ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕਿਸਾਨਾਂ ਨੂੰ ਰਾਹਤ ਦਿੰਦਿਆਂ ਇੱਕ ਤੋਂ ਬਾਅਦ ਇੱਕ ਵੱਡੇ ਫੈਸਲੇ ਲੈ ਰਹੇ ਹਨ। ਪਹਿਲੇ ਝੋਨੇ ਦੀ ਸਿੱਧੀ ਬਿਜਾਈ ਅਤੇ ਹੁਣ ਮੱਕੀ, ਦਾਲਾਂ ਅਤੇ ਬਾਜਰੇ ਸਣੇ ਬਦਲਵੀ ਫਸਲਾਂ ’ਤੇ ਘੱਟੋ ਘੱਟ ਸਮਰਥਨ ਮੁੱਲ ਮੁਹੱਈਆ ਕਰਵਾਉਣ ਦਾ ਵੀ ਐਲਾਨ ਕੀਤਾ ਹੈ।
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਿਸਾਨਾਂ ਦੇ ਹਿੱਤ ਵਿੱਚ ਇੱਕ ਹੋਰ ਵੱਡਾ ਫੈਸਲਾ ਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਕਿਸਾਨਾਂ ਨੂੰ ਹੁਣ ਬਦਲਵੀਆਂ ਫਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਵੀ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਜਿਹਾ ਫਸਲਾਂ ਦੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਕੀਤਾ ਜਾਵੇਗਾ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ ਆਪਣੇ ਜ਼ੱਦੀ ਪਿੰਡ ਸਤੌਜ ਵਿਖੇ ਪੁੱਜੇ, ਜਿੱਥੇ ਉਨ੍ਹਾਂ ਨੇ ਝੋਨੇ ਦੀ ਸਿੱਧੀ ਬਿਜਾਈ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਪਾਣੀ ਦੀ ਘੱਟ ਵਰਤੋਂ ਕਰਕੇ ਝੋਨੇ ਦੀ ਕਾਸ਼ਤ ਨੂੰ ਉਤਸ਼ਾਹਿਤ ਕੀਤਾ ਜਾ ਸਕੇਗਾ। ਨਾਲ ਹੀ, ਸੀਐੱਮ ਮਾਨ ਨੇ ਝੋਨੇ ਦੀ ਸਿੱਧੀ ਬਿਜਾਈ ਨੂੰ ਲੈ ਕੇ ਕਿਸਾਨਾਂ ਦੇ ਨਾਲ ਗੱਲਬਾਤ ਵੀ ਕੀਤੀ।
ਆਪਣੇ ਸੰਬੋਧਨ ਵਿੱਚ ਸੀਐੱਮ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੱਕੀ, ਦਾਲਾਂ ਅਤੇ ਬਾਜਰੇ ਸਣੇ ਬਦਲਵੀ ਫਸਲਾਂ ’ਤੇ ਘੱਟੋ ਘੱਟ ਸਮਰਥਨ ਮੁੱਲ ਮੁਹੱਈਆ ਕਰਵਾਇਆ ਜਾਵੇਗਾ। ਨਾਲ ਹੀ ਸੀਐੱਮ ਮਾਨ ਨੇ ਕਿਸਾਨਾਂ ਨੂੰ ਇਹ ਵੀ ਭਰੋਸਾ ਦਿਵਾਇਆ ਕਿ ਸਰਕਾਰ ਦੇ ਕਾਰਜਕਾਲ ਦੌਰਾਨ ਉਨ੍ਹਾਂ ਨੂੰ ਖਾਦਾਂ ਅਤੇ ਕੀਟਨਾਸ਼ਕਾਂ ਦੀ ਵਧੀਆਂ ਗੁਣਵੱਤਾ ਵਾਲੀ ਮੁਹੱਈਆ ਕਰਵਾਈ ਜਾਵੇਗੀ। ਤਾਂ ਜੋ ਕਿਸਾਨਾਂ ਨੂੰ ਵੱਧ ਤੋਂ ਵੱਧ ਲਾਭ ਪੁੱਜ ਸਕੇ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਇਕ ਟਵੀਟ ਕੀਤਾ ਗਿਆ ਸੀ। ਜਿਸ 'ਚ ਉਨ੍ਹਾਂ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਦੀ ਗੱਲ ਆਖੀ ਸੀ। ਮੁੱਖ ਮੰਤਰੀ ਨੇ ਆਪਣੇ ਟਵੀਟ ਵਿੱਚ ਲਿਖਿਆ ਸੀ ਕਿ 'ਅੱਜ ਦੀ ਲੋੜ ਨੂੰ ਧਿਆਨ 'ਚ ਰੱਖਦਿਆਂ ਤੁਹਾਡੀ ਆਪਣੀ ਸਰਕਾਰ ਨੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲਿਆਂ ਨੂੰ ਉਤਸ਼ਾਹਿਤ ਕਰਨ ਦਾ ਫੈਸਲਾ ਲਿਆ ਹੈ। ਸਤੌਜ ਵਾਲਿਆਂ ਨੇ ਤਾਂ ਸਾਥ ਦੇਣ ਦਾ ਕਰਤਾ ਐਲਾਨ, ਹੁਣ ਪੂਰੇ ਪੰਜਾਬ ਦੀ ਵਾਰੀ...ਆਓ, ਖੇਤੀ ਬਚਾਈਏ, ਪਾਣੀ ਬਚਾਈਏ ,ਪੰਜਾਬ ਬਚਾਈਏ।'
ਇਹ ਵੀ ਪੜ੍ਹੋ: ਕਣਕ ਦੀ ਖਰੀਦ ਮੁਕੰਮਲ! 5 ਮਈ ਤੋਂ ਬੰਦ ਹੋਣਗੀਆਂ ਸੂਬੇ ਦੀਆਂ ਮੰਡੀਆਂ!
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਲਕਿਆਂ ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਨਾਲ ਮੀਟਿੰਗ ਵੀ ਕੀਤੀ ਗਈ। ਦੱਸ ਦਈਏ ਕਿ ਤਕਰੀਬਨ ਇੱਕ ਘੰਟਾ ਚੱਲੀ ਇਸ ਮੀਟਿੰਗ ’ਚ ਵਿਧਾਇਕਾਂ ਨੂੰ ਲੋਕ ਭਲਾਈ ਦੇ ਕੰਮਾਂ ਸਬੰਧੀ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ।
Summary in English: Mann government's big decision! Now farmers will also get MSP on millets, maize and pulses!