1. Home
  2. ਖਬਰਾਂ

Odisha ਦੇ ਬਰਗੜ੍ਹ 'ਚ MFOI Samridh Kisan Utsav ਦਾ ਆਯੋਜਨ, Krishi Jagran ਦੇ ਉਪਰਾਲੇ ਦੀ ਸ਼ਲਾਘਾ, ਕਿਸਾਨਾਂ ਨੂੰ ਮਿਲੀ ਟਮਾਟਰ ਦੀ ਖੇਤੀ ਸਬੰਧੀ ਅਹਿਮ ਜਾਣਕਾਰੀ

2 ਅਗਸਤ, 2024 ਨੂੰ ਉੜੀਸਾ ਦੇ ਬਰਗੜ੍ਹ ਜ਼ਿਲ੍ਹੇ ਦੇ ਭਟਲੀ ਬਲਾਕ ਵਿੱਚ ਸਥਿਤ ਪਿੰਡ ਗੋਪਾਲਪੁਰ ਵਿਖੇ ਕ੍ਰਿਸ਼ੀ ਵਿਗਿਆਨ ਕੇਂਦਰ (ਬਰਗੜ੍ਹ) ਦੇ ਸਹਿਯੋਗ ਨਾਲ 'ਐਮਐਫਓਆਈ ਸਮ੍ਰਿਧ ਕਿਸਾਨ ਉਤਸਵ' ('MFOI Samridh Kisan Utsav') ਦਾ ਆਯੋਜਨ ਕੀਤਾ ਗਿਆ। ਇਹ ਪ੍ਰੋਗਰਾਮ ਮਹਿੰਦਰਾ ਟਰੈਕਟਰਜ਼ ਦੁਆਰਾ ਸਪਾਂਸਰ ਕੀਤਾ ਗਿਆ ਸੀ, ਸੋਮਨੀ ਸੀਡਜ਼ ਅਤੇ ਜੇਸੀਬੀ ਦੇ ਸਹਿਯੋਗ ਨਾਲ ਕਰਵਾਇਆ ਗਿਆ ਸੀ ਅਤੇ ਆਈਸੀਏਆਰ ਗਿਆਨ ਭਾਗੀਦਾਰ ਸੀ।

Gurpreet Kaur Virk
Gurpreet Kaur Virk
'ਐਮਐਫਓਆਈ ਸਮ੍ਰਿਧ ਕਿਸਾਨ ਉਤਸਵ 2024'

'ਐਮਐਫਓਆਈ ਸਮ੍ਰਿਧ ਕਿਸਾਨ ਉਤਸਵ 2024'

MFOI Samridh Kisan Utsav 2024: ਕ੍ਰਿਸ਼ੀ ਜਾਗਰਣ ਵੱਲੋਂ 2 ਅਗਸਤ, 2024 ਨੂੰ ਉੜੀਸਾ ਦੇ ਬਰਗੜ੍ਹ ਜ਼ਿਲ੍ਹੇ ਦੇ ਭਟਲੀ ਬਲਾਕ ਵਿੱਚ ਸਥਿਤ ਪਿੰਡ ਗੋਪਾਲਪੁਰ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰ (ਬਰਗੜ੍ਹ) ਦੇ ਸਹਿਯੋਗ ਨਾਲ 'ਐਮਐਫਓਆਈ ਸਮ੍ਰਿਧ ਕਿਸਾਨ ਉਤਸਵ' ('MFOI Samridh Kisan Utsav') ਦਾ ਆਯੋਜਨ ਕੀਤਾ ਗਿਆ। ਇਹ ਪ੍ਰੋਗਰਾਮ ਮਹਿੰਦਰਾ ਟਰੈਕਟਰਜ਼ ਦੁਆਰਾ ਸਪਾਂਸਰ ਕੀਤਾ ਗਿਆ ਸੀ, ਸੋਮਨੀ ਸੀਡਜ਼ ਅਤੇ ਜੇਸੀਬੀ ਦੇ ਸਹਿਯੋਗ ਨਾਲ ਕਰਵਾਇਆ ਗਿਆ ਸੀ ਅਤੇ ਆਈਸੀਏਆਰ ਗਿਆਨ ਭਾਗੀਦਾਰ ਸੀ। ਇਸ ਪ੍ਰੋਗਰਾਮ ਦਾ ਥੀਮ 'ਸਮ੍ਰਿੱਧ ਭਾਰਤ ਲਈ ਕਿਸਾਨਾਂ ਦੀ ਆਮਦਨ ਨੂੰ ਵੱਧ ਤੋਂ ਵੱਧ ਕਰਨਾ' ਸੀ ਅਤੇ ਇਸਦਾ ਮੁੱਖ ਉਦੇਸ਼ ਕਿਸਾਨਾਂ ਨੂੰ ਖੇਤੀ ਦੇ ਨਵੀਨਤਮ ਅਭਿਆਸਾਂ ਅਤੇ ਨਵੀਨਤਾਵਾਂ ਨਾਲ ਜੋੜਨਾ ਸੀ।

ਬਰਗੜ੍ਹ ਵਿੱਚ ਕਰਵਾਏ ਗਏ ਇਸ ਇੱਕ ਰੋਜ਼ਾ ਸਮਾਗਮ ਦਾ ਵਿਸ਼ਾ ‘ਟਮਾਟਰ ਦੀ ਕਾਸ਼ਤ ਨਾਲ ਜਾਣ-ਪਛਾਣ: ਸਾਉਣੀ ਦੇ ਸੀਜ਼ਨ ਵਿੱਚ ਬੁਨਿਆਦੀ ਅਤੇ ਵਧੀਆ ਅਭਿਆਸ, ਖੇਤੀ ਮਸ਼ੀਨਰੀ ਅਤੇ ਇਸ ਦੇ ਪ੍ਰਬੰਧਨ ਵਿੱਚ ਨਵੀਨਤਾ ਅਤੇ ਤਕਨਾਲੋਜੀ’ ਸੀ। ਇਸ ਪ੍ਰੋਗਰਾਮ ਵਿੱਚ 200 ਤੋਂ ਵੱਧ ਕਿਸਾਨਾਂ ਨੇ ਭਾਗ ਲਿਆ ਅਤੇ ਖੇਤੀ ਵਿੱਚ ਵਰਤੀਆਂ ਜਾਣ ਵਾਲੀਆਂ ਨਵੀਆਂ ਤਕਨੀਕਾਂ ਬਾਰੇ ਜਾਣਕਾਰੀ ਹਾਸਲ ਕੀਤੀ।

ਮਹਿੰਦਰਾ ਟਰੈਕਟਰ, ਸੋਮਾਨੀ ਸੀਡਜ਼ ਅਤੇ ਜੇਸੀਬੀ ਦੀ ਪ੍ਰਦਰਸ਼ਨੀ

ਓਡੀਸ਼ਾ ਦੇ ਬਰਗੜ੍ਹ ਜ਼ਿਲ੍ਹੇ ਵਿੱਚ ਆਯੋਜਿਤ ਇਸ ਸਮਾਗਮ ਵਿੱਚ ਮਹਿੰਦਰਾ ਟਰੈਕਟਰਜ਼ ਨੇ ਆਪਣੇ ਨਵੀਨਤਮ ਤਕਨੀਕ ਵਾਲੇ ਟਰੈਕਟਰਾਂ ਦੀ ਪ੍ਰਦਰਸ਼ਨੀ ਲਗਾਈ। ਅਜਿਹੇ ਵਿੱਚ ਕਿਸਾਨਾਂ ਨੇ ਮਹਿੰਦਰਾ ਟਰੈਕਟਰਜ਼ ਦੇ ਸਟਾਲ ’ਤੇ ਜਾ ਕੇ ਕੰਪਨੀ ਵੱਲੋਂ ਪੇਸ਼ ਕੀਤੇ ਗਏ ਨਵੇਂ ਟਰੈਕਟਰਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਇੱਕ ਰੋਜ਼ਾ ਸਮਾਗਮ ਵਿੱਚ ਸੋਮਾਨੀ ਸੀਡਜ਼ ਅਤੇ ਜੇਸੀਬੀ ਨੇ ਵੀ ਸਟਾਲ ਲਗਾਏ। ਦੋਵਾਂ ਕੰਪਨੀਆਂ ਨੇ ਇੱਥੇ ਆਪਣੇ ਨਵੇਂ ਉਤਪਾਦਾਂ ਦੀ ਪ੍ਰਦਰਸ਼ਨੀ ਲਗਾਈ। ਅਜਿਹੇ ਵਿੱਚ ਕਿਸਾਨਾਂ ਨੇ ਵੀ ਇਨ੍ਹਾਂ ਉਤਪਾਦਾਂ ਬਾਰੇ ਵਿਸਥਾਰ ਵਿੱਚ ਚਰਚਾ ਕਰਕੇ ਜਾਣਕਾਰੀ ਹਾਸਲ ਕੀਤੀ।

ਸਮਾਗਮ ਵਿੱਚ ਹਾਜ਼ਰ ਮਹਿਮਾਨ

ਇਸ ਪ੍ਰੋਗਰਾਮ ਵਿੱਚ ਨਰਸਿੰਘ ਚਰਨ ਬਾਰਿਕ (ਵਿਗਿਆਨਕ, ਕ੍ਰਿਸ਼ੀ ਵਿਗਿਆਨ ਕੇਂਦਰ), ਗੋਵਿੰਦ ਚੰਦਰ ਪਾਂਡੇ (ਸਹਾਇਕ, ਨਿਰਦੇਸ਼ਕ, ਬਾਗਬਾਨੀ), ਬੀਰੇਂਦਰ ਛੂਰੀਆ (ਏ.ਡੀ.ਓ., ਭਟਲੀ), ਵਿਸ਼ਵ ਪ੍ਰਤਾਪ ਸਿੰਘ ਤੋਮਰ (ਸੀਨੀਅਰ ਏਰੀਆ ਮੈਨੇਜਰ ਉੜੀਸਾ, ਮਹਿੰਦਰਾ ਟਰੈਕਟਰਜ਼), ਮਨੋਜ ਅਗਰਵਾਲ। (ਕਲਿੰਗਾ ਆਟੋਮੋਬਾਈਲ ਡੀਲਰ, ਮਹਿੰਦਰਾ ਟਰੈਕਟਰਜ਼) ਅਤੇ ਸੁਮਨ ਭੋਈ (ਏਰੀਆ ਮੈਨੇਜਰ, ਬਰਗੜ੍ਹ, ਜੇ.ਸੀ.ਬੀ.) ਹਾਜ਼ਰ ਸਨ। ਇੱਥੇ ਜ਼ਿਲ੍ਹੇ ਦੇ 200 ਤੋਂ ਵੱਧ ਕਿਸਾਨਾਂ ਨੇ ਭਾਗ ਲਿਆ ਅਤੇ ਟਮਾਟਰ ਦੀ ਕਾਸ਼ਤ, ਖੇਤੀਬਾੜੀ ਮਸ਼ੀਨਰੀ ਅਤੇ ਇਸ ਦੇ ਪ੍ਰਬੰਧਨ ਵਿੱਚ ਨਵੀਨਤਾ ਅਤੇ ਤਕਨਾਲੋਜੀ ਬਾਰੇ ਜਾਣਕਾਰੀ ਪ੍ਰਾਪਤ ਕੀਤੀ।

ਕਿਸਾਨਾਂ ਨੂੰ ਕੀਤਾ ਗਿਆ ਸਨਮਾਨਿਤ

ਬਰਗੜ੍ਹ ਵਿਖੇ ਕਰਵਾਏ ਗਏ ਇਸ ਪ੍ਰੋਗਰਾਮ ਦਾ ਮੁੱਖ ਆਕਰਸ਼ਣ ਜ਼ਿਲ੍ਹੇ ਦੇ ਅਗਾਂਹਵਧੂ ਕਿਸਾਨਾਂ ਨੂੰ ਮਹਿਮਾਨਾਂ ਵੱਲੋਂ ਸਰਟੀਫਿਕੇਟਾਂ ਦੀ ਵੰਡ ਸੀ। ਖੇਤੀਬਾੜੀ ਵਿੱਚ ਯੋਗਦਾਨ ਪਾ ਕੇ ਸਫ਼ਲਤਾ ਹਾਸਲ ਕਰਨ ਵਾਲੇ ਕਿਸਾਨਾਂ ਨੂੰ ਉਨ੍ਹਾਂ ਦੀ ਮਿਹਨਤ ਨੂੰ ਮਾਨਤਾ ਦਿੰਦੇ ਹੋਏ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਹ ਸਮਾਗਮ ਕਿਸਾਨ ਭਾਈਚਾਰੇ ਨੂੰ ਸਸ਼ਕਤ ਕਰਨ ਅਤੇ ਟਿਕਾਊ ਖੇਤੀ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਦੇ ਸਫਲ ਯਤਨਾਂ ਨੂੰ ਉਜਾਗਰ ਕਰਨ ਲਈ ਧੰਨਵਾਦ ਦੇ ਮਤੇ ਅਤੇ ਇੱਕ ਸਮੂਹ ਫੋਟੋ ਨਾਲ ਸਮਾਪਤ ਹੋਇਆ।

ਇਹ ਵੀ ਪੜੋ: 'Millionaire Farmer of India' Awards: 1 ਤੋਂ 3 ਦਸੰਬਰ ਤੱਕ ਦਿੱਲੀ 'ਚ ਹੋਵੇਗਾ 'ਮਿਲੀਅਨੇਅਰ ਫਾਰਮਰ ਆਫ ਇੰਡੀਆ' ਅਵਾਰਡ ਸ਼ੋਅ, ਜਾਣੋ ਕਿਵੇਂ ਕਰੀਏ ਰਜਿਸਟਰੇਸ਼ਨ?

'MFOI Awards' ਬਾਰੇ ਜਾਣਕਾਰੀ

ਮਹਿੰਦਰਾ ਟਰੈਕਟਰਜ਼ ਦੁਆਰਾ ਸਪਾਂਸਰ ਕੀਤੇ ਗਏ ਮਿਲੀਅਨੇਅਰ ਫਾਰਮਰ ਆਫ਼ ਇੰਡੀਆ (MFOI) ਅਵਾਰਡ ਉਹਨਾਂ ਭਾਰਤੀ ਕਿਸਾਨਾਂ ਲਈ ਹਨ ਜਿਨ੍ਹਾਂ ਨੇ ਨਾ ਸਿਰਫ਼ ਆਪਣੀ ਆਮਦਨ ਨੂੰ ਦੁੱਗਣਾ ਕੀਤਾ ਹੈ, ਸਗੋਂ ਆਪਣੇ ਅਣਥੱਕ ਯਤਨਾਂ ਅਤੇ ਨਵੀਨਤਾਕਾਰੀ ਖੇਤੀ ਅਭਿਆਸਾਂ ਦੁਆਰਾ ਸਫਲਤਾ ਵੀ ਪ੍ਰਾਪਤ ਕੀਤੀ ਹੈ। ਇਸ ਦਾ ਉਦੇਸ਼ ਸਭ ਤੋਂ ਅਮੀਰ ਅਤੇ ਅਗਾਂਹਵਧੂ ਕਿਸਾਨਾਂ ਦੇ ਨਾਲ-ਨਾਲ ਕੁਝ ਚੋਟੀ ਦੇ ਕਾਰਪੋਰੇਟਾਂ ਨੂੰ ਇੱਕ ਛੱਤ ਹੇਠ ਇਕੱਠੇ ਕਰਨਾ ਹੈ ਤਾਂ ਜੋ ਭਾਰਤ ਦੇ ਖੇਤੀਬਾੜੀ ਅਤੇ ਸਹਾਇਕ ਖੇਤਰਾਂ ਦੇ ਅਸਲ ਨਾਇਕਾਂ ਨੂੰ ਮਾਨਤਾ ਦਿੱਤੀ ਜਾ ਸਕੇ ਅਤੇ ਉਨ੍ਹਾਂ ਦਾ ਸਨਮਾਨ ਕੀਤਾ ਜਾ ਸਕੇ। ਨਾਲ ਹੀ ਇਹ ਕਿਸਾਨ ਦੁਨੀਆਂ ਵਿੱਚ ਆਪਣੀ ਵੱਖਰੀ ਪਹਿਚਾਣ ਬਣਾ ਸਕਦੇ ਹਨ।

ਐਮਐਫਓਆਈ ਅਵਾਰਡਸ 2024 ਦਾ ਹਿੱਸਾ ਕਿਵੇਂ ਬਣਨਾ ਹੈ?

ਕਿਸਾਨਾਂ ਤੋਂ ਇਲਾਵਾ, ਕੰਪਨੀਆਂ ਅਤੇ ਖੇਤੀਬਾੜੀ ਖੇਤਰ ਨਾਲ ਜੁੜੇ ਹੋਰ ਲੋਕ ਵੀ ਐਮਐਫਓਆਈ ਸਮ੍ਰਿਧ ਕਿਸਾਨ ਉਤਸਵ 2024 ਵਿੱਚ ਹਿੱਸਾ ਲੈ ਸਕਦੇ ਹਨ। ਇਸ ਦੇ ਲਈ ਤੁਸੀਂ MFOI 2024 ਜਾਂ ਸਮ੍ਰਿਧ ਕਿਸਾਨ ਉਤਸਵ ਦੌਰਾਨ ਸਟਾਲ ਬੁੱਕ ਕਰਨ ਜਾਂ ਕਿਸੇ ਵੀ ਕਿਸਮ ਦੀ ਸਪਾਂਸਰਸ਼ਿਪ ਲਈ ਕ੍ਰਿਸ਼ੀ ਜਾਗਰਣ ਨਾਲ ਸੰਪਰਕ ਕਰ ਸਕਦੇ ਹੋ। ਇਸ ਦੇ ਨਾਲ ਹੀ ਅਵਾਰਡ ਸ਼ੋਅ ਜਾਂ ਕਿਸੇ ਹੋਰ ਪ੍ਰੋਗਰਾਮ ਨਾਲ ਜੁੜੀ ਕਿਸੇ ਵੀ ਜਾਣਕਾਰੀ ਲਈ ਤੁਹਾਨੂੰ ਇਹ ਗੂਗਲ ਫਾਰਮ ਭਰਨਾ ਹੋਵੇਗਾ। ਪ੍ਰੋਗਰਾਮ ਨਾਲ ਸਬੰਧਤ ਹੋਰ ਜਾਣਕਾਰੀ ਲਈ, MFOI ਦੀ ਅਧਿਕਾਰਤ ਵੈੱਬਸਾਈਟ 'ਤੇ ਜਾਓ।​

Summary in English: Organized MFOI Samridh Kisan Utsav in Odisha's Bargarh, Appreciation of Krishi Jagran's efforts, Farmers got important information about tomato cultivation

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters