1. Home
  2. ਖਬਰਾਂ

Maharashtra ਦੇ Kaneri ਪਿੰਡ 'ਚ 'MFOI Samridh Kisan Utsav' ਦਾ ਆਯੋਜਨ, ਵੱਡੀ ਗਿਣਤੀ ਵਿੱਚ ਕਿਸਾਨਾਂ ਵੱਲੋਂ ਸ਼ਮੂਲੀਅ, ਜਾਣੋ ਕੀ ਕੁਝ ਰਿਹਾ ਖਾਸ?

ਮਹਾਰਾਸ਼ਟਰ ਦੇ ਕੋਲਹਾਪੁਰ ਜ਼ਿਲ੍ਹੇ ਵਿੱਚ ਸਥਿਤ ਕਨੇਰੀ ਪਿੰਡ ਵਿੱਚ ਸ਼ੁੱਕਰਵਾਰ, 15 ਮਾਰਚ, 2024 ਨੂੰ 'ਐਮਐਫਓਆਈ ਸਮ੍ਰਿਧ ਕਿਸਾਨ ਉਤਸਵ' ('MFOI Samridh Kisan Utsav') ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ ਅਤੇ ਇਸ ਪ੍ਰੋਗਰਾਮ ਰਾਹੀਂ ਆਪਣੇ ਵਿਚਾਰ ਪ੍ਰਗਟ ਕੀਤੇ।

Gurpreet Kaur Virk
Gurpreet Kaur Virk
'ਐਮਐਫਓਆਈ ਸਮ੍ਰਿਧ ਕਿਸਾਨ ਉਤਸਵ'

'ਐਮਐਫਓਆਈ ਸਮ੍ਰਿਧ ਕਿਸਾਨ ਉਤਸਵ'

MFOI Samridh Kisan Utsav: ਕਿਸਾਨਾਂ ਨੂੰ ਸਨਮਾਨਿਤ ਕਰਨ ਲਈ ਦੇਸ਼ ਦਾ ਪ੍ਰਮੁੱਖ ਐਗਰੀ ਮੀਡੀਆ ਹਾਊਸ 'ਕ੍ਰਿਸ਼ੀ ਜਾਗਰਣ' ਇਨ੍ਹੀਂ ਦਿਨੀਂ ਦੇਸ਼ ਭਰ 'ਚ 'ਐਮਐਫਓਆਈ ਸਮ੍ਰਿਧ ਕਿਸਾਨ ਉਤਸਵ' ('MFOI Samridh Kisan Utsav') ਦਾ ਆਯੋਜਨ ਕਰ ਰਿਹਾ ਹੈ। ਜਿਸ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਇੱਕ ਪਲੇਟਫਾਰਮ ਪ੍ਰਦਾਨ ਕਰਨਾ ਹੈ, ਤਾਂ ਜੋ ਕਿਸਾਨ ਖੇਤੀ ਵਿੱਚ ਨਵੇਂ ਤਜਰਬੇ ਕਰਕੇ ਆਪਣੀ ਆਮਦਨ ਵਿੱਚ ਵਾਧਾ ਕਰ ਸਕਣ, ਖੇਤੀ ਦੀਆਂ ਨਵੀਆਂ ਤਕਨੀਕਾਂ ਸਮੇਤ ਖੇਤੀ ਸਬੰਧੀ ਜਾਣਕਾਰੀ ਪ੍ਰਾਪਤ ਕਰ ਸਕਣ ਅਤੇ ਆਪਣੇ ਵਿਚਾਰ ਵੀ ਸਾਂਝੇ ਕਰ ਸਕਣ। ਇਸ ਤੋਂ ਇਲਾਵਾ ਕ੍ਰਿਸ਼ੀ ਜਾਗਰਣ ਦੇ ਵਿਸ਼ੇਸ਼ ਉਪਰਾਲੇ 'ਮਿਲੀਅਨੇਅਰ ਫਾਰਮਰ ਆਫ਼ ਇੰਡੀਆ' ਐਵਾਰਡ (Millionar Farmer of India Award) ਬਾਰੇ ਵੀ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

ਤੁਹਾਨੂੰ ਦੱਸ ਦੇਈਏ ਕਿ 'ਐਮਐਫਓਆਈ ਸਮ੍ਰਿਧ ਕਿਸਾਨ ਉਤਸਵ' ('MFOI Samridh Kisan Utsav') ਦੌਰਾਨ ਖੇਤੀ 'ਚ ਵਧੀਆ ਕੰਮ ਕਰਨ ਵਾਲੇ ਮਿਲੀਅਨੇਅਰ ਫਾਰਮਰਸ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ। ਇਸੇ ਸਿਲਸਿਲੇ ਵਿੱਚ 15 ਮਾਰਚ 2024 ਸ਼ੁੱਕਰਵਾਰ ਨੂੰ ਮਹਾਰਾਸ਼ਟਰ ਦੇ ਕੋਲਹਾਪੁਰ ਜ਼ਿਲ੍ਹੇ ਵਿੱਚ ਸਥਿਤ ਕਨੇਰੀ ਪਿੰਡ ਵਿੱਚ 'ਸਮ੍ਰਿਧ ਕਿਸਾਨ ਉਤਸਵ' ਦਾ ਆਯੋਜਨ ਕੀਤਾ ਗਿਆ। ਆਓ ਜਾਣਦੇ ਹਾਂ ਅੱਜ ਕੀ ਕੁਝ ਰਿਹਾ ਖਾਸ...

ਮਹਾਰਾਸ਼ਟਰ 'ਚ 'ਸਮਰੱਥ ਕਿਸਾਨ ਉਤਸਵ' ਦਾ ਆਯੋਜਨ

ਮਹਾਰਾਸ਼ਟਰ ਦੇ ਕੋਲਹਾਪੁਰ ਜ਼ਿਲ੍ਹੇ ਵਿੱਚ ਸਥਿਤ ਕਨੇਰੀ ਪਿੰਡ ਵਿੱਚ ਅੱਜ 'ਐਮਐਫਓਆਈ ਸਮ੍ਰਿਧ ਕਿਸਾਨ ਉਤਸਵ' ('MFOI Samridh Kisan Utsav') ਦਾ ਆਯੋਜਨ ਕੀਤਾ ਗਿਆ। ਇਸ 'ਸਮ੍ਰਿਧ ਕਿਸਾਨ ਉਤਸਵ' 'ਚ ਮਹਿੰਦਰਾ ਟਰੈਕਟਰਜ਼ (Mahindra Tractors), ਧਾਨੁਕਾ ਕੰਪਨੀ (Dhanuka Company), ਕਈ ਖੇਤੀ ਮਾਹਿਰਾਂ, ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ, ਮਿਲੀਅਨੇਅਰ ਫਾਰਮਰਸ (Millionar Farmers) ਅਤੇ ਕਈ ਅਗਾਂਹਵਧੂ ਕਿਸਾਨਾਂ (Progressive Farmers) ਨੇ ਸ਼ਮੂਲੀਅਤ ਕੀਤੀ। ਮਹਾਰਾਸ਼ਟਰ ਦੇ ਇਸ 'ਸਮ੍ਰਿਧ ਕਿਸਾਨ ਉਤਸਵ' ਵਿੱਚ ਗੰਨੇ ਵਿੱਚ ਬਿਮਾਰੀਆਂ ਅਤੇ ਕੀੜਿਆਂ ਦੇ ਪ੍ਰਬੰਧਨ, ਬਾਜਰੇ ਦੀ ਕਾਸ਼ਤ ਅਤੇ ਟਰੈਕਟਰ ਉਦਯੋਗ ਵਿੱਚ ਨਵੀਆਂ ਖੋਜਾਂ ਅਤੇ ਟਰੈਕਟਰਾਂ ਦੀ ਸਾਂਭ-ਸੰਭਾਲ ਬਾਰੇ ਚਰਚਾ ਕੀਤੀ ਗਈ, ਜੋ ਕਿ ਇਸ ਪ੍ਰੋਗਰਾਮ ਦਾ ਵਿਸ਼ਾ ਵੀ ਹੈ।

ਅਗਾਂਹਵਧੂ ਕਿਸਾਨਾਂ ਦਾ ਸਨਮਾਨ

ਮਹਾਰਾਸ਼ਟਰ 'ਚ ਆਯੋਜਿਤ ਇਸ 'ਸਮ੍ਰਿਧ ਕਿਸਾਨ ਉਤਸਵ' (Samridh Kisan Utsav) ਦੌਰਾਨ ਖੇਤੀ 'ਚ ਵਧੀਆ ਕੰਮ ਕਰਨ ਵਾਲੇ ਅਗਾਂਹਵਧੂ ਮਿਲੀਅਨੇਅਰ ਫਾਰਮਰਸ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਪ੍ਰੋਗਰਾਮ ਰਾਹੀਂ ਕਿਸਾਨਾਂ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ। ਇਸ ਤੋਂ ਇਲਾਵਾ ਪ੍ਰੋਗਰਾਮ ਵਿੱਚ ਮੌਜੂਦ ਡਾ. ਪਰਾਗ ਤੁਰਖੜੇ ਐਸ.ਐਮ.ਐਸ ਪਲਾਂਟ ਪ੍ਰੋਟੈਕਸ਼ਨ ਕੇ.ਵੀ.ਕੇ ਕੋਲਹਾਪੁਰ ਨੇ ਗੰਨੇ ਵਿੱਚ ਬਿਮਾਰੀਆਂ ਅਤੇ ਕੀੜਿਆਂ ਦੇ ਪ੍ਰਬੰਧਨ ਬਾਰੇ ਜਾਣਕਾਰੀ ਸਾਂਝੀ ਕੀਤੀ। ਜ਼ੋਨਲ ਮਾਰਕੀਟਿੰਗ ਮੈਨੇਜਰ ਰਾਮਦਾਸ ਉਕਾਲੇ, ਮਹਿੰਦਰਾ ਟਰੈਕਟਰਜ਼ ਨੇ ਟਰੈਕਟਰਾਂ ਦੀ ਸਾਂਭ-ਸੰਭਾਲ ਅਤੇ ਟਰੈਕਟਰ ਉਦਯੋਗ ਵਿੱਚ ਨਵੀਆਂ ਖੋਜਾਂ ਬਾਰੇ ਜਾਣਕਾਰੀ ਦਿੱਤੀ। ਕੇ.ਵੀ.ਕੇ ਕੋਲਹਾਪੁਰ, ਐਸ.ਐਮ.ਐਸ ਹੋਮ ਸਾਇੰਸ, ਪ੍ਰਤਿਭਾ ਥੋਮਬ੍ਰੇਨ ਨੇ ਬਾਜਰੇ ਦੀ ਪ੍ਰੋਸੈਸਿੰਗ ਬਾਰੇ ਜਾਣਕਾਰੀ ਦਿੱਤੀ।

ਧਾਨੁਕਾ ਐਗਰੀਟੇਕ ਲਿਮਟਿਡ (Dhanuka Agritech Limited) ਦੇ ਖੇਤਰੀ ਮੈਨੇਜਰ ਸੁਦਰਸ਼ਨ ਵਾਲਵੇਕਰ ਨੇ ਕਿਸਾਨਾਂ ਨੂੰ ਫਸਲਾਂ ਦੀ ਦੇਖਭਾਲ ਅਤੇ ਕੰਪਨੀ ਦੇ ਉਤਪਾਦਾਂ ਬਾਰੇ ਜਾਣਕਾਰੀ ਦਿੱਤੀ। ਕੋਲਹਾਪੁਰ ਸਾਹੂ ਸ਼ੂਗਰ ਫੈਕਟਰੀ ਦੇ ਡਾਇਰੈਕਟਰ ਸ਼ਿਵਾਜੀ ਪਾਟਿਲ ਨੇ ਪੁੱਛਿਆ ਕਿ ਖੰਡ ਮਿੱਲਾਂ ਗੰਨਾ ਕਿਸਾਨਾਂ ਦੀ ਆਮਦਨ ਵਧਾਉਣ ਵਿੱਚ ਕਿਵੇਂ ਮਦਦ ਕਰ ਸਕਦੀਆਂ ਹਨ, ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ। ਇਸ ਤੋਂ ਇਲਾਵਾ ਪਸ਼ੂ ਪਾਲਣ ਵਿਭਾਗ ਰਾਧਾਨਗਰੀ, ਪਸ਼ੂ ਪਾਲਣ ਵਿਭਾਗ ਕੋਲਹਾਪੁਰ ਦੇ ਡਾ. ਵਰਸ਼ਾ ਰਾਣੀ ਬਾਗ, ਬਲਾਕ-ਕਰਨਵੀਰ ਪਿੰਡ-ਕਨੇੜੀ ਦੇ ਸਰਪੰਚ ਨਿਸ਼ਾਂਤ ਪਾਟਿਲ ਅਤੇ ਮਧੂਲੀ ਗੁਡਾਡੇ, ਡਾ. ਰਵਿੰਦਰ ਸਿੰਘ, ਸੀਨੀਅਰ ਵਿਗਿਆਨੀ ਅਤੇ ਕੋਲਹਾਪੁਰ ਕੇਵੀਕੇ ਦੇ ਮੁਖੀ ਅਤੇ ਕੋਲਹਾਪੁਰ ਖੇਤੀਬਾੜੀ ਵਿਭਾਗ ਦੇ ਡੀਐਸਏਓ ਅਰੁਣ ਭਿੰਗਾਰਡੀਵ ਵੀ ਮੌਜੂਦ ਸਨ।

ਇਹ ਵੀ ਪੜੋ: Rajasthan ਦੇ ਹਨੂੰਮਾਨਗੜ੍ਹ ਜ਼ਿਲੇ ਪਹੁੰਚੀ 'MFOI, VVIF Kisan Bharat Yatra'

MFOI Awards ਨਾਲ ਜੁੜਨ ਲਈ ਇਹ ਕੰਮ ਕਰੋ

ਕਿਸਾਨਾਂ ਤੋਂ ਇਲਾਵਾ ਖੇਤੀ ਖੇਤਰ ਨਾਲ ਜੁੜੀਆਂ ਕੰਪਨੀਆਂ ਅਤੇ ਹੋਰ ਲੋਕ ਵੀ MFOI ਅਵਾਰਡ ਅਤੇ MFOI ਸਮ੍ਰਿਧ ਕਿਸਾਨ ਉਤਸਵ 2024 ਦਾ ਹਿੱਸਾ ਬਣ ਸਕਦੇ ਹਨ। ਇਸ ਦੇ ਲਈ ਕ੍ਰਿਸ਼ੀ ਜਾਗਰਣ ਆਪ ਸਭ ਨੂੰ ਸੱਦਾ ਦਿੰਦਾ ਹੈ। MFOI Awards ਨਾਲ ਜੁੜਨ ਲਈ, MFOI 2024 ਜਾਂ ਸਮ੍ਰਿਧ ਕਿਸਾਨ ਉਤਸਵ ਦੌਰਾਨ ਸਟਾਲ ਬੁੱਕ ਕਰਨ ਲਈ ਜਾਂ ਕਿਸੇ ਵੀ ਕਿਸਮ ਦੀ ਸਪਾਂਸਰਸ਼ਿਪ ਲਈ, ਤੁਸੀਂ ਕ੍ਰਿਸ਼ੀ ਜਾਗਰਣ ਨਾਲ ਸੰਪਰਕ ਕਰ ਸਕਦੇ ਹੋ। ਅਵਾਰਡ ਸ਼ੋਅ ਜਾਂ ਕਿਸੇ ਹੋਰ ਪ੍ਰੋਗਰਾਮ ਨਾਲ ਸਬੰਧਤ ਕਿਸੇ ਵੀ ਜਾਣਕਾਰੀ ਲਈ, ਇਸ ਗੂਗਲ ਫਾਰਮ ਨੂੰ ਭਰੋ- https://forms.gle/sJdL4yWVaCpg838y6। ਵਧੇਰੇ ਜਾਣਕਾਰੀ ਲਈ MFOI ਦੀ ਅਧਿਕਾਰਤ ਵੈੱਬਸਾਈਟ https://millionairefarmer.in/ 'ਤੇ ਜਾਓ। ਇਸ ਤੋਂ ਇਲਾਵਾ, ਤੁਸੀਂ ਦਿੱਤੇ ਗਏ ਨੰਬਰਾਂ - ਕ੍ਰਿਸ਼ੀ ਜਾਗਰਣ: 971 114 1270 'ਤੇ ਵੀ ਕਾਲ ਕਰ ਸਕਦੇ ਹੋ। ਪਰੀਕਸ਼ਤ ਤਿਆਗੀ: 989 133 4425 | ਹਰਸ਼ ਕਪੂਰ: 989 172 4466

MFOI ਕੀ ਹੈ? (What is Millionaire farmer of India Award)

ਹੁਣ ਤੁਸੀਂ ਸੋਚ ਰਹੇ ਹੋਵੋਗੇ ਕਿ ਇਹ MFOI ਕੀ ਹੈ? ਸਰਲ ਭਾਸ਼ਾ ਵਿੱਚ ਕਹੀਏ ਤਾਂ ਦੇਸ਼ ਦੇ ਲਗਭਗ ਹਰ ਖੇਤਰ ਵਿੱਚ ਕੋਈ ਨਾ ਕੋਈ ਵੱਡੀ ਸ਼ਖਸੀਅਤ ਮੌਜੂਦ ਹੈ, ਜਿਨ੍ਹਾਂ ਦੀ ਇੱਕ ਖਾਸ ਪਹਿਚਾਣ ਹੈ। ਪਰ ਜਦੋਂ ਕਿਸਾਨ ਦੀ ਗੱਲ ਆਉਂਦੀ ਹੈ ਤਾਂ ਕੁਝ ਲੋਕਾਂ ਨੂੰ ਸਿਰਫ਼ ਇੱਕ ਹੀ ਚਿਹਰਾ ਨਜ਼ਰ ਆਉਂਦਾ ਹੈ, ਉਹ ਹੈ ਖੇਤ ਵਿੱਚ ਬੈਠੇ ਇੱਕ ਗਰੀਬ ਅਤੇ ਬੇਸਹਾਰਾ ਕਿਸਾਨ ਦਾ। ਪਰ ਅਸਲ ਸਥਿਤੀ ਅਜਿਹੀ ਨਹੀਂ ਹੈ। ਇਸ ਭੰਬਲਭੂਸੇ ਨੂੰ ਖਤਮ ਕਰਨ ਲਈ ਕ੍ਰਿਸ਼ੀ ਜਾਗਰਣ ਨੇ 'ਮਿਲੀਅਨੇਅਰ ਫਾਰਮਰ ਆਫ ਇੰਡੀਆ' ਐਵਾਰਡ ਸ਼ੋਅ ਦੀ ਪਹਿਲ ਸ਼ੁਰੂ ਕੀਤੀ ਹੈ, ਜਿਸ ਰਾਹੀਂ ਕਿਸਾਨਾਂ ਨੂੰ ਇਕ-ਦੋ ਜ਼ਿਲਾ ਜਾਂ ਸੂਬਾ ਪੱਧਰ 'ਤੇ ਹੀ ਨਹੀਂ, ਸਗੋਂ ਰਾਸ਼ਟਰੀ ਪੱਧਰ 'ਤੇ ਵੱਖਰੀ ਪਛਾਣ ਮਿਲੇਗੀ।

ਕ੍ਰਿਸ਼ੀ ਜਾਗਰਣ ਦਾ ਇਹ ਉਪਰਾਲਾ ਦੇਸ਼ ਭਰ ਵਿੱਚੋਂ ਕੁਝ ਮੋਹਰੀ ਕਿਸਾਨਾਂ ਦੀ ਚੋਣ ਕਰਕੇ ਨਾ ਸਿਰਫ਼ ਰਾਸ਼ਟਰੀ ਸਗੋਂ ਅੰਤਰਰਾਸ਼ਟਰੀ ਪੱਧਰ 'ਤੇ ਇੱਕ ਵੱਖਰੀ ਪਛਾਣ ਦੇਣ ਦਾ ਕੰਮ ਕਰੇਗਾ। ਇਸ ਐਵਾਰਡ ਸ਼ੋਅ ਵਿੱਚ ਉਨ੍ਹਾਂ ਕਿਸਾਨਾਂ ਨੂੰ ਸਨਮਾਨਿਤ ਕੀਤਾ ਜਾਵੇਗਾ ਜੋ ਸਲਾਨਾ 10 ਲੱਖ ਰੁਪਏ ਤੋਂ ਵੱਧ ਦੀ ਕਮਾਈ ਕਰ ਰਹੇ ਹਨ ਅਤੇ ਖੇਤੀ ਵਿੱਚ ਨਵੀਨਤਾ ਲਿਆ ਕੇ ਆਪਣੇ ਆਲੇ-ਦੁਆਲੇ ਦੇ ਕਿਸਾਨਾਂ ਲਈ ਇੱਕ ਮਿਸਾਲ ਕਾਇਮ ਕਰ ਰਹੇ ਹਨ।

ਇਹ ਵੀ ਪੜੋ: ਦੇਸ਼ ਦੇ ਕਿਸਾਨਾਂ ਨੂੰ ਪਲੇਟਫਾਰਮ ਪ੍ਰਦਾਨ ਕਰਨਾ MFOI Samridh Kisan Utsav 2024 ਦਾ ਮੁੱਖ ਟੀਚਾ, ਹੁਣ MFOI Award ਆ ਰਿਹੈ ਤੁਹਾਡੇ ਸ਼ਹਿਰ, ਵੇਖੋ Upcoming Events ਦੀ ਪੂਰੀ ਸੂਚੀ

ਕਿੱਥੇ ਹੋਵੇਗਾ ਸਮਾਗਮ?

'ਮਿਲੀਅਨੇਅਰ ਫਾਰਮਰ ਆਫ ਇੰਡੀਆ ਐਵਾਰਡ-2023' ਦੀ ਸਫਲਤਾ ਤੋਂ ਬਾਅਦ ਹੁਣ ਕ੍ਰਿਸ਼ੀ ਜਾਗਰਣ MFOI 2024 ਦਾ ਆਯੋਜਨ ਕਰਨ ਜਾ ਰਿਹਾ ਹੈ। ਜਿਸ ਦਾ ਆਯੋਜਨ ਇਸ ਸਾਲ ਦੇ ਅੰਤ ਵਿੱਚ ਯਾਨੀ ਦਸੰਬਰ 2024 (1 ਤੋਂ 5 ਦਸੰਬਰ) ਵਿੱਚ ਕੀਤਾ ਜਾਵੇਗਾ। MFOI 2024 ਦੀਆਂ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ। ਕ੍ਰਿਸ਼ੀ ਜਾਗਰਣ ਵੀ ਕਿਸਾਨ ਭਾਰਤ ਯਾਤਰਾ (MFOI ਕਿਸਾਨ ਭਾਰਤ ਯਾਤਰਾ) ਰਾਹੀਂ ਕਿਸਾਨਾਂ ਨੂੰ ਇਸ ਬਾਰੇ ਜਾਗਰੂਕ ਕਰ ਰਿਹਾ ਹੈ। ਇਹ ਯਾਤਰਾ ਦੇਸ਼ ਦੇ ਹਰ ਕੋਨੇ ਵਿੱਚ ਜਾ ਕੇ ਕਿਸਾਨਾਂ ਨੂੰ MFOI ਬਾਰੇ ਜਾਗਰੂਕ ਕਰੇਗੀ ਅਤੇ ਕਿਸਾਨਾਂ ਲਈ ਸਭ ਤੋਂ ਵੱਡੇ ਐਵਾਰਡ ਸ਼ੋਅ ਵਿੱਚ ਆਉਣ ਦਾ ਸੱਦਾ ਦੇਵੇਗੀ। ਇਸ ਸਮੇਂ ਕਿਸਾਨ ਭਾਰਤ ਯਾਤਰਾ ਚੱਲ ਰਹੀ ਹੈ ਅਤੇ ਇਹ ਯਾਤਰਾ ਤੁਹਾਡੇ ਸ਼ਹਿਰ, ਪਿੰਡ ਅਤੇ ਕਸਬੇ ਵਿੱਚ ਵੀ ਆ ਸਕਦੀ ਹੈ। ਇਸ ਲਈ ਇਸ ਸਬੰਧੀ ਹਰ ਜਾਣਕਾਰੀ ਲਈ ਕ੍ਰਿਸ਼ੀ ਜਾਗਰਣ ਦੀ ਵੈੱਬਸਾਈਟ ਅਤੇ ਸੋਸ਼ਲ ਮੀਡੀਆ ਨਾਲ ਜੁੜੋ, ਜਿੱਥੇ, ਤੁਹਾਨੂੰ ਪਲ-ਪਲ ਅਪਡੇਟਸ ਮਿਲਣਗੇ।

Summary in English: Organized 'MFOI Samridh Kisan Utsav' in Kaneri village of Maharashtra, attended by a large number of farmers, know what is special?

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters

Latest feeds

More News