New ADGP : ਪਿਛਲੇ ਏਡੀਜੀਪੀ ਲਾਅ ਐਂਡ ਆਰਡਰ ਨਰੇਸ਼ ਕੁਮਾਰ ਦੇ ਤਬਾਦਲੇ ਦੇ ਕਰੀਬ ਸੱਤ ਦਿਨਾਂ ਬਾਅਦ ਪੰਜਾਬ ਸਰਕਾਰ ਨੇ ਨਵੇਂ ਏਡੀਜੀਪੀ ਦੀ ਨਿਯੁਕਤੀ ਦਾ ਐਲਾਨ ਕੀਤਾ ਹੈ।
New ADGP Punjab : ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਆਈਪੀਐਸ ਈਸ਼ਵਰ ਸਿੰਘ ਨੂੰ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਲਾਅ ਐਂਡ ਆਰਡਰ ਨਿਯੁਕਤ ਕੀਤਾ ਹੈ। ਪਿਛਲੇ ਏਡੀਜੀਪੀ ਲਾਅ ਐਂਡ ਆਰਡਰ ਨਰੇਸ਼ ਕੁਮਾਰ ਦੇ ਤਬਾਦਲੇ ਦੇ ਕਰੀਬ ਸੱਤ ਦਿਨਾਂ ਬਾਅਦ ਪੰਜਾਬ ਸਰਕਾਰ ਨੇ ਨਵੇਂ ਏਡੀਜੀਪੀ ਦੀ ਨਿਯੁਕਤੀ ਦਾ ਐਲਾਨ ਕੀਤਾ ਹੈ। ਅਜਿਹੇ 'ਚ ਇਹ ਅਹੁਦਾ ਸੱਤ ਦਿਨਾਂ ਤੋਂ ਖਾਲੀ ਸੀ। ਇਸ ਦੇ ਨਾਲ ਹੀ ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ ਲਾਅ ਐਂਡ ਆਰਡਰ ਦੇ ਅਹੁਦੇ 'ਤੇ ਇਹ ਨਿਯੁਕਤੀ ਕੀਤੀ ਗਈ ਹੈ।
ਤੁਹਾਨੂੰ ਦੱਸ ਦੇਈਏ ਕਿ ਪੰਜਾਬੀ ਗਾਇਕ ਅਤੇ ਕਾਂਗਰਸੀ ਨੇਤਾ ਸਿੱਧੂ ਮੂਸੇਵਾਲਾ ਦਾ ਐਤਵਾਰ ਨੂੰ ਕਤਲ ਕਰ ਦਿੱਤਾ ਗਿਆ ਸੀ। ਉਨ੍ਹਾਂ ਨੂੰ ਆਪਣੇ ਪਿੰਡ ਮੂਸੇ ਵਿੱਚ ਹੀ ਕਾਰ ਰਾਹੀਂ ਜਾਂਦੇ ਸਮੇਂ ਏਕੇ-47 ਨਾਲ ਗੋਲੀ ਮਾਰ ਦਿੱਤੀ ਗਈ ਸੀ। ਇਸ ਹਮਲੇ ਵਿੱਚ ਉਸ ਦੇ ਦੋ ਸਾਥੀ ਵੀ ਜ਼ਖ਼ਮੀ ਹੋ ਗਏ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਪੰਜਾਬ ਸਰਕਾਰ ਵੱਲੋਂ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਾਪਸ ਲੈਣ ਤੋਂ ਇਕ ਦਿਨ ਬਾਅਦ ਉਨ੍ਹਾਂ ਦੀ ਹੱਤਿਆ ਕਰ ਦਿੱਤੀ ਗਈ ਸੀ। ਸੁਰੱਖਿਆ 'ਚ ਕਟੌਤੀਆਂ ਨੂੰ ਲੈ ਕੇ ਭਾਜਪਾ, ਕਾਂਗਰਸ ਸਮੇਤ ਕਈ ਪਾਰਟੀਆਂ ਨੇ ਪੰਜਾਬ ਦੀ 'ਆਪ' ਸਰਕਾਰ ਨੂੰ ਘੇਰਿਆ ਹੈ।ਇਸ ਦੇ ਨਾਲ ਪੰਜਾਬ ਸਰਕਾਰ 'ਤੇ ਹਮਲਾ ਬੋਲਦੇ ਹੋਏ ਕਾਨੂੰਨ ਵਿਵਸਥਾ 'ਤੇ ਵੀ ਸਵਾਲ ਚੁੱਕੇ ਹਨ। ਮੂਸੇਵਾਲਾ ਦੇ ਕਤਲ ਤੋਂ ਬਾਅਦ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਉਸ ਦੇ ਕੈਨੇਡੀਅਨ ਸਾਥੀ ਗੋਲਡੀ ਬਰਾੜ ਨੇ ਕਤਲ ਦੀ ਜ਼ਿੰਮੇਵਾਰੀ ਲਈ ਸੀ। ਲਾਰੈਂਸ ਬਿਸ਼ਨੋਈ ਇਸ ਸਮੇਂ ਤਿਹਾੜ ਜੇਲ੍ਹ ਵਿੱਚ ਬੰਦ ਹੈ।
ਇਹ ਵੀ ਪੜ੍ਹੋ: VIP Security: ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਹਰਕਤ 'ਚ ਆਈ ਸਰਕਾਰ! ਕਈ ਵੀਆਈਪੀਜ਼ ਦੀ ਸੁਰੱਖਿਆ ਬਹਾਲ!
ਤਿੰਨ ਮੈਂਬਰੀ SIT ਦਾ ਗਠਨ
ਇਸ ਦੇ ਨਾਲ ਹੀ ਪੰਜਾਬ ਦੇ ਸੀਐਮ ਭਗਵੰਤ ਮਾਨ ਅਤੇ ਡੀਜੀਪੀ ਵੀਕੇ ਭਾਵਰਾ ਦੇ ਨਿਰਦੇਸ਼ਾਂ 'ਤੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਜਾਂਚ ਲਈ ਐਸਆਈਟੀ ਦਾ ਗਠਨ ਕੀਤਾ ਗਿਆ ਹੈ। ਆਈਜੀ (ਬਠਿੰਡਾ ਰੇਂਜ) ਪ੍ਰਦੀਪ ਯਾਦਵ ਨੇ ਤਿੰਨ ਮੈਂਬਰੀ ਐਸ.ਆਈ.ਟੀ. ਮਾਨਸਾ ਦੇ ਐਸਪੀ (ਇਨਵੈਸਟੀਗੇਸ਼ਨ) ਧਰਮਵੀਰ ਸਿੰਘ, ਬਠਿੰਡਾ ਦੇ ਡੀਐਸਪੀ (ਇਨਵੈਸਟੀਗੇਸ਼ਨ) ਵਿਸ਼ਵਜੀਤ ਸਿੰਘ ਅਤੇ ਮਾਨਸਾ ਦੇ ਸੀਆਈਏ ਇੰਚਾਰਜ ਪ੍ਰਿਥਵੀਪਾਲ ਸਿੰਘ ਨੂੰ ਐਸਆਈਟੀ ਵਿੱਚ ਸ਼ਾਮਲ ਕੀਤਾ ਗਿਆ ਹੈ।
Summary in English: Murder Case: Govt in action after Musewala's murder! New ADGP Appointment Announced!