1. Home
  2. ਖਬਰਾਂ

ਹੁਣ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਭਗਤ ਸਿੰਘ ਦੇ ਨਾਂ ’ਤੇ ਰੱਖਿਆ ਜਾਵੇਗਾ, ਹਰਿਆਣਾ-ਪੰਜਾਬ 'ਚ ਬਣੀ ਸਹਿਮਤੀ

ਪੰਜਾਬ ਅਤੇ ਹਰਿਆਣਾ ਦੀਆਂ ਸਰਕਾਰਾਂ ਨੇ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਆਜ਼ਾਦੀ ਘੁਲਾਟੀਏ ਭਗਤ ਸਿੰਘ ਦੇ ਨਾਂ 'ਤੇ ਰੱਖਣ ਲਈ ਸਹਿਮਤੀ ਪ੍ਰਗਟਾਈ ਹੈ।

Gurpreet Kaur Virk
Gurpreet Kaur Virk
ਹਰਿਆਣਾ-ਪੰਜਾਬ 'ਚ ਬਣੀ ਸਹਿਮਤੀ

ਹਰਿਆਣਾ-ਪੰਜਾਬ 'ਚ ਬਣੀ ਸਹਿਮਤੀ

Chandigarh Airport: ਪੰਜਾਬ ਅਤੇ ਹਰਿਆਣਾ ਦੀਆਂ ਸਰਕਾਰਾਂ ਨੇ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਆਜ਼ਾਦੀ ਘੁਲਾਟੀਏ ਭਗਤ ਸਿੰਘ ਦੇ ਨਾਂ 'ਤੇ ਰੱਖਣ ਲਈ ਸਹਿਮਤੀ ਪ੍ਰਗਟਾਈ ਹੈ। ਇਹ ਫੈਸਲਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਵਿਚਾਲੇ ਹੋਈ ਮੀਟਿੰਗ ਦੌਰਾਨ ਲਿਆ ਗਿਆ ਹੈ।

Chandigarh International Airport: ਹਰਿਆਣਾ ਅਤੇ ਪੰਜਾਬ ਦੀਆਂ ਸਰਕਾਰਾਂ ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ ਲਈ ਸਹਿਮਤ ਹੋ ਗਈਆਂ ਹਨ। ਇਹ ਫੈਸਲਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਵਿਚਾਲੇ ਹੋਈ ਮੀਟਿੰਗ ਦੌਰਾਨ ਲਿਆ ਗਿਆ। ਦਰਅਸਲ, ਕੇਂਦਰ ਨੇ ਦੋਵਾਂ ਸੂਬਿਆਂ ਨੂੰ ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡੇ ਦੇ ਨਾਂ 'ਤੇ ਸਹਿਮਤੀ ਬਣਾਉਣ ਲਈ ਕਿਹਾ ਸੀ। ਜਿਸ 'ਤੇ ਹੁਣ ਸਹਿਮਤੀ ਬਣਨ ਤੋਂ ਬਾਅਦ ਜਲਦੀ ਹੀ ਕੇਂਦਰ ਨੂੰ ਪੱਤਰ ਭੇਜਿਆ ਜਾਵੇਗਾ।

ਪੰਜਾਬ ਦੇ ਮੁੱਖ ਮੰਤਰੀ ਮਾਨ ਵੱਲੋਂ ਟਵੀਟ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਬਾਰੇ ਟਵੀਟ ਕੀਤਾ, "ਚੰਡੀਗੜ੍ਹ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਜੀ ਦੇ ਨਾਮ 'ਤੇ ਰੱਖਿਆ ਜਾਵੇਗਾ। ਇਸ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਾਲੇ ਸਮਝੌਤਾ ਹੋ ਗਿਆ ਹੈ। ਅੱਜ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨਾਲ ਇਸ ਬਾਰੇ ਮੀਟਿੰਗ ਹੋਈ।"

ਹਰਿਆਣਾ ਦੇ ਉਪ ਮੁੱਖ ਮੰਤਰੀ ਚੌਟਾਲਾ ਦਾ ਪੱਖ

ਇਸ ਮੁੱਦੇ 'ਤੇ ਬੋਲਦਿਆਂ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਅਜਿਹੇ ਆਜ਼ਾਦੀ ਘੁਲਾਟੀਏ ਸਨ, ਜਿਨ੍ਹਾਂ ਨੇ ਹਰ ਪੀੜ੍ਹੀ ਦੇ ਨੌਜਵਾਨਾਂ ਨੂੰ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਹਵਾਈ ਅੱਡੇ ਦੇ ਨਿਰਮਾਣ ਅਤੇ ਆਧੁਨਿਕੀਕਰਨ ਵਿੱਚ ਸੂਬਿਆਂ ਅਤੇ ਚੰਡੀਗੜ੍ਹ ਪ੍ਰਸ਼ਾਸਨ ਦੋਵਾਂ ਦਾ ਸਮੂਹਿਕ ਯੋਗਦਾਨ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਿਰਮਾਣ ਵਿਚ ਹਰਿਆਣਾ ਦੀ ਬਰਾਬਰ ਦੀ ਹਿੱਸੇਦਾਰੀ ਹੈ, ਇਸ ਲਈ ਪੰਚਕੂਲਾ ਸ਼ਹਿਰ ਦਾ ਨਾਂ ਵੀ ਇਸ ਦੇ ਨਾਂ ਨਾਲ ਜੋੜਿਆ ਜਾਣਾ ਚਾਹੀਦਾ ਹੈ। ਚੌਟਾਲਾ ਨੇ ਕਿਹਾ ਕਿ ਉਨ੍ਹਾਂ ਨੇ ਹਰਿਆਣਾ ਸਰਕਾਰ ਵੱਲੋਂ ਪੰਜਾਬ ਸਰਕਾਰ ਨੂੰ ਸਿਫਾਰਸ਼ ਭੇਜ ਦਿੱਤੀ ਹੈ ਅਤੇ ਇਸ ਸਬੰਧੀ ਮੰਗ ਪੱਤਰ ਕੇਂਦਰ ਸਰਕਾਰ ਨੂੰ ਵੀ ਭੇਜਿਆ ਜਾਵੇਗਾ।

ਇਹ ਵੀ ਪੜੋ: ਹੁਣ ਸਤੰਬਰ ਤੱਕ ਮਿਲੇਗਾ ਮੁਫਤ ਰਾਸ਼ਨ, ਪੜ੍ਹੋ ਪੂਰੀ ਖ਼ਬਰ

ਜ਼ਿਕਰਯੋਗ ਹੈ ਕਿ 2017 ਵਿੱਚ ਪੰਜਾਬ ਸਰਕਾਰ ਨੇ ਮੰਗ ਕੀਤੀ ਸੀ ਕਿ ਮੋਹਾਲੀ ਦੇ ਹਵਾਈ ਅੱਡੇ ਦਾ ਨਾਮ “ਸ਼ਹੀਦ-ਏ-ਆਜ਼ਮ ਸਰਦਾਰ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ” ਰੱਖਿਆ ਜਾਵੇ। ਜਦੋਂਕਿ, ਹਰਿਆਣਾ ਸਰਕਾਰ ਨੂੰ ਭਗਤ ਸਿੰਘ ਦੇ ਨਾਂ 'ਤੇ ਕੋਈ ਇਤਰਾਜ਼ ਨਹੀਂ ਸੀ, ਪਰ ਹਵਾਈ ਅੱਡੇ ਲਈ ਨਾਂ ਦੀ ਵਰਤੋਂ 'ਤੇ ਚਿੰਤਾ ਪ੍ਰਗਟਾਈ ਸੀ। ਦੱਸ ਦੇਈਏ ਕਿ ਹਵਾਈ ਅੱਡੇ ਦਾ ਟਰਮੀਨਲ ਮੋਹਾਲੀ, ਪੰਜਾਬ ਵਿੱਚ ਸਥਿਤ ਹੈ।

Summary in English: Now Chandigarh airport will be named after Bhagat Singh, Haryana-Punjab agreed

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters