1. Home
  2. ਖਬਰਾਂ

Chittorgarh ਪਹੁੰਚੀ 'MFOI, VVIF KISAN BHARAT YATRA', ਕਿਸਾਨਾਂ ਨੇ ਕੀਤੀ ਐਮਐਫਓਆਈ ਪਹਿਲ ਦੀ ਸ਼ਲਾਘਾ

'ਐਮਐਫਓਆਈ, ਵੀਵੀਆਈਐਫ ਕਿਸਾਨ ਭਾਰਤ ਯਾਤਰਾ' ('MFOI, VVIF KISAN BHARAT YATRA') ਦਾ ਕਾਫ਼ਲਾ 19 ਮਾਰਚ 2024 ਨੂੰ ਰਾਜਸਥਾਨ ਦੇ ਚਿਤੌੜਗੜ੍ਹ ਪਹੁੰਚਿਆ। ਜਿੱਥੇ ਕਿਸਾਨਾਂ ਨੂੰ ਐਮਐਫਓਆਈ ਦੀ ਪਹਿਲਕਦਮੀ ਬਾਰੇ ਜਾਗਰੂਕ ਕੀਤਾ ਗਿਆ। ਇਸ ਉਪਰਾਲੇ ਬਾਰੇ ਜਾਣ ਕੇ ਕਿਸਾਨ ਬਹੁਤ ਖੁਸ਼ ਹੋਏ ਅਤੇ ਉਨ੍ਹਾਂ ਨੇ ਇਸ ਦਾ ਸਮਰਥਨ ਕੀਤਾ।

Gurpreet Kaur Virk
Gurpreet Kaur Virk
'ਐਮਐਫਓਆਈ, ਵੀਵੀਆਈਐਫ ਕਿਸਾਨ ਭਾਰਤ ਯਾਤਰਾ'

'ਐਮਐਫਓਆਈ, ਵੀਵੀਆਈਐਫ ਕਿਸਾਨ ਭਾਰਤ ਯਾਤਰਾ'

MFOI VVIF Kisan Bharat Yatra: ਉੱਤਰੀ ਭਾਰਤ ਜ਼ੋਨ ਦੀ 'ਐਮਐਫਓਆਈ, ਵੀਵੀਆਈਐਫ ਕਿਸਾਨ ਭਾਰਤ ਯਾਤਰਾ' ('MFOI, VVIF KISAN BHARAT YATRA') ਜਾਰੀ ਹੈ। ਇਸ ਯਾਤਰਾ ਨੂੰ ਉੱਤਰੀ ਭਾਰਤ ਵਿੱਚ ਕਿਸਾਨਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਯਾਤਰਾ ਦੌਰਾਨ ਕਿਸਾਨਾਂ ਨੂੰ ਕ੍ਰਿਸ਼ੀ ਜਾਗਰਣ ਪਹਿਲਕਦਮੀ MFOI (Millionaire Farmer of India) ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ, ਜੋ ਕਿ ਕਿਸਾਨਾਂ ਦੀ ਪਛਾਣ ਅਤੇ ਸਨਮਾਨ ਕਰਨ ਲਈ ਇੱਕ ਸ਼ਾਨਦਾਰ ਉਪਰਾਲਾ ਹੈ।

ਫਿਲਹਾਲ ਇਹ ਯਾਤਰਾ ਰਾਜਸਥਾਨ ਤੋਂ ਹੋ ਕੇ ਲੰਘ ਰਹੀ ਹੈ। ਜਿੱਥੇ ਇਸ ਉਪਰਾਲੇ ਦੀ ਕਿਸਾਨਾਂ ਵੱਲੋਂ ਕਾਫੀ ਸ਼ਲਾਘਾ ਕੀਤੀ ਜਾ ਰਹੀ ਹੈ। ਆਓ ਜਾਣਦੇ ਹਾਂ ਇਸ ਮੌਕੇ ਕੀ ਕੁਝ ਰਿਹਾ ਖ਼ਾਸ...

'ਐਮਐਫਓਆਈ, ਵੀਵੀਆਈਐਫ ਕਿਸਾਨ ਭਾਰਤ ਯਾਤਰਾ' ('MFOI, VVIF KISAN BHARAT YATRA') ਦੀ ਲੜੀ ਤਹਿਤ 19 ਮਾਰਚ 2024 ਨੂੰ ਇਹ ਯਾਤਰਾ ਰਾਜਸਥਾਨ ਦੇ ਚਿਤੌੜਗੜ੍ਹ ਪਹੁੰਚੀ। ਜਿੱਥੇ ਕੇਵੀਕੇ ਚਿਤੌੜਗੜ੍ਹ ਵਿਖੇ ਯਾਤਰਾ ਦਾ ਕਾਫ਼ਲਾ ਰੁਕਿਆ। ਇਸ ਤੋਂ ਇਲਾਵਾ ਇਹ ਯਾਤਰਾ ਕਈ ਪਿੰਡਾਂ ਵਿੱਚੋਂ ਵੀ ਲੰਘੀ। ਜਿੱਥੇ ਕਿਸਾਨਾਂ ਨੂੰ ਸਨਮਾਨਿਤ ਕਰਨ ਦੇ ਉਪਰਾਲੇ ਬਾਰੇ ਜਾਣ ਕੇ ਸਥਾਨਕ ਕਿਸਾਨ ਬਹੁਤ ਖੁਸ਼ ਹੋਏ ਅਤੇ ਉਨ੍ਹਾਂ ਨੇ ਇਸ ਉਪਰਾਲੇ ਦਾ ਸਮਰਥਨ ਕੀਤਾ। ਇਸ ਦੌਰਾਨ ਕੁਝ ਕਿਸਾਨਾਂ ਨੂੰ ਖੇਤੀ ਵਿੱਚ ਵਧੀਆ ਕੰਮ ਕਰਨ ਲਈ ਸਨਮਾਨਿਤ ਵੀ ਕੀਤਾ ਗਿਆ।

MFOI Awards ਨਾਲ ਜੁੜਨ ਲਈ ਇਹ ਕੰਮ ਕਰੋ

ਕਿਸਾਨਾਂ ਤੋਂ ਇਲਾਵਾ ਖੇਤੀ ਖੇਤਰ ਨਾਲ ਜੁੜੀਆਂ ਕੰਪਨੀਆਂ ਅਤੇ ਹੋਰ ਲੋਕ ਵੀ MFOI ਅਵਾਰਡ ਅਤੇ MFOI ਸਮ੍ਰਿਧ ਕਿਸਾਨ ਉਤਸਵ 2024 ਦਾ ਹਿੱਸਾ ਬਣ ਸਕਦੇ ਹਨ। ਇਸ ਦੇ ਲਈ ਕ੍ਰਿਸ਼ੀ ਜਾਗਰਣ ਆਪ ਸਭ ਨੂੰ ਸੱਦਾ ਦਿੰਦਾ ਹੈ। MFOI Awards ਨਾਲ ਜੁੜਨ ਲਈ, MFOI 2024 ਜਾਂ ਸਮ੍ਰਿਧ ਕਿਸਾਨ ਉਤਸਵ ਦੌਰਾਨ ਸਟਾਲ ਬੁੱਕ ਕਰਨ ਲਈ ਜਾਂ ਕਿਸੇ ਵੀ ਕਿਸਮ ਦੀ ਸਪਾਂਸਰਸ਼ਿਪ ਲਈ, ਤੁਸੀਂ ਕ੍ਰਿਸ਼ੀ ਜਾਗਰਣ ਨਾਲ ਸੰਪਰਕ ਕਰ ਸਕਦੇ ਹੋ। ਅਵਾਰਡ ਸ਼ੋਅ ਜਾਂ ਕਿਸੇ ਹੋਰ ਪ੍ਰੋਗਰਾਮ ਨਾਲ ਸਬੰਧਤ ਕਿਸੇ ਵੀ ਜਾਣਕਾਰੀ ਲਈ, ਇਸ ਗੂਗਲ ਫਾਰਮ ਨੂੰ ਭਰੋ- https://forms.gle/sJdL4yWVaCpg838y6। ਵਧੇਰੇ ਜਾਣਕਾਰੀ ਲਈ MFOI ਦੀ ਅਧਿਕਾਰਤ ਵੈੱਬਸਾਈਟ https://millionairefarmer.in/ 'ਤੇ ਜਾਓ। ਇਸ ਤੋਂ ਇਲਾਵਾ, ਤੁਸੀਂ ਦਿੱਤੇ ਗਏ ਨੰਬਰਾਂ - ਕ੍ਰਿਸ਼ੀ ਜਾਗਰਣ: 971 114 1270 'ਤੇ ਵੀ ਕਾਲ ਕਰ ਸਕਦੇ ਹੋ। ਪਰੀਕਸ਼ਤ ਤਿਆਗੀ: 989 133 4425 | ਹਰਸ਼ ਕਪੂਰ: 989 172 4466

ਇਹ ਵੀ ਪੜੋ: ਦੇਸ਼ ਦੇ ਕਿਸਾਨਾਂ ਨੂੰ ਪਲੇਟਫਾਰਮ ਪ੍ਰਦਾਨ ਕਰਨਾ MFOI Samridh Kisan Utsav 2024 ਦਾ ਮੁੱਖ ਟੀਚਾ, ਹੁਣ MFOI Award ਆ ਰਿਹੈ ਤੁਹਾਡੇ ਸ਼ਹਿਰ, ਵੇਖੋ Upcoming Events ਦੀ ਪੂਰੀ ਸੂਚੀ

MFOI ਕੀ ਹੈ? (What is Millionaire farmer of India Award)

ਹੁਣ ਤੁਸੀਂ ਸੋਚ ਰਹੇ ਹੋਵੋਗੇ ਕਿ ਇਹ MFOI ਕੀ ਹੈ? ਸਰਲ ਭਾਸ਼ਾ ਵਿੱਚ ਕਹੀਏ ਤਾਂ ਦੇਸ਼ ਦੇ ਲਗਭਗ ਹਰ ਖੇਤਰ ਵਿੱਚ ਕੋਈ ਨਾ ਕੋਈ ਵੱਡੀ ਸ਼ਖਸੀਅਤ ਮੌਜੂਦ ਹੈ, ਜਿਨ੍ਹਾਂ ਦੀ ਇੱਕ ਖਾਸ ਪਹਿਚਾਣ ਹੈ। ਪਰ ਜਦੋਂ ਕਿਸਾਨ ਦੀ ਗੱਲ ਆਉਂਦੀ ਹੈ ਤਾਂ ਕੁਝ ਲੋਕਾਂ ਨੂੰ ਸਿਰਫ਼ ਇੱਕ ਹੀ ਚਿਹਰਾ ਨਜ਼ਰ ਆਉਂਦਾ ਹੈ, ਉਹ ਹੈ ਖੇਤ ਵਿੱਚ ਬੈਠੇ ਇੱਕ ਗਰੀਬ ਅਤੇ ਬੇਸਹਾਰਾ ਕਿਸਾਨ ਦਾ। ਪਰ ਅਸਲ ਸਥਿਤੀ ਅਜਿਹੀ ਨਹੀਂ ਹੈ। ਇਸ ਭੰਬਲਭੂਸੇ ਨੂੰ ਖਤਮ ਕਰਨ ਲਈ ਕ੍ਰਿਸ਼ੀ ਜਾਗਰਣ ਨੇ 'ਮਿਲੀਅਨੇਅਰ ਫਾਰਮਰ ਆਫ ਇੰਡੀਆ' ਐਵਾਰਡ ਸ਼ੋਅ ਦੀ ਪਹਿਲ ਸ਼ੁਰੂ ਕੀਤੀ ਹੈ, ਜਿਸ ਰਾਹੀਂ ਕਿਸਾਨਾਂ ਨੂੰ ਇਕ-ਦੋ ਜ਼ਿਲਾ ਜਾਂ ਸੂਬਾ ਪੱਧਰ 'ਤੇ ਹੀ ਨਹੀਂ, ਸਗੋਂ ਰਾਸ਼ਟਰੀ ਪੱਧਰ 'ਤੇ ਵੱਖਰੀ ਪਛਾਣ ਮਿਲੇਗੀ।

ਕ੍ਰਿਸ਼ੀ ਜਾਗਰਣ ਦਾ ਇਹ ਉਪਰਾਲਾ ਦੇਸ਼ ਭਰ ਵਿੱਚੋਂ ਕੁਝ ਮੋਹਰੀ ਕਿਸਾਨਾਂ ਦੀ ਚੋਣ ਕਰਕੇ ਨਾ ਸਿਰਫ਼ ਰਾਸ਼ਟਰੀ ਸਗੋਂ ਅੰਤਰਰਾਸ਼ਟਰੀ ਪੱਧਰ 'ਤੇ ਇੱਕ ਵੱਖਰੀ ਪਛਾਣ ਦੇਣ ਦਾ ਕੰਮ ਕਰੇਗਾ। ਇਸ ਐਵਾਰਡ ਸ਼ੋਅ ਵਿੱਚ ਉਨ੍ਹਾਂ ਕਿਸਾਨਾਂ ਨੂੰ ਸਨਮਾਨਿਤ ਕੀਤਾ ਜਾਵੇਗਾ ਜੋ ਸਲਾਨਾ 10 ਲੱਖ ਰੁਪਏ ਤੋਂ ਵੱਧ ਦੀ ਕਮਾਈ ਕਰ ਰਹੇ ਹਨ ਅਤੇ ਖੇਤੀ ਵਿੱਚ ਨਵੀਨਤਾ ਲਿਆ ਕੇ ਆਪਣੇ ਆਲੇ-ਦੁਆਲੇ ਦੇ ਕਿਸਾਨਾਂ ਲਈ ਇੱਕ ਮਿਸਾਲ ਕਾਇਮ ਕਰ ਰਹੇ ਹਨ।

ਕਿੱਥੇ ਹੋਵੇਗਾ ਸਮਾਗਮ?

'ਮਿਲੀਅਨੇਅਰ ਫਾਰਮਰ ਆਫ ਇੰਡੀਆ ਐਵਾਰਡ-2023' ਦੀ ਸਫਲਤਾ ਤੋਂ ਬਾਅਦ ਹੁਣ ਕ੍ਰਿਸ਼ੀ ਜਾਗਰਣ MFOI 2024 ਦਾ ਆਯੋਜਨ ਕਰਨ ਜਾ ਰਿਹਾ ਹੈ। ਜਿਸ ਦਾ ਆਯੋਜਨ ਇਸ ਸਾਲ ਦੇ ਅੰਤ ਵਿੱਚ ਯਾਨੀ ਦਸੰਬਰ 2024 (1 ਤੋਂ 5 ਦਸੰਬਰ) ਵਿੱਚ ਕੀਤਾ ਜਾਵੇਗਾ। MFOI 2024 ਦੀਆਂ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ। ਕ੍ਰਿਸ਼ੀ ਜਾਗਰਣ ਵੀ ਕਿਸਾਨ ਭਾਰਤ ਯਾਤਰਾ (MFOI ਕਿਸਾਨ ਭਾਰਤ ਯਾਤਰਾ) ਰਾਹੀਂ ਕਿਸਾਨਾਂ ਨੂੰ ਇਸ ਬਾਰੇ ਜਾਗਰੂਕ ਕਰ ਰਿਹਾ ਹੈ। ਇਹ ਯਾਤਰਾ ਦੇਸ਼ ਦੇ ਹਰ ਕੋਨੇ ਵਿੱਚ ਜਾ ਕੇ ਕਿਸਾਨਾਂ ਨੂੰ MFOI ਬਾਰੇ ਜਾਗਰੂਕ ਕਰੇਗੀ ਅਤੇ ਕਿਸਾਨਾਂ ਲਈ ਸਭ ਤੋਂ ਵੱਡੇ ਐਵਾਰਡ ਸ਼ੋਅ ਵਿੱਚ ਆਉਣ ਦਾ ਸੱਦਾ ਦੇਵੇਗੀ। ਇਸ ਸਮੇਂ ਕਿਸਾਨ ਭਾਰਤ ਯਾਤਰਾ ਚੱਲ ਰਹੀ ਹੈ ਅਤੇ ਇਹ ਯਾਤਰਾ ਤੁਹਾਡੇ ਸ਼ਹਿਰ, ਪਿੰਡ ਅਤੇ ਕਸਬੇ ਵਿੱਚ ਵੀ ਆ ਸਕਦੀ ਹੈ। ਇਸ ਲਈ ਇਸ ਸਬੰਧੀ ਹਰ ਜਾਣਕਾਰੀ ਲਈ ਕ੍ਰਿਸ਼ੀ ਜਾਗਰਣ ਦੀ ਵੈੱਬਸਾਈਟ ਅਤੇ ਸੋਸ਼ਲ ਮੀਡੀਆ ਨਾਲ ਜੁੜੋ, ਜਿੱਥੇ, ਤੁਹਾਨੂੰ ਪਲ-ਪਲ ਅਪਡੇਟਸ ਮਿਲਣਗੇ।

Summary in English: 'MFOI, VVIF KISAN BHARAT YATRA' reached Chittorgarh, farmers praised MFOI initiative

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters