Profitable Crop: ਕਿਸਾਨਾਂ ਲਈ ਮਸੀਹਾ ਮੰਨੀ ਜਾਂਦੀ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (Punjab Agricultural University) ਸਮੇਂ-ਸਮੇਂ 'ਤੇ ਨਵੇਕਲੇ ਕਦਮ ਚੁੱਕਦੀ ਰਹਿੰਦੀ ਹੈ, ਤਾਂ ਜੋ ਪੰਜਾਬ ਦੇ ਕਿਸਾਨਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਮਿਲ ਸਕਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਹੋ ਸਕੇ।
ਇਸ ਲੜੀ ਨੂੰ ਅੱਗੇ ਤੋਰਦਿਆਂ ਪੀ.ਏ.ਯੂ. ਵੱਲੋਂ ਮੂੰਗੀ ਦੀ ਕਿਸਮ ਐੱਸ ਐੱਮ ਐੱਲ 1827 ਗਰਮ ਰੁੱਤ ਵਿਚ ਕਾਸ਼ਤ ਲਈ ਵਿਕਸਿਤ ਕੀਤੀ ਗਈ ਹੈ। ਇਹ ਕਿਸਮ ਤਕਰੀਬਨ 62 ਦਿਨਾਂ ਵਿਚ ਪੱਕ ਕੇ ਤਿਆਰ ਹੋ ਜਾਂਦੀ ਹੈ।
ਪੰਜਾਬ ਦੇ ਮੌਜੂਦਾ ਫ਼ਸਲੀ ਚੱਕਰ ਵਿਚ ਵਿਭਿੰਨਤਾ ਲਈ ਪੀ.ਏ.ਯੂ. ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਸੰਬੰਧ ਵਿਚ ਗੱਲ ਕਰਦਿਆਂ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕਿਹਾ ਕਿ ਦਾਲਾਂ ਦੀ ਕਾਸ਼ਤ ਨੂੰ ਇੱਕ ਬਿਹਤਰ ਬਦਲ ਵਜੋਂ ਦੇਖਿਆ ਜਾ ਰਿਹਾ ਹੈ। ਗਰਮ ਰੁੱਤ ਦੀਆਂ ਦਾਲਾਂ ਵਿਚ ਮੂੰਗੀ ਘੱਟ ਸਮਾਂ ਲੈਣ ਵਾਲੀ ਇੱਕ ਮਹੱਤਵਪੂਰਨ ਫਸਲ ਹੈ। ਇਹ ਫਸਲ ਘੱਟ ਸਮਾਂ ਲੈਣ ਕਰਕੇ ਕਈ ਫਸਲ ਚੱਕਰਾਂ ਵਿੱਚ ਬੀਜੀ ਜਾ ਸਕਦੀ ਹੈ। ਝੋਨਾ-ਕਣਕ ਫਸਲੀ ਚੱਕਰ ਵਿਚ ਇਸ ਦੀ ਖਾਸ ਮਹੱਤਤਾ ਹੈ।
ਉਹਨਾਂ ਕਿਹਾ ਕਿ ਪੀ.ਏ.ਯੂ. ਵੱਲੋਂ ਮੂੰਗੀ ਦੀ ਕਿਸਮ ਐੱਸ ਐੱਮ ਐੱਲ 1827 ਗਰਮ ਰੁੱਤ ਵਿਚ ਕਾਸ਼ਤ ਲਈ ਵਿਕਸਿਤ ਕੀਤੀ ਗਈ ਹੈ। ਇਹ ਕਿਸਮ ਤਕਰੀਬਨ 62 ਦਿਨਾਂ ਵਿਚ ਪੱਕ ਕੇ ਤਿਆਰ ਹੋ ਜਾਂਦੀ ਹੈ। ਇਸ ਦੇ ਬੂਟੇ ਖੜਵੇਂ ਤੇ ਦਰਮਿਆਨੇ ਕੱਦ ਦੇ ਹੁੰਦੇ ਹਨ। ਇਸ ਨੂੰ ਫਲੀਆਂ ਗੁੱਛਿਆਂ ਵਿਚ ਲਗਦੀਆਂ ਹਨ।
ਹਰ ਫਲੀ ਵਿਚ ਤਕਰੀਬਨ 10 ਦਾਣੇ ਹੁੰਦੇ ਹਨ। ਦਾਣੇ ਹਰੇ ਚਮਕੀਲੇ ਅਤੇ ਦਰਮਿਆਨੇ ਆਕਾਰ ਦੇ ਹੁੰਦੇ ਹਨ ਅਤੇ ਦਾਲ ਸੁਆਦ ਬਣਦੀ ਹੈ। ਇਹ ਕਿਸਮ ਪੀਲੀ ਚਿਤਕਬਰੀ ਦੇ ਰੋਗ ਦਾ ਟਾਕਰਾ ਕਰਨ ਦੀ ਸਮਰੱਥਾ ਰੱਖਦੀ ਹੈ। ਇਸ ਕਿਸਮ ਦਾ ਔਸਤ ਝਾੜ 5 ਕੁਇੰਟਲ ਪ੍ਰਤੀ ਏਕੜ ਹੈ।
ਇਹ ਵੀ ਪੜ੍ਹੋ : ਕਣਕ ਦੀ ਬਿਜਾਈ ਲਈ ਘੱਟ ਸਿੰਚਾਈ, ਘੱਟ ਨਦੀਨ ਅਤੇ ਘੱਟ ਖਰਚੇ ਵਾਲੀ Technique, ਕਿਸਾਨਾਂ ਨੂੰ ਮੁਨਾਫ਼ਾ ਹੀ ਮੁਨਾਫ਼ਾ
ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ ਨੇ ਇਸ ਮੌਕੇ ਕਿਹਾ ਕਿ ਐੱਸ ਐੱਮ ਐੱਲ 1827 ਕਿਸਮ ਸਟਾਰ 444 ਕਿਸਮ ਦੇ ਮੁਕਾਬਲੇ ਵਧੇਰੇ ਝਾੜ ਦਿੰਦੀ ਹੈ ਅਤੇ ‘ਪੀਲੀ ਚਿਤਕਬਰੀ’ ਰੋਗ ਦਾ ਟਾਕਰਾ ਕਰਨ ਵਿਚ ਜ਼ਿਆਦਾ ਸਮਰੱਥ ਹੈ। ਐੱਸ ਐੱਮ ਐੱਲ 1827 ਦਾ ਬੀਜ ਪੰਜਾਬ ਦੇ ਵੱਖੋ-ਵੱਖ ਜਿਲ੍ਹਿਆਂ ਵਿਚ ਸਥਿਤ ਕ੍ਰਿਸ਼ੀ ਵਿਗਿਆਨ ਕੇਦਰਾਂ, ਫਾਰਮ ਸਲਾਹਕਾਰ ਕੇਦਰਾਂ, ਖੋਜ ਕੇਦਰਾਂ ਅਤੇ ਯੂਨੀਵਰਸਿਟੀ ਸੀਡ ਫਾਰਮਾਂ ਤੇ ਉਪਲੱਬਧ ਹੈ।
Summary in English: MOONG VARIETY: PAU appeals to farmers, Punjab farmers to cultivate higher yielding moong variety SML 1827