Dairy Business: ਡੇਅਰੀ ਫਾਰਮ ਦਾ ਧੰਦਾ ਇੱਕ ਰਵਾਇਤੀ ਧੰਦਾ ਹੈ। ਇਸ ਕਾਰੋਬਾਰ ਵਿੱਚ ਘੱਟ ਖਰਚੇ ਵਿੱਚ ਚੰਗਾ ਮੁਨਾਫਾ ਪ੍ਰਾਪਤ ਕੀਤਾ ਜਾਂਦਾ ਹੈ। ਜੇਕਰ ਤੁਸੀਂ ਪਿੰਡ ਵਿੱਚ ਰਹਿ ਕੇ ਚੰਗੇ ਕਾਰੋਬਾਰ ਜਾਂ ਰੁਜ਼ਗਾਰ ਦੀ ਤਲਾਸ਼ ਕਰ ਰਹੇ ਹੋ ਤਾਂ ਡੇਅਰੀ ਫਾਰਮ ਦਾ ਕਾਰੋਬਾਰ ਤੁਹਾਡੇ ਲਈ ਚੰਗਾ ਕਿੱਤਾ ਸਾਬਤ ਹੋ ਸਕਦਾ ਹੈ। ਤੁਸੀਂ 19 ਫਰਵਰੀ 2024 ਤੋਂ ਸ਼ੁਰੂ ਹੋਣ ਵਾਲੇ ਡੇਅਰੀ ਸਿਖਲਾਈ ਕੋਰਸ ਲਈ ਵੀ ਅਪਲਾਈ ਕਰ ਸਕਦੇ ਹੋ, ਅਪਲਾਈ ਕਰਨ ਦੀ ਆਖਰੀ ਮਿਤੀ 16 ਫਰਵਰੀ 2024 ਹੈ।
ਜੇਕਰ ਤੁਸੀਂ ਵੀ ਇਸ ਕਿੱਤੇ ਵਿੱਚ ਕਦਮ ਰੱਖਣਾ ਚਾਹੁੰਦੇ ਹੋ, ਤਾਂ ਇਹ ਲੇਖ ਤੁਹਾਡੇ ਲਈ ਬਹੁਤ ਲਾਭਦਾਇਕ ਸਾਬਿਤ ਹੋ ਸਕਦਾ ਹੈ।
ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ ਬੇਰੋਜ਼ਗਾਰ ਨੌਜਵਾਨ ਲੜਕੇ/ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼਼ੁਰੂ ਕਰਨਾ ਚਾਹੁੰਦੇ ਹਨ, ਉਹ ਡੇਅਰੀ ਸਿਖਲਾਈ ਕੋਰਸ ਵਾਸਤੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਲਾਕ-ਬੀ, ਚੌਥੀ ਮੰਜਿਲ, ਕਮਰਾ ਨੰਬਰ 508 ਵਿਖੇ ਮਿਤੀ 16 ਫਰਵਰੀ 2024 ਤੱਕ ਅਰਜੀਆਂ ਦੇ ਸਕਦੇੇ ਹਨ।
ਜਾਣਕਾਰੀ ਦਿੰਦਿਆਂ ਸ੍ਰੀ ਵਰਿਆਮ ਸਿੰਘ, ਡਿਪਟੀ ਡਾਇਰੈਕਟਰ, ਡੇਅਰੀ ਵਿਕਾਸ ਵਿਭਾਗ, ਗੁਰਦਾਸਪੁਰ ਨੇ ਦੱਸਿਆ ਕਿ ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਲਈ 2 ਹਫਤੇ ਦੀ ਡੇਅਰੀ ਸਿਖਲਾਈ ਮਿਤੀ 19 ਫਰਵਰੀ 2024 ਤੋਂ ਡੇਅਰੀ ਸਿਖਲਾਈ ਤੇ ਵਿਸਥਾਰ ਕੇਂਦਰ, ਵੇਰਕਾ (ਜ਼ਿਲ੍ਹਾ ਅੰਮ੍ਰਿਤਸਰ) ਵਿਖੇ ਕਰਵਾਈ ਜਾਣੀ ਹੈ।
ਇਸ ਸਿਖਲਾਈ ਕੋਰਸ ਵਿੱਚ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਤ ਬੇਰੋਜ਼ਗਾਰ ਨੌਜਵਾਨ ਲੜਕੇ/ਲੜਕੀਆਂ ਜੋ ਘੱਟੋ-ਘੱਟ 5ਵੀਂ ਪਾਸ ਹੋਣ, ਉਮਰ 18 ਤੋਂ 55 ਸਾਲ ਦਰਮਿਆਨ ਹੋਵੇ, ਪੇਂਡੂ ਖੇਤਰ ਨਾਲ ਸਬੰਧਤ ਹੋਣ, ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ। ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਸਿਖਲਾਈ ਉਪਰੰਤ ਵਿਭਾਗ ਵੱਲੋਂ ਸਬੰਧਤਾਂ ਨੂੰ ਵੱਖ -ਵੱਖ ਬੈਂਕਾਂ ਤੋਂ ਡੇਅਰੀ ਕਰਜ਼ੇ ਦੀ ਸੁਵਿਧਾ ਰਾਹੀਂ 2 ਤੋਂ 20 ਪਸ਼ੂਆਂ ਦੇ ਡੇਅਰੀ ਯੂਨਿਟ ਸਥਾਪਤ ਕਰਵਾ ਕੇ 25 ਫੀਸਦੀ ਜਨਰਲ ਅਤੇ 33 ਫੀਸਦੀ ਅ.ਜਾਤੀ. ਲਈ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ ਅਤੇ ਨਾਲ ਮੁਦਰਾ ਲੋਨ ਦੀ ਸਹੂਲਤ ਪ੍ਰਾਪਤ ਕੀਤੀ ਜਾ ਸਕਦੀ ਹੈ।
ਇਹ ਵੀ ਪੜੋ: Patiala ਦੇ Krishi Vigyan Kendra ਵਿਖੇ ਹੋਈ ਵਿਗਿਆਨਕ ਸਲਾਹਕਾਰ ਕਮੇਟੀ ਦੀ ਮੀਟਿੰਗ
ਲੋੜੀਂਦੇ ਦਸਤਾਵੇਜ਼
ਚਾਹਵਾਨ ਲੜਕੇ/ਲੜਕੀਆਂ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ, ਗੁਰਦਾਸਪੁਰ ਨਾਲ ਆਪਣੇ ਅਸਲ ਯੋਗਤਾ ਸਰਟੀਫਿਕੇਟ ਅਤੇ ਪਾਸਪੋਰਟ ਸਾਈਜ ਫੋਟੋ ਅਤੇ ਆਧਾਰ ਕਾਰਡ ਲੈ ਕੇ ਫਾਰਮ ਭਰਵਾ ਸਕਦੇ ਹਨ।
ਇਨ੍ਹਾਂ ਨੰਬਰਾਂ 'ਤੇ ਕਰੋ ਸੰਪਰਕ
ਡੇਅਰੀ ਫਾਰਮਿੰਗ ਦਾ ਕਾਰੋਬਾਰ ਸ਼ੁਰੂ ਕਰਨ ਦੇ ਚਾਹਵਾਨ ਪੇਂਡੂ ਬੇਰੁਜ਼ਗਾਰ ਨੌਜਵਾਨ ਵਧੇਰੇ ਜਾਣਕਾਰੀ ਲਈ ਫੋਨ ਨੰਬਰ 80548- 00880, 75089 -73471 'ਤੇ ਸੰਪਰਕ ਕਰ ਸਕਦੇ ਹਨ।
Summary in English: Opportunity for Young Farmers: 2 weeks Dairy Farming Training Course starting from 19th February