1. Home
  2. ਖਬਰਾਂ

West Bengal ਦੇ ਮਾਲਦਾ ਵਿੱਚ MFOI Samridh Kisan Utsav ਦਾ ਆਯੋਜਨ, ਕਿਸਾਨਾਂ ਨੂੰ ਨਵੀਨਤਮ ਤਕਨੀਕਾਂ ਬਾਰੇ ਮਿਲੀ ਜਾਣਕਾਰੀ, Krishi Jagran ਉਪਰਾਲੇ ਦੀ ਸ਼ਲਾਘਾ

19 ਜੁਲਾਈ, 2024 ਨੂੰ ਕ੍ਰਿਸ਼ੀ ਜਾਗਰਣ ਦੁਆਰਾ ਮਾਲਦਾ ਕ੍ਰਿਸ਼ੀ ਵਿਗਿਆਨ ਕੇਂਦਰ, ਪੱਛਮੀ ਬੰਗਾਲ ਵਿਖੇ 'ਐਮਐਫਓਆਈ ਸਮ੍ਰਿਧ ਕਿਸਾਨ ਉਤਸਵ' ('MFOI Samridh Kisan Utsav') ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਪ੍ਰੋਗਰਾਮ ਵਿੱਚ ਕਈ ਅਗਾਂਹਵਧੂ ਕਿਸਾਨ ਵੀ ਮੌਜੂਦ ਸਨ। ਇਸ ਤੋਂ ਇਲਾਵਾ ਇਸ ਪ੍ਰੋਗਰਾਮ ਵਿੱਚ ਮਹਿੰਦਰਾ ਟਰੈਕਟਰਾਂ ਦੀ ਨਵੀਨ ਤਕਨੀਕ ਦੀ ਪ੍ਰਦਰਸ਼ਨੀ ਵੀ ਲਗਾਈ ਗਈ।

Gurpreet Kaur Virk
Gurpreet Kaur Virk
'ਐਮਐਫਓਆਈ ਸਮ੍ਰਿਧ ਕਿਸਾਨ ਉਤਸਵ 2024'

'ਐਮਐਫਓਆਈ ਸਮ੍ਰਿਧ ਕਿਸਾਨ ਉਤਸਵ 2024'

MFOI Samridh Kisan Utsav: ਕ੍ਰਿਸ਼ੀ ਜਾਗਰਣ ਨੇ ਸ਼ੁੱਕਰਵਾਰ, 19 ਜੁਲਾਈ, 2024 ਨੂੰ ਮਾਲਦਾ ਕ੍ਰਿਸ਼ੀ ਵਿਗਿਆਨ ਕੇਂਦਰ, ਪੱਛਮੀ ਬੰਗਾਲ ਵਿਖੇ 'ਐਮਐਫਓਆਈ ਸਮ੍ਰਿਧ ਕਿਸਾਨ ਉਤਸਵ' ('MFOI Samridh Kisan Utsav') ਦਾ ਆਯੋਜਨ ਕੀਤਾ। ਇਹ ਸਮਾਗਮ ਮਹਿੰਦਰਾ ਟਰੈਕਟਰਜ਼ ਦੁਆਰਾ ਸਪਾਂਸਰ ਕੀਤਾ ਗਿਆ ਸੀ, ਜਿਸਦਾ ਸਮਰਥਨ ਐਵਰੈਸਟ ਅਤੇ ਸੋਮਾਨੀ ਕਨਕ ਸੀਡਜ਼ ਪ੍ਰਾਈਵੇਟ ਲਿਮਟਿਡ ਦੁਆਰਾ ਕੀਤਾ ਗਿਆ ਸੀ, ਅਤੇ ICAR-ਭਾਰਤੀ ਖੇਤੀ ਖੋਜ ਪ੍ਰੀਸ਼ਦ ਪ੍ਰੋਗਰਾਮ ਵਿੱਚ ਭਾਈਵਾਲ ਸੰਸਥਾ ਸੀ। ਇਹ ਪ੍ਰੋਗਰਾਮ ਕਿਸਾਨਾਂ ਨੂੰ ਸ਼ਕਤੀਕਰਨ ਵੱਲ ਇੱਕ ਮਹੱਤਵਪੂਰਨ ਕਦਮ ਸੀ।

ਤੁਹਾਨੂੰ ਦੱਸ ਦੇਈਏ ਕਿ ਇਸ ਪ੍ਰੋਗਰਾਮ ਵਿੱਚ ਬਹੁਤ ਸਾਰੇ ਅਗਾਂਹਵਧੂ ਕਿਸਾਨਾਂ ਨੇ ਭਾਗ ਲਿਆ ਅਤੇ ਮਹਿੰਦਰਾ ਟਰੈਕਟਰਜ਼ ਵੱਲੋਂ ਲਗਾਈ ਗਈ ਪ੍ਰਦਰਸ਼ਨੀ ਵਿੱਚ ਉਨ੍ਹਾਂ ਨੇ ਨਵੀਨਤਮ ਟਰੈਕਟਰਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ।

ਮਾਲਦਾ ਵਿੱਚ ਕਰਵਾਏ ਗਏ ਇਸ ਪ੍ਰੋਗਰਾਮ ਵਿੱਚ ਮਹਿਮਾਨ ਵਜੋਂ ਡਾ. ਰਾਕੇਸ਼ ਰਾਏ, ਸੀਨੀਅਰ ਵਿਗਿਆਨੀ ਅਤੇ ਮੁਖੀ, ਮਾਲਦਾ ਕੇ.ਵੀ.ਕੇ, ਭਬਾਨੀ, ਐਸਐਮਐਸ (ਖੇਤੀ ਵਿਗਿਆਨ), ਡਾ. ਦੁਸ਼ਯੰਤ ਕੁਮਾਰ ਰਾਘਵ, ਮਿਹਿਰ ਅਲੀ, ਮਿੱਠੂ ਚੌਧਰੀ, ਡਾ. ਅਦਵੈਤ ਮੰਡਲ, ਐਸ.ਐਮ.ਐਸ., ਸੰਜੇ ਕੁਮਾਰ ਅਤੇ ਮਹਿੰਦਰਾ ਟਰੈਕਟਰਜ਼, ਐਵਰੈਸਟ, ਸੋਮਾਨੀ ਸੀਡਜ਼ ਦੇ ਨੁਮਾਇੰਦਿਆਂ ਨੇ ਭਾਗ ਲਿਆ। ਮਾਹਿਰਾਂ ਨੇ ਝੋਨੇ ਦੀ ਫ਼ਸਲ ਵਿੱਚ ਬਿਮਾਰੀਆਂ ਅਤੇ ਕੀੜਿਆਂ ਦੇ ਪ੍ਰਬੰਧਨ, ਟਰੈਕਟਰ ਉਦਯੋਗ ਵਿੱਚ ਨਵੀਨਤਾਵਾਂ ਅਤੇ ਟਰੈਕਟਰ ਪ੍ਰਬੰਧਨ ਬਾਰੇ ਵੱਡਮੁੱਲੀ ਜਾਣਕਾਰੀ ਸਾਂਝੀ ਕੀਤੀ। ਅੰਤ ਵਿੱਚ ਕਈ ਕਿਸਾਨਾਂ ਨੂੰ ਸਰਟੀਫਿਕੇਟ ਵੰਡ ਕੇ ਸਨਮਾਨਿਤ ਕੀਤਾ ਗਿਆ।

'MFOI Awards' ਬਾਰੇ ਜਾਣਕਾਰੀ

ਮਹਿੰਦਰਾ ਟਰੈਕਟਰਜ਼ ਦੁਆਰਾ ਸਪਾਂਸਰ ਕੀਤੇ ਗਏ ਮਿਲੀਅਨੇਅਰ ਫਾਰਮਰ ਆਫ਼ ਇੰਡੀਆ (MFOI) ਅਵਾਰਡ ਉਹਨਾਂ ਭਾਰਤੀ ਕਿਸਾਨਾਂ ਲਈ ਹਨ ਜਿਨ੍ਹਾਂ ਨੇ ਨਾ ਸਿਰਫ਼ ਆਪਣੀ ਆਮਦਨ ਨੂੰ ਦੁੱਗਣਾ ਕੀਤਾ ਹੈ, ਸਗੋਂ ਆਪਣੇ ਅਣਥੱਕ ਯਤਨਾਂ ਅਤੇ ਨਵੀਨਤਾਕਾਰੀ ਖੇਤੀ ਅਭਿਆਸਾਂ ਦੁਆਰਾ ਸਫਲਤਾ ਵੀ ਪ੍ਰਾਪਤ ਕੀਤੀ ਹੈ। ਇਸ ਦਾ ਉਦੇਸ਼ ਸਭ ਤੋਂ ਅਮੀਰ ਅਤੇ ਅਗਾਂਹਵਧੂ ਕਿਸਾਨਾਂ ਦੇ ਨਾਲ-ਨਾਲ ਕੁਝ ਚੋਟੀ ਦੇ ਕਾਰਪੋਰੇਟਾਂ ਨੂੰ ਇੱਕ ਛੱਤ ਹੇਠ ਇਕੱਠੇ ਕਰਨਾ ਹੈ ਤਾਂ ਜੋ ਭਾਰਤ ਦੇ ਖੇਤੀਬਾੜੀ ਅਤੇ ਸਹਾਇਕ ਖੇਤਰਾਂ ਦੇ ਅਸਲ ਨਾਇਕਾਂ ਨੂੰ ਮਾਨਤਾ ਦਿੱਤੀ ਜਾ ਸਕੇ ਅਤੇ ਉਨ੍ਹਾਂ ਦਾ ਸਨਮਾਨ ਕੀਤਾ ਜਾ ਸਕੇ। ਨਾਲ ਹੀ ਇਹ ਕਿਸਾਨ ਦੁਨੀਆਂ ਵਿੱਚ ਆਪਣੀ ਵੱਖਰੀ ਪਹਿਚਾਣ ਬਣਾ ਸਕਦੇ ਹਨ।

ਇਹ ਵੀ ਪੜੋ: 'Millionaire Farmer of India' Awards: 1 ਤੋਂ 3 ਦਸੰਬਰ ਤੱਕ ਦਿੱਲੀ 'ਚ ਹੋਵੇਗਾ 'ਮਿਲੀਅਨੇਅਰ ਫਾਰਮਰ ਆਫ ਇੰਡੀਆ' ਅਵਾਰਡ ਸ਼ੋਅ, ਜਾਣੋ ਕਿਵੇਂ ਕਰੀਏ ਰਜਿਸਟਰੇਸ਼ਨ?

ਐਮਐਫਓਆਈ ਅਵਾਰਡਸ 2024 ਦਾ ਹਿੱਸਾ ਕਿਵੇਂ ਬਣਨਾ ਹੈ?

ਕਿਸਾਨਾਂ ਤੋਂ ਇਲਾਵਾ, ਕੰਪਨੀਆਂ ਅਤੇ ਖੇਤੀਬਾੜੀ ਖੇਤਰ ਨਾਲ ਜੁੜੇ ਹੋਰ ਲੋਕ ਵੀ ਐਮਐਫਓਆਈ ਸਮ੍ਰਿਧ ਕਿਸਾਨ ਉਤਸਵ 2024 ਵਿੱਚ ਹਿੱਸਾ ਲੈ ਸਕਦੇ ਹਨ। ਇਸ ਦੇ ਲਈ ਤੁਸੀਂ MFOI 2024 ਜਾਂ ਸਮ੍ਰਿਧ ਕਿਸਾਨ ਉਤਸਵ ਦੌਰਾਨ ਸਟਾਲ ਬੁੱਕ ਕਰਨ ਜਾਂ ਕਿਸੇ ਵੀ ਕਿਸਮ ਦੀ ਸਪਾਂਸਰਸ਼ਿਪ ਲਈ ਕ੍ਰਿਸ਼ੀ ਜਾਗਰਣ ਨਾਲ ਸੰਪਰਕ ਕਰ ਸਕਦੇ ਹੋ। ਇਸ ਦੇ ਨਾਲ ਹੀ ਅਵਾਰਡ ਸ਼ੋਅ ਜਾਂ ਕਿਸੇ ਹੋਰ ਪ੍ਰੋਗਰਾਮ ਨਾਲ ਜੁੜੀ ਕਿਸੇ ਵੀ ਜਾਣਕਾਰੀ ਲਈ ਤੁਹਾਨੂੰ ਇਹ ਗੂਗਲ ਫਾਰਮ ਭਰਨਾ ਹੋਵੇਗਾ। ਪ੍ਰੋਗਰਾਮ ਨਾਲ ਸਬੰਧਤ ਹੋਰ ਜਾਣਕਾਰੀ ਲਈ, MFOI ਦੀ ਅਧਿਕਾਰਤ ਵੈੱਬਸਾਈਟ 'ਤੇ ਜਾਓ।​

Summary in English: MFOI Samridh Kisan Utsav held in Malda, West Bengal, farmers got information about latest technologies, Appreciation of Krishi Jagran initiative

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters