1. Home
  2. ਖਬਰਾਂ

13 ਅਕਤੂਬਰ ਤੱਕ ਚੱਲੇਗਾ Mushroom Farming ਸਬੰਧੀ ਸਿਖਲਾਈ ਕੋਰਸ

ਪੰਜਾਬ ਦੇ ਕਿਸਾਨਾਂ ਅਤੇ ਕਿਸਾਨ ਬੀਬੀਆਂ ਲਈ ਪੰਜ ਦਿਨਾਂ ਸਰਦ ਰੁੱਤ ਦੀਆਂ ਖੁੰਬਾਂ ਦੀ ਕਾਸ਼ਤ ਬਾਰੇ ਵਿਸ਼ੇਸ਼ ਸਿਖਲਾਈ ਕੋਰਸ, 13 ਅਕਤੂਬਰ ਤੱਕ ਚੱਲੇਗਾ Training Session।

Gurpreet Kaur Virk
Gurpreet Kaur Virk
ਖੁੰਬਾਂ ਦੀ ਕਾਸ਼ਤ ਬਾਰੇ 5 ਦਿਨਾਂ ਸਿਖਲਾਈ ਕੋਰਸ

ਖੁੰਬਾਂ ਦੀ ਕਾਸ਼ਤ ਬਾਰੇ 5 ਦਿਨਾਂ ਸਿਖਲਾਈ ਕੋਰਸ

Mushroom Cultivation: ਪੰਜਾਬ ਅੰਦਰ ਖੁੰਬਾਂ ਦੀ ਕਾਸ਼ਤ ਕਰਨ ਦਾ ਰੁਝਾਨ ਹਰ ਸਾਲ ਵਧਦਾ ਜਾ ਰਿਹਾ ਹੈ। ਇਹ ਕਾਰੋਬਾਰ ਸਹਾਇਕ ਧੰਦੇ ਤੋਂ ਹੁੰਦਾ ਹੋਇਆ ਵੱਡੇ ਉਦਯੋਗਾਂ ਦਾ ਰੂਪ ਧਾਰਨ ਕਰ ਚੁਕਿਆ ਹੈ। ਉਦਯੋਗਾਂ ਦੇ ਰੂਪ ’ਚ ਕੀਤੀ ਜਾ ਰਹੀ ਖੁੰਬਾਂ ਦੀ ਕਾਸ਼ਤ 12 ਮਹੀਨੇ ਹੋ ਰਹੀ ਹੈ। ਜਦੋਂਕਿ ਮੌਸਮੀ ਕਾਸ਼ਤ ਸਤੰਬਰ ਮਹੀਨੇ ਤੋਂ ਲੈ ਕੇ ਮਾਰਚ ਮਹੀਨੇ ਤੱਕ ਚੱਲਦੀ ਹੈ।

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਸਮੇਂ-ਸਮੇਂ 'ਤੇ ਸਿਖਲਾਈ ਕੋਰਸਾਂ ਦਾ ਆਯੋਜਨ ਕੀਤਾ ਜਾਂਦਾ ਹੈ ਤਾਂ ਜੋ ਕਿਸਾਨ ਆਪਣੀਆਂ ਫ਼ਸਲਾਂ ਤੋਂ ਵੱਧ ਲਾਭ ਲੈ ਸਕਣ। ਇਸੇ ਲੜੀ 'ਚ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਸਕਿੱਲ ਡਿਵੈਲਪਮੈਂਟ ਸੈਂਟਰ ਵੱਲੋਂ ਪੰਜਾਬ ਦੇ ਕਿਸਾਨਾਂ ਅਤੇ ਕਿਸਾਨ ਬੀਬੀਆਂ ਲਈ ਮਾਈਕਰੋਬਾਇਲੋਜੀ ਵਿਭਾਗ ਦੇ ਸਹਿਯੋਗ ਨਾਲ ਪੰਜ ਦਿਨਾਂ ਸਰਦ ਰੁੱਤ ਦੀਆਂ ਖੁੰਬਾਂ ਦੀ ਕਾਸ਼ਤ ਬਾਰੇ ਵਿਸ਼ੇਸ਼ ਸਿਖਲਾਈ ਕੋਰਸ ਲਗਾਇਆ ਜਾ ਰਿਹਾ ਹੈ।

ਇਹ ਕੋਰਸ 9 ਅਕਤੂਬਰ ਤੋਂ 13 ਅਕਤੂਬਰ ਤੱਕ ਲਾਇਆ ਜਾ ਰਿਹਾ ਹੈ ਅਤੇ ਇਸ ਕੋਰਸ ਵਿੱਚ 76 ਸਿਖਿਆਰਥੀ ਭਾਗ ਲੈ ਰਹੇ ਹਨ। ਡਾ. ਤੇਜਿੰਦਰ ਸਿੰਘ ਰਿਆੜ, ਐਸੋਸੀਏਟ ਡਾਇਰੈਕਟਰ ਅਤੇ ਅੱਪਰ ਨਿਰਦੇਸ਼ਕ ਸੰਚਾਰ ਨੇ ਦੱਸਿਆ ਕਿ ਪੰਜ ਦਿਨਾਂ ਦੀ ਟਰੇਨਿੰਗ ਵਿਚ ਸਿਖਿਆਰਥੀਆਂ ਨੂੰ ਖੁੰਬਾਂ ਉਗਾਉਣ ਤੋਂ ਲੈ ਕੇ ਪ੍ਰੋਸੈਸਿੰਗ ਤੱਕ ਸਿਖਲਾਈ ਦਿੱਤੀ ਜਾਵੇਗੀ। ਇਸ ਦੇ ਮੰਡੀਕਰਨ ਬਾਰੇ ਅਤੇ ਬੈਂਕ ਵੱਲੋਂ ਕਰਜ਼ਾ ਸਹੂਲਤਾਂ ਬਾਰੇ ਵੀ ਚਾਨਣਾ ਪਾਇਆ ਜਾਵੇਗਾ।

ਇਹ ਵੀ ਪੜ੍ਹੋ : ਖੁੰਭ ਦੀ ਖੇਤੀ ਬਣੀ ਲਾਹੇਵੰਦ ਸੌਦਾ, ਜਾਣੋ ਪ੍ਰਸਿੱਧ ਕਿਸਮਾਂ ਅਤੇ ਸਹੀ ਤਰੀਕਾ

ਡਾ. ਪ੍ਰੇਰਨਾ ਕਪਿਲਾ, ਕੋਰਸ ਕੋਆਰਡੀਨੇਟਰ ਨੇ ਇਸ ਕੋਰਸ ਬਾਰੇ ਦੱਸਦਿਆਂ ਕਿਹਾ ਕਿ ਪੰਜਾਬ ਵਿਚ ਬਹੁਤ ਕਿਸਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੋਂ ਸਿਖਲਾਈ ਲੈ ਕੇ ਖੁੰਬਾਂ ਦੀ ਖੇਤੀ ਕਰ ਰਹੇ ਹਨ ਜਿਸ ਤੋਂ ਉਹ ਚੰਗਾ ਮੁਨਾਫਾ ਕਮਾ ਰਹੇ ਹਨ ਕਿਉਂਕਿ ਇਹ ਧੰਦਾ ਘੱਟ ਪੈਸੇ ਨਾਲ ਸ਼ੁਰੂ ਕਰ ਸਕਦੇ ਹਾਂ ਅਤੇ ਚੰਗੇ ਪੈਸੇ ਕਮਾ ਸਕਦੇ ਹਾਂ।

ਸਰੋਤ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (Punjab Agricultural University)

Summary in English: Mushroom cultivation training course will run till October 13

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters