1. Home
  2. ਖਬਰਾਂ

MFOI Samridh Kisan Utsav 2024: ਕੇਂਦਰੀ ਮੰਤਰੀ ਅਜੈ ਕੁਮਾਰ ਮਿਸ਼ਰਾ ਨੇ ਕੀਤੀ MFOI ਦੀ ਸ਼ਲਾਘਾ, ਕਿਹਾ Krishi Jagran ਨੇ ਕਿਸਾਨਾਂ ਦੀ ਪਛਾਣ ਨੂੰ ਵਧੀਆ ਪਲੇਟਫਾਰਮ ਪ੍ਰਦਾਨ ਕੀਤਾ

ਭਾਰਤ ਦੇ ਪ੍ਰਮੁੱਖ ਐਗਰੀ ਮੀਡੀਆ ਹਾਊਸ ਕ੍ਰਿਸ਼ੀ ਜਾਗਰਣ ਨੇ ਸ਼ੁੱਕਰਵਾਰ (23 ਫਰਵਰੀ) ਨੂੰ ਲਖੀਮਪੁਰ ਖੇੜੀ, ਉੱਤਰ ਪ੍ਰਦੇਸ਼ ਵਿੱਚ MFOI ਸਮ੍ਰਿਧ ਕਿਸਾਨ ਉਤਸਵ 2024 ਦਾ ਆਯੋਜਨ ਕੀਤਾ। ਜਿੱਥੇ ਕਿਸਾਨਾਂ ਨੂੰ ਖੇਤੀਬਾੜੀ ਸਬੰਧੀ ਜਾਣਕਾਰੀ ਦੇਣ ਦੇ ਨਾਲ-ਨਾਲ ਮਿਲੀਅਨੇਅਰ ਫਾਰਮਰਸ (Millionair Farmers) ਨੂੰ ਸਨਮਾਨਿਤ ਕੀਤਾ ਗਿਆ।

Gurpreet Kaur Virk
Gurpreet Kaur Virk
ਐਮਐਫਓਆਈ ਸਮ੍ਰਿਧ ਕਿਸਾਨ ਉਤਸਵ 2024

ਐਮਐਫਓਆਈ ਸਮ੍ਰਿਧ ਕਿਸਾਨ ਉਤਸਵ 2024

MFOI Samridh Kisan Utsav 2024: ਖੇਤੀਬਾੜੀ ਪੱਤਰਕਾਰੀ ਵਿੱਚ ਆਪਣੀ ਮੁਹਾਰਤ ਲਈ ਜਾਣਿਆ ਜਾਂਦਾ ਕ੍ਰਿਸ਼ੀ ਜਾਗਰਣ ਪਿਛਲੇ 27 ਸਾਲਾਂ ਤੋਂ ਕਿਸਾਨਾਂ ਅਤੇ ਖੇਤੀਬਾੜੀ ਖੇਤਰ ਦੇ ਵਿਕਾਸ ਲਈ ਲਗਾਤਾਰ ਕੰਮ ਕਰ ਰਿਹਾ ਹੈ। ਕ੍ਰਿਸ਼ੀ ਜਾਗਰਣ ਸਮੇਂ-ਸਮੇਂ 'ਤੇ ਕਿਸਾਨਾਂ ਲਈ ਵੱਖ-ਵੱਖ ਪ੍ਰੋਗਰਾਮ ਆਯੋਜਿਤ ਕਰਦਾ ਰਹਿੰਦਾ ਹੈ। ਇਸ ਲੜੀ ਵਿੱਚ, ਕ੍ਰਿਸ਼ੀ ਜਾਗਰਣ ਨੇ ਲਖੀਮਪੁਰ ਖੀਰੀ, ਉੱਤਰ ਪ੍ਰਦੇਸ਼ ਵਿੱਚ ਸ਼ੁੱਕਰਵਾਰ (23 ਫਰਵਰੀ) ਨੂੰ MFOI ਸਮ੍ਰਿਧ ਕਿਸਾਨ ਉਤਸਵ 2024 (MFOI Samridh Kisan Utsav 2024) ਦਾ ਆਯੋਜਨ ਕੀਤਾ।

ਇਸ ਪ੍ਰੋਗਰਾਮ ਵਿੱਚ ਕੇਂਦਰੀ ਮੰਤਰੀ ਅਜੈ ਕੁਮਾਰ ਮਿਸ਼ਰਾ ਟੈਨੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਿਨ੍ਹਾਂ ਨੇ ਖੇਤੀ ਵਿੱਚ ਹੋ ਰਹੇ ਨਿਰੰਤਰ ਵਿਕਾਸ ਅਤੇ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਇਨ੍ਹਾਂ ਤੋਂ ਇਲਾਵਾ ਖੇਤੀ ਖੇਤਰ ਨਾਲ ਸਬੰਧਤ ਕੰਪਨੀਆਂ, ਖੇਤੀ ਮਾਹਿਰ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਵੀ ਇਸ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ।

ਐਮਐਫਓਆਈ ਸਮ੍ਰਿਧ ਕਿਸਾਨ ਉਤਸਵ 2024

ਐਮਐਫਓਆਈ ਸਮ੍ਰਿਧ ਕਿਸਾਨ ਉਤਸਵ 2024

ਮਿਲੀਅਨੇਅਰ ਫਾਰਮਰਸ ਸਨਮਾਨਿਤ

ਪ੍ਰੋਗਰਾਮ ਦੌਰਾਨ ਖੇਤੀ ਖੇਤਰ ਨਾਲ ਸਬੰਧਤ ਮਾਹਿਰਾਂ ਨੇ ਕਿਸਾਨਾਂ ਨੂੰ ਖੇਤੀ ਸਬੰਧੀ ਅਤੇ ਨਵੀਆਂ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੂੰ ਦੱਸਿਆ ਗਿਆ ਕਿ ਕਿਸ ਤਰ੍ਹਾਂ ਕਿਸਾਨ ਖੇਤੀ ਵਿੱਚ ਨਵੇਂ ਤਜਰਬੇ ਕਰਕੇ ਆਪਣੀ ਆਮਦਨ ਵਧਾ ਸਕਦੇ ਹਨ। ਇਸ ਤੋਂ ਇਲਾਵਾ ਕ੍ਰਿਸ਼ੀ ਜਾਗਰਣ ਦੇ ਵਿਸ਼ੇਸ਼ ਉਪਰਾਲੇ 'ਮਿਲੀਅਨੇਅਰ ਫਾਰਮਰ ਆਫ਼ ਇੰਡੀਆ' (MFOI) ਐਵਾਰਡ ਬਾਰੇ ਵੀ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ। ਸਭ ਤੋਂ ਪਹਿਲਾਂ ਕਿਸਾਨਾਂ ਨੂੰ ਦੱਸਿਆ ਗਿਆ ਕਿ MFOI ਕੀ ਹੈ ਅਤੇ ਇਹ ਕਿਸਾਨਾਂ ਲਈ ਕਿਉਂ ਜ਼ਰੂਰੀ ਹੈ। ਇਸ ਤੋਂ ਬਾਅਦ ਖੇਤੀ ਵਿੱਚ ਵਧੀਆ ਕੰਮ ਕਰਨ ਵਾਲੇ ਮਿਲੀਅਨੇਅਰ ਫਾਰਮਰਸ ਨੂੰ ਸਨਮਾਨਿਤ ਕੀਤਾ ਗਿਆ। ਮੁੱਖ ਮਹਿਮਾਨ ਕੇਂਦਰੀ ਮੰਤਰੀ ਅਜੈ ਕੁਮਾਰ ਮਿਸ਼ਰਾ ਟੈਨੀ ਨੇ ਕਰੋੜਪਤੀ ਕਿਸਾਨਾਂ ਨੂੰ MFOI ਦਾ ਪ੍ਰਸ਼ੰਸਾ ਪੱਤਰ ਅਤੇ ਟਰਾਫੀ ਦੇ ਕੇ ਸਨਮਾਨਿਤ ਕੀਤਾ।

ਐਮਐਫਓਆਈ ਸਮ੍ਰਿਧ ਕਿਸਾਨ ਉਤਸਵ 2024

ਐਮਐਫਓਆਈ ਸਮ੍ਰਿਧ ਕਿਸਾਨ ਉਤਸਵ 2024

'ਦੇਸ਼ ਦੀ ਸ਼ਾਨ ਕਿਸਾਨ, ਉਨ੍ਹਾਂ ਨੂੰ ਜ਼ਰੂਰ ਮਿਲੇਗਾ ਸਨਮਾਨ'

ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਕ੍ਰਿਸ਼ੀ ਜਾਗਰਣ ਅਤੇ ਖੇਤੀ ਵਿਸ਼ਵ ਦੇ ਸੰਸਥਾਪਕ ਅਤੇ ਮੁੱਖ ਸੰਪਾਦਕ ਐਮ.ਸੀ. ਡੋਮਿਨਿਕ ਨੇ ਕਿਹਾ ਕਿ ਮੈਂ ਖੁਦ ਇੱਕ ਕਿਸਾਨ ਹਾਂ ਅਤੇ ਖੇਤੀ ਨੂੰ ਚੰਗੀ ਤਰ੍ਹਾਂ ਜਾਣਦਾ ਹਾਂ। ਇਸ ਲਈ ਮੈਂ ਕਿਸਾਨਾਂ ਦਾ ਦਰਦ ਸਮਝ ਸਕਦਾ ਹਾਂ। ਉਨ੍ਹਾਂ ਕਿਹਾ ਕਿ ਕਿਸਾਨ ਦਿਨ-ਰਾਤ ਮਿਹਨਤ ਕਰਦਾ ਹੈ ਤਾਂ ਹੀ ਫ਼ਸਲ ਤਿਆਰ ਹੁੰਦੀ ਹੈ ਅਤੇ ਲੋਕ ਅੰਨ ਖਾਣ ਦੇ ਯੋਗ ਹੁੰਦੇ ਹਨ। ਪਰ, ਕਿਸਾਨਾਂ ਨੂੰ ਕਦੇ ਵੀ ਉਹ ਸਨਮਾਨ ਨਹੀਂ ਮਿਲਿਆ ਜੋ ਉਨ੍ਹਾਂ ਨੂੰ ਮਿਲਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਹਰ ਖੇਤਰ ਵਿੱਚ ਕੋਈ ਨਾ ਕੋਈ ਰੋਲ ਮਾਡਲ ਜ਼ਰੂਰ ਹੁੰਦਾ ਹੈ। ਜਦੋਂ ਸਭ ਤੋਂ ਅਮੀਰ ਵਿਅਕਤੀ ਦੀ ਗੱਲ ਆਉਂਦੀ ਹੈ ਤਾਂ ਮੁਕੇਸ਼ ਅੰਬਾਨੀ ਦਾ ਨਾਂ ਆਉਂਦਾ ਹੈ। ਪਰ, ਜਦੋਂ ਖੇਤੀ ਦੀ ਗੱਲ ਆਉਂਦੀ ਹੈ, ਕੋਈ ਇਸ ਬਾਰੇ ਚਰਚਾ ਨਹੀਂ ਕਰਦਾ। ਉਨ੍ਹਾਂ ਕਿਹਾ ਕਿ ਕਿਸਾਨਾਂ ਲਈ ਵੀ ਕੋਈ ਨਾ ਕੋਈ ਰੋਲ ਮਾਡਲ ਹੋਣਾ ਚਾਹੀਦਾ ਹੈ। ਕਿਸਾਨ ਇਸ ਦੇਸ਼ ਦਾ ਮਾਣ ਹਨ ਅਤੇ ਉਨ੍ਹਾਂ ਨੂੰ ਬਣਦਾ ਮਾਣ-ਸਤਿਕਾਰ ਦੇਣ ਲਈ ਕ੍ਰਿਸ਼ੀ ਜਾਗਰਣ ਨੇ MFOI ਦੀ ਪਹਿਲਕਦਮੀ ਸ਼ੁਰੂ ਕੀਤੀ ਹੈ।

'MFOI 'ਚ ਦੁਨੀਆ ਭਰ ਦੇ ਕਿਸਾਨ ਹਿੱਸਾ ਲੈਣਗੇ'

ਉਨ੍ਹਾਂ ਕਿਹਾ ਕਿ ਪਿਛਲੇ ਸਾਲ ਐਮਐਫਓਆਈ 2023 ਦਾ ਸ਼ਾਨਦਾਰ ਆਯੋਜਨ ਕੀਤਾ ਗਿਆ ਸੀ ਅਤੇ ਇਸ ਦੀ ਸਫਲਤਾ ਤੋਂ ਬਾਅਦ ਇਸ ਸਾਲ ਦਸੰਬਰ ਵਿੱਚ ਵੀ ਐਮਐਫਓਆਈ ਦਾ ਆਯੋਜਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਵਾਰ ਸਿਰਫ਼ ਭਾਰਤ ਹੀ ਨਹੀਂ ਸਗੋਂ ਦੁਨੀਆ ਦੇ ਵੱਖ-ਵੱਖ ਦੇਸ਼ਾਂ ਦੇ ਕਿਸਾਨ ਐਮਐਫਓਆਈ ਵਿੱਚ ਹਿੱਸਾ ਲੈਣਗੇ। ਉਨ੍ਹਾਂ ਕਿਹਾ ਕਿ ਇਸ ਵਿੱਚ ਦੁਨੀਆ ਭਰ ਦੇ ਕਿਸਾਨ ਭਾਗ ਲੈਣਗੇ ਅਤੇ ਤੁਹਾਨੂੰ ਸਾਰਿਆਂ ਨੂੰ ਉਨ੍ਹਾਂ ਨਾਲ ਆਪਣੇ ਵਿਚਾਰ ਸਾਂਝੇ ਕਰਨ ਦਾ ਮੌਕਾ ਮਿਲੇਗਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਹ ਤੁਹਾਡਾ ਆਪਣਾ ਪ੍ਰੋਗਰਾਮ ਹੈ ਅਤੇ ਆਪ ਸਭ ਨੇ ਇਸ ਵਿੱਚ ਹਿੱਸਾ ਪਾ ਕੇ ਇਸ ਨੂੰ ਸਫਲ ਬਣਾਉਣਾ ਹੈ।

ਇਹ ਵੀ ਪੜੋ: MFOI, VVIF KISAN BHARAT YATRA: ਸਿਰਸਾ ਦੇ ਕਿਸਾਨਾਂ ਵੱਲੋਂ Krishi Jagran ਦੀ ਪਹਿਲਕਦਮੀ ਦੀ ਸ਼ਲਾਘਾ, ਕਿਹਾ 'Millionaire Farmer of India' ਇੱਕ ਵਿਲੱਖਣ ਪਹਿਲ

ਐਮਐਫਓਆਈ ਸਮ੍ਰਿਧ ਕਿਸਾਨ ਉਤਸਵ 2024

ਐਮਐਫਓਆਈ ਸਮ੍ਰਿਧ ਕਿਸਾਨ ਉਤਸਵ 2024

'ਕਿਸਾਨਾਂ ਦੇ ਹਿੱਤ 'ਚ ਕੰਮ ਕਰ ਰਹੀ ਹੈ ਸਰਕਾਰ'

ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕੇਂਦਰੀ ਮੰਤਰੀ ਅਜੈ ਕੁਮਾਰ ਮਿਸ਼ਰਾ ਟੈਨੀ ਨੇ ਕਿਹਾ ਕਿ ਜਦੋਂ ਤੋਂ ਦੇਸ਼ ਵਿੱਚ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਸੱਤਾ ਵਿੱਚ ਆਈ ਹੈ, ਕਿਸਾਨਾਂ ਦੇ ਹਿੱਤ ਵਿੱਚ ਕਈ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵੀ ਕਿਸਾਨਾਂ ਲਈ ਕਈ ਤਰ੍ਹਾਂ ਦੀਆਂ ਸਕੀਮਾਂ ਚਲਾ ਰਹੀ ਹੈ, ਜਿਸ ਦਾ ਉਨ੍ਹਾਂ ਨੂੰ ਪੂਰਾ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਇਨ੍ਹਾਂ ਸਕੀਮਾਂ ਦਾ ਹੀ ਨਤੀਜਾ ਹੈ ਕਿ ਅੱਜ ਖੇਤੀ ਖੇਤਰ ਤੇਜ਼ੀ ਨਾਲ ਵਿਕਾਸ ਕਰ ਰਿਹਾ ਹੈ ਅਤੇ ਨਵੀਆਂ ਤਕਨੀਕਾਂ ਦੀ ਵਰਤੋਂ ਕਰਕੇ ਕਿਸਾਨ ਆਪਣੀ ਆਮਦਨ ਦੁੱਗਣੀ ਕਰ ਰਿਹਾ ਹੈ।

ਇਹ ਵੀ ਪੜੋ: MFOI, VVIF KISAN BHARAT YATRA ਪੰਜਾਬ ਦੇ ਫਾਜ਼ਿਲਕਾ ਪਹੁੰਚੀ, Krishi Jagran Team ਨੇ ਕਿਸਾਨਾਂ ਨੂੰ ਕੀਤਾ ਸਨਮਾਨਿਤ

ਐਮਐਫਓਆਈ ਸਮ੍ਰਿਧ ਕਿਸਾਨ ਉਤਸਵ 2024

ਐਮਐਫਓਆਈ ਸਮ੍ਰਿਧ ਕਿਸਾਨ ਉਤਸਵ 2024

ਕੇਂਦਰੀ ਮੰਤਰੀ ਨੇ ਐਮਐਫਓਆਈ ਦੀ ਪਹਿਲਕਦਮੀ ਦੀ ਕੀਤੀ ਸ਼ਲਾਘਾ

ਉਨ੍ਹਾਂ ਕਿਹਾ ਕਿ ਕਿਸਾਨ ਇਸ ਦੇਸ਼ ਦਾ ਮਾਣ ਹਨ ਅਤੇ ਤੁਸੀਂ ਸਾਰਿਆਂ ਨੇ ਆਪਣੀ ਮਿਹਨਤ ਨਾਲ ਦੇਸ਼ ਅਤੇ ਸਮਾਜ ਵਿੱਚ ਇੱਕ ਵੱਖਰੀ ਪਛਾਣ ਬਣਾਈ ਹੈ। ਕ੍ਰਿਸ਼ੀ ਜਾਗਰਣ ਨੇ ਕਿਸਾਨਾਂ ਦੀ ਇਸ ਪਛਾਣ ਨੂੰ ਇੱਕ ਪਲੇਟਫਾਰਮ ਪ੍ਰਦਾਨ ਕਰਨ ਲਈ ਇੱਕ ਵਧੀਆ ਉਪਰਾਲਾ ਕੀਤਾ ਹੈ, ਜਿਸਦਾ ਮੈਂ ਸਮਰਥਨ ਕਰਨਾ ਚਾਹਾਂਗਾ। ਉਨ੍ਹਾਂ ਕਿਹਾ ਕਿ ‘ਮਿਲੀਅਨੇਅਰ ਫਾਰਮਰ’ ਇੱਕ ਵੱਖਰੀ ਕਿਸਮ ਦਾ ਉਪਰਾਲਾ ਹੈ, ਜਿਸ ਬਾਰੇ ਕਦੇ ਕਿਸੇ ਨੇ ਸੋਚਿਆ ਵੀ ਨਹੀਂ ਸੀ। ਪਰ, ਅੱਜ ਕ੍ਰਿਸ਼ੀ ਜਾਗਰਣ ਨੇ ਉਸ ਕੰਮ ਨੂੰ ਅੰਜਾਮ ਦਿੱਤਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਸਾਡੀ ਸਰਕਾਰ ਕਿਸਾਨਾਂ ਦੇ ਵਿਕਾਸ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਅਤੇ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਕਰਨਾ ਸਾਡਾ ਮੁੱਖ ਉਦੇਸ਼ ਹੈ। ਉਨ੍ਹਾਂ ਕਿਹਾ ਕਿ ਸਕੀਮਾਂ ਦਾ ਉਦੇਸ਼ ਨਾ ਸਿਰਫ਼ ਕਿਸਾਨਾਂ ਦੀ ਆਮਦਨ ਵਧਾਉਣਾ ਹੈ, ਸਗੋਂ ਕਿਸਾਨਾਂ ਦੇ ਜੀਵਨ ਨੂੰ ਸੁਖਾਲਾ ਬਣਾਉਣਾ ਵੀ ਹੈ ਅਤੇ ਕਿਸਾਨ ਇਸ ਦਿਸ਼ਾ ਵਿੱਚ ਲਗਾਤਾਰ ਕੰਮ ਕਰ ਰਹੇ ਹਨ ਅਤੇ ਭਵਿੱਖ ਵਿੱਚ ਵੀ ਕਰਦੇ ਰਹਿਣਗੇ।

Summary in English: MFOI Samridh Kisan Utsav 2024: Program organized in Lakhimpur Kheri, Union Minister Ajay Kumar Mishra appreciated MFOI

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters