1. Home
  2. ਖਬਰਾਂ

ਪੰਜਾਬ ਦੇ ਇੱਕ ਲੱਖ ਤੋਂ ਵੱਧ ਕਿਸਾਨਾਂ ਨੇ ਚੁੱਕਿਆ ਇਸ ਸਕੀਮ ਦਾ ਲਾਭ, ਜਾਣੋ ਇਸ ਸਕੀਮ ਬਾਰੇ

ਹੁਣ ਤੱਕ ਪੰਜਾਬ 'ਚ ਇੱਕ ਲੱਖ ਤੋਂ ਵੱਧ ਕਿਸਾਨਾਂ ਨੇ ਇਸ ਸਕੀਮ ਦਾ ਲਾਭ ਚੁੱਕਿਆ ਹੈ। ਕਿਸਾਨਾਂ ਦੇ ਉਤਸ਼ਾਹ ਨੂੰ ਦੇਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ।

Gurpreet Kaur Virk
Gurpreet Kaur Virk
ਇੱਕ ਲੱਖ ਤੋਂ ਵੱਧ ਕਿਸਾਨਾਂ ਨੇ ਲਿਆ ਸਕੀਮ ਦਾ ਲਾਭ

ਇੱਕ ਲੱਖ ਤੋਂ ਵੱਧ ਕਿਸਾਨਾਂ ਨੇ ਲਿਆ ਸਕੀਮ ਦਾ ਲਾਭ

Punjab Government Scheme: ਕਿਸਾਨਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ਲਈ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਸਕੀਮਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ, ਜਿਸ ਦਾ ਕਿਸਾਨਾਂ ਵੱਲੋਂ ਚੰਗਾ ਲਾਹਾ ਵੀ ਖੱਟਿਆ ਜਾ ਰਿਹਾ ਹੈ। ਦੱਸ ਦੇਈਏ ਕਿ ਮਾਨ ਸਰਕਾਰ ਨੇ ਇੱਕ ਅਜਿਹੀ ਸਕੀਮ ਦੀ ਸ਼ੁਰੂਆਤ ਕੀਤੀ ਹੈ, ਜਿਸ ਦਾ ਹੁਣ ਤੱਕ ਇੱਕ ਲੱਖ ਤੋਂ ਵੱਧ ਕਿਸਾਨਾਂ ਨੇ ਲਾਭ ਚੁੱਕਿਆ ਹੈ। ਆਓ ਜਾਣਦੇ ਹਾਂ ਕਿ ਹੈ ਇਹ ਸਕੀਮ...

CM Bhagwant Mann: ਪੰਜਾਬ ਦੀ ਮਾਨ ਸਰਕਾਰ ਪੂਰੇ ਐਕਸ਼ਨ ਮੋਡ 'ਚ ਨਜ਼ਰ ਆ ਰਹੀ ਹੈ। ਸਰਕਾਰ ਵੱਲੋਂ ਕਿਸਾਨਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ਅਤੇ ਉਨ੍ਹਾਂ ਦੀ ਆਰਥਿਕ ਦਸ਼ਾ ਸੁਧਾਰਨ ਲਈ ਵੱਖ-ਵੱਖ ਸਕੀਮਾਂ ਵੀ ਸ਼ੁਰੂ ਕੀਤੀਆਂ ਗਈਆਂ ਹਨ। ਇਸੀ ਲੜੀ 'ਚ ਪੰਜਾਬ ਸਰਕਾਰ ਵੱਲੋਂ ਖੇਤੀ ਟਿਊਬਵੈੱਲਾਂ ਦਾ ਲੋਡ ਵਧਾਉਣ ਅਤੇ ਕਿਸਾਨਾਂ ਨੂੰ ਰਾਹਤ ਦੇਣ ਦੀ ਸਕੀਮ ਸ਼ੁਰੂ ਕੀਤੀ ਗਈ ਹੈ। ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀ ਇਸ ਸਕੀਮ ਨੂੰ ਚੰਗਾ ਹੁਲਾਰਾ ਮਿਲ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਸਰਕਾਰ ਵੱਲੋਂ ਘਟਾਈ ਗਈ ਫੀਸ ਦਾ ਹੁਣ ਤੱਕ ਇੱਕ ਲੱਖ ਤੋਂ ਵੱਧ ਕਿਸਾਨ ਲਾਭ ਲੈ ਚੁੱਕੇ ਹਨ।

ਜਿਕਰਯੋਗ ਹੈ ਕਿ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਨੇ ਕੁਝ ਦਿਨ ਪਹਿਲਾਂ ਟਿਊਬਵੈੱਲਾਂ ਦਾ ਲੋਡ 4750 ਰੁਪਏ ਪ੍ਰਤੀ ਹਾਰਸ ਪਾਵਰ ਤੋਂ ਘਟਾ ਕੇ 2500 ਰੁਪਏ ਪ੍ਰਤੀ ਹਾਰਸ ਪਾਵਰ ਕਰਨ ਦੇ ਹੁਕਮ ਦਿੱਤੇ ਸਨ। ਜਿਸ ਨੂੰ ਕਿਸਾਨਾਂ ਨੇ ਆਪਣੇ ਹੱਥਾਂ ਵਿੱਚ ਲੈ ਲਿਆ।

ਮੁੱਖ ਮੰਤਰੀ ਵੱਲੋਂ ਖੁਸ਼ੀ ਦਾ ਪ੍ਰਗਟਾਵਾ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਉਨ੍ਹਾਂ ਲਈ ਬੜੇ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਹੁਣ ਤੱਕ ਸੂਬੇ ਭਰ ਦੇ ਇੱਕ ਲੱਖ ਤੋਂ ਵੱਧ ਕਿਸਾਨਾਂ ਨੇ ਇਸ ਸਕੀਮ ਦਾ ਲਾਭ ਲਿਆ ਹੈ। ਸੂਬਾ ਸਰਕਾਰ ਵਿੱਚ ਵਿਸ਼ਵਾਸ ਜਤਾਉਂਦੇ ਹੋਏ ਉਨ੍ਹਾਂ ਕਿਹਾ ਕਿ ਉਹ ਲੋਕਾਂ ਦੇ ਤਹਿ ਦਿਲੋਂ ਧੰਨਵਾਦੀ ਹਨ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਵੀ ਅਜਿਹੇ ਹੋਰ ਉਪਰਾਲੇ ਜਾਰੀ ਰੱਖੇਗੀ, ਤਾਂ ਜੋ ਲੋਕਾਂ ਦੀ ਭਲਾਈ ਅਤੇ ਸੂਬੇ ਦੀ ਤਰੱਕੀ ਨੂੰ ਯਕੀਨੀ ਬਣਾਇਆ ਜਾ ਸਕੇ।

ਸੂਬੇ ਦੇ ਕਿਸਾਨਾਂ ਲਈ ਤੋਹਫ਼ਾ

ਪੰਜਾਬ ਮੁੱਖ ਤੌਰ 'ਤੇ ਖੇਤੀ ਆਰਥਿਕਤਾ ਵਾਲਾ ਸੂਬਾ ਹੈ ਅਤੇ ਇਸ ਦੀ ਆਬਾਦੀ ਦਾ ਵੱਡਾ ਹਿੱਸਾ ਖੇਤੀ 'ਤੇ ਨਿਰਭਰ ਹੈ। ਜਿਸਦੇ ਚਲਦਿਆਂ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਇਸ ਸਕੀਮ ਨੂੰ ਆਪਣੀ ਸਰਕਾਰ ਵੱਲੋਂ ਸੂਬੇ ਦੇ ਕਿਸਾਨਾਂ ਲਈ ਇੱਕ ਨਿਮਾਣਾ ਤੋਹਫ਼ਾ ਕਰਾਰ ਦਿੱਤਾ ਹੈ।

ਇਹ ਵੀ ਪੜ੍ਹੋ ਸਰਕਾਰ ਦਾ ਵੱਡਾ ਐਲਾਨ, ਘੱਟ ਪਾਣੀ 'ਚ ਖੇਤੀ ਕਰਨ 'ਤੇ ਕਿਸਾਨਾਂ ਨੂੰ ਮਿਲੇਗੀ ਸਬਸਿਡੀ

ਕਿਸਾਨਾਂ ਦੀ ਖੱਜਲ-ਖੁਆਰੀ ਬੰਦ

ਜਿਕਰਯੋਗ ਹੈ ਕਿ ਇਹ ਸਕੀਮ ਖੇਤੀ ਲਾਗਤਾਂ ਨੂੰ ਘਟਾ ਕੇ ਇਸ ਰੁਝਾਨ ਨੂੰ ਰੋਕਣ ਲਈ ਸੂਬਾ ਸਰਕਾਰ ਦਾ ਇੱਕ ਛੋਟਾ ਜਿਹਾ ਕਦਮ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕਿਸਾਨਾਂ ਨੂੰ ਟਿਊਬਵੈੱਲਾਂ ਦਾ ਲੋਡ ਵਧਾਉਣ ਲਈ ਫੀਸ ਅਦਾ ਕਰਨ ਵਿੱਚ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ, ਜਿਸ ਕਾਰਨ ਸੂਬਾ ਸਰਕਾਰ ਨੇ ਇਸ ਵਿੱਚ ਲਗਭਗ 50 ਫੀਸਦੀ ਕਟੌਤੀ ਕਰਨ ਦਾ ਫੈਸਲਾ ਕੀਤਾ ਸੀ। ਭਗਵੰਤ ਮਾਨ ਨੇ ਕਿਹਾ ਕਿ ਇਸ ਫੈਸਲੇ ਦੇ ਉਤਸ਼ਾਹਜਨਕ ਨਤੀਜੇ ਸਾਹਮਣੇ ਆਏ ਹਨ, ਕਿਉਂਕਿ ਸੂਬੇ ਦੇ ਮਿਹਨਤਕਸ਼ ਕਿਸਾਨਾਂ ਨੇ ਇਸ ਸਕੀਮ ਨੂੰ ਕਾਫੀ ਹੁਲਾਰਾ ਦਿੱਤਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਅਜਿਹੇ ਹੋਰ ਕਦਮ ਚੁੱਕੇ ਜਾਣਗੇ।

Summary in English: More than one lakh farmers of Punjab have benefited from this scheme, know about this scheme

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters