1. Home
  2. ਖਬਰਾਂ

MFOI VVIF KISAN BHARAT YATRA: ਮੱਧ-ਪੱਛਮੀ ਭਾਰਤ ਦੀ ਯਾਤਰਾ 'ਚ STIHL India ਭਾਈਵਾਲ ਵੱਜੋਂ ਸ਼ਾਮਲ

ਦੇਸ਼ ਦੇ ਪ੍ਰਮੁੱਖ Agri Media House Krishi Jagran ਵੱਲੋਂ ਸ਼ੁਰੂ ਹੋਈ ਮੁਹਿੰਮ 'MFOI KISAN BHARAT YATRA' ਦਾ ਤੀਜਾ ਪੜਾਅ ਚੱਲ ਰਿਹਾ ਹੈ। ਇਹ ਯਾਤਰਾ ਕੇਂਦਰੀ ਅਤੇ ਪੱਛਮੀ ਭਾਰਤ ਦੇ ਸੂਬਿਆਂ ਵਿੱਚ ਜਾ ਕੇ ਕਿਸਾਨਾਂ ਨੂੰ MFOI ਬਾਰੇ ਜਾਗਰੂਕ ਕਰ ਰਹੀ ਹੈ। ਇੱਥੇ ਦੱਸਣਯੋਗ ਹੈ ਕਿ ਮੱਧ-ਪੱਛਮੀ ਭਾਰਤ ਦੀ ਯਾਤਰਾ 'ਚ ਹੁਣ STIHL India ਭਾਈਵਾਲ ਵਜੋਂ ਸ਼ਾਮਿਲ ਹੋ ਗਈ ਹੈ।

Gurpreet Kaur Virk
Gurpreet Kaur Virk
ਐੱਮਐੱਫਓਆਈ ਕਿਸਾਨ ਭਾਰਤ ਯਾਤਰਾ

ਐੱਮਐੱਫਓਆਈ ਕਿਸਾਨ ਭਾਰਤ ਯਾਤਰਾ

MFOI Kisan Bharat Yatra: ਭਾਰਤ ਇੱਕ ਖੇਤੀ ਪ੍ਰਧਾਨ ਦੇਸ਼ ਹੈ। ਦੇਸ਼ ਦੇ ਵਿਕਾਸ ਵਿੱਚ ਕਿਸਾਨਾਂ ਦੀ ਹਮੇਸ਼ਾ ਅਹਿਮ ਭੂਮਿਕਾ ਰਹੀ ਹੈ। ਪਰ ਉਨ੍ਹਾਂ ਨੂੰ ਉਹ ਮਾਨਤਾ ਕਦੇ ਨਹੀਂ ਮਿਲੀ ਜੋ ਉਨ੍ਹਾਂ ਨੂੰ ਮਿਲਣੀ ਚਾਹੀਦੀ ਸੀ। ਕਿਸਾਨਾਂ ਨੂੰ ਇਹ ਮਾਨਤਾ ਦਿਵਾਉਣ ਲਈ ਦੇਸ਼ ਦੇ ਪ੍ਰਮੁੱਖ ਐਗਰੀ ਮੀਡੀਆ ਹਾਊਸ ਕ੍ਰਿਸ਼ੀ ਜਾਗਰਣ ਨੇ 'ਮਿਲੀਅਨੇਅਰ ਫਾਰਮਰ ਆਫ਼ ਇੰਡੀਆ' ਐਵਾਰਡ (MFOI) ਦੀ ਪਹਿਲਕਦਮੀ ਸ਼ੁਰੂ ਕੀਤੀ ਹੈ। ਜਿਸ ਤਹਿਤ ਅਜਿਹੇ ਕਿਸਾਨਾਂ ਨੂੰ ਸਨਮਾਨਿਤ ਕੀਤਾ ਜਾਵੇਗਾ, ਜਿਨ੍ਹਾਂ ਨੇ ਖੇਤੀਬਾੜੀ ਦੇ ਵਿਕਾਸ ਵਿੱਚ ਅਹਿਮ ਯੋਗਦਾਨ ਪਾਇਆ ਹੈ ਅਤੇ ਜੋ ਲਗਾਤਾਰ ਤਰੱਕੀ ਕਰ ਰਹੇ ਹਨ।

ਐੱਮਐੱਫਓਆਈ ਦੇ ਇਸ ਉਪਰਾਲੇ ਤੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਕ੍ਰਿਸ਼ੀ ਜਾਗਰਣ ਵੱਲੋਂ 'ਕਿਸਾਨ ਭਾਰਤ ਯਾਤਰਾ' (Kisan Bharat Yatra) ਵੀ ਸ਼ੁਰੂ ਕੀਤੀ ਗਈ ਹੈ, ਜੋ ਦੇਸ਼ ਦੇ ਹਰ ਕੋਨੇ 'ਚ ਜਾ ਕੇ ਕਿਸਾਨਾਂ ਨੂੰ 'ਮਿਲੀਅਨੇਅਰ ਫਾਰਮਰ ਆਫ਼ ਇੰਡੀਆ' ਐਵਾਰਡ ਬਾਰੇ ਜਾਗਰੂਕ ਕਰੇਗੀ ਅਤੇ ਉਨ੍ਹਾਂ ਨੂੰ ਐਵਾਰਡ ਸ਼ੋਅ ਵਿੱਚ ਆਉਣ ਲਈ ਪ੍ਰੇਰਿਤ ਕਰੇਗੀ।

MFOI ਸਮ੍ਰਿਧ ਕਿਸਾਨ ਉਤਸਵ 2024 ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਇੱਕ ਪਲੇਟਫਾਰਮ ਪ੍ਰਦਾਨ ਕਰਨਾ ਹੈ, ਤਾਂ ਜੋ ਕਿਸਾਨ ਖੇਤੀ ਵਿੱਚ ਨਵੇਂ ਤਜਰਬੇ ਕਰਕੇ ਆਪਣੀ ਆਮਦਨ ਵਿੱਚ ਵਾਧਾ ਕਰ ਸਕਣ, ਖੇਤੀ ਦੀਆਂ ਨਵੀਆਂ ਤਕਨੀਕਾਂ ਸਮੇਤ ਖੇਤੀ ਸਬੰਧੀ ਜਾਣਕਾਰੀ ਪ੍ਰਾਪਤ ਕਰ ਸਕਣ ਅਤੇ ਆਪਣੇ ਵਿਚਾਰ ਵੀ ਸਾਂਝੇ ਕਰ ਸਕਣ। ਇਸ ਤੋਂ ਇਲਾਵਾ ਸਮ੍ਰਿੱਧ ਕਿਸਾਨ ਉਤਸਵ ਦੌਰਾਨ ਕਿਸਾਨਾਂ ਨੂੰ ਕ੍ਰਿਸ਼ੀ ਜਾਗਰਣ ਦੇ ਵਿਸ਼ੇਸ਼ ਉਪਰਾਲੇ ‘ਮਿਲੀਅਨੇਅਰ ਫਾਰਮਰ ਆਫ਼ ਇੰਡੀਆ’ ਐਵਾਰਡ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ, ਤਾਂ ਜੋ ਕਿਸਾਨ MFOI ਬਾਰੇ ਹੋਰ ਜਾਣ ਸਕਣ। ਇਸ ਦੇ ਨਾਲ ਹੀ ਸਮ੍ਰਿਧ ਕਿਸਾਨ ਉਤਸਵ ਦੌਰਾਨ ਖੇਤੀ ਵਿੱਚ ਵਧੀਆ ਕੰਮ ਕਰਨ ਵਾਲੇ ਕਰੋੜਪਤੀ ਕਿਸਾਨਾਂ (Millionair Farmers) ਨੂੰ ਵੀ ਸਨਮਾਨਿਤ ਕੀਤਾ ਜਾ ਰਿਹਾ ਹੈ।

STIHL India Company ਭਾਈਵਾਲ ਵੱਜੋਂ ਸ਼ਾਮਲ

ਦੱਸ ਦੇਈਏ ਕਿ ਦੇਸ਼ ਦੇ ਅੰਨਦਾਤਾ ਨਾਲ ਖੇਤੀ ਸਬੰਧਤ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕਰਨ ਲਈ ਦੋ ਨਵੇਂ ਪ੍ਰੋਗਰਾਮ ਐਮਐਫਓਆਈ ਵੀਵੀਆਈਐਫ ਕਿਸਾਨ ਭਾਰਤ ਯਾਤਰਾ (MFOI VVIF Kisan Bharat Yatra) ਅਤੇ ਐਮਐਫਓਆਈ ਸਮ੍ਰਿਧ ਕਿਸਾਨ ਉਤਸਵ 2024 (MFOI Samridh Kisan Utsav 2024) ਸ਼ੁਰੂ ਕੀਤੇ ਗਏ ਹਨ। ਕੱਲ੍ਹ ਯਾਨੀ 5 ਮਾਰਚ ਤੋਂ ਮੱਧ-ਪੱਛਮੀ ਭਾਰਤ ਦੀ ਯਾਤਰਾ ਸ਼ੁਰੂ ਹੋਈ ਹੈ। ਇੱਥੇ ਦੱਸਣਯੋਗ ਹੈ ਕਿ ਮੱਧ-ਪੱਛਮੀ ਭਾਰਤ ਦੀ ਯਾਤਰਾ 'ਚ ਹੁਣ STIHL India Company ਸ਼ਾਮਿਲ ਹੋ ਗਈ ਹੈ। ਕੰਪਨੀ ਮਾਰਚ ਮਹੀਨੇ ਤੋਂ ਪੱਛਮ ਅਤੇ ਮੱਧ ਵਿੱਚ ਆਯੋਜਿਤ ਕੀਤੇ ਜਾਣ ਵਾਲੇ ਸਾਰੇ ਸਮਾਗਮਾਂ ਵਿੱਚ ਭਾਈਵਾਲ ਵਜੋਂ ਹਿੱਸਾ ਲਵੇਗੀ।

ਹੁਣ ਤੁਹਾਡੇ ਸ਼ਹਿਰ ਵਿੱਚ ਆ ਰਿਹੈ MFOI Awards

ਹੁਣ ਕਿਸਾਨਾਂ ਦੀ ਪਹਿਲਕਦਮੀ ਦਾ ਜਸ਼ਨ ਮਨਾਉਣ ਅਤੇ ਸਨਮਾਨ ਕਰਨ ਲਈ MFOI ਅਵਾਰਡ ਤੁਹਾਡੇ ਸ਼ਹਿਰ ਵਿੱਚ ਆ ਰਿਹਾ ਹੈ। ਜੀ ਹਾਂ, ਮਾਰਚ ਮਹੀਨੇ ਵਿੱਚ ਹੋਣ ਵਾਲੇ MFOI ਸਮ੍ਰਿਧ ਕਿਸਾਨ ਉਤਸਵ 2024 ਦੇ ਪ੍ਰੋਗਰਾਮਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਮਾਰਚ ਮਹੀਨੇ ਵਿੱਚ ਉੱਤਰ ਪ੍ਰਦੇਸ਼, ਮਹਾਰਾਸ਼ਟਰ ਅਤੇ ਗੁਜਰਾਤ ਵਿੱਚ MFOI ਸਮ੍ਰਿਧ ਕਿਸਾਨ ਉਤਸਵ ਦਾ ਆਯੋਜਨ ਕੀਤਾ ਜਾ ਰਿਹਾ ਹੈ। ਮੇਲੇ ਦੌਰਾਨ ਜਿੱਥੇ ਇੱਕ ਪਾਸੇ ਖੇਤੀ ਖੇਤਰ ਨਾਲ ਸਬੰਧਤ ਮਾਹਿਰ ਕਿਸਾਨਾਂ ਨੂੰ ਖੇਤੀ ਸਬੰਧੀ ਅਤੇ ਨਵੀਆਂ ਤਕਨੀਕਾਂ ਬਾਰੇ ਜਾਣਕਾਰੀ ਦੇਣਗੇ। ਇਸ ਦੇ ਨਾਲ ਹੀ ਉਸ ਇਲਾਕੇ ਦੇ ਕਰੋੜਪਤੀ ਕਿਸਾਨਾਂ (Millionair Farmers) ਨੂੰ ਵੀ ਸਨਮਾਨਿਤ ਕੀਤਾ ਜਾਵੇਗਾ।

ਇਹ ਵੀ ਪੜੋ: ਦੇਸ਼ ਦੇ ਕਿਸਾਨਾਂ ਨੂੰ ਪਲੇਟਫਾਰਮ ਪ੍ਰਦਾਨ ਕਰਨਾ MFOI Samridh Kisan Utsav 2024 ਦਾ ਮੁੱਖ ਟੀਚਾ, ਹੁਣ MFOI Award ਆ ਰਿਹੈ ਤੁਹਾਡੇ ਸ਼ਹਿਰ, ਵੇਖੋ Upcoming Events ਦੀ ਪੂਰੀ ਸੂਚੀ

MFOI Awards ਨਾਲ ਜੁੜਨ ਲਈ ਇਹ ਕੰਮ ਕਰੋ

ਕਿਸਾਨਾਂ ਤੋਂ ਇਲਾਵਾ ਖੇਤੀ ਖੇਤਰ ਨਾਲ ਜੁੜੀਆਂ ਕੰਪਨੀਆਂ ਅਤੇ ਹੋਰ ਲੋਕ ਵੀ MFOI ਅਵਾਰਡ ਅਤੇ MFOI ਸਮ੍ਰਿਧ ਕਿਸਾਨ ਉਤਸਵ 2024 ਦਾ ਹਿੱਸਾ ਬਣ ਸਕਦੇ ਹਨ। ਇਸ ਦੇ ਲਈ ਕ੍ਰਿਸ਼ੀ ਜਾਗਰਣ ਆਪ ਸਭ ਨੂੰ ਸੱਦਾ ਦਿੰਦਾ ਹੈ। MFOI Awards ਨਾਲ ਜੁੜਨ ਲਈ, MFOI 2024 ਜਾਂ ਸਮ੍ਰਿਧ ਕਿਸਾਨ ਉਤਸਵ ਦੌਰਾਨ ਸਟਾਲ ਬੁੱਕ ਕਰਨ ਲਈ ਜਾਂ ਕਿਸੇ ਵੀ ਕਿਸਮ ਦੀ ਸਪਾਂਸਰਸ਼ਿਪ ਲਈ, ਤੁਸੀਂ ਕ੍ਰਿਸ਼ੀ ਜਾਗਰਣ ਨਾਲ ਸੰਪਰਕ ਕਰ ਸਕਦੇ ਹੋ। ਅਵਾਰਡ ਸ਼ੋਅ ਜਾਂ ਕਿਸੇ ਹੋਰ ਪ੍ਰੋਗਰਾਮ ਨਾਲ ਸਬੰਧਤ ਕਿਸੇ ਵੀ ਜਾਣਕਾਰੀ ਲਈ, ਇਸ ਗੂਗਲ ਫਾਰਮ ਨੂੰ ਭਰੋ- https://forms.gle/sJdL4yWVaCpg838y6। ਵਧੇਰੇ ਜਾਣਕਾਰੀ ਲਈ MFOI ਦੀ ਅਧਿਕਾਰਤ ਵੈੱਬਸਾਈਟ https://millionairefarmer.in/ 'ਤੇ ਜਾਓ। ਇਸ ਤੋਂ ਇਲਾਵਾ, ਤੁਸੀਂ ਦਿੱਤੇ ਗਏ ਨੰਬਰਾਂ - ਕ੍ਰਿਸ਼ੀ ਜਾਗਰਣ: 971 114 1270 'ਤੇ ਵੀ ਕਾਲ ਕਰ ਸਕਦੇ ਹੋ। ਪਰੀਕਸ਼ਤ ਤਿਆਗੀ: 989 133 4425 | ਹਰਸ਼ ਕਪੂਰ: 989 172 4466

MFOI ਕੀ ਹੈ? (What is Millionaire farmer of India Award)

ਹੁਣ ਤੁਸੀਂ ਸੋਚ ਰਹੇ ਹੋਵੋਗੇ ਕਿ ਇਹ MFOI ਕੀ ਹੈ? ਸਰਲ ਭਾਸ਼ਾ ਵਿੱਚ ਕਹੀਏ ਤਾਂ ਦੇਸ਼ ਦੇ ਲਗਭਗ ਹਰ ਖੇਤਰ ਵਿੱਚ ਕੋਈ ਨਾ ਕੋਈ ਵੱਡੀ ਸ਼ਖਸੀਅਤ ਮੌਜੂਦ ਹੈ, ਜਿਨ੍ਹਾਂ ਦੀ ਇੱਕ ਖਾਸ ਪਹਿਚਾਣ ਹੈ। ਪਰ ਜਦੋਂ ਕਿਸਾਨ ਦੀ ਗੱਲ ਆਉਂਦੀ ਹੈ ਤਾਂ ਕੁਝ ਲੋਕਾਂ ਨੂੰ ਸਿਰਫ਼ ਇੱਕ ਹੀ ਚਿਹਰਾ ਨਜ਼ਰ ਆਉਂਦਾ ਹੈ, ਉਹ ਹੈ ਖੇਤ ਵਿੱਚ ਬੈਠੇ ਇੱਕ ਗਰੀਬ ਅਤੇ ਬੇਸਹਾਰਾ ਕਿਸਾਨ ਦਾ। ਪਰ ਅਸਲ ਸਥਿਤੀ ਅਜਿਹੀ ਨਹੀਂ ਹੈ। ਇਸ ਭੰਬਲਭੂਸੇ ਨੂੰ ਖਤਮ ਕਰਨ ਲਈ ਕ੍ਰਿਸ਼ੀ ਜਾਗਰਣ ਨੇ 'ਮਿਲੀਅਨੇਅਰ ਫਾਰਮਰ ਆਫ ਇੰਡੀਆ' ਐਵਾਰਡ ਸ਼ੋਅ ਦੀ ਪਹਿਲ ਸ਼ੁਰੂ ਕੀਤੀ ਹੈ, ਜਿਸ ਰਾਹੀਂ ਕਿਸਾਨਾਂ ਨੂੰ ਇਕ-ਦੋ ਜ਼ਿਲਾ ਜਾਂ ਸੂਬਾ ਪੱਧਰ 'ਤੇ ਹੀ ਨਹੀਂ, ਸਗੋਂ ਰਾਸ਼ਟਰੀ ਪੱਧਰ 'ਤੇ ਵੱਖਰੀ ਪਛਾਣ ਮਿਲੇਗੀ।

ਕ੍ਰਿਸ਼ੀ ਜਾਗਰਣ ਦਾ ਇਹ ਉਪਰਾਲਾ ਦੇਸ਼ ਭਰ ਵਿੱਚੋਂ ਕੁਝ ਮੋਹਰੀ ਕਿਸਾਨਾਂ ਦੀ ਚੋਣ ਕਰਕੇ ਨਾ ਸਿਰਫ਼ ਰਾਸ਼ਟਰੀ ਸਗੋਂ ਅੰਤਰਰਾਸ਼ਟਰੀ ਪੱਧਰ 'ਤੇ ਇੱਕ ਵੱਖਰੀ ਪਛਾਣ ਦੇਣ ਦਾ ਕੰਮ ਕਰੇਗਾ। ਇਸ ਐਵਾਰਡ ਸ਼ੋਅ ਵਿੱਚ ਉਨ੍ਹਾਂ ਕਿਸਾਨਾਂ ਨੂੰ ਸਨਮਾਨਿਤ ਕੀਤਾ ਜਾਵੇਗਾ ਜੋ ਸਲਾਨਾ 10 ਲੱਖ ਰੁਪਏ ਤੋਂ ਵੱਧ ਦੀ ਕਮਾਈ ਕਰ ਰਹੇ ਹਨ ਅਤੇ ਖੇਤੀ ਵਿੱਚ ਨਵੀਨਤਾ ਲਿਆ ਕੇ ਆਪਣੇ ਆਲੇ-ਦੁਆਲੇ ਦੇ ਕਿਸਾਨਾਂ ਲਈ ਇੱਕ ਮਿਸਾਲ ਕਾਇਮ ਕਰ ਰਹੇ ਹਨ।

ਕਿੱਥੇ ਹੋਵੇਗਾ ਸਮਾਗਮ?

'ਮਿਲੀਅਨੇਅਰ ਫਾਰਮਰ ਆਫ ਇੰਡੀਆ ਐਵਾਰਡ-2023' ਦੀ ਸਫਲਤਾ ਤੋਂ ਬਾਅਦ ਹੁਣ ਕ੍ਰਿਸ਼ੀ ਜਾਗਰਣ MFOI 2024 ਦਾ ਆਯੋਜਨ ਕਰਨ ਜਾ ਰਿਹਾ ਹੈ। ਜਿਸ ਦਾ ਆਯੋਜਨ ਇਸ ਸਾਲ ਦੇ ਅੰਤ ਵਿੱਚ ਯਾਨੀ ਦਸੰਬਰ 2024 (1 ਤੋਂ 5 ਦਸੰਬਰ) ਵਿੱਚ ਕੀਤਾ ਜਾਵੇਗਾ। MFOI 2024 ਦੀਆਂ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ। ਕ੍ਰਿਸ਼ੀ ਜਾਗਰਣ ਵੀ ਕਿਸਾਨ ਭਾਰਤ ਯਾਤਰਾ (MFOI ਕਿਸਾਨ ਭਾਰਤ ਯਾਤਰਾ) ਰਾਹੀਂ ਕਿਸਾਨਾਂ ਨੂੰ ਇਸ ਬਾਰੇ ਜਾਗਰੂਕ ਕਰ ਰਿਹਾ ਹੈ। ਇਹ ਯਾਤਰਾ ਦੇਸ਼ ਦੇ ਹਰ ਕੋਨੇ ਵਿੱਚ ਜਾ ਕੇ ਕਿਸਾਨਾਂ ਨੂੰ MFOI ਬਾਰੇ ਜਾਗਰੂਕ ਕਰੇਗੀ ਅਤੇ ਕਿਸਾਨਾਂ ਲਈ ਸਭ ਤੋਂ ਵੱਡੇ ਐਵਾਰਡ ਸ਼ੋਅ ਵਿੱਚ ਆਉਣ ਦਾ ਸੱਦਾ ਦੇਵੇਗੀ। ਇਸ ਸਮੇਂ ਕਿਸਾਨ ਭਾਰਤ ਯਾਤਰਾ ਚੱਲ ਰਹੀ ਹੈ ਅਤੇ ਇਹ ਯਾਤਰਾ ਤੁਹਾਡੇ ਸ਼ਹਿਰ, ਪਿੰਡ ਅਤੇ ਕਸਬੇ ਵਿੱਚ ਵੀ ਆ ਸਕਦੀ ਹੈ। ਇਸ ਲਈ ਇਸ ਸਬੰਧੀ ਹਰ ਜਾਣਕਾਰੀ ਲਈ ਕ੍ਰਿਸ਼ੀ ਜਾਗਰਣ ਦੀ ਵੈੱਬਸਾਈਟ ਅਤੇ ਸੋਸ਼ਲ ਮੀਡੀਆ ਨਾਲ ਜੁੜੋ, ਜਿੱਥੇ, ਤੁਹਾਨੂੰ ਪਲ-ਪਲ ਅਪਡੇਟਸ ਮਿਲਣਗੇ।

Summary in English: MFOI VVIF KISAN BHARAT YATRA: STIHL India joins as a partner in Midwest India

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters

Latest feeds

More News