s
  1. ਖਬਰਾਂ

Monsoon 2022: ਤੇਜ਼ ਹਵਾਵਾਂ ਨਾਲ ਤਾਪਮਾਨ ਵਿੱਚ ਗਿਰਾਵਟ! ਮੀਂਹ ਦਾ ਇੰਤਜ਼ਾਰ ਕਰ ਰਹੇ ਲੋਕ!

ਗੁਰਪ੍ਰੀਤ ਕੌਰ
ਗੁਰਪ੍ਰੀਤ ਕੌਰ
ਮੀਂਹ ਦਾ ਇੰਤਜ਼ਾਰ ਕਰ ਰਹੇ ਲੋਕ

ਮੀਂਹ ਦਾ ਇੰਤਜ਼ਾਰ ਕਰ ਰਹੇ ਲੋਕ

Weather Update: ਸੋਮਵਾਰ ਨੂੰ ਪੰਜਾਬ 'ਚ ਮੌਸਮ ਦਾ ਮਿਜਾਜ਼ ਅਚਾਨਕ ਬਦਲ ਗਿਆ। ਕਈ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹੇ ਅਤੇ ਤੇਜ ਹਵਾਵਾਂ ਚਲੀਆਂ। ਇਸ ਦੌਰਾਨ ਕਈ ਜ਼ਿਲ੍ਹਿਆਂ ਵਿੱਚ ਬੂੰਦਾ-ਬਾਂਦੀ ਹੋਣ ਨਾਲ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਰਾਹਤ ਮਿਲੀ।

Punjab Weather: ਪਹਾੜੀ ਖੇਤਰਾਂ ਵਿੱਚ ਸਰਗਰਮ ਪੱਛਮੀ ਗੜਬੜੀ ਕਾਰਨ ਪੰਜਾਬ ਵਿੱਚ ਮੌਸਮ ਦਾ ਰੂਪ ਅਚਾਨਕ ਬਦਲ ਗਿਆ। ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਦੁਪਹਿਰ ਵੇਲੇ ਬੱਦਲ ਛਾਏ ਰਹੇ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੂਫ਼ਾਨ ਆਇਆ। ਨਾਲ ਹੀ ਕਈ ਜ਼ਿਲ੍ਹਿਆਂ 'ਚ ਬਾਰਿਸ਼ ਪੈਣ ਨਾਲ ਅੱਤ ਦੀ ਗਰਮੀ ਤੋਂ ਰਾਹਤ ਮਿਲੀ। ਮੌਸਮ ਵਿੱਚ ਆਈ ਤਬਦੀਲੀ ਕਾਰਨ ਵੱਧ ਤੋਂ ਵੱਧ ਤਾਪਮਾਨ ਵਿੱਚ ਤਿੰਨ ਤੋਂ ਚਾਰ ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ।

ਲੁਧਿਆਣਾ 'ਚ ਹੀਟਵੇਵ ਤੋਂ ਰਾਹਤ (Heatwave relief in Ludhiana)

ਸ਼ਹਿਰ 'ਚ ਸਵੇਰ ਹੋਰ ਦਿਨਾਂ ਦੇ ਮੁਕਾਬਲੇ ਥੋੜ੍ਹੀ ਬਿਹਤਰ ਰਹੀ। ਸਵੇਰ ਤੋਂ ਚੱਲ ਰਹੀ ਠੰਢੀ ਹਵਾ ਕਾਰਨ ਲੋਕਾਂ ਨੇ ਗਰਮੀ ਤੋਂ ਰਾਹਤ ਮਹਿਸੂਸ ਕੀਤੀ। ਸਵੇਰੇ 8 ਵਜੇ ਪਾਰਾ 19 ਡਿਗਰੀ ਸੈਲਸੀਅਸ ਸੀ। ਜਦੋਂ ਕਿ ਪਿਛਲੇ ਇੱਕ ਹਫ਼ਤੇ ਤੋਂ ਪਾਰਾ 22 ਤੋਂ 26 ਡਿਗਰੀ ਸੈਲਸੀਅਸ ਦੇ ਆਸ-ਪਾਸ ਛਾਇਆ ਹੋਇਆ ਸੀ। ਇਸ ਦੇ ਨਾਲ ਹੀ ਏਅਰ ਕੁਆਲਿਟੀ ਇੰਡੈਕਸ 189 ਦੇ ਪੱਧਰ 'ਤੇ ਰਿਹਾ।

ਮੌਸਮ ਵਿਭਾਗ ਵੱਲੋਂ ਜਾਣਕਾਰੀ (Meteorological Department)

ਮੌਸਮ ਵਿਭਾਗ ਚੰਡੀਗੜ੍ਹ ਦੇ ਅਨੁਸਾਰ ਅੱਜ ਗਰਮੀ ਹੋਰ ਦਿਨਾਂ ਦੇ ਮੁਕਾਬਲੇ ਘੱਟ ਰਹੇਗੀ। ਦਿਨ ਦਾ ਪਾਰਾ ਵੀ ਰਿਕਾਰਡ ਨੀਵਾਂ ਰਹੇਗਾ। ਕਿਉਂਕਿ ਦਿਨ ਵੇਲੇ 25 ਤੋਂ 30 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ। ਹਿਮਾਲੀਅਨ ਪੱਟੀ ਵਿੱਚ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਹਵਾ ਵਿੱਚ ਠੰਢਕ ਹੈ। ਜੇਕਰ ਕੱਲ੍ਹ ਤੋਂ ਮੌਸਮ ਠੀਕ ਹੋ ਜਾਂਦਾ ਹੈ, ਤਾਂ ਗਰਮੀ ਫਿਰ ਵਧ ਜਾਵੇਗੀ। ਜ਼ਿਕਰਯੋਗ ਹੈ ਕਿ ਪੰਜਾਬ ਪਿਛਲੇ ਦੋ ਮਹੀਨਿਆਂ ਤੋਂ ਮੀਂਹ ਨਾ ਪੈਣ ਕਾਰਨ ਭਿਆਨਕ ਗਰਮੀ ਦਾ ਸਾਹਮਣਾ ਕਰ ਰਿਹਾ ਹੈ।

ਦਿੱਲੀ ਵਿੱਚ ਹੀਟ ਵੇਵ ਦੇ ਹਾਲਾਤ (Heat wave conditions in Delhi)

ਮੌਸਮ ਵਿਭਾਗ ਦੀ ਮੰਨੀਏ ਤਾਂ ਰਾਸ਼ਟਰੀ ਰਾਜਧਾਨੀ ਦਿੱਲੀ 'ਚ ਮੰਗਲਵਾਰ ਨੂੰ ਵੀ ਧੂੜ ਭਰੀ ਹਨੇਰੀ ਅਤੇ ਹਲਕੇ ਬੱਦਲ ਆ ਸਕਦੇ ਹਨ। ਉੱਤਰ-ਪੱਛਮੀ ਅਤੇ ਮੱਧ ਭਾਰਤ ਦੇ ਸੂਬਿਆਂ ਨੂੰ ਵੀ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ। ਹਾਲਾਂਕਿ, ਪ੍ਰੀ-ਮੌਨਸੂਨ ਸਰਗਰਮੀ ਸ਼ੁਰੂ ਹੋਣ ਕਾਰਨ ਕਈ ਸੂਬਿਆਂ 'ਚ ਗਰਮੀ ਤੋਂ ਰਾਹਤ ਮਿਲ ਸਕਦੀ ਹੈ, ਕਿਉਂਕਿ ਕਈ ਥਾਵਾਂ 'ਤੇ ਤਾਪਮਾਨ 'ਚ ਤੇਜ਼ੀ ਨਾਲ ਗਿਰਾਵਟ ਦਰਜ ਕੀਤੀ ਗਈ ਹੈ। ਅਗਲੇ 24 ਘੰਟਿਆਂ ਵਿੱਚ ਕੇਰਲ, ਉੱਤਰ-ਪੂਰਬੀ ਸੂਬਿਆਂ ਅਤੇ ਉੱਤਰ ਦੇ ਪਹਾੜੀ ਸੂਬਿਆਂ ਵਿੱਚ ਬਾਰਿਸ਼ ਹੋਵੇਗੀ।

ਇਹ ਵੀ ਪੜ੍ਹੋ : Weather Forecast: ਉੱਤਰ ਭਾਰਤ 'ਚ ਮੀਂਹ ਦੀ ਸੰਭਾਵਨਾ! ਕੇਰਲ 'ਚ ਬਾਰਿਸ਼ ਲਈ ਆਰੇਂਜ ਅਲਰਟ!

ਆਈਐਮਡੀ ਵੱਲੋਂ ਭਵਿੱਖਬਾਣੀ (Forecast by IMD)

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਦੱਖਣ-ਪੱਛਮੀ ਮਾਨਸੂਨ ਅਗਲੇ 2-3 ਦਿਨਾਂ ਦੌਰਾਨ ਦੱਖਣੀ ਬੰਗਾਲ ਦੀ ਖਾੜੀ, ਪੂਰੇ ਅੰਡੇਮਾਨ ਸਾਗਰ ਅਤੇ ਅੰਡੇਮਾਨ ਟਾਪੂ ਅਤੇ ਪੂਰਬੀ-ਕੇਂਦਰੀ ਬੰਗਾਲ ਦੀ ਖਾੜੀ ਦੇ ਕੁਝ ਹੋਰ ਹਿੱਸਿਆਂ ਵਿੱਚ ਅੱਗੇ ਵਧਣ ਦੀ ਸੰਭਾਵਨਾ ਹੈ। ਆਈਐਮਡੀ ਨੇ 1 ਜੂਨ ਦੀ ਆਮ ਸ਼ੁਰੂਆਤ ਤੋਂ 5 ਦਿਨ ਪਹਿਲਾਂ 27 ਮਈ ਨੂੰ ਕੇਰਲ ਵਿੱਚ ਮੌਸਮੀ ਬਾਰਸ਼ ਸ਼ੁਰੂ ਹੋਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਨੇ ਕਿਹਾ ਹੈ ਕਿ ਅਗਲੇ ਤਿੰਨ ਦਿਨਾਂ ਦੌਰਾਨ ਮੱਧ ਭਾਰਤ ਵਿੱਚ ਵੱਧ ਤੋਂ ਵੱਧ ਤਾਪਮਾਨ 3-4 ਡਿਗਰੀ ਸੈਲਸੀਅਸ ਹੇਠਾਂ ਆਉਣ ਦੀ ਸੰਭਾਵਨਾ ਹੈ।

Summary in English: Monsoon 2022: Temperatures drop with strong winds! People waiting for rain!

Top Stories

More Stories

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters
Krishi Jagran Punjabi Magazine subscription