1. Home
  2. ਖਬਰਾਂ

MFOI Samridh Kisan Utsav: ਨਾਗਪੁਰ ਦੇ ਕਿਸਾਨਾਂ ਨੇ ਫ਼ਸਲਾਂ ਅਤੇ ਨਵੀਆਂ ਤਕਨੀਕਾਂ ਵਾਲੇ ਟਰੈਕਟਰਾਂ ਬਾਰੇ ਜਾਣਕਾਰੀ ਕੀਤੀ ਹਾਸਲ, Krishi Jagran ਦੇ ਉਪਰਾਲੇ ਦੀ ਕੀਤੀ ਸ਼ਲਾਘਾ

26 ਜੁਲਾਈ, 2024 ਨੂੰ ਮਹਾਰਾਸ਼ਟਰ ਦੇ ਨਾਗਪੁਰ ਜ਼ਿਲ੍ਹੇ ਵਿੱਚ 'ਐਮਐਫਓਆਈ ਸਮ੍ਰਿਧ ਕਿਸਾਨ ਉਤਸਵ' ('MFOI Samridh Kisan Utsav') ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਕਈ ਅਗਾਂਹਵਧੂ ਕਿਸਾਨਾਂ ਨੇ ਵੀ ਸ਼ਮੂਲੀਅਤ ਕੀਤੀ, ਜਿੱਥੇ ਉਨ੍ਹਾਂ ਨੇ ਫ਼ਸਲਾਂ ਅਤੇ ਨਵੀਨਤਮ ਟਰੈਕਟਰਾਂ ਬਾਰੇ ਜਾਣਕਾਰੀ ਹਾਸਲ ਕੀਤੀ।

Gurpreet Kaur Virk
Gurpreet Kaur Virk
'ਐਮਐਫਓਆਈ ਸਮ੍ਰਿਧ ਕਿਸਾਨ ਉਤਸਵ 2024'

'ਐਮਐਫਓਆਈ ਸਮ੍ਰਿਧ ਕਿਸਾਨ ਉਤਸਵ 2024'

MFOI Samridh Kisan Utsav 2024: ਕ੍ਰਿਸ਼ੀ ਜਾਗਰਣ ਨੇ 26 ਜੁਲਾਈ 2024 ਨੂੰ ਮਹਾਰਾਸ਼ਟਰ ਦੇ ਨਾਗਪੁਰ ਜ਼ਿਲ੍ਹੇ ਵਿੱਚ 'ਐਮਐਫਓਆਈ ਸਮ੍ਰਿਧ ਕਿਸਾਨ ਉਤਸਵ' ('MFOI Samridh Kisan Utsav') ਦਾ ਆਯੋਜਨ ਕੀਤਾ। ਇਹ ਪ੍ਰੋਗਰਾਮ ਨੈਸ਼ਨਲ ਬਿਊਰੋ ਆਫ ਸੋਇਲ ਸਾਇੰਸ ਐਂਡ ਲੈਂਡ ਯੂਜ਼ ਪਲੈਨਿੰਗ (NBSS-LUP) ਦੇ ਆਡੀਟੋਰੀਅਮ ਵਿੱਚ ਆਯੋਜਿਤ ਕੀਤਾ ਗਿਆ ਸੀ। ਤੁਹਾਨੂੰ ਦੱਸ ਦੇਈਏ ਕਿ ਇਸ ਪ੍ਰੋਗਰਾਮ ਦਾ ਵਿਸ਼ਾ ਸੀ “ਕਪਾਹ/ਸੋਇਆਬੀਨ ਦੀ ਫਸਲ ਵਿੱਚ ਬਿਮਾਰੀਆਂ ਅਤੇ ਕੀੜੇ ਪ੍ਰਬੰਧਨ, ਟਰੈਕਟਰ ਉਦਯੋਗ ਵਿੱਚ ਨਵੀਨਤਾਵਾਂ, ਟਰੈਕਟਰ ਪ੍ਰਬੰਧਨ ਅਤੇ ਬਾਜਰੇ ਦੀ ਕਾਸ਼ਤ” ਇਸ ਪ੍ਰੋਗਰਾਮ ਦਾ ਉਦੇਸ਼ ਅਗਾਂਹਵਧੂ ਕਿਸਾਨਾਂ ਨਾਲ ਗੱਲਬਾਤ ਕਰਨਾ ਅਤੇ ਉਨ੍ਹਾਂ ਨੂੰ ਨਵੀਂ ਤਕਨੀਕਾਂ ਤੋਂ ਜਾਣੂ ਕਰਵਾਉਣਾ ਸੀ ਲਈ ਆਯੋਜਿਤ ਕੀਤਾ ਗਿਆ ਸੀ।

ਇਹ ਪ੍ਰੋਗਰਾਮ ਮਹਿੰਦਰਾ ਟਰੈਕਟਰਜ਼ ਦੁਆਰਾ ਸਪਾਂਸਰ ਕੀਤਾ ਗਿਆ ਸੀ, ਜਿਸ ਨੂੰ ਧਾਨੁਕਾ ਐਗਰੀਟੇਕ ਲਿਮਟਿਡ ਅਤੇ ਟਾਟਾ ਮੋਟਰਜ਼ ਦੁਆਰਾ ਸਹਿਯੋਗ ਪ੍ਰਾਪਤ ਸੀ, ਇਸ ਦੇ ਨਾਲ ਹੀ ਪ੍ਰੋਗਰਾਮ ਵਿੱਚ ICAR-ਭਾਰਤੀ ਖੇਤੀ ਖੋਜ ਪ੍ਰੀਸ਼ਦ ਇੱਕ ਮਾਣਯੋਗ ਗਿਆਨ ਭਾਗੀਦਾਰ ਸੀ। ਇਸ ਦੇ ਨਾਲ ਹੀ ਇਸ ਪ੍ਰੋਗਰਾਮ ਵਿੱਚ ਕਈ ਅਗਾਂਹਵਧੂ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਅਜਿਹੇ 'ਚ ਆਓ ਜਾਣਦੇ ਹਾਂ ਪ੍ਰੋਗਰਾਮ 'ਚ ਕੀ ਖਾਸ ਸੀ...

ਸਮਾਗਮ ਵਿੱਚ ਮਹਿਮਾਨ

ਨਾਗਪੁਰ ਦੇ 'ਐਮਐਫਓਆਈ ਸਮ੍ਰਿਧ ਕਿਸਾਨ ਉਤਸਵ' ('MFOI Samridh Kisan Utsav') ਵਿੱਚ ਡਾ. ਰਾਮਕ੍ਰਿਸ਼ਨ ਜੀਆਈ ਸੀਨੀਅਰ ਵਿਗਿਆਨੀ (ਖੇਤੀ ਵਿਗਿਆਨ) ਅਤੇ ਮੁਖੀ, ਕੇਵੀਕੇ, ਆਈਸੀਏਆਰ-ਸੀਆਈਸੀਆਰ, ਨਾਗਪੁਰ, ਡਾ. ਬਾਬਾ ਸਾਹਿਬ ਫੰਡ ਸੀਨੀਅਰ ਵਿਗਿਆਨੀ (ਖੇਤੀਬਾੜੀ ਕੀਟ ਵਿਗਿਆਨ) ਆਈ.ਸੀ.ਏ.ਆਰ.-ਸੀ.ਆਈ.ਸੀ.ਆਰ., ਨਾਗਪੁਰ, ਡਾ. ਦੀਪਕ ਨਾਗਰਾਲੇ, ਸੀਨੀਅਰ ਵਿਗਿਆਨੀ (ਪੌਦਾ ਰੋਗ ਵਿਗਿਆਨ) ਆਈ.ਸੀ.ਏ.ਆਰ.-ਸੀ.ਆਈ.ਸੀ.ਆਰ., ਨਾਗਪੁਰ ਹਾਜ਼ਰ ਸਨ। ਇਸ ਤੋਂ ਇਲਾਵਾ ਇਸ ਪ੍ਰੋਗਰਾਮ ਵਿੱਚ ਰਵਿੰਦਰ ਮੋਹਨ ਰਾਏ ਡੀ.ਡੀ.ਏ.-ਨਗਰ ਅਤੇ ਸੂਰਜ ਦੇਸ਼ਮੁੱਖ-ਡੀ.ਜੀ.ਐਮ ਧਾਨੁਕਾ, ਐਮ.ਐਚ. ਵੀ ਹਾਜ਼ਰ ਸਨ।

ਸਮਾਗਮ ਵਿੱਚ ਪ੍ਰਦਰਸ਼ਨੀ ਦਾ ਆਯੋਜਨ

ਇਸ ਪ੍ਰੋਗਰਾਮ ਵਿੱਚ ਮਹਿੰਦਰਾ ਟਰੈਕਟਰਜ਼ ਦੀਆਂ ਨਵੀਨਤਮ ਤਕਨੀਕਾਂ ਵਾਲੇ ਟਰੈਕਟਰਾਂ ਦੀ ਪ੍ਰਦਰਸ਼ਨੀ ਲਗਾਈ ਗਈ। ਇਸ ਤੋਂ ਇਲਾਵਾ ਟਾਟਾ ਮੋਟਰਜ਼ ਨੇ ਵੀ ਆਪਣੀ ਪ੍ਰਦਰਸ਼ਨੀ ਲਗਾਈ। ਮੇਲੇ ਦੌਰਾਨ ਕਿਸਾਨਾਂ ਨੇ ਕੰਪਨੀ ਦੇ ਸਟਾਲ ਦਾ ਦੌਰਾ ਕੀਤਾ ਅਤੇ ਪ੍ਰਦਰਸ਼ਨੀ ਵਿੱਚ ਪ੍ਰਦਰਸ਼ਿਤ ਉਪਕਰਨਾਂ ਦੀ ਨਵੀਨਤਮ ਤਕਨੀਕ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ। ਧਾਨੁਕਾ ਐਗਰੀਟੇਕ ਲਿਮਟਿਡ ਨੇ ਵੀ ਸਮ੍ਰਿਧ ਕਿਸਾਨ ਉਤਸਵ ਵਿੱਚ ਆਪਣਾ ਸਟਾਲ ਲਗਾਇਆ ਅਤੇ ਕਿਸਾਨਾਂ ਲਈ ਨਵੇਂ ਉਤਪਾਦਾਂ ਦਾ ਪ੍ਰਦਰਸ਼ਨ ਕੀਤਾ। ਕਿਸਾਨਾਂ ਨੇ ਕੰਪਨੀ ਦੇ ਉਤਪਾਦਾਂ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਅਤੇ ਉਨ੍ਹਾਂ ਨੂੰ ਖੇਤੀ ਵਿੱਚ ਸ਼ਾਮਲ ਕਰਨ ਬਾਰੇ ਵੀ ਵਿਚਾਰ ਕੀਤਾ। ਇਸ ਤੋਂ ਇਲਾਵਾ ਇਸ ਪ੍ਰੋਗਰਾਮ ਵਿੱਚ ਕਈ ਅਗਾਂਹਵਧੂ ਕਿਸਾਨਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।

ਇਹ ਵੀ ਪੜੋ: 'Millionaire Farmer of India' Awards: 1 ਤੋਂ 3 ਦਸੰਬਰ ਤੱਕ ਦਿੱਲੀ 'ਚ ਹੋਵੇਗਾ 'ਮਿਲੀਅਨੇਅਰ ਫਾਰਮਰ ਆਫ ਇੰਡੀਆ' ਅਵਾਰਡ ਸ਼ੋਅ, ਜਾਣੋ ਕਿਵੇਂ ਕਰੀਏ ਰਜਿਸਟਰੇਸ਼ਨ?

'MFOI Awards' ਬਾਰੇ ਜਾਣਕਾਰੀ

ਮਹਿੰਦਰਾ ਟਰੈਕਟਰਜ਼ ਦੁਆਰਾ ਸਪਾਂਸਰ ਕੀਤੇ ਗਏ ਮਿਲੀਅਨੇਅਰ ਫਾਰਮਰ ਆਫ਼ ਇੰਡੀਆ (MFOI) ਅਵਾਰਡ ਉਹਨਾਂ ਭਾਰਤੀ ਕਿਸਾਨਾਂ ਲਈ ਹਨ ਜਿਨ੍ਹਾਂ ਨੇ ਨਾ ਸਿਰਫ਼ ਆਪਣੀ ਆਮਦਨ ਨੂੰ ਦੁੱਗਣਾ ਕੀਤਾ ਹੈ, ਸਗੋਂ ਆਪਣੇ ਅਣਥੱਕ ਯਤਨਾਂ ਅਤੇ ਨਵੀਨਤਾਕਾਰੀ ਖੇਤੀ ਅਭਿਆਸਾਂ ਦੁਆਰਾ ਸਫਲਤਾ ਵੀ ਪ੍ਰਾਪਤ ਕੀਤੀ ਹੈ। ਇਸ ਦਾ ਉਦੇਸ਼ ਸਭ ਤੋਂ ਅਮੀਰ ਅਤੇ ਅਗਾਂਹਵਧੂ ਕਿਸਾਨਾਂ ਦੇ ਨਾਲ-ਨਾਲ ਕੁਝ ਚੋਟੀ ਦੇ ਕਾਰਪੋਰੇਟਾਂ ਨੂੰ ਇੱਕ ਛੱਤ ਹੇਠ ਇਕੱਠੇ ਕਰਨਾ ਹੈ ਤਾਂ ਜੋ ਭਾਰਤ ਦੇ ਖੇਤੀਬਾੜੀ ਅਤੇ ਸਹਾਇਕ ਖੇਤਰਾਂ ਦੇ ਅਸਲ ਨਾਇਕਾਂ ਨੂੰ ਮਾਨਤਾ ਦਿੱਤੀ ਜਾ ਸਕੇ ਅਤੇ ਉਨ੍ਹਾਂ ਦਾ ਸਨਮਾਨ ਕੀਤਾ ਜਾ ਸਕੇ। ਨਾਲ ਹੀ ਇਹ ਕਿਸਾਨ ਦੁਨੀਆਂ ਵਿੱਚ ਆਪਣੀ ਵੱਖਰੀ ਪਹਿਚਾਣ ਬਣਾ ਸਕਦੇ ਹਨ।

ਐਮਐਫਓਆਈ ਅਵਾਰਡਸ 2024 ਦਾ ਹਿੱਸਾ ਕਿਵੇਂ ਬਣਨਾ ਹੈ?

ਕਿਸਾਨਾਂ ਤੋਂ ਇਲਾਵਾ, ਕੰਪਨੀਆਂ ਅਤੇ ਖੇਤੀਬਾੜੀ ਖੇਤਰ ਨਾਲ ਜੁੜੇ ਹੋਰ ਲੋਕ ਵੀ ਐਮਐਫਓਆਈ ਸਮ੍ਰਿਧ ਕਿਸਾਨ ਉਤਸਵ 2024 ਵਿੱਚ ਹਿੱਸਾ ਲੈ ਸਕਦੇ ਹਨ। ਇਸ ਦੇ ਲਈ ਤੁਸੀਂ MFOI 2024 ਜਾਂ ਸਮ੍ਰਿਧ ਕਿਸਾਨ ਉਤਸਵ ਦੌਰਾਨ ਸਟਾਲ ਬੁੱਕ ਕਰਨ ਜਾਂ ਕਿਸੇ ਵੀ ਕਿਸਮ ਦੀ ਸਪਾਂਸਰਸ਼ਿਪ ਲਈ ਕ੍ਰਿਸ਼ੀ ਜਾਗਰਣ ਨਾਲ ਸੰਪਰਕ ਕਰ ਸਕਦੇ ਹੋ। ਇਸ ਦੇ ਨਾਲ ਹੀ ਅਵਾਰਡ ਸ਼ੋਅ ਜਾਂ ਕਿਸੇ ਹੋਰ ਪ੍ਰੋਗਰਾਮ ਨਾਲ ਜੁੜੀ ਕਿਸੇ ਵੀ ਜਾਣਕਾਰੀ ਲਈ ਤੁਹਾਨੂੰ ਇਹ ਗੂਗਲ ਫਾਰਮ ਭਰਨਾ ਹੋਵੇਗਾ। ਪ੍ਰੋਗਰਾਮ ਨਾਲ ਸਬੰਧਤ ਹੋਰ ਜਾਣਕਾਰੀ ਲਈ, MFOI ਦੀ ਅਧਿਕਾਰਤ ਵੈੱਬਸਾਈਟ 'ਤੇ ਜਾਓ।​

Summary in English: MFOI Samridh Kisan Utsav: Nagpur farmers get information about crops and tractors with new technologies, appreciate Krishi Jagran's efforts

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters