s
  1. Home
  2. ਖਬਰਾਂ

Eat Right Millet Fair: ਬਾਜਰੇ ਦੀ ਪੈਦਾਵਾਰ ਸਮੇਂ ਦੀ ਲੋੜ, ਕਿਸਾਨ ਕਰਨ ਮੋਟੇ ਅਨਾਜ ਦੀ ਪੈਦਾਵਾਰ: ਡਾ. ਨਿੱਝਰ

ਪੰਜਾਬ ਦੇ ਕਿਸਾਨਾਂ ਨੂੰ ਸਮੇਂ ਦੀ ਮੰਗ ਅਨੁਸਾਰ ਮੋਟੇ ਅਨਾਜ ਦੀ ਵੱਧ ਤੋਂ ਵੱਧ ਪੈਦਾਵਾਰ ਵੱਲ ਧਿਆਨ ਦੇਣਾ ਚਾਹੀਦਾ ਹੈ, ਤਾਂ ਜੋ ਬਿਮਾਰੀਆਂ ਤੋਂ ਬਚਿਆ ਜਾ ਸਕੇ ਅਤੇ ਵਾਤਾਵਰਨ ਨੂੰ ਬਚਾਇਆ ਜਾ ਸਕੇ।

Gurpreet Kaur
Gurpreet Kaur
"ਈਟ ਰਾਈਟ ਮਿਲੇਟ ਮੇਲੇ" ਦਾ ਉਦਘਾਟਨ

"ਈਟ ਰਾਈਟ ਮਿਲੇਟ ਮੇਲੇ" ਦਾ ਉਦਘਾਟਨ

Millet Crop: ਪੰਜਾਬ ਦੇ ਕਿਸਾਨਾਂ ਨੂੰ ਸਮੇਂ ਦੀ ਮੰਗ ਅਨੁਸਾਰ ਮੋਟੇ ਅਨਾਜ ਦੀ ਵੱਧ ਤੋਂ ਵੱਧ ਪੈਦਾਵਾਰ ਵੱਲ ਧਿਆਨ ਦੇਣਾ ਚਾਹੀਦਾ ਹੈ, ਤਾਂ ਜੋ ਬਿਮਾਰੀਆਂ ਤੋਂ ਬਚਿਆ ਜਾ ਸਕੇ ਅਤੇ ਵਾਤਾਵਰਨ ਦੀ ਵੀ ਸੰਭਾਲ ਕੀਤੀ ਜਾ ਸਕੇ। ਅਜਿਹਾ ਕਹਿਣਾ ਹੈ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਦਾ, ਜੋ ਸਥਾਨਕ ਕੰਪਨੀ ਬਾਗ ਵਿਖੇ ਕਰਵਾਏ ਗਏ "ਈਟ ਰਾਈਟ ਮਿਲੇਟ ਮੇਲੇ" ਦਾ ਉਦਘਾਟਨ ਕਰਨ ਪਹੁੰਚੇ ਸਨ।

"ਈਟ ਰਾਈਟ ਮਿਲੇਟ ਮੇਲੇ" ਦਾ ਉਦਘਾਟਨ

"ਈਟ ਰਾਈਟ ਮਿਲੇਟ ਮੇਲੇ" ਦਾ ਉਦਘਾਟਨ

ਤੁਹਾਨੂੰ ਦੱਸ ਦੇਈਏ ਕਿ ਫੂਡਜ਼ ਐਂਡ ਡਰੱਗ ਐਡਮਨਿਸਟਰੇਸ਼ਨ ਪੰਜਾਬ (FDA) ਵਲੋਂ ਜਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ ਕੰਪਨੀ ਬਾਗ ਵਿਖੇ ਕਰਵਾਏ ਗਏ "ਈਟ ਰਾਈਟ ਮਿਲੇਟ ਮੇਲੇ" ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਮਾਗਮ ਵਿੱਚ ਖ਼ਾਸ ਤੌਰ 'ਤੇ ਸ਼ਿਰਕਤ ਕੀਤੀ। ਉਨ੍ਹਾਂ ਨੇ ਪ੍ਰੋਗਰਾਮ 'ਚ ਹਾਜ਼ਰ ਕਿਸਾਨਾਂ, ਖੁਰਾਕ ਮਾਹਰਾਂ, ਵਿਦਿਆਰਥੀਆਂ ਅਤੇ ਆਮ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮੋਟੇ ਅਨਾਜ ਦੀ ਪੈਦਾਵਾਰ 'ਤੇ ਜ਼ੋਰ ਦਿੱਤਾ।

ਕੁਦਰਤੀ ਖੇਤੀ ਵੱਲ ਜ਼ੋਰ

ਡਾ. ਨਿੱਜਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਆਪਣੀ ਧਰਤੀ ਨੂੰ ਜ਼ਹਿਰ ਕੋਲੋਂ ਬਚਾਉਣ ਲਈ ਸਾਨੂੰ ਕੁਦਰਤੀ ਖੇਤੀ (Natural Farming) ਕਰਨੀ ਚਾਹੀਦੀ ਹੈ। ਨਾਲ ਹੀ ਉਨਾਂ ਕਿਹਾ ਕਿ ਮੋਟਾ ਅਨਾਜ ਜਿਸ ਵਿੱਚ ਮੁੱਖ ਤੌਰ ਤੇ ਬਾਜਰਾ, ਕੰਗਣੀ, ਕੋਦਰਾ, ਜਵਾਰ, ਕੁੱਟਕੀ, ਸਾਂਵਾਂ, ਅਤੇ ਰਾਗੀ ਆਉਂਦੇ ਹਨ ਨੂੰ ਬਿਲਕੁਲ ਹੀ ਅਸੀਂ ਭੁੱਲ ਗਏ ਹਾਂ, ਜਦੋਂਕਿ ਸਾਡੀ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਇਨਾਂ ਦਾ ਸੇਵਨ ਬਹੁਤ ਜ਼ਰੂਰੀ ਹੈ।

ਇਹ ਵੀ ਪੜ੍ਹੋ : ਬਾਜਰੇ ਦੀ ਖੇਤੀ: ਇਸ ਟਿਕਾਊ ਫਸਲ ਨੂੰ ਉਗਾਉਣ ਦਾ ਤਰੀਕਾ

"ਈਟ ਰਾਈਟ ਮਿਲੇਟ ਮੇਲੇ" ਦਾ ਉਦਘਾਟਨ

"ਈਟ ਰਾਈਟ ਮਿਲੇਟ ਮੇਲੇ" ਦਾ ਉਦਘਾਟਨ

ਪਾਣੀ ਦੀ ਬਚਤ, ਬਿਮਾਰੀਆਂ ਤੋਂ ਰਾਹਤ

ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਮੋਟੇ ਅਨਾਜ ਦੀ ਪੈਦਾਵਾਰ ਕਰਨ ਨਾਲ ਜਿਥੇ ਪਾਣੀ ਦੀ ਬਚਤ ਹੁੰਦੀ ਹੈ ਉੱਥੇ ਹੀ ਦਵਾਈਆਂ ਵੀ ਘੱਟ ਵਰਤਣੀਆਂ ਪੈਂਦੀਆਂ ਹਨ। ਜਿਸ ਨਾਲ ਸਾਡੀ ਮਿੱਟੀ ਵੀ ਉਪਜਾਊ ਬਣੀ ਰਹਿੰਦੀ ਹੈ। ਡਾ. ਨਿੱਜਰ ਨੇ ਕਿਹਾ ਕਿ ਪੋਸ਼ਕ ਤੱਤਾਂ ਨਾਲ ਭਰਪੂਰ ਮੋਟੇ ਅਨਾਜ ਦੇ ਫਾਇਦੇ ਬਾਰੇ ਜਾਗਰੂਕਤਾ ਲਹਿਰ ਚਲਾਈ ਗਈ। ਉਨਾਂ ਕਿਹਾ ਕਿ ਸਰਕਾਰ ਵੀ ਇਨਾਂ ਦੀ ਮਦਦ ਕਰੇਗੀ।

ਮੋਟੇ ਅਨਾਜ ਨੂੰ ਮੁੜ ਥਾਲੀ ਦਾ ਹਿੱਸਾ ਬਣਾਉਣ ਦੀ ਲੋੜ

ਡਾ. ਨਿੱਜਰ ਨੇ ਕਿਹਾ ਕਿ ਇੱਕ ਸਮੇਂ ਅਜਿਹਾ ਸੀ ਜਦੋਂ ਮੋਟਾ ਅਨਾਜ ਮਨੁੱਖੀ ਖੁਰਾਕ ਦਾ ਅਹਿਮ ਹਿੱਸਾ ਹੁੰਦਾ ਸੀ, ਪਰ ਰਹਿਣ-ਸਹਿਣ ਵਿੱਚ ਆਏ ਵੱਡੇ ਬਦਲਾਅ ਕਾਰਨ ਇਹ ਸਾਡੀ ਥਾਲੀ 'ਚੋਂ ਗਾਇਬ ਹੋ ਗਿਆ। ਉਨ੍ਹਾਂ ਨੇ ਕਿਹਾ ਕਿ ਬਿਮਾਰੀਆਂ ਤੋਂ ਬਚਣ ਲਈ ਸਾਨੂੰ ਮੋਟੇ ਅਨਾਜ ਨੂੰ ਮੁੜ ਆਪਣੀ ਥਾਲੀ ਦਾ ਹਿੱਸਾ ਬਣਾਉਣ ਦੀ ਲੋੜ ਹੈ।

ਇਹ ਵੀ ਪੜ੍ਹੋ : Millet Fair: 29 ਜੁਲਾਈ ਤੋਂ ਸ਼ੁਰੂ ਹੋਵੇਗਾ ਬਾਜਰਾ ਮੇਲਾ, ਕਿਸਾਨਾਂ ਲਈ ਸੁਨਹਿਰੀ ਮੌਕਾ

"ਈਟ ਰਾਈਟ ਮਿਲੇਟ ਮੇਲੇ" ਦਾ ਉਦਘਾਟਨ

"ਈਟ ਰਾਈਟ ਮਿਲੇਟ ਮੇਲੇ" ਦਾ ਉਦਘਾਟਨ

ਮਨੁੱਖਾਂ ਅਤੇ ਮਿੱਟੀ 'ਤੇ ਮਾੜਾ ਪ੍ਰਭਾਵ

ਅੱਗੇ ਬੋਲਦਿਆਂ ਉਨ੍ਹਾਂ ਨੇ ਕਿਹਾ ਕਿ ਅੱਜ ਅਸੀਂ ਕਣਕ ਅਤੇ ਝੋਨੇ ਦੀ ਜ਼ਿਆਦਾ ਵਰਤੋਂ ਕਰ ਕੇ ਬਿਮਾਰੀਆਂ ਨੂੰ ਸੱਦਾ ਦੇ ਰਹੇ ਹਾਂ। ਉਨ੍ਹਾਂ ਨੇ ਦਸਿਆ ਕਿ ਕਣਕ ਵਿੱਚ ਗਲੂਟਨ ਦੀ ਜ਼ਿਆਦਾ ਮਾਤਰਾ ਹੋਣ ਕਾਰਨ ਜਿੱਥੇ ਮਨੁਖਾਂ 'ਚ ਬਿਮਾਰੀਆਂ ਵੱਧ ਰਹੀਆਂ ਹਨ, ਉੱਥੇ ਹੀ ਕੈਮਿਕਲਾਂ ਦੀ ਵਰਤੋਂ ਕਾਰਨ ਮਿੱਟੀ ਵੀ ਖਰਾਬ ਹੋ ਰਹੀ ਹੈ।

ਇਸ ਮੌਕੇ ਡਾ. ਨਿੱਝਰ ਨੇ ਮੇਲੇ ਵਿੱਚ ਕੁਦਰਤੀ ਖੇਤੀ ਅਤੇ ਮੋਟੇ ਅਨਾਜ ਦੇ ਪ੍ਰਚਾਰ ਹਿੱਤ ਲੱਗੇ ਵੱਖ-ਵੱਖ ਸਟਾਲਾਂ ਦਾ ਦੌਰਾ ਕੀਤਾ ਅਤੇ ਮੇਲੇ ਦੇ ਪ੍ਰਬੰਧਕਾਂ ਦੀ ਸ਼ਲਾਘਾ ਕੀਤੀ। ਜਾਣਕਾਰੀ ਲਈ ਦੱਸ ਦੇਈਏ ਕਿ ਮੇਲੇ ਵਿੱਚ ਫੂਡ ਅਤੇ ਡਰੱਗ ਕਮਿਸ਼ਨਰ ਡਾ. ਅਭਿਨਵ ਤ੍ਰਿਖਾ, ਸਹਾਇਕ ਫੂਡ ਕਮਿਸ਼ਨਰ ਰਾਜਿੰਦਰ ਸਿੰਘ, ਫੂਡ ਸੇਫਟੀ ਅਧਿਕਾਰੀ ਸਤਨਾਮ ਸਿੰਘ, ਕਮਲਜੀਤ ਕੌਰ, ਕਰਨ ਸਚਦੇਵਾ, ਸੁਰਜੀਤ ਆਨੰਦ, ਡਾ. ਰਾਕੇਸ਼ ਸ਼ਰਮਾ ਤੇ ਹੋਰ ਅਧਿਕਾਰੀ ਹਾਜ਼ਰ ਸਨ। ਮੇਲੇ ਦੌਰਾਨ ਜਿੱਥੇ ਡਾ. ਨਿੱਜਰ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਤ ਵੀ ਕੀਤਾ ਗਿਆ। ਉੱਥੇ ਹੀ ਡਾ. ਨਿੱਜਰ ਵੱਲੋਂ ਸਮਾਗਮ 'ਚ ਭਾਗ ਲੈਣ ਵਾਲੇ ਬੱਚਿਆਂ ਨੂੰ ਸਨਮਾਨਤ ਕੀਤਾ ਗਿਆ।

Summary in English: Millet production is the need of the hour, Farmers should produce coarse grain: Dr. Nijjar

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters