
ਦਵਿੰਦਰ ਸਿੰਘ ਬਾਂਸਲ ਦੀ ਯਾਦ ਵਿੱਚ ਸਾਈਕਲ ਰੈਲੀ
Cycle Rally: ਪੀਏਯੂ ਦੇ ਡਾਇਰੈਕਟੋਰੇਟ ਵਿਦਿਆਰਥੀ ਭਲਾਈ ਵੱਲੋਂ ਰਾਸ਼ਟਰੀ ਪੱਧਰ ਦੇ ਸਾਈਕਲਿਸਟ ਸ. ਦਵਿੰਦਰ ਸਿੰਘ ਬਾਂਸਲ ਦੀ ਯਾਦ ਵਿੱਚ ਯੂਨੀਵਰਸਿਟੀ ਕੈਂਪਸ ਵਿੱਚ ਸਾਈਕਲ ਰੈਲੀ ਕੱਢੀ ਗਈ। ਜ਼ਿਕਰਯੋਗ ਹੈ ਕਿ ਸ੍ਰੀ ਬਾਂਸਲ ਦੀ ਵੇਟ ਲਿਫਟਿੰਗ ਦੌਰਾਨ ਮੌਤ ਹੋ ਗਈ ਸੀ।

ਦਵਿੰਦਰ ਸਿੰਘ ਬਾਂਸਲ ਦੀ ਯਾਦ ਵਿੱਚ ਸਾਈਕਲ ਰੈਲੀ
ਇਸ ਮੌਕੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਲ ਨੇ ਸਾਈਕਲ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਜਾਣਕਾਰੀ ਲਈ ਦੱਸ ਦੇਈਏ ਕਿ ਇਸ ਰੈਲੀ ਵਿੱਚ 100 ਤੋਂ ਵੱਧ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।
ਇਹ ਵੀ ਪੜ੍ਹੋ: ਕਿਸਾਨਾਂ ਦੀ ਆਮਦਨ ਵਧਾਉਣ ਅਤੇ ਖੇਤੀ ਸਮੱਸਿਆਵਾਂ ਨੂੰ ਹੱਲ ਕਰਨ ਦਾ ਸੱਦਾ: PAU

ਦਵਿੰਦਰ ਸਿੰਘ ਬਾਂਸਲ ਦੀ ਯਾਦ ਵਿੱਚ ਸਾਈਕਲ ਰੈਲੀ
ਵਾਈਸ ਚਾਂਸਲਰ ਨੇ ਰੈਲੀ ਵਿੱਚ ਭਾਗ ਲੈਣ ਵਾਲੇ ਸਾਰੇ ਭਾਗੀਦਾਰਾਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ ਅਤੇ ਵੱਧ ਤੋਂ ਵੱਧ ਅਜਿਹੇ ਸਮਾਗਮ ਆਯੋਜਿਤ ਕਰਨ 'ਤੇ ਜ਼ੋਰ ਦਿੱਤਾ ਕਿਉਂਕਿ ਸਾਈਕਲਿੰਗ ਇੱਕ ਵਾਤਾਵਰਣ ਪੱਖੀ ਗਤੀਵਿਧੀ ਹੈ ਅਤੇ ਇਹ ਕਿਸੇ ਦੀ ਸਿਹਤ ਵਿੱਚ ਸੁਧਾਰ ਲਈ ਵੀ ਬਹੁਤ ਵਧੀਆ ਹੈ।
ਡਾਇਰੈਕਟਰ ਵਿਦਿਆਰਥੀ ਭਲਾਈ ਡਾ. ਨਿਰਮਲ ਜੌੜਾ ਨੇ ਦੱਸਿਆ ਕਿ ਬਾਂਸਲ ਪਰਿਵਾਰ ਨੇ ਯੂਨੀਵਰਸਿਟੀ ਕੈਂਪਸ ਵਿੱਚ ਸਾਈਕਲਿੰਗ ਨੂੰ ਉਤਸ਼ਾਹਿਤ ਕਰਨ ਲਈ ਆਪਣੇ ਲਾਡਲੇ ਪੁੱਤਰ ਦੀ ਯਾਦ ਵਿੱਚ ਪੀਏਯੂ ਨੂੰ 71 ਲੱਖ ਰੁਪਏ ਦਾਨ ਕੀਤੇ ਹਨ। ਰੈਲੀ ਦਾ ਉਦੇਸ਼ ਪ੍ਰਦੂਸ਼ਣ ਮੁਕਤ ਕੈਂਪਸ ਦਾ ਸੰਦੇਸ਼ ਦੇਣਾ ਸੀ ਅਤੇ ਰੈਲੀ ਦਾ ਨਾਅਰਾ 'ਕਲੀਨ ਐਂਡ ਗ੍ਰੀਨ ਪੀਏਯੂ ਕੈਂਪਸ' ਸੀ।
ਇਹ ਵੀ ਪੜ੍ਹੋ: Millet Business ਲਈ ਕਿਸਾਨਾਂ ਅਤੇ ਉੱਦਮੀਆਂ ਦਾ ਸਨਮਾਨ

ਦਵਿੰਦਰ ਸਿੰਘ ਬਾਂਸਲ ਦੀ ਯਾਦ ਵਿੱਚ ਸਾਈਕਲ ਰੈਲੀ
ਸਾਈਕਲਿੰਗ ਦੇ ਇੰਚਾਰਜ ਡਾ. ਪਰਮਵੀਰ ਸਿੰਘ ਗਰੇਵਾਲ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਡਾ. ਅਨੂਪ ਦੀਕਸ਼ਿਤ, ਸ੍ਰੀਮਤੀ ਕੰਵਲਜੀਤ ਕੌਰ, ਡਾ. ਸੁਖਬੀਰ ਸਿੰਘ, ਡਾ. ਅਮਰਜੀਤ ਸਿੰਘ, ਡਾ. ਰਵਿੰਦਰ ਸਿੰਘ, ਡਾ. ਓ.ਪੀ ਗੁਪਤਾ, ਡਾ. ਆਰ.ਕੇ ਢੱਲ ਆਦਿ ਹਾਜ਼ਰ ਸਨ।
ਸਰੋਤ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (PAU)

ਦਵਿੰਦਰ ਸਿੰਘ ਬਾਂਸਲ ਦੀ ਯਾਦ ਵਿੱਚ ਸਾਈਕਲ ਰੈਲੀ
Summary in English: Organized Cycle Rally at Punjab Agricultural University