1. Home
  2. ਖਬਰਾਂ

ਤੇਲੰਗਾਨਾ ਵਿੱਚ MFOI Samridh Kisan Utsav ਦਾ ਆਯੋਜਨ, Krishi Jagran ਦੇ ਉਪਰਾਲੇ ਦੀ ਸ਼ਲਾਘਾ, ਕਿਸਾਨਾਂ ਨੂੰ ਮਿਲੀ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ

22 ਜੁਲਾਈ, 2024 ਨੂੰ ਕ੍ਰਿਸ਼ੀ ਜਾਗਰਣ ਦੁਆਰਾ ਰਾਇਥੂ ਵੇਦਿਕਾ ਹਾਲ, ਰੰਗਾਪੁਰਮ, ਮੰਡਲ-ਮੋਗੁਲਪੱਲੀ, ਜੈਸ਼ੰਕਰ ਭੂਪਾਲਪੱਲੀ, ਤੇਲੰਗਾਨਾ ਵਿਖੇ 'ਐਮਐਫਓਆਈ ਸਮ੍ਰਿਧ ਕਿਸਾਨ ਉਤਸਵ' ('MFOI Samridh Kisan Utsav') ਦਾ ਆਯੋਜਿਤ ਕੀਤਾ ਗਿਆ। ਇੱਥੇ ਜਾਣੋ ਪ੍ਰੋਗਰਾਮ ਵਿੱਚ ਕੀ ਕੁਝ ਸੀ ਖਾਸ...

Gurpreet Kaur Virk
Gurpreet Kaur Virk
'ਐਮਐਫਓਆਈ ਸਮ੍ਰਿਧ ਕਿਸਾਨ ਉਤਸਵ 2024'

'ਐਮਐਫਓਆਈ ਸਮ੍ਰਿਧ ਕਿਸਾਨ ਉਤਸਵ 2024'

MFOI Samridh Kisan Utsav 2024: ਸੋਮਵਾਰ, 22 ਜੁਲਾਈ, 2024 ਨੂੰ, ਕ੍ਰਿਸ਼ੀ ਜਾਗਰਣ ਨੇ ਰਾਇਥੂ ਵੇਦਿਕਾ ਹਾਲ, ਰੰਗਾਪੁਰਮ, ਮੰਡਲ-ਮੋਗੁਲਪੱਲੀ, ਜੈਸ਼ੰਕਰ ਭੂਪਾਲਪੱਲੀ, ਤੇਲੰਗਾਨਾ ਵਿਖੇ 'ਐਮਐਫਓਆਈ ਸਮ੍ਰਿਧ ਕਿਸਾਨ ਉਤਸਵ' ('MFOI Samridh Kisan Utsav') ਦਾ ਆਯੋਜਨ ਕੀਤਾ ਗਿਆ। ਤੁਹਾਨੂੰ ਦੱਸ ਦੇਈਏ ਕਿ ਇਹ ਪ੍ਰੋਗਰਾਮ ਮਹਿੰਦਰਾ ਟਰੈਕਟਰਜ਼ ਦੁਆਰਾ ਸਪਾਂਸਰ ਕੀਤਾ ਗਿਆ ਸੀ ਅਤੇ ਧਾਨੁਕਾ ਐਗਰੀਟੇਕ ਲਿਮਟਿਡ ਵੱਲੋਂ ਪ੍ਰੋਗਰਾਮ ਨੂੰ ਸਮਰਥਨ ਪ੍ਰਾਪਤ ਸੀ। ਨਾਲ ਹੀ, ਭਾਰਤੀ ਖੇਤੀ ਖੋਜ ਪ੍ਰੀਸ਼ਦ ਇਸ ਪ੍ਰੋਗਰਾਮ ਵਿੱਚ ਇੱਕ ਗਿਆਨ ਭਾਗੀਦਾਰ ਵਜੋਂ ਮਹੱਤਵਪੂਰਨ ਭੂਮਿਕਾ ਨਿਭਾ ਰਹੀ ਸੀ।

ਤੁਹਾਨੂੰ ਦੱਸ ਦੇਈਏ ਕਿ ਇਹ ਪ੍ਰੋਗਰਾਮ ਖੇਤੀਬਾੜੀ ਵਿਗਿਆਨ ਕੇਂਦਰ-ਮਮਨੂਰ, ਵਾਰੰਗਲ ਦੇ ਅਹਾਤੇ ਵਿੱਚ ਆਯੋਜਿਤ ਕੀਤਾ ਗਿਆ ਸੀ। ਤੇਲੰਗਾਨਾ ਵਿੱਚ ਆਯੋਜਿਤ ਇਸ 'ਐਮਐਫਓਆਈ ਸਮ੍ਰਿਧ ਕਿਸਾਨ ਉਤਸਵ' ('MFOI Samridh Kisan Utsav') ਦਾ ਵਿਸ਼ਾ "ਮਿਰਚਾਂ ਦੀ ਫਸਲ ਵਿੱਚ ਕੀਟ ਅਤੇ ਰੋਗ ਪ੍ਰਬੰਧਨ" ਅਤੇ "ਟਰੈਕਟਰ ਉਦਯੋਗ ਵਿੱਚ ਨਵੀਨਤਾਵਾਂ" ਸੀ।

ਸਮਾਗਮ ਵਿੱਚ ਮਹਿਮਾਨ

'ਐਮਐਫਓਆਈ ਸਮ੍ਰਿਧ ਕਿਸਾਨ ਉਤਸਵ' ('MFOI Samridh Kisan Utsav') 'ਚ ਡਾ. ਰਾਜਨਾ, ਪੇਕਸ ਮੁਖੀ, ਕ੍ਰਿਸ਼ੀ ਵਿਗਿਆਨ ਕੇਂਦਰ, ਮਮਨੂਰ, ਵਿਜੇ ਭਾਸਕਰ, ਜ਼ਿਲ੍ਹਾ ਖੇਤੀਬਾੜੀ ਅਫ਼ਸਰ ਜੈਸ਼ੰਕਰ ਭੂਪਾਲਪੱਲੀ, ਸੰਜੀਵ ਰਾਓ, ਜ਼ਿਲ੍ਹਾ ਬਾਗਬਾਨੀ ਅਫ਼ਸਰ ਡਾ. ਸੌਮਿਆ ਵਿਗਿਆਨੀ (ਐਸ.ਐਮ.ਐਸ.) (ਖੇਤੀ ਵਿਗਿਆਨ), ਕ੍ਰਿਸ਼ੀ ਵਿਗਿਆਨ ਕੇਂਦਰ, ਮਮਨੂਰ, ਡਾ. ਏ. ਰਾਜੂ ਵਿਗਿਆਨੀ/SMS (ਪੌਦਾ ਸੁਰੱਖਿਆ), ਕ੍ਰਿਸ਼ੀ ਵਿਗਿਆਨ ਕੇਂਦਰ, ਮਮਨੂਰ, ਮੋਗੁਲਾਪੱਲੀ ਸ੍ਰੀਕਾਂਤ ਅਤੇ ਸੁਰਿੰਦਰ ਰੈਡੀ ਮੰਡਲ ਖੇਤੀਬਾੜੀ ਅਫ਼ਸਰ ਨੇ ਪ੍ਰੋਗਰਾਮ ਵਿੱਚ ਸ਼ਮੂਲੀਅਤ ਕੀਤੀ।

ਵੱਡੀ ਗਿਣਤੀ ਵਿੱਚ ਕਿਸਾਨ ਸ਼ਾਮਿਲ

ਤੇਲੰਗਾਨਾ ਵਿੱਚ ਆਯੋਜਿਤ 'ਐਮਐਫਓਆਈ ਸਮ੍ਰਿਧ ਕਿਸਾਨ ਉਤਸਵ' ਵਿੱਚ ਲਗਭਗ 150 ਕਿਸਾਨਾਂ ਨੇ ਭਾਗ ਲਿਆ। ਜਿੱਥੇ ਉਨ੍ਹਾਂ ਨੇ ਪ੍ਰੋਗਰਾਮ ਵਿੱਚ ਲਗਾਈ ਪ੍ਰਦਰਸ਼ਨੀ ਤੋਂ ਕਈ ਨਵੀਆਂ ਤਕਨੀਕਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਤੋਂ ਇਲਾਵਾ ਇਸ ਪ੍ਰੋਗਰਾਮ ਵਿੱਚ ਕਈ ਅਗਾਂਹਵਧੂ ਕਿਸਾਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ।

'MFOI Awards' ਬਾਰੇ ਜਾਣਕਾਰੀ

ਮਹਿੰਦਰਾ ਟਰੈਕਟਰਜ਼ ਦੁਆਰਾ ਸਪਾਂਸਰ ਕੀਤੇ ਗਏ ਮਿਲੀਅਨੇਅਰ ਫਾਰਮਰ ਆਫ਼ ਇੰਡੀਆ (MFOI) ਅਵਾਰਡ ਉਹਨਾਂ ਭਾਰਤੀ ਕਿਸਾਨਾਂ ਲਈ ਹਨ ਜਿਨ੍ਹਾਂ ਨੇ ਨਾ ਸਿਰਫ਼ ਆਪਣੀ ਆਮਦਨ ਨੂੰ ਦੁੱਗਣਾ ਕੀਤਾ ਹੈ, ਸਗੋਂ ਆਪਣੇ ਅਣਥੱਕ ਯਤਨਾਂ ਅਤੇ ਨਵੀਨਤਾਕਾਰੀ ਖੇਤੀ ਅਭਿਆਸਾਂ ਦੁਆਰਾ ਸਫਲਤਾ ਵੀ ਪ੍ਰਾਪਤ ਕੀਤੀ ਹੈ। ਇਸ ਦਾ ਉਦੇਸ਼ ਸਭ ਤੋਂ ਅਮੀਰ ਅਤੇ ਅਗਾਂਹਵਧੂ ਕਿਸਾਨਾਂ ਦੇ ਨਾਲ-ਨਾਲ ਕੁਝ ਚੋਟੀ ਦੇ ਕਾਰਪੋਰੇਟਾਂ ਨੂੰ ਇੱਕ ਛੱਤ ਹੇਠ ਇਕੱਠੇ ਕਰਨਾ ਹੈ ਤਾਂ ਜੋ ਭਾਰਤ ਦੇ ਖੇਤੀਬਾੜੀ ਅਤੇ ਸਹਾਇਕ ਖੇਤਰਾਂ ਦੇ ਅਸਲ ਨਾਇਕਾਂ ਨੂੰ ਮਾਨਤਾ ਦਿੱਤੀ ਜਾ ਸਕੇ ਅਤੇ ਉਨ੍ਹਾਂ ਦਾ ਸਨਮਾਨ ਕੀਤਾ ਜਾ ਸਕੇ। ਨਾਲ ਹੀ ਇਹ ਕਿਸਾਨ ਦੁਨੀਆਂ ਵਿੱਚ ਆਪਣੀ ਵੱਖਰੀ ਪਹਿਚਾਣ ਬਣਾ ਸਕਦੇ ਹਨ।

ਇਹ ਵੀ ਪੜੋ: 'Millionaire Farmer of India' Awards: 1 ਤੋਂ 3 ਦਸੰਬਰ ਤੱਕ ਦਿੱਲੀ 'ਚ ਹੋਵੇਗਾ 'ਮਿਲੀਅਨੇਅਰ ਫਾਰਮਰ ਆਫ ਇੰਡੀਆ' ਅਵਾਰਡ ਸ਼ੋਅ, ਜਾਣੋ ਕਿਵੇਂ ਕਰੀਏ ਰਜਿਸਟਰੇਸ਼ਨ?

ਐਮਐਫਓਆਈ ਅਵਾਰਡਸ 2024 ਦਾ ਹਿੱਸਾ ਕਿਵੇਂ ਬਣਨਾ ਹੈ?

ਕਿਸਾਨਾਂ ਤੋਂ ਇਲਾਵਾ, ਕੰਪਨੀਆਂ ਅਤੇ ਖੇਤੀਬਾੜੀ ਖੇਤਰ ਨਾਲ ਜੁੜੇ ਹੋਰ ਲੋਕ ਵੀ ਐਮਐਫਓਆਈ ਸਮ੍ਰਿਧ ਕਿਸਾਨ ਉਤਸਵ 2024 ਵਿੱਚ ਹਿੱਸਾ ਲੈ ਸਕਦੇ ਹਨ। ਇਸ ਦੇ ਲਈ ਤੁਸੀਂ MFOI 2024 ਜਾਂ ਸਮ੍ਰਿਧ ਕਿਸਾਨ ਉਤਸਵ ਦੌਰਾਨ ਸਟਾਲ ਬੁੱਕ ਕਰਨ ਜਾਂ ਕਿਸੇ ਵੀ ਕਿਸਮ ਦੀ ਸਪਾਂਸਰਸ਼ਿਪ ਲਈ ਕ੍ਰਿਸ਼ੀ ਜਾਗਰਣ ਨਾਲ ਸੰਪਰਕ ਕਰ ਸਕਦੇ ਹੋ। ਇਸ ਦੇ ਨਾਲ ਹੀ ਅਵਾਰਡ ਸ਼ੋਅ ਜਾਂ ਕਿਸੇ ਹੋਰ ਪ੍ਰੋਗਰਾਮ ਨਾਲ ਜੁੜੀ ਕਿਸੇ ਵੀ ਜਾਣਕਾਰੀ ਲਈ ਤੁਹਾਨੂੰ ਇਹ ਗੂਗਲ ਫਾਰਮ ਭਰਨਾ ਹੋਵੇਗਾ। ਪ੍ਰੋਗਰਾਮ ਨਾਲ ਸਬੰਧਤ ਹੋਰ ਜਾਣਕਾਰੀ ਲਈ, MFOI ਦੀ ਅਧਿਕਾਰਤ ਵੈੱਬਸਾਈਟ 'ਤੇ ਜਾਓ।​

Summary in English: MFOI Samridh Kisan Utsav organized in Telangana, appreciation of Krishi Jagran initiative, information about latest technologies available to farmers

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters