Punjab Government: ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਸੂਬੇ ਵਿੱਚ ਸਰਕਾਰੀ ਦਫ਼ਤਰਾਂ ਦੇ ਖੁੱਲ੍ਹਣ ਅਤੇ ਬੰਦ ਹੋਣ ਦੇ ਸਮੇਂ ਵਿੱਚ ਬਦਲਾਅ ਕੀਤਾ ਹੈ। ਇਸ ਨਵੇਂ ਨਿਯਮ ਮੁਤਾਬਕ ਸਰਕਾਰੀ ਦਫ਼ਤਰਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 9:00 ਤੋਂ ਸ਼ਾਮ 5:00 ਵਜੇ ਦੀ ਬਜਾਏ ਸਵੇਰੇ 7:30 ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ।
ਜਾਣਕਾਰੀ ਲਈ ਦੱਸ ਦੇਈਏ ਕਿ ਇਸ ਦੌਰਾਨ ਸਾਰੇ ਕਰਮਚਾਰੀਆਂ ਨੂੰ ਖਾਣੇ ਲਈ ਅੱਧੇ ਘੰਟੇ ਦੀ ਬਰੇਕ ਨਹੀਂ ਦਿੱਤੀ ਜਾਵੇਗੀ ਅਤੇ ਕਰਮਚਾਰੀਆਂ ਨੂੰ ਵੀ ਇੱਕ ਘੰਟਾ ਘੱਟ ਕੰਮ ਕਰਨਾ ਹੋਵੇਗਾ। ਸੂਬਾ ਸਰਕਾਰ ਦਾ ਕਹਿਣਾ ਹੈ ਕਿ ਇਸ ਨਵੇਂ ਨਿਯਮ ਨਾਲ ਸਰਕਾਰ ਨੂੰ 40 ਤੋਂ 42 ਕਰੋੜ ਰੁਪਏ ਦੀ ਬਚਤ ਹੋਵੇਗੀ। ਸਰਕਾਰ ਮੁਤਾਬਕ ਇਹ ਨਵਾਂ ਕਾਨੂੰਨ 15 ਜੁਲਾਈ ਤੱਕ ਲਾਗੂ ਰਹੇਗਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਕਦਮ ਨਾਲ ਸੂਬੇ ਵਿੱਚ ਨਾ ਸਿਰਫ਼ ਬਿਜਲੀ ਦੀ ਬੱਚਤ ਹੋਵੇਗੀ, ਸਗੋਂ ਇਸ ਨਾਲ ਹੋਰ ਕਈ ਕੰਮਾਂ ਵਿੱਚ ਵੀ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ‘ਇਸ ਫੈਸਲੇ ਨੂੰ ਲਾਗੂ ਕਰਨ ਤੋਂ ਪਹਿਲਾਂ ਅਸੀਂ ਕਰਮਚਾਰੀਆਂ ਨਾਲ ਡੂੰਘੀ ਗੱਲਬਾਤ ਕੀਤੀ ਸੀ ਅਤੇ ਹਰ ਕੋਈ ਸਾਡੇ ਵਿਚਾਰ ਨਾਲ ਸਹਿਮਤ ਸੀ।
ਇਹ ਵੀ ਪੜ੍ਹੋ : Government Initiative: ਕਿਸਾਨਾਂ ਨੂੰ ਜੈਵਿਕ ਖੇਤੀ ਨਾਲ ਜੋੜਨ ਲਈ ਬਜਟ ਪਾਸ
ਇਸ ਦੌਰਾਨ ਸੂਬੇ ਦੇ ਭਾਰਤੀ ਪ੍ਰਸ਼ਾਸਨਿਕ ਸੇਵਾ ਅਤੇ ਭਾਰਤੀ ਪੁਲਿਸ ਸੇਵਾ ਦੇ ਅਧਿਕਾਰੀਆਂ ਤੋਂ ਇਲਾਵਾ ਬਾਕੀ ਸਾਰੇ ਕਰਮਚਾਰੀ ਸਵੇਰੇ ਸਾਢੇ ਸੱਤ ਵਜੇ ਤੋਂ ਪਹਿਲਾਂ ਹੀ ਆਪਣੇ ਦਫ਼ਤਰ ਪਹੁੰਚ ਗਏ ਸਨ। ਸਰਕਾਰ ਦੇ ਕੈਬਨਿਟ ਮੰਤਰੀਆਂ ਨੇ ਵੀ ਇਸ ਨਵੀਂ ਪਹਿਲਕਦਮੀ ਦੀ ਪੂਰੀ ਤਾਰੀਫ਼ ਕੀਤੀ।
350 ਮੈਗਾਵਾਟ ਬਿਜਲੀ ਦੀ ਬਚਤ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 2 ਵਜੇ ਤੋਂ ਸਰਕਾਰੀ ਦਫ਼ਤਰ ਬੰਦ ਹੋਣ ਕਾਰਨ ਸਾਰੇ ਇਲੈਕਟ੍ਰਾਨਿਕ ਉਪਕਰਨ ਬੰਦ ਰਹਿਣਗੇ ਅਤੇ ਇਸ ਨਾਲ ਰੋਜ਼ਾਨਾ 350 ਤੋਂ 400 ਮੈਗਾਵਾਟ ਬਿਜਲੀ ਦੀ ਖਪਤ ਘਟੇਗੀ, ਜਿਸ ਨਾਲ ਬਿਜਲੀ ਦੇ ਖਰਚੇ 'ਤੇ ਹਰ ਮਹੀਨੇ 16-18 ਕਰੋੜ ਰੁਪਏ ਦੀ ਬਚਤ ਹੋਵੇਗੀ। ਕਰਮਚਾਰੀ ਦੁਪਹਿਰ 2 ਵਜੇ ਦਫ਼ਤਰੀ ਸਮਾਂ ਬੰਦ ਕਰਕੇ ਆਪਣੇ ਪਰਿਵਾਰਾਂ ਨਾਲ ਵਧੇਰੇ ਸਮਾਂ ਬਿਤਾ ਸਕਣਗੇ।
ਇਹ ਵੀ ਪੜ੍ਹੋ : ਪੀਏਯੂ ਨੇ Janta Model Biogas Plant ਦੇ ਵਪਾਰੀਕਰਨ ਲਈ ਕੀਤਾ Agreement
CM ਭਗਵੰਤ ਮਾਨ ਨੇ ਕਿਹਾ ਕਿ ਇਹ ਨਿਯਮ ਦੇਸ਼ ਦੇ ਹੋਰ ਵੱਡੇ ਸ਼ਹਿਰਾਂ ਜਿਵੇਂ ਦਿੱਲੀ, ਕਲਕੱਤਾ, ਚੇਨਈ ਅਤੇ ਬੈਂਗਲੁਰੂ ਵਿੱਚ ਲਾਗੂ ਕੀਤਾ ਜਾ ਸਕਦਾ ਹੈ, ਜਿੱਥੇ ਟ੍ਰੈਫਿਕ ਦੀ ਸਮੱਸਿਆ ਬਹੁਤ ਵੱਡੀ ਹੈ। ਇਸ ਨਾਲ ਸੜਕਾਂ 'ਤੇ ਲੱਗਣ ਵਾਲੇ ਸਮੇਂ ਦੇ ਨੁਕਸਾਨ ਨੂੰ ਘੱਟ ਕੀਤਾ ਜਾ ਸਕਦਾ ਹੈ।
Summary in English: New rule in Punjab, these changes will be applicable till July 15