1. Home
  2. ਖਬਰਾਂ

ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਮਿਥਿਆ ਟੀਚਾ, ਹੁਣ ਹਰ ਸਾਲ ਪੰਜਾਬ ਪੁਲਿਸ 'ਚ ਹੋਣਗੀਆਂ ਭਰਤੀਆਂ

ਬੇਰੁਜ਼ਗਾਰ ਨੌਜਵਾਨਾਂ ਨੂੰ ਜਲਦ ਮਿਲਣਗੀਆਂ ਨੌਕਰੀਆਂ, ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਮਿਥਿਆ ਟੀਚਾ, ਪੜੋ ਪੂਰੀ ਖ਼ਬਰ...

Gurpreet Kaur Virk
Gurpreet Kaur Virk

ਬੇਰੁਜ਼ਗਾਰ ਨੌਜਵਾਨਾਂ ਨੂੰ ਜਲਦ ਮਿਲਣਗੀਆਂ ਨੌਕਰੀਆਂ, ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਮਿਥਿਆ ਟੀਚਾ, ਪੜੋ ਪੂਰੀ ਖ਼ਬਰ...

ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਮਿਥਿਆ ਟੀਚਾ

ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਮਿਥਿਆ ਟੀਚਾ

Big News: ਸੋਮਵਾਰ ਨੂੰ ਹੋਈ ਪੰਜਾਬ ਕੈਬਿਨੇਟ ਦੀ ਮੀਟਿੰਗ ਵਿੱਚ ਕਈ ਵੱਡੇ ਫੈਸਲੇ ਲਏ ਗਏ। ਇਸ ਦੌਰਾਨ ਪੰਜਾਬ ਦੇ ਕੈਬਿਨਟ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਹੁਣ ਹਰ ਸਾਲ ਪੰਜਾਬ ਵਿੱਚ 1800 ਸਿਪਾਹੀ ਭਰਤੀ ਕੀਤੇ ਜਾਣਗੇ। ਆਓ ਜਾਣਦੇ ਹਾਂ ਪੂਰੀ ਖ਼ਬਰ ਵਿਸਥਾਰ 'ਚ...

Punjab Cabinet Meeting: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੋਮਵਾਰ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ, ਜਿਸ ਵਿੱਚ ਫੈਸਲਾ ਕੀਤਾ ਗਿਆ ਕਿ ਹੁਣ ਹਰ ਸਾਲ ਪੰਜਾਬ ਪੁਲਿਸ 'ਚ ਭਰਤੀਆਂ ਕੀਤੀਆਂ ਜਾਣਗੀਆਂ। ਜਿਸ ਵਿੱਚ 1800 ਕਾਂਸਟੇਬਲਾਂ ਅਤੇ 300 ਸਬ-ਇੰਸਪੈਕਟਰਾਂ ਦੀ ਭਰਤੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹੀ ਜਾਵੇਗੀ।

ਇਸ ਤੋਂ ਇਲਾਵਾ ਸੂਬੇ ਦੀ ਮੌਜੂਦਾ ਕਾਨੂੰਨ ਵਿਵਸਥਾ ਅਤੇ ਖਾਲੀ ਅਸਾਮੀਆਂ ਸਮੇਂ ਸਿਰ ਭਰਨ ਲਈ ਇਸ ਸਾਲਾਨਾ ਭਰਤੀ ਬਾਰੇ ਫੈਸਲਾ ਕੀਤਾ ਗਿਆ। ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਭਰਤੀ ਪ੍ਰਕਿਰਿਆ ਇਸ਼ਤਿਹਾਰ ਜਾਰੀ ਹੋਣ ਦੀ ਮਿਤੀ ਤੋਂ ਇੱਕ ਸਾਲ ਦੇ ਅੰਦਰ-ਅੰਦਰ ਮੁਕੰਮਲ ਕਰ ਲਈ ਜਾਵੇਗੀ। ਨਾਲ ਹੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੁਲਿਸ ਭਰਤੀ ਲਈ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਇਸ ਦੇ ਤਹਿਤ ਹਰ ਸਾਲ 15 ਸਤੰਬਰ ਤੋਂ 30 ਸਤੰਬਰ ਤੱਕ ਸਰੀਰਕ ਪ੍ਰੀਖਿਆ ਹੋਵੇਗੀ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਸ਼ਿਲਾਘਯੋਗ ਕਦਮ, ਆਯੂਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਤਹਿਤ 20 ਕਰੋੜ ਰੁਪਏ ਜਾਰੀ

ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਹ ਪ੍ਰਕਿਰਿਆ ਪਹਿਲਾਂ 4 ਸਾਲ ਬਾਅਦ ਹੁੰਦੀ ਸੀ, ਪਰ ਹੁਣ ਇਹ ਹਰ ਸਾਲ ਹੋਵੇਗੀ। ਇਸ ਦੇ ਨਾਲ ਹੀ 300 ਸਬ-ਇੰਸਪੈਕਟਰਾਂ ਦੀ ਵੀ ਹਰ ਸਾਲ ਭਰਤੀ ਹੋਵੇਗੀ। ਮੰਤਰੀ ਨੇ ਇਹ ਵੀ ਦੱਸਿਆ ਕਿ ਹਰ ਸਾਲ ਪੰਜਾਬ ਪੁਲਿਸ ਦੇ 300 ਸਬ-ਇੰਸਪੈਕਟਰਾਂ ਦੀ ਭਰਤੀ ਵੀ ਕੱਢੀ ਜਾਵੇਗੀ ਅਤੇ ਇਹ ਭਰਤੀ ਵੀ ਉਸੇ ਸਾਲ ‘ਚ ਹੀ ਪੂਰੀ ਕੀਤੀ ਜਾਵੇਗੀ।

ਇਸ ਦੇ ਨਾਲ ਹੀ ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਕਈ ਸਾਲਾਂ ਤੋਂ ਬੰਦ ਪਈ ਐਨਸੀਸੀ ਵਿੱਚ ਭਰਤੀ ਪ੍ਰਕਿਰਿਆ ਵੀ ਸ਼ੁਰੂ ਕੀਤੀ ਜਾ ਰਹੀ ਹੈ। ਐੱਨਸੀਸੀ ਵਿੱਚ 203 ਖਾਲੀ ਅਸਾਮੀਆਂ ਭਰੀਆਂ ਜਾਣਗੀਆਂ, ਤਾਂ ਜੋ ਸਕੂਲੀ ਅਤੇ ਉਚੇਰੀ ਵਿੱਦਿਆ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਆਪਣੇ ਆਪ ਨੂੰ ਫਿੱਟ ਰੱਖ ਕੇ ਐੱਨਸੀਸੀ ਦਾ ਹਿੱਸਾ ਬਣ ਸਕਣ।

ਇਹ ਵੀ ਪੜ੍ਹੋ : ਪੰਜਾਬ `ਚ ਵਰ੍ਹਿਆਂ ਬਾਅਦ ਬਿਜਲੀ ਦੀ ਪੈਦਾਵਾਰ `ਚ ਹੋਇਆ ਵਾਧਾ

ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸਿੱਖਿਆ ਦੇ ਖੇਤਰ ਵਿੱਚ ਆਪਣਾ ਨਾਮ ਰੌਸ਼ਨ ਕਰ ਕੇ ਸਰਕਾਰੀ ਨੌਕਰੀ ਪ੍ਰਾਪਤ ਕਰਨ ਦੇ ਚਾਹਵਾਨ ਨੌਜਵਾਨਾਂ ਲਈ ਰੈਵੀਨਿਊ ਪਟਵਾਰੀਆਂ ਦੀਆਂ 710 ਖਾਲੀ ਅਸਾਮੀਆਂ 'ਤੇ ਵੀ ਭਰਤੀ ਕੀਤੀ ਜਾਵੇਗੀ। ਤੁਹਾਨੂੰ ਦੱਸ ਦੇਈਏ ਕਿ ਇਹ ਅਸਾਮੀਆਂ ਲੰਮੇ ਸਮੇਂ ਤੋਂ ਖਾਲੀ ਪਈਆਂ ਸਨ ਅਤੇ ਅੱਜ ਕੈਬਨਿਟ ਮੀਟਿੰਗ ਵਿੱਚ ਇਸ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ।

Summary in English: Now every year there will be recruitment in Punjab Police: Punjab Govt

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters