁਆਰਾ ਸਪਾਂਸਰ ਕੀਤੇ ਗਏ ਮਿਲੀਅਨੇਅਰ ਫਾਰਮਰ ਆਫ਼ ਇੰਡੀਆ (MFOI) ਅਵਾਰਡ ਉਹਨਾਂ ਭਾਰਤੀ ਕਿਸਾਨਾਂ ਲਈ ਹਨ ਜਿਨ੍ਹਾਂ ਨੇ ਨਾ ਸਿਰਫ਼ ਆਪਣੀ ਆਮਦਨ ਨੂੰ ਦੁੱਗਣਾ ਕੀਤਾ ਹੈ, ਸਗੋਂ ਆਪਣੇ ਅਣਥੱਕ ਯਤਨਾਂ ਅਤੇ ਨਵੀਨਤਾਕਾਰੀ ਖੇਤੀ ਅਭਿਆਸਾਂ ਦੁਆਰਾ ਸਫਲਤਾ ਵੀ ਪ੍ਰਾਪਤ ਕੀਤੀ ਹੈ। ਇਸ ਦਾ ਉਦੇਸ਼ ਸਭ ਤੋਂ ਅਮੀਰ ਅਤੇ ਅਗਾਂਹਵਧੂ ਕਿਸਾਨਾਂ ਦੇ ਨਾਲ-ਨਾਲ ਕੁਝ ਚੋਟੀ ਦੇ ਕਾਰਪੋਰੇਟਾਂ ਨੂੰ ਇੱਕ ਛੱਤ ਹੇਠ ਇਕੱਠੇ ਕਰਨਾ ਹੈ ਤਾਂ ਜੋ ਭਾਰਤ ਦੇ ਖੇਤੀਬਾੜੀ ਅਤੇ ਸਹਾਇਕ ਖੇਤਰਾਂ ਦੇ ਅਸਲ ਨਾਇਕਾਂ ਨੂੰ ਮਾਨਤਾ ਦਿੱਤੀ ਜਾ ਸਕੇ ਅਤੇ ਉਨ੍ਹਾਂ ਦਾ ਸਨਮਾਨ ਕੀਤਾ ਜਾ ਸਕੇ। ਨਾਲ ਹੀ ਇਹ ਕਿਸਾਨ ਦੁਨੀਆਂ ਵਿੱਚ ਆਪਣੀ ਵੱਖਰੀ ਪਹਿਚਾਣ ਬਣਾ ਸਕਦੇ ਹਨ।

ਇਹ ਵੀ ਪੜੋ: Chhattisgarh ਦੇ ਦੁਰਗ ਜ਼ਿਲ੍ਹੇ ਵਿੱਚ 'MFOI Samridh Kisan Utsav 2024' ਦਾ ਆਯੋਜਨ, ਕਿਸਾਨਾਂ ਵੱਲੋਂ Krishi Jagran ਦੀ MFOI ਮੁਹਿੰਮ ਦੀ ਸ਼ਲਾਘਾ, ਕਿਸਾਨਾਂ ਨੂੰ ਦਿੱਤੇ ਸਰਟੀਫਿਕੇਟ

ਕਦੋਂ ਅਤੇ ਕਿੱਥੇ ਹੋਵੇਗਾ 'MFOI Awards 2024'?

ਕ੍ਰਿਸ਼ੀ ਜਾਗਰਣ MFOI 2024 ਦਾ ਆਯੋਜਨ ਕਰਨ ਜਾ ਰਿਹਾ ਹੈ, ਜਿਸ ਦਾ ਆਯੋਜਨ ਇਸ ਸਾਲ ਦੇ ਅੰਤ ਵਿੱਚ ਯਾਨੀ ਦਸੰਬਰ 2024 (1 ਤੋਂ 3 ਦਸੰਬਰ) ਨੂੰ ਨਵੀਂ ਦਿੱਲੀ ਵਿੱਚ ਕੀਤਾ ਜਾਵੇਗਾ। MFOI 2024 ਦੀਆਂ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ। ਕ੍ਰਿਸ਼ੀ ਜਾਗਰਣ ਵੀ 'ਐਮਐਫਓਆਈ, ਵੀਵੀਆਈਐਫ ਕਿਸਾਨ ਭਾਰਤ ਯਾਤਰਾ' ('MFOI, VVIF KISAN BHARAT YATRA') ਰਾਹੀਂ ਕਿਸਾਨਾਂ ਨੂੰ ਇਸ ਬਾਰੇ ਜਾਗਰੂਕ ਕਰ ਰਿਹਾ ਹੈ। ਇਹ ਯਾਤਰਾ ਦੇਸ਼ ਦੇ ਹਰ ਕੋਨੇ ਵਿੱਚ ਜਾਵੇਗੀ ਅਤੇ ਕਿਸਾਨਾਂ ਨੂੰ MFOI ਬਾਰੇ ਜਾਗਰੂਕ ਕਰੇਗੀ ਅਤੇ ਕਿਸਾਨਾਂ ਲਈ ਸਭ ਤੋਂ ਵੱਡੇ ਐਵਾਰਡ ਸ਼ੋਅ ਵਿੱਚ ਆਉਣ ਦਾ ਸੱਦਾ ਦੇਵੇਗੀ।

ਐਮਐਫਓਆਈ ਅਵਾਰਡਸ 2024 ਦਾ ਹਿੱਸਾ ਕਿਵੇਂ ਬਣਨਾ ਹੈ?

ਕਿਸਾਨਾਂ ਤੋਂ ਇਲਾਵਾ, ਕੰਪਨੀਆਂ ਅਤੇ ਖੇਤੀਬਾੜੀ ਖੇਤਰ ਨਾਲ ਜੁੜੇ ਹੋਰ ਲੋਕ ਵੀ ਐਮਐਫਓਆਈ ਸਮ੍ਰਿਧ ਕਿਸਾਨ ਉਤਸਵ 2024 ਵਿੱਚ ਹਿੱਸਾ ਲੈ ਸਕਦੇ ਹਨ। ਇਸ ਦੇ ਲਈ ਤੁਸੀਂ MFOI 2024 ਜਾਂ ਸਮ੍ਰਿਧ ਕਿਸਾਨ ਉਤਸਵ ਦੌਰਾਨ ਸਟਾਲ ਬੁੱਕ ਕਰਨ ਜਾਂ ਕਿਸੇ ਵੀ ਕਿਸਮ ਦੀ ਸਪਾਂਸਰਸ਼ਿਪ ਲਈ ਕ੍ਰਿਸ਼ੀ ਜਾਗਰਣ ਨਾਲ ਸੰਪਰਕ ਕਰ ਸਕਦੇ ਹੋ। ਇਸ ਦੇ ਨਾਲ ਹੀ ਅਵਾਰਡ ਸ਼ੋਅ ਜਾਂ ਕਿਸੇ ਹੋਰ ਪ੍ਰੋਗਰਾਮ ਨਾਲ ਜੁੜੀ ਕਿਸੇ ਵੀ ਜਾਣਕਾਰੀ ਲਈ ਤੁਹਾਨੂੰ ਇਹ ਗੂਗਲ ਫਾਰਮ ਭਰਨਾ ਹੋਵੇਗਾ। ਪ੍ਰੋਗਰਾਮ ਨਾਲ ਸਬੰਧਤ ਹੋਰ ਜਾਣਕਾਰੀ ਲਈ, MFOI ਦੀ ਅਧਿਕਾਰਤ ਵੈੱਬਸਾਈਟ 'ਤੇ ਜਾਓ।

Summary in English: Mahindra Tractors organizes 'MFOI Samridh Kisan Utsav 2024' in Gwalior district of Madhya Pradesh, honors large number of farmers

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters