MFOI Samridh Kisan Utsav: ਕ੍ਰਿਸ਼ੀ ਜਾਗਰਣ ਨੇ 4 ਸਤੰਬਰ, 2024 ਨੂੰ ਸਨਾਖੁੜੀ, ਬਾਲਾਸੋਰ, ਓਡੀਸ਼ਾ ਵਿਖੇ 'ਐਮਐਫਓਆਈ ਸਮ੍ਰਿਧ ਕਿਸਾਨ ਉਤਸਵ' ('MFOI Samridh Kisan Utsav') ਦਾ ਆਯੋਜਨ ਕੀਤਾ। ਪ੍ਰੋਗਰਾਮ ਦਾ ਆਯੋਜਨ ਕ੍ਰਿਸ਼ੀ ਵਿਗਿਆਨ ਕੇਂਦਰ- ਬਾਲਾਸੋਰ ਦੇ ਸਹਿਯੋਗ ਨਾਲ ਕੀਤਾ ਗਿਆ, ਜਿਸਦਾ ਸੰਚਾਲਨ ਧਾਨੁਕਾ ਐਗਰੀਟੇਕ ਲਿਮਟਿਡ ਅਤੇ ਜੇ.ਸੀ.ਬੀ. ਵੱਲੋਂ ਕੀਤਾ ਗਿਆ। ਆਈਸੀਏਆਰ ਨੇ ਇਸ ਇੱਕ ਦਿਨਾ ਉਤਸਵ ਵਿੱਚ ਗਿਆਨ ਸਾਥੀ ਦੀ ਭੂਮਿਕਾ ਨਿਭਾਈ।
ਪ੍ਰੋਗਰਾਮ ਦਾ ਥੀਮ 'ਸਮ੍ਰਿੱਧ ਭਾਰਤ ਲਈ ਕਿਸਾਨਾਂ ਦੀ ਆਮਦਨ ਨੂੰ ਵਧਾਉਣਾ' ਸੀ ਅਤੇ ਇਸ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਖੇਤੀਬਾੜੀ ਵਿੱਚ ਨਵੀਨਤਮ ਅਭਿਆਸਾਂ ਅਤੇ ਨਵੀਨਤਾਵਾਂ ਨਾਲ ਜੋੜਨਾ ਸੀ। ਬਾਵਾਸੋਰ ਵਿੱਚ ਆਯੋਜਿਤ ਇਸ ਇੱਕ ਰੋਜ਼ਾ ਪ੍ਰੋਗਰਾਮ ਦਾ ਵਿਸ਼ਾ ਸੀ ‘ਮਿਰਚਾਂ ਦੀ ਫਸਲ ਵਿੱਚ ਬਿਮਾਰੀਆਂ ਅਤੇ ਕੀੜੇ ਪ੍ਰਬੰਧਨ ਅਤੇ ਖੇਤੀ ਮਸ਼ੀਨੀਕਰਨ ਦੇ ਲਾਭ’।
ਸਮਾਗਮ ਵਿੱਚ ਹਾਜ਼ਰ ਮਹਿਮਾਨ
ਬਾਲਾਸੌਰ ਵਿੱਚ ਕਰਵਾਏ ਗਏ ਇਸ ਇੱਕ ਰੋਜ਼ਾ ਪ੍ਰੋਗਰਾਮ ਵਿੱਚ ਡਾ. ਸਵਾਗਤਿਕਾ ਸਾਹੂ (ਸੀਨੀਅਰ ਵਿਗਿਆਨੀ ਅਤੇ ਮੁਖੀ, ਕੇ.ਵੀ.ਕੇ.-ਬਾਲਾਸੋਰ), ਡਾ. ਅਮਿਤਾ ਰਾਣੀ ਪਾਤਰਾ (ਵਿਗਿਆਨੀ, ਗ੍ਰਹਿ ਵਿਗਿਆਨ), ਡਾ. ਕਮਲਕਾਂਤ ਬਹੇਰਾ (ਵਿਗਿਆਨਕ, ਖੇਤੀਬਾੜੀ ਵਿਸਤਾਰ), ਹਿਮਾਂਸ਼ੂ ਪਾਤਰਾ (ਧਾਨੁਕਾ ਐਗਰੀਟੇਕ ਲਿਮਟਿਡ) ਅਤੇ ਮ੍ਰਿਤੁੰਜੇ ਪਾਤਰਾ (ਜੇ.ਸੀ.ਬੀ.) ਹਾਜ਼ਰ ਸਨ। ਇਸ ਪ੍ਰੋਗਰਾਮ ਵਿੱਚ ਜ਼ਿਲ੍ਹੇ ਦੇ 170 ਤੋਂ ਵੱਧ ਕਿਸਾਨਾਂ ਨੇ ਭਾਗ ਲਿਆ ਅਤੇ ਮਿਰਚਾਂ ਦੀ ਫ਼ਸਲ ਵਿੱਚ ਬਿਮਾਰੀਆਂ ਅਤੇ ਕੀੜਿਆਂ ਦੇ ਪ੍ਰਬੰਧਨ ਦੇ ਨਾਲ-ਨਾਲ ਕਿਸਾਨਾਂ ਨੂੰ ਖੇਤੀ ਮਸ਼ੀਨੀਕਰਨ ਦੇ ਲਾਭਾਂ ਬਾਰੇ ਜਾਣਕਾਰੀ ਹਾਸਲ ਕੀਤੀ।
ਧਾਨੁਕਾ ਐਗਰੀਟੇਕ ਲਿਮਟਿਡ ਅਤੇ ਜੇ.ਸੀ.ਬੀ ਵੱਲੋਂ ਪ੍ਰਦਰਸ਼ਨੀ
ਧਾਨੁਕਾ ਐਗਰੀਟੇਕ ਲਿਮਟਿਡ ਨੇ ਸਨਾਖੁੜੀ, ਬਾਲਾਸੋਰ ਵਿਖੇ ਆਯੋਜਿਤ ਇਸ ਪ੍ਰੋਗਰਾਮ ਵਿੱਚ ਆਪਣੀ ਪ੍ਰਦਰਸ਼ਨੀ ਲਗਾਈ। ਕੰਪਨੀ ਨੇ ਇੱਥੇ ਆਪਣੇ ਨਵੀਨਤਮ ਉਤਪਾਦ ਪ੍ਰਦਰਸ਼ਿਤ ਕੀਤੇ। ਇਸ ਦੌਰਾਨ ਜ਼ਿਲ੍ਹੇ ਦੇ ਕਈ ਕਿਸਾਨਾਂ ਨੇ ਇਨ੍ਹਾਂ ਉਤਪਾਦਾਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਅਤੇ ਇਨ੍ਹਾਂ ਨੂੰ ਖੇਤੀ ਵਿੱਚ ਸ਼ਾਮਲ ਕਰਨ ਬਾਰੇ ਵਿਚਾਰ ਕੀਤਾ। ਇਸ ਪ੍ਰੋਗਰਾਮ ਵਿੱਚ ਜੇ.ਸੀ.ਬੀ ਕੰਪਨੀ ਨੇ ਆਪਣੀ ਪ੍ਰਦਰਸ਼ਨੀ ਵੀ ਲਗਾਈ ਅਤੇ ਨਵੀਨਤਮ ਤਕਨੀਕ ਨਾਲ ਬੈਕਹੋ ਲੋਡਰ ਨੂੰ ਪ੍ਰਦਰਸ਼ਿਤ ਕੀਤਾ। ਇਸ ਦੌਰਾਨ ਜ਼ਿਲ੍ਹੇ ਦੇ ਕਈ ਕਿਸਾਨਾਂ ਨੇ ਕੰਪਨੀ ਦੇ ਸਟਾਲ ਦਾ ਦੌਰਾ ਕੀਤਾ ਅਤੇ ਪੇਸ਼ ਕੀਤੇ ਗਏ ਨਵੀਨਤਮ ਉਤਪਾਦਾਂ ਦੀ ਕੀਮਤ, ਵਿਸ਼ੇਸ਼ਤਾਵਾਂ ਅਤੇ ਹੋਰ ਸਵਾਲਾਂ ਬਾਰੇ ਜਾਣਕਾਰੀ ਹਾਸਲ ਕੀਤੀ।
ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ
ਸਨਾਖੁੜੀ ਵਿਖੇ ਕਰਵਾਏ ਗਏ ਇਸ ਇੱਕ ਰੋਜ਼ਾ ਪ੍ਰੋਗਰਾਮ ਦਾ ਮੁੱਖ ਆਕਰਸ਼ਣ ਬਾਲਾਸੋਰ ਜ਼ਿਲ੍ਹੇ ਦੇ ਅਗਾਂਹਵਧੂ ਕਿਸਾਨਾਂ ਨੂੰ ਮਹਿਮਾਨਾਂ ਵੱਲੋਂ ਸਰਟੀਫਿਕੇਟਾਂ ਦੀ ਵੰਡ ਸੀ। ਖੇਤੀ ਵਿੱਚ ਅਹਿਮ ਯੋਗਦਾਨ ਪਾ ਕੇ ਸਫ਼ਲਤਾ ਹਾਸਲ ਕਰਨ ਵਾਲੇ ਕਿਸਾਨਾਂ ਨੂੰ ਉਨ੍ਹਾਂ ਦੀ ਮਿਹਨਤ ਨੂੰ ਮਾਨਤਾ ਦਿੰਦੇ ਹੋਏ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇੱਕ ਰੋਜ਼ਾ ਸਮਾਗਮ ਦੀ ਸਮਾਪਤੀ ਧੰਨਵਾਦ ਦੇ ਮਤੇ ਅਤੇ ਇੱਕ ਸਮੂਹ ਫੋਟੋ ਨਾਲ ਹੋਈ, ਜਿਸ ਵਿੱਚ ਕਿਸਾਨ ਭਾਈਚਾਰੇ ਨੂੰ ਸਸ਼ਕਤ ਕਰਨ ਅਤੇ ਟਿਕਾਊ ਖੇਤੀ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਦੇ ਸਫਲ ਯਤਨਾਂ ਨੂੰ ਉਜਾਗਰ ਕੀਤਾ ਗਿਆ।
'MFOI Awards' ਬਾਰੇ ਜਾਣਕਾਰੀ
ਮਹਿੰਦਰਾ ਟਰੈਕਟਰਜ਼ ਦੁਆਰਾ ਸਪਾਂਸਰ ਕੀਤੇ ਗਏ ਮਿਲੀਅਨੇਅਰ ਫਾਰਮਰ ਆਫ਼ ਇੰਡੀਆ (MFOI) ਅਵਾਰਡ ਉਹਨਾਂ ਭਾਰਤੀ ਕਿਸਾਨਾਂ ਲਈ ਹਨ ਜਿਨ੍ਹਾਂ ਨੇ ਨਾ ਸਿਰਫ਼ ਆਪਣੀ ਆਮਦਨ ਨੂੰ ਦੁੱਗਣਾ ਕੀਤਾ ਹੈ, ਸਗੋਂ ਆਪਣੇ ਅਣਥੱਕ ਯਤਨਾਂ ਅਤੇ ਨਵੀਨਤਾਕਾਰੀ ਖੇਤੀ ਅਭਿਆਸਾਂ ਦੁਆਰਾ ਸਫਲਤਾ ਵੀ ਪ੍ਰਾਪਤ ਕੀਤੀ ਹੈ। ਇਸ ਦਾ ਉਦੇਸ਼ ਸਭ ਤੋਂ ਅਮੀਰ ਅਤੇ ਅਗਾਂਹਵਧੂ ਕਿਸਾਨਾਂ ਦੇ ਨਾਲ-ਨਾਲ ਕੁਝ ਚੋਟੀ ਦੇ ਕਾਰਪੋਰੇਟਾਂ ਨੂੰ ਇੱਕ ਛੱਤ ਹੇਠ ਇਕੱਠੇ ਕਰਨਾ ਹੈ ਤਾਂ ਜੋ ਭਾਰਤ ਦੇ ਖੇਤੀਬਾੜੀ ਅਤੇ ਸਹਾਇਕ ਖੇਤਰਾਂ ਦੇ ਅਸਲ ਨਾਇਕਾਂ ਨੂੰ ਮਾਨਤਾ ਦਿੱਤੀ ਜਾ ਸਕੇ ਅਤੇ ਉਨ੍ਹਾਂ ਦਾ ਸਨਮਾਨ ਕੀਤਾ ਜਾ ਸਕੇ। ਨਾਲ ਹੀ ਇਹ ਕਿਸਾਨ ਦੁਨੀਆਂ ਵਿੱਚ ਆਪਣੀ ਵੱਖਰੀ ਪਹਿਚਾਣ ਬਣਾ ਸਕਦੇ ਹਨ।
ਐਮਐਫਓਆਈ ਅਵਾਰਡਸ 2024 ਦਾ ਹਿੱਸਾ ਕਿਵੇਂ ਬਣਨਾ ਹੈ?
ਕਿਸਾਨਾਂ ਤੋਂ ਇਲਾਵਾ, ਕੰਪਨੀਆਂ ਅਤੇ ਖੇਤੀਬਾੜੀ ਖੇਤਰ ਨਾਲ ਜੁੜੇ ਹੋਰ ਲੋਕ ਵੀ ਐਮਐਫਓਆਈ ਸਮ੍ਰਿਧ ਕਿਸਾਨ ਉਤਸਵ 2024 ਵਿੱਚ ਹਿੱਸਾ ਲੈ ਸਕਦੇ ਹਨ। ਇਸ ਦੇ ਲਈ ਤੁਸੀਂ MFOI 2024 ਜਾਂ ਸਮ੍ਰਿਧ ਕਿਸਾਨ ਉਤਸਵ ਦੌਰਾਨ ਸਟਾਲ ਬੁੱਕ ਕਰਨ ਜਾਂ ਕਿਸੇ ਵੀ ਕਿਸਮ ਦੀ ਸਪਾਂਸਰਸ਼ਿਪ ਲਈ ਕ੍ਰਿਸ਼ੀ ਜਾਗਰਣ ਨਾਲ ਸੰਪਰਕ ਕਰ ਸਕਦੇ ਹੋ। ਇਸ ਦੇ ਨਾਲ ਹੀ ਅਵਾਰਡ ਸ਼ੋਅ ਜਾਂ ਕਿਸੇ ਹੋਰ ਪ੍ਰੋਗਰਾਮ ਨਾਲ ਜੁੜੀ ਕਿਸੇ ਵੀ ਜਾਣਕਾਰੀ ਲਈ ਤੁਹਾਨੂੰ ਇਹ ਗੂਗਲ ਫਾਰਮ ਭਰਨਾ ਹੋਵੇਗਾ। ਪ੍ਰੋਗਰਾਮ ਨਾਲ ਸਬੰਧਤ ਹੋਰ ਜਾਣਕਾਰੀ ਲਈ, MFOI ਦੀ ਅਧਿਕਾਰਤ ਵੈੱਬਸਾਈਟ 'ਤੇ ਜਾਓ।
Summary in English: Organized MFOI Samridh Kisan Utsav at Balasore, Odisha, Discussion on Management of Diseases and Pests in Chilli Crop