1. Home
  2. ਖਬਰਾਂ

Odisha ਦੇ ਮਯੂਰਭੰਜ 'ਚ ‘MFOI Samridh Kisan Utsav’ ਦਾ ਆਯੋਜਨ, ਵੱਡੀ ਗਿਣਤੀ ਵਿੱਚ ਕਿਸਾਨਾਂ ਵੱਲੋਂ ਸ਼ਮੂਲੀਅਤ, Progressive Farmers ਨੂੰ ਕੀਤਾ ਗਿਆ ਸਨਮਾਨਿਤ

'ਐਮਐਫਓਆਈ ਸਮ੍ਰਿਧ ਕਿਸਾਨ ਉਤਸਵ' 2024 (MFOI Samridh Kisan Utsav 2024) ਅੱਜ 7 ਜੂਨ ਨੂੰ ਉੜੀਸਾ ਦੇ ਮਯੂਰਭੰਜ ਜ਼ਿਲ੍ਹੇ ਵਿੱਚ ਆਯੋਜਿਤ ਕੀਤਾ ਗਿਆ ਹੈ। ਇਸ ਪ੍ਰੋਗਰਾਮ ਵਿੱਚ ਕਿਸਾਨਾਂ ਨੂੰ ਨਵੀਂਆਂ ਤਕਨੀਕਾਂ ਦੇ ਨਾਲ-ਨਾਲ ਖੇਤੀਬਾੜੀ ਸਬੰਧੀ ਹੋਰ ਵੀ ਕਈ ਅਹਿਮ ਜਾਣਕਾਰੀਆਂ ਦਿੱਤੀਆਂ ਗਈਆਂ।

Gurpreet Kaur Virk
Gurpreet Kaur Virk
'ਐਮਐਫਓਆਈ ਸਮ੍ਰਿਧ ਕਿਸਾਨ ਉਤਸਵ'

'ਐਮਐਫਓਆਈ ਸਮ੍ਰਿਧ ਕਿਸਾਨ ਉਤਸਵ'

MFOI Samridh Kisan Utsav 2024: ਐਮਐਫਓਆਈ ਸਮ੍ਰਿਧ ਕਿਸਾਨ ਉਤਸਵ 2024 (MFOI Samridh Kisan Utsav 2024) ਦਾ ਆਯੋਜਨ ਕ੍ਰਿਸ਼ੀ ਜਾਗਰਣ ਦੁਆਰਾ ਉੜੀਸਾ ਦੇ ਮਯੂਰਭੰਜ ਜ਼ਿਲ੍ਹੇ ਵਿੱਚ ਅੱਜ ਯਾਨੀ ਸ਼ੁੱਕਰਵਾਰ, 7 ਜੂਨ ਨੂੰ ਕੀਤਾ ਗਿਆ। ਇਸ ਇੱਕ ਰੋਜ਼ਾ ਪ੍ਰੋਗਰਾਮ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਭਾਗ ਲਿਆ ਅਤੇ ਨਵੀਆਂ ਤਕਨੀਕਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ।

ਇਸ ਪ੍ਰੋਗਰਾਮ ਦੌਰਾਨ ਕ੍ਰਿਸ਼ੀ ਜਾਗਰਣ ਦੀ ਟੀਮ ਨੇ ਕਿਸਾਨਾਂ ਨੂੰ 'ਮਿਲੀਅਨੇਅਰ ਫਾਰਮਰ ਆਫ਼ ਇੰਡੀਆ ਐਵਾਰਡ-2024' ਬਾਰੇ ਵੀ ਜਾਗਰੂਕ ਕੀਤਾ। ਤੁਹਾਡੀ ਜਾਣਕਾਰੀ ਲਈ, ਇਹ ਇੱਕ ਰੋਜ਼ਾ ਮੇਲਾ ਕ੍ਰਿਸ਼ੀ ਵਿਗਿਆਨ ਕੇਂਦਰ, ਸ਼ਿਆਮਖੁੰਟਾ, ਮਯੂਰਭੰਜ, ਉੜੀਸਾ ਵਿਖੇ ਮਯੂਰਭੰਜ ਖੇਤੀਬਾੜੀ ਵਿਗਿਆਨ ਕੇਂਦਰ ਦੇ ਸਹਿਯੋਗ ਨਾਲ ਲਗਾਇਆ ਗਿਆ ਹੈ। ਆਓ ਜਾਣਦੇ ਹਾਂ ਇਸ ਪ੍ਰੋਗਰਾਮ 'ਚ ਕੀ ਖਾਸ ਸੀ...

ਵੱਡੀ ਗਿਣਤੀ ਵਿੱਚ ਕਿਸਾਨ ਸ਼ਾਮਿਲ

ਤੁਹਾਨੂੰ ਦੱਸ ਦੇਈਏ ਕਿ ਇਹ ਐਮਐਫਓਆਈ ਸਮ੍ਰਿਧ ਕਿਸਾਨ ਉਤਸਵ 2024 (MFOI Samridh Kisan Utsav 2024) ਈਵੈਂਟ ਮਹਿੰਦਰਾ ਟਰੈਕਟਰਾਂ ਦੇ ਨਵੀਨਤਮ ਮਾਡਲਾਂ ਨੂੰ ਪ੍ਰਦਰਸ਼ਿਤ ਕਰਦਾ ਹੈ, ਜੋ ਕਿ ਖੇਤੀਬਾੜੀ ਸੈਕਟਰ ਵਿੱਚ ਕ੍ਰਾਂਤੀ ਲਿਆਉਣ ਦੇ ਨਾਲ-ਨਾਲ ਉਤਪਾਦਕਤਾ ਵਧਾਉਣ ਲਈ ਤਿਆਰ ਕੀਤੇ ਗਏ ਹਨ। ਇਸ ਪ੍ਰੋਗਰਾਮ ਵਿੱਚ ਭਾਗ ਲੈਣ ਵਾਲੇ ਕਿਸਾਨਾਂ ਨੂੰ ਮਹਿੰਦਰਾ ਦੇ ਨਵੀਨਤਮ ਟਰੈਕਟਰਾਂ ਦੀਆਂ ਉੱਨਤ ਵਿਸ਼ੇਸ਼ਤਾਵਾਂ ਬਾਰੇ ਜਾਣਨ ਅਤੇ ਉਹਨਾਂ ਦੀਆਂ ਸ਼ਕਤੀਸ਼ਾਲੀ ਸਮਰੱਥਾਵਾਂ ਨੂੰ ਪਹਿਲੀ ਵਾਰ ਦੇਖਣ ਦਾ ਮੌਕਾ ਵੀ ਮਿਲਿਆ। ਇਸ ਤੋਂ ਇਲਾਵਾ ਇਸ ਪ੍ਰੋਗਰਾਮ ਵਿੱਚ ਕਈ ਖੇਤੀ ਮਾਹਿਰਾਂ, ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ, ਕਰੋੜਪਤੀ ਕਿਸਾਨਾਂ ਅਤੇ ਕਈ ਅਗਾਂਹਵਧੂ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਉੜੀਸਾ ਦੇ ਮਯੂਰਭੰਜ ਜ਼ਿਲ੍ਹੇ ਵਿੱਚ ਆਯੋਜਿਤ ਇਸ 'ਸਮਰੱਥ ਕਿਸਾਨ ਉਤਸਵ' ਦੌਰਾਨ ਖੇਤੀ ਵਿੱਚ ਵਧੀਆ ਕੰਮ ਕਰਨ ਵਾਲੇ ਕਰੋੜਪਤੀ ਕਿਸਾਨਾਂ ਨੂੰ ਵੀ ਸਨਮਾਨਿਤ ਕੀਤਾ ਗਿਆ।

ਇਹ ਮਹਿਮਾਨ ਪ੍ਰੋਗਰਾਮ ਵਿੱਚ ਮੌਜੂਦ

ਮਯੂਰਭੰਜ ਜ਼ਿਲ੍ਹੇ ਵਿੱਚ ਆਯੋਜਿਤ ਐਮਐਫਓਆਈ ਸਮ੍ਰਿਧ ਕਿਸਾਨ ਉਤਸਵ 2024 ਪ੍ਰੋਗਰਾਮ ਵਿੱਚ ਮਹਿਮਾਨਾਂ ਵਜੋਂ ਡਾ. ਸੰਘਮਿੱਤਰਾ ਪਟਨਾਇਕ (ਸੀਨੀਅਰ ਵਿਗਿਆਨੀ ਅਤੇ ਮੁਖੀ), ਡਾ. ਜਗਨਨਾਥ ਪਾਤਰਾ (ਵਿਗਿਆਨਕ, ਖੇਤੀਬਾੜੀ ਵਿਸਤਾਰ), ਡਾ. ਝੁਨੀਲਤਾ ਭੂਆ (ਵਿਗਿਆਨਕ, ਗ੍ਰਹਿ ਵਿਗਿਆਨ), ਡਾ. ਗੋਬਿੰਦ ਚੰਦਰ ਢਾਲ (ਵਿਗਿਆਨੀ, ਖੇਤੀਬਾੜੀ ਇੰਜਨੀਅਰਿੰਗ), ਡਾ. ਪਲਬੀਤਾ ਰੇ (ਖੇਤੀ ਵਿਗਿਆਨ), ਅੰਸ਼ੂਮਨ ਦੇਬਾਸ਼ੀਸ਼ ਨਾਇਕ (ਫਾਰਮ ਮੈਨੇਜਰ), ਸਿਧਾਰਥ ਸਰਦਾਰ (ਸਹਾਇਕ ਮੈਨੇਜਰ, ਓ.ਐਮ.ਬੀ.ਏ.ਡੀ.ਸੀ.), ਸ਼ਸ਼ਾਂਕ ਸਕਸੈਨਾ (ਏਰੀਆ ਮੈਨੇਜਰ, ਮਹਿੰਦਰਾ ਟਰੈਕਟਰਜ਼), ਅੰਸ਼ੂਮਨ ਦਸ਼ਮਨ ਮਯੂਰ ਇੰਟਰਪ੍ਰਾਈਜ਼, ਮਹਿੰਦਰਾ ਡੀਲਰ) ਅਤੇ ਸ਼ੁਭਰਾ ਮੋਹੰਤੀ (ਏਰੀਆ ਮੈਨੇਜਰ, ਕ੍ਰਿਸ਼ੀ ਜਾਗਰਣ) ਹਾਜ਼ਰ ਸਨ।

'MFOI Awards' ਬਾਰੇ ਜਾਣਕਾਰੀ

ਮਹਿੰਦਰਾ ਟਰੈਕਟਰਜ਼ ਦੁਆਰਾ ਸਪਾਂਸਰ ਕੀਤੇ ਗਏ ਮਿਲੀਅਨੇਅਰ ਫਾਰਮਰ ਆਫ਼ ਇੰਡੀਆ (MFOI) ਅਵਾਰਡ ਉਹਨਾਂ ਭਾਰਤੀ ਕਿਸਾਨਾਂ ਲਈ ਹਨ ਜਿਨ੍ਹਾਂ ਨੇ ਨਾ ਸਿਰਫ਼ ਆਪਣੀ ਆਮਦਨ ਨੂੰ ਦੁੱਗਣਾ ਕੀਤਾ ਹੈ, ਸਗੋਂ ਆਪਣੇ ਅਣਥੱਕ ਯਤਨਾਂ ਅਤੇ ਨਵੀਨਤਾਕਾਰੀ ਖੇਤੀ ਅਭਿਆਸਾਂ ਦੁਆਰਾ ਸਫਲਤਾ ਵੀ ਪ੍ਰਾਪਤ ਕੀਤੀ ਹੈ। ਇਸ ਦਾ ਉਦੇਸ਼ ਸਭ ਤੋਂ ਅਮੀਰ ਅਤੇ ਅਗਾਂਹਵਧੂ ਕਿਸਾਨਾਂ ਦੇ ਨਾਲ-ਨਾਲ ਕੁਝ ਚੋਟੀ ਦੇ ਕਾਰਪੋਰੇਟਾਂ ਨੂੰ ਇੱਕ ਛੱਤ ਹੇਠ ਇਕੱਠੇ ਕਰਨਾ ਹੈ ਤਾਂ ਜੋ ਭਾਰਤ ਦੇ ਖੇਤੀਬਾੜੀ ਅਤੇ ਸਹਾਇਕ ਖੇਤਰਾਂ ਦੇ ਅਸਲ ਨਾਇਕਾਂ ਨੂੰ ਮਾਨਤਾ ਦਿੱਤੀ ਜਾ ਸਕੇ ਅਤੇ ਉਨ੍ਹਾਂ ਦਾ ਸਨਮਾਨ ਕੀਤਾ ਜਾ ਸਕੇ। ਨਾਲ ਹੀ ਇਹ ਕਿਸਾਨ ਦੁਨੀਆਂ ਵਿੱਚ ਆਪਣੀ ਵੱਖਰੀ ਪਹਿਚਾਣ ਬਣਾ ਸਕਦੇ ਹਨ।

ਇਹ ਵੀ ਪੜੋ: 'Millionaire Farmer of India' Awards: 1 ਤੋਂ 3 ਦਸੰਬਰ ਤੱਕ ਦਿੱਲੀ 'ਚ ਹੋਵੇਗਾ 'ਮਿਲੀਅਨੇਅਰ ਫਾਰਮਰ ਆਫ ਇੰਡੀਆ' ਅਵਾਰਡ ਸ਼ੋਅ, ਜਾਣੋ ਕਿਵੇਂ ਕਰੀਏ ਰਜਿਸਟਰੇਸ਼ਨ?

ਕਦੋਂ ਅਤੇ ਕਿੱਥੇ ਹੋਵੇਗਾ 'MFOI Awards 2024'?

ਕ੍ਰਿਸ਼ੀ ਜਾਗਰਣ MFOI 2024 ਦਾ ਆਯੋਜਨ ਕਰਨ ਜਾ ਰਿਹਾ ਹੈ, ਜਿਸ ਦਾ ਆਯੋਜਨ ਇਸ ਸਾਲ ਦੇ ਅੰਤ ਵਿੱਚ ਯਾਨੀ ਦਸੰਬਰ 2024 (1 ਤੋਂ 3 ਦਸੰਬਰ) ਨੂੰ ਨਵੀਂ ਦਿੱਲੀ ਵਿੱਚ ਕੀਤਾ ਜਾਵੇਗਾ। MFOI 2024 ਦੀਆਂ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ। ਕ੍ਰਿਸ਼ੀ ਜਾਗਰਣ ਵੀ 'ਐਮਐਫਓਆਈ, ਵੀਵੀਆਈਐਫ ਕਿਸਾਨ ਭਾਰਤ ਯਾਤਰਾ' ('MFOI, VVIF KISAN BHARAT YATRA') ਰਾਹੀਂ ਕਿਸਾਨਾਂ ਨੂੰ ਇਸ ਬਾਰੇ ਜਾਗਰੂਕ ਕਰ ਰਿਹਾ ਹੈ। ਇਹ ਯਾਤਰਾ ਦੇਸ਼ ਦੇ ਹਰ ਕੋਨੇ ਵਿੱਚ ਜਾਵੇਗੀ ਅਤੇ ਕਿਸਾਨਾਂ ਨੂੰ MFOI ਬਾਰੇ ਜਾਗਰੂਕ ਕਰੇਗੀ ਅਤੇ ਕਿਸਾਨਾਂ ਲਈ ਸਭ ਤੋਂ ਵੱਡੇ ਐਵਾਰਡ ਸ਼ੋਅ ਵਿੱਚ ਆਉਣ ਦਾ ਸੱਦਾ ਦੇਵੇਗੀ।

ਐਮਐਫਓਆਈ ਅਵਾਰਡਸ 2024 ਦਾ ਹਿੱਸਾ ਕਿਵੇਂ ਬਣਨਾ ਹੈ?

ਕਿਸਾਨਾਂ ਤੋਂ ਇਲਾਵਾ, ਕੰਪਨੀਆਂ ਅਤੇ ਖੇਤੀਬਾੜੀ ਖੇਤਰ ਨਾਲ ਜੁੜੇ ਹੋਰ ਲੋਕ ਵੀ ਐਮਐਫਓਆਈ ਸਮ੍ਰਿਧ ਕਿਸਾਨ ਉਤਸਵ 2024 ਵਿੱਚ ਹਿੱਸਾ ਲੈ ਸਕਦੇ ਹਨ। ਇਸ ਦੇ ਲਈ ਤੁਸੀਂ MFOI 2024 ਜਾਂ ਸਮ੍ਰਿਧ ਕਿਸਾਨ ਉਤਸਵ ਦੌਰਾਨ ਸਟਾਲ ਬੁੱਕ ਕਰਨ ਜਾਂ ਕਿਸੇ ਵੀ ਕਿਸਮ ਦੀ ਸਪਾਂਸਰਸ਼ਿਪ ਲਈ ਕ੍ਰਿਸ਼ੀ ਜਾਗਰਣ ਨਾਲ ਸੰਪਰਕ ਕਰ ਸਕਦੇ ਹੋ। ਇਸ ਦੇ ਨਾਲ ਹੀ ਅਵਾਰਡ ਸ਼ੋਅ ਜਾਂ ਕਿਸੇ ਹੋਰ ਪ੍ਰੋਗਰਾਮ ਨਾਲ ਜੁੜੀ ਕਿਸੇ ਵੀ ਜਾਣਕਾਰੀ ਲਈ ਤੁਹਾਨੂੰ ਇਹ ਗੂਗਲ ਫਾਰਮ ਭਰਨਾ ਹੋਵੇਗਾ। ਪ੍ਰੋਗਰਾਮ ਨਾਲ ਸਬੰਧਤ ਹੋਰ ਜਾਣਕਾਰੀ ਲਈ, MFOI ਦੀ ਅਧਿਕਾਰਤ ਵੈੱਬਸਾਈਟ 'ਤੇ ਜਾਓ।

Summary in English: 'MFOI Samridh Kisan Utsav' organized in Mayurbhanj, Odisha, large number of farmers participated, Progressive Farmers honored

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters