MFOI Samridh Kisan Utsav 2024: ਕ੍ਰਿਸ਼ੀ ਜਾਗਰਣ ਨੇ ਮੰਗਲਵਾਰ, 9 ਜੁਲਾਈ 2024 ਨੂੰ ਪੱਛਮੀ ਬੰਗਾਲ ਦੇ ਹੁਗਲੀ ਜ਼ਿਲੇ ਦੇ ਪੀ.ਓ. ਚਿਨਸੁਰਾ ਵਿਖੇ ਕ੍ਰਿਸ਼ੀ ਵਿਗਿਆਨ ਕੇਂਦਰ, ਹੁਗਲੀ ਕੈਂਪਸ ਵਿਖੇ 'ਐਮਐਫਓਆਈ ਸਮ੍ਰਿਧ ਕਿਸਾਨ ਉਤਸਵ' (MFOI Samridh Kisan Utsav) ਦਾ ਆਯੋਜਨ ਕੀਤਾ। ਮਹਿੰਦਰਾ ਟਰੈਕਟਰਜ਼ ਦੁਆਰਾ ਸਪਾਂਸਰ ਕੀਤੇ ਗਏ, ਇਸ ਸਮਾਗਮ ਦਾ ਥੀਮ 'ਇੱਕ ਖੁਸ਼ਹਾਲ ਭਾਰਤ ਲਈ ਕਿਸਾਨਾਂ ਦੀ ਆਮਦਨ ਨੂੰ ਵਧਾਉਣਾ' ਸੀ ਅਤੇ ਮੁੱਖ ਉਦੇਸ਼ ਕਿਸਾਨਾਂ ਨੂੰ ਖੇਤੀਬਾੜੀ ਵਿੱਚ ਨਵੀਨਤਮ ਅਭਿਆਸਾਂ ਅਤੇ ਨਵੀਨਤਾਵਾਂ ਨਾਲ ਜੋੜਨਾ ਸੀ। ਇਸ ਪ੍ਰੋਗਰਾਮ ਵਿੱਚ 230 ਤੋਂ ਵੱਧ ਕਿਸਾਨਾਂ ਨੇ ਭਾਗ ਲਿਆ ਅਤੇ ਖੇਤੀ ਵਿੱਚ ਵਰਤੀਆਂ ਜਾਣ ਵਾਲੀਆਂ ਨਵੀਆਂ ਤਕਨੀਕਾਂ ਅਤੇ ਖੇਤੀ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ।
ਕੇਵੀਕੇ ਦੇ ਪਰਿਸਰ ਵਿੱਚ ਮਹਿੰਦਰਾ ਟਰੈਕਟਰਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ। ਇਸ ਦੌਰਾਨ ਜ਼ਿਲ੍ਹੇ ਦੇ ਕਿਸਾਨਾਂ ਨੇ ਮਹਿੰਦਰਾ ਟਰੈਕਟਰਾਂ ਦੇ ਸਟਾਲਾਂ ਦਾ ਦੌਰਾ ਕਰਕੇ ਨਵੀਨਤਮ ਮਾਡਲਾਂ ਬਾਰੇ ਜਾਣਕਾਰੀ ਹਾਸਲ ਕੀਤੀ। ਤੁਹਾਨੂੰ ਦੱਸ ਦੇਈਏ ਕਿ ਇਸ ਸਮਾਗਮ ਨੂੰ ਐਵਰੈਸਟ ਅਤੇ ਆਈ.ਸੀ.ਏ.ਆਰ ਤੋਂ ਪੂਰਾ ਸਹਿਯੋਗ ਮਿਲਿਆ ਹੈ।
ਹੁਗਲੀ 'ਚ ਆਯੋਜਿਤ 'ਐਮਐਫਓਆਈ ਸਮ੍ਰਿਧ ਕਿਸਾਨ ਉਤਸਵ' (MFOI Samridh Kisan Utsav) 'ਚ ਹੁਗਲੀ ਦੇ ਜ਼ਿਲਾ ਬਾਗਬਾਨੀ ਅਫਸਰ ਡਾ. ਸ਼ੁਭੋਦੀਪ ਨਾਥ ਨੇ ਆਪਣੇ ਸੰਬੋਧਨ 'ਚ ਬਾਗਬਾਨੀ ਵਿਭਾਗ ਦੀਆਂ ਕਿਸਾਨ ਭਲਾਈ ਸਕੀਮਾਂ ਬਾਰੇ ਹਾਜ਼ਰ ਲੋਕਾਂ ਨੂੰ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਡਾ. ਅਮਿਤਵ ਬੈਨਰਜੀ (ਸਹਾਇਕ ਨਿਰਦੇਸ਼ਕ ਪਸਾਰ ਸਿੱਖਿਆ, ਬੀ.ਸੀ.ਕੇ.ਵੀ.) ਦੇਵੇਸ਼ ਚੰਦਰ ਦਾਸ (ਡਿਪਟੀ ਡਾਇਰੈਕਟਰ, ਐਗਰੀਕਲਚਰ ਡਬਲਯੂ.ਬੀ.ਪੀ. ਅਤੇ ਪੀ.ਡੀ., ਏ.ਟੀ.ਐਮ.ਏ., ਹੁਗਲੀ), ਡਾ. ਪ੍ਰਤਾਪ ਮੁਖੋਪਾਧਿਆਏ (ਸਾਬਕਾ ਪ੍ਰਮੁੱਖ ਵਿਗਿਆਨੀ, ਆਈ.ਸੀ.ਏ.ਆਰ.-ਸੀ.ਆਈ.ਐਫ.ਏ., ਭੁਵਨੇਸ਼ਵਰ), ਮਦਨ ਮੋਹਨ ਕੋਲੇ (ਚੀਫ਼ ਆਫ਼ ਐਗਰੀਕਲਚਰ, ਹੁਗਲੀ) ਅਤੇ ਡਾ. ਕੌਸ਼ਿਕ ਬ੍ਰਹਮਚਾਰੀ (ਵਿਸਥਾਰ ਨਿਰਦੇਸ਼ਕ, ਸਿੱਖਿਆ-ਬੀ.ਸੀ.ਕੇ.ਵੀ.) ਨੇ ਵੀ ਕਈ ਮਹੱਤਵਪੂਰਨ ਵਿਸ਼ਿਆਂ 'ਤੇ ਹਾਜ਼ਰੀਨ ਨੂੰ ਜਾਣਕਾਰੀ ਦਿੱਤੀ। ਡਾ. ਬਿਸ਼ਵਜੀਤ ਸਰਕਾਰ ਅਤੇ ਸਾਗਰ ਤਮਾਂਗ (ਹੁਗਲੀ, ਕੇ.ਵੀ.ਕੇ.) ਨੇ 'ਬਾਜਰੇ ਦੀ ਕਾਸ਼ਤ ਅਤੇ ਚੌਲਾਂ ਦੇ ਰੋਗ ਕੀਟ ਪ੍ਰਬੰਧਨ' 'ਤੇ ਇੱਕ ਇੰਟਰਐਕਟਿਵ ਚਰਚਾ ਦੌਰਾਨ ਵੱਡਮੁੱਲੀ ਜਾਣਕਾਰੀ ਸਾਂਝੀ ਕੀਤੀ। ਇਸ ਪ੍ਰੋਗਰਾਮ ਵਿੱਚ 230 ਤੋਂ ਵੱਧ ਕਿਸਾਨਾਂ ਨੇ ਭਾਗ ਲਿਆ।
ਕਿਸਾਨਾਂ ਦਾ ਸਨਮਾਨ
ਇਸ ਪ੍ਰੋਗਰਾਮ ਦਾ ਮੁੱਖ ਆਕਰਸ਼ਨ ਮਹਿਮਾਨਾਂ ਵੱਲੋਂ ਜ਼ਿਲ੍ਹੇ ਦੇ ਅਗਾਂਹਵਧੂ ਕਿਸਾਨਾਂ ਨੂੰ ਖੇਤੀਬਾੜੀ ਦੇ ਖੇਤਰ ਵਿੱਚ ਪਾਏ ਯੋਗਦਾਨ ਅਤੇ ਸਫਲਤਾ ਨੂੰ ਮਾਨਤਾ ਦਿੰਦੇ ਹੋਏ ਸਰਟੀਫਿਕੇਟਾਂ ਦੀ ਵੰਡ ਸੀ। ਪ੍ਰੋਗਰਾਮ ਦਾ ਅੰਤ ਕਿਸਾਨ ਭਾਈਚਾਰੇ ਨੂੰ ਸਸ਼ਕਤ ਕਰਨ ਅਤੇ ਟਿਕਾਊ ਖੇਤੀ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਦੇ ਸਫਲ ਯਤਨਾਂ ਨੂੰ ਉਜਾਗਰ ਕਰਦੇ ਹੋਏ ਧੰਨਵਾਦ ਦੇ ਮਤੇ ਨਾਲ ਸਮਾਪਤ ਹੋਇਆ।
'MFOI Awards' ਬਾਰੇ ਜਾਣਕਾਰੀ
ਮਹਿੰਦਰਾ ਟਰੈਕਟਰਜ਼ ਦੁਆਰਾ ਸਪਾਂਸਰ ਕੀਤੇ ਗਏ ਮਿਲੀਅਨੇਅਰ ਫਾਰਮਰ ਆਫ਼ ਇੰਡੀਆ (MFOI) ਅਵਾਰਡ ਉਹਨਾਂ ਭਾਰਤੀ ਕਿਸਾਨਾਂ ਲਈ ਹਨ ਜਿਨ੍ਹਾਂ ਨੇ ਨਾ ਸਿਰਫ਼ ਆਪਣੀ ਆਮਦਨ ਨੂੰ ਦੁੱਗਣਾ ਕੀਤਾ ਹੈ, ਸਗੋਂ ਆਪਣੇ ਅਣਥੱਕ ਯਤਨਾਂ ਅਤੇ ਨਵੀਨਤਾਕਾਰੀ ਖੇਤੀ ਅਭਿਆਸਾਂ ਦੁਆਰਾ ਸਫਲਤਾ ਵੀ ਪ੍ਰਾਪਤ ਕੀਤੀ ਹੈ। ਇਸ ਦਾ ਉਦੇਸ਼ ਸਭ ਤੋਂ ਅਮੀਰ ਅਤੇ ਅਗਾਂਹਵਧੂ ਕਿਸਾਨਾਂ ਦੇ ਨਾਲ-ਨਾਲ ਕੁਝ ਚੋਟੀ ਦੇ ਕਾਰਪੋਰੇਟਾਂ ਨੂੰ ਇੱਕ ਛੱਤ ਹੇਠ ਇਕੱਠੇ ਕਰਨਾ ਹੈ ਤਾਂ ਜੋ ਭਾਰਤ ਦੇ ਖੇਤੀਬਾੜੀ ਅਤੇ ਸਹਾਇਕ ਖੇਤਰਾਂ ਦੇ ਅਸਲ ਨਾਇਕਾਂ ਨੂੰ ਮਾਨਤਾ ਦਿੱਤੀ ਜਾ ਸਕੇ ਅਤੇ ਉਨ੍ਹਾਂ ਦਾ ਸਨਮਾਨ ਕੀਤਾ ਜਾ ਸਕੇ। ਨਾਲ ਹੀ ਇਹ ਕਿਸਾਨ ਦੁਨੀਆਂ ਵਿੱਚ ਆਪਣੀ ਵੱਖਰੀ ਪਹਿਚਾਣ ਬਣਾ ਸਕਦੇ ਹਨ।
ਐਮਐਫਓਆਈ ਅਵਾਰਡਸ 2024 ਦਾ ਹਿੱਸਾ ਕਿਵੇਂ ਬਣਨਾ ਹੈ?
ਕਿਸਾਨਾਂ ਤੋਂ ਇਲਾਵਾ, ਕੰਪਨੀਆਂ ਅਤੇ ਖੇਤੀਬਾੜੀ ਖੇਤਰ ਨਾਲ ਜੁੜੇ ਹੋਰ ਲੋਕ ਵੀ ਐਮਐਫਓਆਈ ਸਮ੍ਰਿਧ ਕਿਸਾਨ ਉਤਸਵ 2024 ਵਿੱਚ ਹਿੱਸਾ ਲੈ ਸਕਦੇ ਹਨ। ਇਸ ਦੇ ਲਈ ਤੁਸੀਂ MFOI 2024 ਜਾਂ ਸਮ੍ਰਿਧ ਕਿਸਾਨ ਉਤਸਵ ਦੌਰਾਨ ਸਟਾਲ ਬੁੱਕ ਕਰਨ ਜਾਂ ਕਿਸੇ ਵੀ ਕਿਸਮ ਦੀ ਸਪਾਂਸਰਸ਼ਿਪ ਲਈ ਕ੍ਰਿਸ਼ੀ ਜਾਗਰਣ ਨਾਲ ਸੰਪਰਕ ਕਰ ਸਕਦੇ ਹੋ। ਇਸ ਦੇ ਨਾਲ ਹੀ ਅਵਾਰਡ ਸ਼ੋਅ ਜਾਂ ਕਿਸੇ ਹੋਰ ਪ੍ਰੋਗਰਾਮ ਨਾਲ ਜੁੜੀ ਕਿਸੇ ਵੀ ਜਾਣਕਾਰੀ ਲਈ ਤੁਹਾਨੂੰ ਇਹ ਗੂਗਲ ਫਾਰਮ ਭਰਨਾ ਹੋਵੇਗਾ। ਪ੍ਰੋਗਰਾਮ ਨਾਲ ਸਬੰਧਤ ਹੋਰ ਜਾਣਕਾਰੀ ਲਈ, MFOI ਦੀ ਅਧਿਕਾਰਤ ਵੈੱਬਸਾਈਟ 'ਤੇ ਜਾਓ।
Summary in English: Organized 'MFOI Samridh Kisan Utsav' in Hooghly, West Bengal, Discussion on Millet Cultivation and Rice Disease and Pest Management