1. Home
  2. ਖਬਰਾਂ

Uttar Pradesh ਦੇ ਬਰੇਲੀ 'ਚ MFOI Samridh Kisan Utsav ਦਾ ਆਯੋਜਨ, Mahindra Tractors, Somani Seedz ਅਤੇ Dhanuka Agritech Ltd ਵੱਲੋਂ ਸ਼ਾਨਦਾਰ ਪ੍ਰਦਰਸ਼ਨੀਆਂ

12 ਜੁਲਾਈ 2024 ਨੂੰ ਆਈਸੀਏਆਰ-ਇੰਡੀਅਨ ਵੈਟਰਨਰੀ ਰਿਸਰਚ ਇੰਸਟੀਚਿਊਟ, ਇਜਤਨਗਰ, ਉੱਤਰ ਪ੍ਰਦੇਸ਼ ਦੇ ਬਰੇਲੀ ਜ਼ਿਲ੍ਹੇ ਵਿੱਚ 'ਐਮਐਫਓਆਈ ਸਮ੍ਰਿਧ ਕਿਸਾਨ ਉਤਸਵ' ('MFOI Samridh Kisan Utsav') ਦਾ ਆਯੋਜਨ ਕੀਤਾ ਗਿਆ। ਇਹ ਸਮਾਗਮ ਮਹਿੰਦਰਾ ਟਰੈਕਟਰਜ਼ ਅਤੇ ਸੋਮਾਨੀ ਸੀਡਜ਼ ਦੁਆਰਾ ਸਪਾਂਸਰ ਕੀਤਾ ਗਿਆ ਸੀ, ਜਿਸਦਾ ਆਯੋਜਨ ਧਾਨੁਕਾ ਐਗਰੀਟੇਕ ਲਿਮਟਿਡ, ਐਵਰੈਸਟ ਇੰਡਸਟਰੀਜ਼ ਲਿਮਿਟੇਡ ਅਤੇ ਏ.ਡੀ.ਐੱਸ. ਐਗਰੋਟੈਕ ਪ੍ਰਾਈਵੇਟ ਲਿਮਟਿਡ ਦੁਆਰਾ ਕੀਤਾ ਗਿਆ ਸੀ।

Gurpreet Kaur Virk
Gurpreet Kaur Virk
'ਐਮਐਫਓਆਈ ਸਮ੍ਰਿਧ ਕਿਸਾਨ ਉਤਸਵ 2024'

'ਐਮਐਫਓਆਈ ਸਮ੍ਰਿਧ ਕਿਸਾਨ ਉਤਸਵ 2024'

MFOI Samridh Kisan Utsav 2024: ਕ੍ਰਿਸ਼ੀ ਜਾਗਰਣ ਨੇ ਸ਼ੁੱਕਰਵਾਰ, 12 ਜੁਲਾਈ 2024 ਨੂੰ ਉੱਤਰ ਪ੍ਰਦੇਸ਼ ਦੇ ਬਰੇਲੀ ਜ਼ਿਲ੍ਹੇ ਦੇ ਇਜਤਨਗਰ ਵਿੱਚ ਸਥਿਤ ICAR-ਇੰਡੀਅਨ ਵੈਟਰਨਰੀ ਰਿਸਰਚ ਇੰਸਟੀਚਿਊਟ ਵਿੱਚ ਸਫਲਤਾਪੂਰਵਕ 'ਐਮਐਫਓਆਈ ਸਮ੍ਰਿਧ ਕਿਸਾਨ ਉਤਸਵ' ('MFOI Samridh Kisan Utsav') ਦਾ ਆਯੋਜਨ ਕੀਤਾ। ਤੁਹਾਨੂੰ ਦੱਸ ਦੇਈਏ ਕਿ ਇਹ ਪ੍ਰੋਗਰਾਮ ਮਹਿੰਦਰਾ ਟਰੈਕਟਰਜ਼ ਅਤੇ ਸੋਮਾਨੀ ਸੀਡਜ਼ ਦੁਆਰਾ ਸਪਾਂਸਰ ਕੀਤਾ ਗਿਆ ਸੀ, ਜਿਸਦਾ ਸੰਚਾਲਨ ਧਾਨੁਕਾ ਐਗਰੀਟੇਕ ਲਿਮਟਿਡ, ਐਵਰੈਸਟ ਇੰਡਸਟਰੀਜ਼ ਲਿਮਿਟੇਡ ਅਤੇ ਏਡੀਐਸ ਐਗਰੋਟੈਕ ਪ੍ਰਾਈਵੇਟ ਲਿਮਿਟੇਡ ਵੱਲੋਂ ਕੀਤਾ ਗਿਆ ਸੀ ਅਤੇ ਆਈਸੀਏਆਰ ਪ੍ਰੋਗਰਾਮ ਦਾ ਗਿਆਨ ਭਾਗੀਦਾਰ ਸੀ। ਇਸ ਪ੍ਰੋਗਰਾਮ ਦਾ ਵਿਸ਼ਾ 'ਸਮ੍ਰਿਧ ਭਾਰਤ ਲਈ ਕਿਸਾਨਾਂ ਦੀ ਆਮਦਨ ਨੂੰ ਵਧਾਉਣਾ' ਸੀ।

ਬਰੇਲੀ ਵਿੱਚ ਆਯੋਜਿਤ ਸਮ੍ਰਿਧ ਕਿਸਾਨ ਉਤਸਵ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਕਾਢਾਂ ਅਤੇ ਨਵੀਨਤਮ ਅਭਿਆਸਾਂ ਨਾਲ ਖੇਤੀਬਾੜੀ ਵਿੱਚ ਖੁਸ਼ਹਾਲ ਬਣਨ ਲਈ ਸਮਰੱਥ ਬਣਾਉਣਾ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਸ਼ਿਰਕਤ ਕੀਤੀ ਅਤੇ ਖੇਤੀ ਸਬੰਧੀ ਅਤੇ ਵਰਤੀਆਂ ਜਾਣ ਵਾਲੀਆਂ ਨਵੀਆਂ ਤਕਨੀਕਾਂ ਬਾਰੇ ਜਾਣਕਾਰੀ ਹਾਸਲ ਕੀਤੀ।

ਬਰੇਲੀ ਵਿਖੇ ਆਯੋਜਿਤ ਇਸ ਸਮਾਗਮ ਵਿੱਚ ਮਹਿੰਦਰਾ ਟਰੈਕਟਰਜ਼ ਨੇ ਆਪਣੇ ਨਵੀਨਤਮ ਤਕਨੀਕ ਵਾਲੇ ਟਰੈਕਟਰਾਂ ਦਾ ਪ੍ਰਦਰਸ਼ਨ ਕੀਤਾ। ਇੱਥੇ ਜ਼ਿਲ੍ਹੇ ਦੇ ਕਿਸਾਨਾਂ ਨੇ ਮਹਿੰਦਰਾ ਟਰੈਕਟਰਜ਼ ਵੱਲੋਂ ਤਿਆਰ ਕੀਤੇ ਗਏ ਨਵੇਂ ਟਰੈਕਟਰਾਂ ਦੀ ਤਕਨੀਕ ਅਤੇ ਵਿਸ਼ੇਸ਼ਤਾਵਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਪ੍ਰੋਗਰਾਮ ਵਿੱਚ ਸੋਮਾਨੀ ਸੀਡਜ਼, ਧਾਨੁਕਾ ਐਗਰੀਟੈੱਕ ਲਿਮਟਿਡ, ਐਵਰੈਸਟ ਇੰਡਸਟਰੀਜ਼ ਲਿਮਟਿਡ ਅਤੇ ਏ.ਡੀ.ਐੱਸ. ਐਗਰੋਟੈਕ ਪ੍ਰਾਈਵੇਟ ਲਿਮਟਿਡ ਨੇ ਵੀ ਆਪਣੇ ਸਟਾਲ ਲਗਾਏ ਅਤੇ ਨਵੇਂ ਉਤਪਾਦਾਂ ਦਾ ਪ੍ਰਦਰਸ਼ਨ ਕੀਤਾ, ਜਿੱਥੇ ਕਿਸਾਨਾਂ ਨੇ ਉਨ੍ਹਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਅਤੇ ਜਾਣਕਾਰੀ ਹਾਸਲ ਕੀਤੀ।

ਸਮਾਗਮ ਵਿੱਚ ਹਾਜ਼ਰ ਮਹਿਮਾਨ

ਉੱਤਰ ਪ੍ਰਦੇਸ਼ ਦੇ ਬਰੇਲੀ ਜ਼ਿਲ੍ਹੇ ਵਿੱਚ ਆਯੋਜਿਤ ਇਸ ਪ੍ਰੋਗਰਾਮ ਵਿੱਚ ਡਾ. ਐਚ.ਆਰ ਮੀਨਾ (ਮੁਖੀ, ਕੇ.ਵੀ.ਕੇ.), ਡਾ. ਤ੍ਰਿਵੇਣੀ ਦੱਤ (ਡਾਇਰੈਕਟਰ, ਆਈ.ਸੀ.ਏ.ਆਰ.-ਆਈ.ਵੀ.ਆਰ.ਆਈ.), ਰਾਜੇਸ਼ ਕੁਮਾਰ (ਜੁਆਇੰਟ ਡਾਇਰੈਕਟਰ, ਖੇਤੀਬਾੜੀ), ਅਨਿਲ ਸਾਹਨੀ (ਪ੍ਰਗਤੀਸ਼ੀਲ ਕਿਸਾਨ), ਪ੍ਰਤੀਕ ਬਜਾਜ (ਨੌਜਵਾਨ ਉਦਯੋਗਪਤੀ), ਰਣਜੀਤ ਸਿੰਘ (ਐਸ.ਐਮ.ਐਸ., ਕੇ.ਵੀ.ਕੇ.), ਡਾ. ਰਾਜੇਸ਼ ਕੁਮਾਰ (ਜੁਆਇੰਟ ਡਾਇਰੈਕਟਰ, ਖੇਤੀਬਾੜੀ) ਅਤੇ ਮਹਿੰਦਰਾ ਟਰੈਕਟਰਜ਼, ਧਾਨੁਕਾ ਐਗਰੀਟੇਕ ਲਿਮਟਿਡ ਅਤੇ ਐਵਰੈਸਟ ਇੰਡਸਟਰੀਜ਼ ਲਿਮਟਿਡ ਦੇ ਅਧਿਕਾਰੀ ਵੀ ਹਾਜ਼ਰ ਸਨ। ਇਸ ਤੋਂ ਇਲਾਵਾ ਇੱਥੇ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਸ਼ਿਰਕਤ ਕੀਤੀ ਅਤੇ ਖੇਤੀ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ।

ਕਿਸਾਨਾਂ ਦਾ ਸਨਮਾਨ

ਬਰੇਲੀ ਵਿੱਚ ਕਰਵਾਏ ਗਏ ਇਸ ਪ੍ਰੋਗਰਾਮ ਦਾ ਮੁੱਖ ਆਕਰਸ਼ਣ ਜ਼ਿਲ੍ਹੇ ਦੇ ਅਗਾਂਹਵਧੂ ਕਿਸਾਨਾਂ ਨੂੰ ਮਹਿਮਾਨਾਂ ਵੱਲੋਂ ਸਰਟੀਫਿਕੇਟਾਂ ਦੀ ਵੰਡ ਸੀ। ਕਿਸਾਨਾਂ ਨੂੰ ਖੇਤੀਬਾੜੀ ਖੇਤਰ ਵਿੱਚ ਉਨ੍ਹਾਂ ਦੇ ਯੋਗਦਾਨ ਅਤੇ ਸਫਲਤਾ ਨੂੰ ਮਾਨਤਾ ਦੇਣ ਲਈ ਸਰਟੀਫਿਕੇਟ ਦਿੱਤੇ ਗਏ। ਸਮਾਗਮ ਦੀ ਸਮਾਪਤੀ ਧੰਨਵਾਦ ਦੇ ਮਤੇ ਅਤੇ ਇੱਕ ਸਮੂਹ ਫੋਟੋ ਨਾਲ ਹੋਈ, ਜਿਸ ਵਿੱਚ ਕਿਸਾਨ ਭਾਈਚਾਰੇ ਨੂੰ ਸਸ਼ਕਤ ਕਰਨ ਅਤੇ ਟਿਕਾਊ ਖੇਤੀ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਦੇ ਸਫਲ ਯਤਨਾਂ ਨੂੰ ਉਜਾਗਰ ਕੀਤਾ ਗਿਆ।

ਇਹ ਵੀ ਪੜੋ: 'Millionaire Farmer of India' Awards: 1 ਤੋਂ 3 ਦਸੰਬਰ ਤੱਕ ਦਿੱਲੀ 'ਚ ਹੋਵੇਗਾ 'ਮਿਲੀਅਨੇਅਰ ਫਾਰਮਰ ਆਫ ਇੰਡੀਆ' ਅਵਾਰਡ ਸ਼ੋਅ, ਜਾਣੋ ਕਿਵੇਂ ਕਰੀਏ ਰਜਿਸਟਰੇਸ਼ਨ?

'MFOI Awards' ਬਾਰੇ ਜਾਣਕਾਰੀ

ਮਹਿੰਦਰਾ ਟਰੈਕਟਰਜ਼ ਦੁਆਰਾ ਸਪਾਂਸਰ ਕੀਤੇ ਗਏ ਮਿਲੀਅਨੇਅਰ ਫਾਰਮਰ ਆਫ਼ ਇੰਡੀਆ (MFOI) ਅਵਾਰਡ ਉਹਨਾਂ ਭਾਰਤੀ ਕਿਸਾਨਾਂ ਲਈ ਹਨ ਜਿਨ੍ਹਾਂ ਨੇ ਨਾ ਸਿਰਫ਼ ਆਪਣੀ ਆਮਦਨ ਨੂੰ ਦੁੱਗਣਾ ਕੀਤਾ ਹੈ, ਸਗੋਂ ਆਪਣੇ ਅਣਥੱਕ ਯਤਨਾਂ ਅਤੇ ਨਵੀਨਤਾਕਾਰੀ ਖੇਤੀ ਅਭਿਆਸਾਂ ਦੁਆਰਾ ਸਫਲਤਾ ਵੀ ਪ੍ਰਾਪਤ ਕੀਤੀ ਹੈ। ਇਸ ਦਾ ਉਦੇਸ਼ ਸਭ ਤੋਂ ਅਮੀਰ ਅਤੇ ਅਗਾਂਹਵਧੂ ਕਿਸਾਨਾਂ ਦੇ ਨਾਲ-ਨਾਲ ਕੁਝ ਚੋਟੀ ਦੇ ਕਾਰਪੋਰੇਟਾਂ ਨੂੰ ਇੱਕ ਛੱਤ ਹੇਠ ਇਕੱਠੇ ਕਰਨਾ ਹੈ ਤਾਂ ਜੋ ਭਾਰਤ ਦੇ ਖੇਤੀਬਾੜੀ ਅਤੇ ਸਹਾਇਕ ਖੇਤਰਾਂ ਦੇ ਅਸਲ ਨਾਇਕਾਂ ਨੂੰ ਮਾਨਤਾ ਦਿੱਤੀ ਜਾ ਸਕੇ ਅਤੇ ਉਨ੍ਹਾਂ ਦਾ ਸਨਮਾਨ ਕੀਤਾ ਜਾ ਸਕੇ। ਨਾਲ ਹੀ ਇਹ ਕਿਸਾਨ ਦੁਨੀਆਂ ਵਿੱਚ ਆਪਣੀ ਵੱਖਰੀ ਪਹਿਚਾਣ ਬਣਾ ਸਕਦੇ ਹਨ।

ਐਮਐਫਓਆਈ ਅਵਾਰਡਸ 2024 ਦਾ ਹਿੱਸਾ ਕਿਵੇਂ ਬਣਨਾ ਹੈ?

ਕਿਸਾਨਾਂ ਤੋਂ ਇਲਾਵਾ, ਕੰਪਨੀਆਂ ਅਤੇ ਖੇਤੀਬਾੜੀ ਖੇਤਰ ਨਾਲ ਜੁੜੇ ਹੋਰ ਲੋਕ ਵੀ ਐਮਐਫਓਆਈ ਸਮ੍ਰਿਧ ਕਿਸਾਨ ਉਤਸਵ 2024 ਵਿੱਚ ਹਿੱਸਾ ਲੈ ਸਕਦੇ ਹਨ। ਇਸ ਦੇ ਲਈ ਤੁਸੀਂ MFOI 2024 ਜਾਂ ਸਮ੍ਰਿਧ ਕਿਸਾਨ ਉਤਸਵ ਦੌਰਾਨ ਸਟਾਲ ਬੁੱਕ ਕਰਨ ਜਾਂ ਕਿਸੇ ਵੀ ਕਿਸਮ ਦੀ ਸਪਾਂਸਰਸ਼ਿਪ ਲਈ ਕ੍ਰਿਸ਼ੀ ਜਾਗਰਣ ਨਾਲ ਸੰਪਰਕ ਕਰ ਸਕਦੇ ਹੋ। ਇਸ ਦੇ ਨਾਲ ਹੀ ਅਵਾਰਡ ਸ਼ੋਅ ਜਾਂ ਕਿਸੇ ਹੋਰ ਪ੍ਰੋਗਰਾਮ ਨਾਲ ਜੁੜੀ ਕਿਸੇ ਵੀ ਜਾਣਕਾਰੀ ਲਈ ਤੁਹਾਨੂੰ ਇਹ ਗੂਗਲ ਫਾਰਮ ਭਰਨਾ ਹੋਵੇਗਾ। ਪ੍ਰੋਗਰਾਮ ਨਾਲ ਸਬੰਧਤ ਹੋਰ ਜਾਣਕਾਰੀ ਲਈ, MFOI ਦੀ ਅਧਿਕਾਰਤ ਵੈੱਬਸਾਈਟ 'ਤੇ ਜਾਓ।​

Summary in English: Organized MFOI Samridh Kisan Utsav in Bareilly, Uttar Pradesh, Great exhibitions by Mahindra Tractors, Somani Seedz and Dhanuka Agritech Ltd

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters