1. Home
  2. ਖਬਰਾਂ

Madhya Pradesh ਦੇ ਸਿਹੋਰ ਜ਼ਿਲ੍ਹੇ ਵਿੱਚ MFOI Samridh Kisan Utsav ਦਾ ਆਯੋਜਨ, 25 Progressive Farmers ਦਾ ਸਨਮਾਨ, Mahindra Tractors ਵੱਲੋਂ ਪ੍ਰਦਰਸ਼ਨੀ

19 ਜੁਲਾਈ, 2024 ਨੂੰ ਕ੍ਰਿਸ਼ੀ ਜਾਗਰਣ ਦੁਆਰਾ ਮੱਧ ਪ੍ਰਦੇਸ਼ ਦੇ ਸਿਹੋਰ ਜ਼ਿਲ੍ਹੇ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵਿੱਚ 'ਐਮਐਫਓਆਈ ਸਮ੍ਰਿਧ ਕਿਸਾਨ ਉਤਸਵ' ('MFOI Samridh Kisan Utsav') ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ 100 ਤੋਂ ਵੱਧ ਕਿਸਾਨਾਂ ਨੇ ਭਾਗ ਲਿਆ ਅਤੇ 25 ਦੇ ਕਰੀਬ ਅਗਾਂਹਵਧੂ ਕਿਸਾਨਾਂ ਨੂੰ ਵਿਗਿਆਨੀਆਂ ਵੱਲੋਂ ਸਨਮਾਨਿਤ ਕੀਤਾ ਗਿਆ।

Gurpreet Kaur Virk
Gurpreet Kaur Virk
'ਐਮਐਫਓਆਈ ਸਮ੍ਰਿਧ ਕਿਸਾਨ ਉਤਸਵ 2024'

'ਐਮਐਫਓਆਈ ਸਮ੍ਰਿਧ ਕਿਸਾਨ ਉਤਸਵ 2024'

MFOI Samridh Kisan Utsav: ਸ਼ੁੱਕਰਵਾਰ, 19 ਜੁਲਾਈ, 2024 ਨੂੰ ਕ੍ਰਿਸ਼ੀ ਜਾਗਰਣ ਦੁਆਰਾ ਕ੍ਰਿਸ਼ੀ ਵਿਗਿਆਨ ਕੇਂਦਰ, ਸਿਹੋਰ, ਮੱਧ ਪ੍ਰਦੇਸ਼ ਵਿਖੇ 'ਐਮਐਫਓਆਈ ਸਮ੍ਰਿਧ ਕਿਸਾਨ ਉਤਸਵ' ('MFOI Samridh Kisan Utsav') ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਦਾ ਵਿਸ਼ਾ “ਸਾਉਣੀ ਦੀਆਂ ਫ਼ਸਲਾਂ ਵਿੱਚ ਬਿਮਾਰੀਆਂ ਅਤੇ ਕੀੜੇ ਪ੍ਰਬੰਧਨ, ਟਰੈਕਟਰ ਉਦਯੋਗ ਵਿੱਚ ਨਵੀਨਤਾ, ਟਰੈਕਟਰ ਪ੍ਰਬੰਧਨ ਅਤੇ ਬਾਜਰੇ ਦੀ ਖੇਤੀ” ਸੀ। ਤੁਹਾਨੂੰ ਦੱਸ ਦੇਈਏ ਕਿ ਇਹ ਪ੍ਰੋਗਰਾਮ ਮਹਿੰਦਰਾ ਟਰੈਕਟਰਜ਼ ਦੁਆਰਾ ਸਪਾਂਸਰ ਕੀਤਾ ਗਿਆ ਸੀ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ, ਸਿਹੋਰ, ਮੱਧ ਪ੍ਰਦੇਸ਼ ਇਸ ਪ੍ਰੋਗਰਾਮ ਵਿੱਚ ਭਾਈਵਾਲ ਸੰਸਥਾ ਸੀ।

ਇਸ ਤੋਂ ਇਲਾਵਾ ਇਸ ਪ੍ਰੋਗਰਾਮ ਵਿੱਚ ਮਹਿੰਦਰਾ ਟਰੈਕਟਰਾਂ ਦੀ ਨਵੀਨਤਮ ਤਕਨੀਕ ਵਾਲੇ ਟਰੈਕਟਰਾਂ ਦੇ ਸਟਾਲ ਵੀ ਲਗਾਏ ਗਏ, ਜਿੱਥੇ ਕਿਸਾਨਾਂ ਨੂੰ ਟਰੈਕਟਰ ਸਬੰਧੀ ਸਾਰੀ ਲੋੜੀਂਦੀ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਰਾਏਸੇਨ ਵਿੱਚ ਆਯੋਜਿਤ ਇਸ 'ਐਮਐਫਓਆਈ ਸਮ੍ਰਿਧ ਕਿਸਾਨ ਉਤਸਵ' ਵਿੱਚ 100 ਤੋਂ ਵੱਧ ਕਿਸਾਨਾਂ ਨੇ ਭਾਗ ਲਿਆ, ਜਿੱਥੇ ਉਨ੍ਹਾਂ ਨੇ ਖੇਤੀ ਅਤੇ ਵਰਤੀਆਂ ਜਾਣ ਵਾਲੀਆਂ ਨਵੀਆਂ ਤਕਨੀਕਾਂ ਬਾਰੇ ਜਾਣਕਾਰੀ ਹਾਸਲ ਕੀਤੀ।

25 ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ

ਕ੍ਰਿਸ਼ੀ ਵਿਗਿਆਨ ਕੇਂਦਰ, ਰਾਏਸੇਨ (ਮੱਧ ਪ੍ਰਦੇਸ਼) ਵਿਖੇ ਪ੍ਰੋਗਰਾਮ ਵਿੱਚ 25 ਦੇ ਕਰੀਬ ਅਗਾਂਹਵਧੂ ਕਿਸਾਨਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਤੁਹਾਡੀ ਜਾਣਕਾਰੀ ਲਈ ਦੱਸ ਦੇਈਏ ਕਿ ਇਸ 'ਐਮਐਫਓਆਈ ਸਮ੍ਰਿਧ ਕਿਸਾਨ ਉਤਸਵ' ('MFOI Samridh Kisan Utsav') ਵਿੱਚ 100 ਤੋਂ ਵੱਧ ਕਿਸਾਨਾਂ ਨੇ ਭਾਗ ਲਿਆ ਅਤੇ ਪ੍ਰੋਗਰਾਮ ਨੂੰ ਸਫਲ ਬਣਾਇਆ। ਇਸ ਤੋਂ ਇਲਾਵਾ ਕੇਵੀਕੇ ਦੇ ਵਿਗਿਆਨੀਆਂ ਨੇ ਵੀ ਪ੍ਰੋਗਰਾਮ ਵਿੱਚ ਅਹਿਮ ਯੋਗਦਾਨ ਪਾਇਆ।

'MFOI Awards' ਬਾਰੇ ਜਾਣਕਾਰੀ

ਮਹਿੰਦਰਾ ਟਰੈਕਟਰਜ਼ ਦੁਆਰਾ ਸਪਾਂਸਰ ਕੀਤੇ ਗਏ ਮਿਲੀਅਨੇਅਰ ਫਾਰਮਰ ਆਫ਼ ਇੰਡੀਆ (MFOI) ਅਵਾਰਡ ਉਹਨਾਂ ਭਾਰਤੀ ਕਿਸਾਨਾਂ ਲਈ ਹਨ ਜਿਨ੍ਹਾਂ ਨੇ ਨਾ ਸਿਰਫ਼ ਆਪਣੀ ਆਮਦਨ ਨੂੰ ਦੁੱਗਣਾ ਕੀਤਾ ਹੈ, ਸਗੋਂ ਆਪਣੇ ਅਣਥੱਕ ਯਤਨਾਂ ਅਤੇ ਨਵੀਨਤਾਕਾਰੀ ਖੇਤੀ ਅਭਿਆਸਾਂ ਦੁਆਰਾ ਸਫਲਤਾ ਵੀ ਪ੍ਰਾਪਤ ਕੀਤੀ ਹੈ। ਇਸ ਦਾ ਉਦੇਸ਼ ਸਭ ਤੋਂ ਅਮੀਰ ਅਤੇ ਅਗਾਂਹਵਧੂ ਕਿਸਾਨਾਂ ਦੇ ਨਾਲ-ਨਾਲ ਕੁਝ ਚੋਟੀ ਦੇ ਕਾਰਪੋਰੇਟਾਂ ਨੂੰ ਇੱਕ ਛੱਤ ਹੇਠ ਇਕੱਠੇ ਕਰਨਾ ਹੈ ਤਾਂ ਜੋ ਭਾਰਤ ਦੇ ਖੇਤੀਬਾੜੀ ਅਤੇ ਸਹਾਇਕ ਖੇਤਰਾਂ ਦੇ ਅਸਲ ਨਾਇਕਾਂ ਨੂੰ ਮਾਨਤਾ ਦਿੱਤੀ ਜਾ ਸਕੇ ਅਤੇ ਉਨ੍ਹਾਂ ਦਾ ਸਨਮਾਨ ਕੀਤਾ ਜਾ ਸਕੇ। ਨਾਲ ਹੀ ਇਹ ਕਿਸਾਨ ਦੁਨੀਆਂ ਵਿੱਚ ਆਪਣੀ ਵੱਖਰੀ ਪਹਿਚਾਣ ਬਣਾ ਸਕਦੇ ਹਨ।

ਇਹ ਵੀ ਪੜੋ: 'Millionaire Farmer of India' Awards: 1 ਤੋਂ 3 ਦਸੰਬਰ ਤੱਕ ਦਿੱਲੀ 'ਚ ਹੋਵੇਗਾ 'ਮਿਲੀਅਨੇਅਰ ਫਾਰਮਰ ਆਫ ਇੰਡੀਆ' ਅਵਾਰਡ ਸ਼ੋਅ, ਜਾਣੋ ਕਿਵੇਂ ਕਰੀਏ ਰਜਿਸਟਰੇਸ਼ਨ?

ਐਮਐਫਓਆਈ ਅਵਾਰਡਸ 2024 ਦਾ ਹਿੱਸਾ ਕਿਵੇਂ ਬਣਨਾ ਹੈ?

ਕਿਸਾਨਾਂ ਤੋਂ ਇਲਾਵਾ, ਕੰਪਨੀਆਂ ਅਤੇ ਖੇਤੀਬਾੜੀ ਖੇਤਰ ਨਾਲ ਜੁੜੇ ਹੋਰ ਲੋਕ ਵੀ ਐਮਐਫਓਆਈ ਸਮ੍ਰਿਧ ਕਿਸਾਨ ਉਤਸਵ 2024 ਵਿੱਚ ਹਿੱਸਾ ਲੈ ਸਕਦੇ ਹਨ। ਇਸ ਦੇ ਲਈ ਤੁਸੀਂ MFOI 2024 ਜਾਂ ਸਮ੍ਰਿਧ ਕਿਸਾਨ ਉਤਸਵ ਦੌਰਾਨ ਸਟਾਲ ਬੁੱਕ ਕਰਨ ਜਾਂ ਕਿਸੇ ਵੀ ਕਿਸਮ ਦੀ ਸਪਾਂਸਰਸ਼ਿਪ ਲਈ ਕ੍ਰਿਸ਼ੀ ਜਾਗਰਣ ਨਾਲ ਸੰਪਰਕ ਕਰ ਸਕਦੇ ਹੋ। ਇਸ ਦੇ ਨਾਲ ਹੀ ਅਵਾਰਡ ਸ਼ੋਅ ਜਾਂ ਕਿਸੇ ਹੋਰ ਪ੍ਰੋਗਰਾਮ ਨਾਲ ਜੁੜੀ ਕਿਸੇ ਵੀ ਜਾਣਕਾਰੀ ਲਈ ਤੁਹਾਨੂੰ ਇਹ ਗੂਗਲ ਫਾਰਮ ਭਰਨਾ ਹੋਵੇਗਾ। ਪ੍ਰੋਗਰਾਮ ਨਾਲ ਸਬੰਧਤ ਹੋਰ ਜਾਣਕਾਰੀ ਲਈ, MFOI ਦੀ ਅਧਿਕਾਰਤ ਵੈੱਬਸਾਈਟ 'ਤੇ ਜਾਓ।​

Summary in English: MFOI Samridh Kisan Utsav organized in Sihore district of Madhya Pradesh, 25 Progressive Farmers felicitated, exhibition by Mahindra Tractors

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters