MFOI Samridh Kisan Utsav 2024: ਕ੍ਰਿਸ਼ੀ ਜਾਗਰਣ ਨੇ 13 ਅਗਸਤ, 2024 ਨੂੰ ਤੇਲੰਗਾਨਾ ਦੇ ਕਰੀਮਨਗਰ ਜ਼ਿਲ੍ਹੇ ਦੇ ਜਾਮੀਕੁੰਟਾ ਵਿਖੇ ਸਥਿਤ ਕ੍ਰਿਸ਼ੀ ਵਿਗਿਆਨ ਕੇਂਦਰ (ਕਰੀਮਨਗਰ) ਦੇ ਅਹਾਤੇ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰ (ਕਰੀਮਨਗਰ) ਦੇ ਸਹਿਯੋਗ ਨਾਲ 'ਐਮਐਫਓਆਈ ਸਮ੍ਰਿਧ ਕਿਸਾਨ ਉਤਸਵ' ('MFOI Samridh Kisan Utsav') ਦਾ ਆਯੋਜਨ ਕੀਤਾ। ਇਹ ਪ੍ਰੋਗਰਾਮ ਮਹਿੰਦਰਾ ਟਰੈਕਟਰਜ਼ ਦੁਆਰਾ ਸਪਾਂਸਰ ਕੀਤਾ ਗਿਆ ਸੀ ਅਤੇ ਧਾਨੁਕਾ ਐਗਰੀਟੇਕ ਲਿਮਟਿਡ ਅਤੇ ਨੈਸ਼ਨਲ ਸੀਡਜ਼ ਕਾਰਪੋਰੇਸ਼ਨ ਲਿਮਟਿਡ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ ਸੀ, ਆਈਸੀਏਆਰ ਅਤੇ ਜੀਐਨਐਨਐਸ ਗਿਆਨ ਭਾਗੀਦਾਰਾਂ ਵਜੋਂ ਕੰਮ ਕਰ ਰਹੇ ਸਨ।
ਇਸ ਪ੍ਰੋਗਰਾਮ ਦਾ ਥੀਮ 'ਇੱਕ ਸਮ੍ਰਿਧ ਭਾਰਤ ਲਈ ਕਿਸਾਨਾਂ ਦੀ ਆਮਦਨ ਨੂੰ ਵਧਾਉਣਾ' ਸੀ ਅਤੇ ਇਸਦਾ ਮੁੱਖ ਉਦੇਸ਼ ਕਿਸਾਨਾਂ ਨੂੰ ਖੇਤੀਬਾੜੀ ਵਿੱਚ ਨਵੀਨਤਮ ਅਭਿਆਸਾਂ ਅਤੇ ਨਵੀਨਤਾਵਾਂ ਨਾਲ ਜੋੜਨਾ ਸੀ। ਇਸ ਪ੍ਰੋਗਰਾਮ ਦਾ ਵਿਸ਼ਾ 'ਕਪਾਹ ਅਤੇ ਝੋਨੇ ਦੀਆਂ ਫ਼ਸਲਾਂ ਵਿੱਚ ਏਕੀਕ੍ਰਿਤ ਫ਼ਸਲ ਪ੍ਰਬੰਧਨ ਅਭਿਆਸ, ਟਰੈਕਟਰ ਉਦਯੋਗ ਵਿੱਚ ਨਵੀਨਤਾਵਾਂ, ਟਰੈਕਟਰ ਪ੍ਰਬੰਧਨ ਅਤੇ ਬਾਜਰੇ ਦੀ ਕਾਸ਼ਤ' ਸੀ।
ਮਹਿੰਦਰਾ ਟਰੈਕਟਰਾਂ, ਧਾਨੁਕਾ ਅਤੇ ਐਨ.ਐਸ.ਸੀ ਵੱਲੋਂ ਪ੍ਰਦਰਸ਼ਨੀ
ਕਰੀਮਨਗਰ ਜ਼ਿਲੇ 'ਚ ਆਯੋਜਿਤ ਇਸ ਪ੍ਰੋਗਰਾਮ 'ਚ ਮਹਿੰਦਰਾ ਟਰੈਕਟਰਸ ਨੇ ਆਪਣੀ ਨਵੀਂ ਤਕਨੀਕ ਦੇ ਟਰੈਕਟਰਾਂ ਦੀ ਪ੍ਰਦਰਸ਼ਨੀ ਲਗਾਈ। ਇਸ ਦੌਰਾਨ ਕਈ ਕਿਸਾਨਾਂ ਨੇ ਮਹਿੰਦਰਾ ਦੇ ਸਟਾਲ 'ਤੇ ਜਾ ਕੇ ਕੰਪਨੀ ਵੱਲੋਂ ਪੇਸ਼ ਕੀਤੇ ਗਏ ਨਵੇਂ ਟਰੈਕਟਰਾਂ ਦੀ ਕੀਮਤ ਅਤੇ ਵਿਸ਼ੇਸ਼ਤਾਵਾਂ ਸਮੇਤ ਜਾਣਕਾਰੀ ਹਾਸਲ ਕੀਤੀ। ਧਾਨੁਕਾ ਐਗਰੀਟੇਕ ਲਿਮਟਿਡ ਅਤੇ ਨੈਸ਼ਨਲ ਸੀਡਜ਼ ਕਾਰਪੋਰੇਸ਼ਨ ਨੇ ਵੀ ਇਸ ਇੱਕ ਰੋਜ਼ਾ ਸਮਾਗਮ ਵਿੱਚ ਆਪਣੀਆਂ ਪ੍ਰਦਰਸ਼ਨੀਆਂ ਲਗਾਈਆਂ। ਦੋਵਾਂ ਕੰਪਨੀਆਂ ਨੇ ਇੱਥੇ ਕਿਸਾਨਾਂ ਨੂੰ ਆਪਣੇ ਨਵੀਨਤਮ ਉਤਪਾਦ ਪੇਸ਼ ਕੀਤੇ। ਪ੍ਰੋਗਰਾਮ ਦੌਰਾਨ ਕਰੀਮਨਗਰ ਦੇ ਕਈ ਕਿਸਾਨਾਂ ਨੇ ਉਤਪਾਦਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਅਤੇ ਜਾਣਕਾਰੀ ਹਾਸਲ ਕੀਤੀ।
ਸਮਾਗਮ ਵਿੱਚ ਹਾਜ਼ਰ ਮਹਿਮਾਨ
ਕ੍ਰਿਸ਼ੀ ਵਿਗਿਆਨ ਕੇਂਦਰ, ਕਰੀਮਨਗਰ ਦੇ ਅਹਾਤੇ ਵਿੱਚ ਆਯੋਜਿਤ ਇਸ ਇੱਕ ਰੋਜ਼ਾ ਪ੍ਰੋਗਰਾਮ ਵਿੱਚ ਡਾ. ਵੈਂਕਟੇਸ਼ਵਰ ਰਾਓ (ਸੀਨੀਅਰ ਵਿਗਿਆਨੀ ਅਤੇ ਮੁਖੀ, ਕੇ.ਵੀ.ਕੇ.-ਕਰੀਮਨਗਰ), ਡਾ. ਰਾਮਾ ਚੰਦਰ ਰਾਓ (ਰਿਟਾ. ਏ.ਡੀ.ਏ.), ਜੇ. ਵਿਜੇ (ਵਿਗਿਆਨਕ, ਖੇਤੀਬਾੜੀ ਵਿਗਿਆਨ, ਕੇ.ਵੀ.ਕੇ.-ਕਰੀਮਨਗਰ), ਡੀ. ਸ੍ਰੀਨਿਵਾਸ ਰੈਡੀ (ਕੀਟ ਵਿਗਿਆਨੀ, ਕੇ.ਵੀ.ਕੇ.-ਕਰੀਮਨਗਰ), ਡਾ. ਐਲ. ਮਹੇਸ਼ (ਵਿਸਥਾਰ ਵਿਗਿਆਨੀ, ਕੇ.ਵੀ.ਕੇ.-ਕਰੀਮਨਗਰ), ਡਾ. ਜੀ. ਵੇਣੂਗੋਪਾਲ (ਬਾਗਬਾਨੀ ਵਿਗਿਆਨੀ, ਕੇ.ਵੀ.ਕੇ.-ਕਰੀਮਨਗਰ), ਨਵਯਾਥਾ (ਮਾਰਕੀਟਿੰਗ ਮੈਨੇਜਰ, ਨੈਸ਼ਨਲ ਸੀਡਜ਼ ਕਾਰਪੋਰੇਸ਼ਨ, ਵਾਰੰਗਲ, ਤੇਲੰਗਾਨਾ), ਕਾਰਤਿਕੇਅ (ਏਰੀਆ ਵਿੰਗ, ਧਾਨੁਕਾ ਪ੍ਰਾਈਵੇਟ ਲਿਮਟਿਡ) ਅਤੇ ਨਰਿੰਦਰ (ਏਰੀਆ ਮੈਨੇਜਰ, ਮਹਿੰਦਰਾ ਐਂਡ ਮਹਿੰਦਰਾ) ਹਾਜ਼ਰ ਸਨ। 180 ਤੋਂ ਵੱਧ ਕਿਸਾਨਾਂ ਨੇ ਇੱਥੇ ਭਾਗ ਲਿਆ ਅਤੇ ਕਪਾਹ, ਝੋਨੇ ਦੀਆਂ ਫਸਲਾਂ ਵਿੱਚ ਏਕੀਕ੍ਰਿਤ ਫਸਲ ਪ੍ਰਬੰਧਨ ਅਭਿਆਸਾਂ ਦੇ ਨਾਲ-ਨਾਲ ਟਰੈਕਟਰ ਉਦਯੋਗ ਅਤੇ ਟਰੈਕਟਰ ਪ੍ਰਬੰਧਨ ਵਿੱਚ ਨਵੀਨਤਾਵਾਂ ਬਾਰੇ ਗਿਆਨ ਪ੍ਰਾਪਤ ਕੀਤਾ।
ਕਿਸਾਨਾਂ ਨੂੰ ਕੀਤਾ ਗਿਆ ਸਨਮਾਨਿਤ
ਪ੍ਰੋਗਰਾਮ ਦਾ ਮੁੱਖ ਆਕਰਸ਼ਣ ਜ਼ਿਲ੍ਹੇ ਦੇ ਅਗਾਂਹਵਧੂ ਕਿਸਾਨਾਂ ਨੂੰ ਮਹਿਮਾਨਾਂ ਵੱਲੋਂ ਸਰਟੀਫਿਕੇਟਾਂ ਦੀ ਵੰਡ ਸੀ। ਖੇਤੀ ਵਿੱਚ ਅਹਿਮ ਯੋਗਦਾਨ ਪਾ ਕੇ ਸਫ਼ਲਤਾ ਹਾਸਲ ਕਰਨ ਵਾਲੇ ਕਿਸਾਨਾਂ ਨੂੰ ਉਨ੍ਹਾਂ ਦੀ ਮਿਹਨਤ ਨੂੰ ਮਾਨਤਾ ਦਿੰਦੇ ਹੋਏ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇੱਕ ਰੋਜ਼ਾ ਸਮਾਗਮ ਦੀ ਸਮਾਪਤੀ ਧੰਨਵਾਦ ਦੇ ਮਤੇ ਅਤੇ ਇੱਕ ਸਮੂਹ ਫੋਟੋ ਨਾਲ ਹੋਈ, ਜਿਸ ਵਿੱਚ ਕਿਸਾਨ ਭਾਈਚਾਰੇ ਨੂੰ ਸਸ਼ਕਤ ਕਰਨ ਅਤੇ ਟਿਕਾਊ ਖੇਤੀ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਦੇ ਸਫਲ ਯਤਨਾਂ ਨੂੰ ਉਜਾਗਰ ਕੀਤਾ ਗਿਆ।
'MFOI Awards' ਬਾਰੇ ਜਾਣਕਾਰੀ
ਮਹਿੰਦਰਾ ਟਰੈਕਟਰਜ਼ ਦੁਆਰਾ ਸਪਾਂਸਰ ਕੀਤੇ ਗਏ ਮਿਲੀਅਨੇਅਰ ਫਾਰਮਰ ਆਫ਼ ਇੰਡੀਆ (MFOI) ਅਵਾਰਡ ਉਹਨਾਂ ਭਾਰਤੀ ਕਿਸਾਨਾਂ ਲਈ ਹਨ ਜਿਨ੍ਹਾਂ ਨੇ ਨਾ ਸਿਰਫ਼ ਆਪਣੀ ਆਮਦਨ ਨੂੰ ਦੁੱਗਣਾ ਕੀਤਾ ਹੈ, ਸਗੋਂ ਆਪਣੇ ਅਣਥੱਕ ਯਤਨਾਂ ਅਤੇ ਨਵੀਨਤਾਕਾਰੀ ਖੇਤੀ ਅਭਿਆਸਾਂ ਦੁਆਰਾ ਸਫਲਤਾ ਵੀ ਪ੍ਰਾਪਤ ਕੀਤੀ ਹੈ। ਇਸ ਦਾ ਉਦੇਸ਼ ਸਭ ਤੋਂ ਅਮੀਰ ਅਤੇ ਅਗਾਂਹਵਧੂ ਕਿਸਾਨਾਂ ਦੇ ਨਾਲ-ਨਾਲ ਕੁਝ ਚੋਟੀ ਦੇ ਕਾਰਪੋਰੇਟਾਂ ਨੂੰ ਇੱਕ ਛੱਤ ਹੇਠ ਇਕੱਠੇ ਕਰਨਾ ਹੈ ਤਾਂ ਜੋ ਭਾਰਤ ਦੇ ਖੇਤੀਬਾੜੀ ਅਤੇ ਸਹਾਇਕ ਖੇਤਰਾਂ ਦੇ ਅਸਲ ਨਾਇਕਾਂ ਨੂੰ ਮਾਨਤਾ ਦਿੱਤੀ ਜਾ ਸਕੇ ਅਤੇ ਉਨ੍ਹਾਂ ਦਾ ਸਨਮਾਨ ਕੀਤਾ ਜਾ ਸਕੇ। ਨਾਲ ਹੀ ਇਹ ਕਿਸਾਨ ਦੁਨੀਆਂ ਵਿੱਚ ਆਪਣੀ ਵੱਖਰੀ ਪਹਿਚਾਣ ਬਣਾ ਸਕਦੇ ਹਨ।
ਐਮਐਫਓਆਈ ਅਵਾਰਡਸ 2024 ਦਾ ਹਿੱਸਾ ਕਿਵੇਂ ਬਣਨਾ ਹੈ?
ਕਿਸਾਨਾਂ ਤੋਂ ਇਲਾਵਾ, ਕੰਪਨੀਆਂ ਅਤੇ ਖੇਤੀਬਾੜੀ ਖੇਤਰ ਨਾਲ ਜੁੜੇ ਹੋਰ ਲੋਕ ਵੀ ਐਮਐਫਓਆਈ ਸਮ੍ਰਿਧ ਕਿਸਾਨ ਉਤਸਵ 2024 ਵਿੱਚ ਹਿੱਸਾ ਲੈ ਸਕਦੇ ਹਨ। ਇਸ ਦੇ ਲਈ ਤੁਸੀਂ MFOI 2024 ਜਾਂ ਸਮ੍ਰਿਧ ਕਿਸਾਨ ਉਤਸਵ ਦੌਰਾਨ ਸਟਾਲ ਬੁੱਕ ਕਰਨ ਜਾਂ ਕਿਸੇ ਵੀ ਕਿਸਮ ਦੀ ਸਪਾਂਸਰਸ਼ਿਪ ਲਈ ਕ੍ਰਿਸ਼ੀ ਜਾਗਰਣ ਨਾਲ ਸੰਪਰਕ ਕਰ ਸਕਦੇ ਹੋ। ਇਸ ਦੇ ਨਾਲ ਹੀ ਅਵਾਰਡ ਸ਼ੋਅ ਜਾਂ ਕਿਸੇ ਹੋਰ ਪ੍ਰੋਗਰਾਮ ਨਾਲ ਜੁੜੀ ਕਿਸੇ ਵੀ ਜਾਣਕਾਰੀ ਲਈ ਤੁਹਾਨੂੰ ਇਹ ਗੂਗਲ ਫਾਰਮ ਭਰਨਾ ਹੋਵੇਗਾ। ਪ੍ਰੋਗਰਾਮ ਨਾਲ ਸਬੰਧਤ ਹੋਰ ਜਾਣਕਾਰੀ ਲਈ, MFOI ਦੀ ਅਧਿਕਾਰਤ ਵੈੱਬਸਾਈਟ 'ਤੇ ਜਾਓ।
Summary in English: MFOI Samridh Kisan Utsav 2024: Important information regarding the cultivation of cotton, paddy and millet has been received by the farmers of Karimnagar, Telangana