1. Home
  2. ਖਬਰਾਂ

Odisha ਦੇ ਸੰਬਲਪੁਰ ਜ਼ਿਲ੍ਹੇ ਵਿੱਚ MFOI Samridh Kisan Utsav ਦਾ ਆਯੋਜਨ, ਵੱਡੀ ਗਿਣਤੀ ਵਿੱਚ ਪਹੁੰਚੇ ਕਿਸਾਨ, Krishi Jagran ਦੇ ਉਪਰਾਲੇ ਦੀ ਕੀਤੀ ਸ਼ਲਾਘਾ

15 ਜੁਲਾਈ 2024 ਨੂੰ ਓਡੀਸ਼ਾ ਦੇ ਸੰਭਲਪੁਰ ਜ਼ਿਲ੍ਹੇ ਦੇ ਚਿਪਲੀਮਾ ਵਿਖੇ ਸਥਿਤ ਕ੍ਰਿਸ਼ੀ ਵਿਗਿਆਨ ਕੇਂਦਰ (ਸੰਭਲਪੁਰ) ਵਿੱਚ 'ਐਮਐਫਓਆਈ ਸਮ੍ਰਿਧ ਕਿਸਾਨ ਉਤਸਵ' ('MFOI Samridh Kisan Utsav') ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ। ਇਹ ਪ੍ਰੋਗਰਾਮ ਮਹਿੰਦਰਾ ਟਰੈਕਟਰਜ਼ ਦੁਆਰਾ ਸਪਾਂਸਰ ਕੀਤਾ ਗਿਆ ਸੀ, ਜਿਸਦਾ ਸਮਰਥਨ ਸੋਮਨੀ ਸੀਡਜ਼ ਅਤੇ ਜੇਸੀਬੀ ਦੁਆਰਾ ਕੀਤਾ ਗਿਆ ਅਤੇ ਪ੍ਰੋਗਰਾਂ ਦਾ ਗਿਆਨ ਭਾਗੀਦਾਰ ਆਈਸੀਏਆਰ ਸੀ। ਆਓ ਜਾਣਦੇ ਹਾਂ ਸਮਾਗਮ ਵਿੱਚ ਕੀ ਕੁਝ ਖਾਸ ਰਿਹਾ...

Gurpreet Kaur Virk
Gurpreet Kaur Virk
'ਐਮਐਫਓਆਈ ਸਮ੍ਰਿਧ ਕਿਸਾਨ ਉਤਸਵ 2024'

'ਐਮਐਫਓਆਈ ਸਮ੍ਰਿਧ ਕਿਸਾਨ ਉਤਸਵ 2024'

MFOI Samridh Kisan Utsav 2024: ਕ੍ਰਿਸ਼ੀ ਜਾਗਰਣ ਨੇ ਸੋਮਵਾਰ, 15 ਜੁਲਾਈ 2024 ਨੂੰ ਉੜੀਸਾ ਦੇ ਸੰਭਲਪੁਰ ਜ਼ਿਲ੍ਹੇ ਦੇ ਚਿਪਲੀਮਾ ਵਿਖੇ ਸਥਿਤ ਕ੍ਰਿਸ਼ੀ ਵਿਗਿਆਨ ਕੇਂਦਰ (ਸੰਭਲਪੁਰ) ਵਿਖੇ 'ਐਮਐਫਓਆਈ ਸਮ੍ਰਿਧ ਕਿਸਾਨ ਉਤਸਵ' ('MFOI Samridh Kisan Utsav') ਦਾ ਸਫਲਤਾਪੂਰਵਕ ਆਯੋਜਨ ਕੀਤਾ। ਇਹ ਪ੍ਰੋਗਰਾਮ ਮਹਿੰਦਰਾ ਟਰੈਕਟਰਜ਼ ਦੁਆਰਾ ਸਪਾਂਸਰ ਕੀਤਾ ਗਿਆ ਸੀ, ਜਿਸਦਾ ਸਮਰਥਨ ਸੋਮਨੀ ਸੀਡਜ਼ ਅਤੇ ਜੇਸੀਬੀ ਦੁਆਰਾ ਕੀਤਾ ਗਿਆ ਸੀ ਅਤੇ ਆਈਸੀਏਆਰ ਪ੍ਰੋਗਰਾਮ ਦਾ ਗਿਆਨ ਭਾਗੀਦਾਰ ਸੀ।

ਇਸ ਪ੍ਰੋਗਰਾਮ ਦਾ ਵਿਸ਼ਾ 'ਸਮ੍ਰਿਧ ਭਾਰਤ ਲਈ ਕਿਸਾਨਾਂ ਦੀ ਆਮਦਨ ਨੂੰ ਵਧਾਉਣਾ' ਸੀ। ਸੰਭਲਪੁਰ ਵਿੱਚ ਆਯੋਜਿਤ ਇਸ ਤਿਉਹਾਰ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਨਵੀਨਤਾਵਾਂ ਅਤੇ ਨਵੀਨਤਮ ਅਭਿਆਸਾਂ ਨਾਲ ਖੇਤੀਬਾੜੀ ਨੂੰ ਅਮੀਰ ਬਣਾਉਣਾ ਹੈ।

ਨਵੀਨਤਮ ਤਕਨਾਲੋਜੀ ਅਤੇ ਉਤਪਾਦਾਂ ਬਾਰੇ ਜਾਣਕਾਰੀ

ਸੰਭਲਪੁਰ ਜ਼ਿਲ੍ਹੇ ਵਿੱਚ ਆਯੋਜਿਤ ਇਸ ਪ੍ਰੋਗਰਾਮ ਵਿੱਚ ਮਹਿੰਦਰਾ ਟਰੈਕਟਰਜ਼ ਨੇ ਆਪਣੀ ਨਵੀਨਤਮ ਤਕਨੀਕ ਵਾਲੇ ਟਰੈਕਟਰਾਂ ਦੀ ਪ੍ਰਦਰਸ਼ਨੀ ਲਗਾਈ। ਕਿਸਾਨਾਂ ਨੇ ਮਹਿੰਦਰਾ ਟਰੈਕਟਰਜ਼ ਦੇ ਸਟਾਲ ਦਾ ਦੌਰਾ ਕੀਤਾ ਅਤੇ ਕੰਪਨੀ ਵੱਲੋਂ ਪੇਸ਼ ਕੀਤੇ ਗਏ ਨਵੇਂ ਟਰੈਕਟਰਾਂ ਅਤੇ ਉਨ੍ਹਾਂ ਦੀ ਨਵੀਨਤਮ ਤਕਨੀਕ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਪ੍ਰੋਗਰਾਮ ਵਿੱਚ ਸੋਮਾਨੀ ਸੀਡਜ਼ ਅਤੇ ਜੇਸੀਬੀ ਨੇ ਵੀ ਆਪਣੇ ਸਟਾਲ ਲਗਾਏ ਅਤੇ ਨਵੇਂ ਉਤਪਾਦਾਂ ਨੂੰ ਪ੍ਰਦਰਸ਼ਿਤ ਕੀਤਾ, ਜਿੱਥੇ ਕਿਸਾਨਾਂ ਨੇ ਉਹਨਾਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਅਤੇ ਉਹਨਾਂ ਨੂੰ ਖੇਤੀ ਵਿੱਚ ਸ਼ਾਮਲ ਕਰਨ ਲਈ ਵਿਚਾਰ ਰੱਖੇ।

ਵੱਡੀ ਗਿਣਤੀ ਵਿੱਚ ਪਹੁੰਚੇ ਕਿਸਾਨ

ਕ੍ਰਿਸ਼ੀ ਵਿਗਿਆਨ ਕੇਂਦਰ (ਸੰਭਲਪੁਰ) ਦੇ ਪਰਿਸਰ ਵਿੱਚ ਕਰਵਾਏ ਗਏ ਇਸ ਸਮ੍ਰਿਧ ਕਿਸਾਨ ਉਤਸਵ ਵਿੱਚ ਕੇਵੀਕੇ ਦੇ ਵਿਗਿਆਨੀ, ਖੇਤੀ ਮਾਹਿਰ, ਵਿਨੀਤ ਕੁਮਾਰ ਯਾਦਵ (ਟੈਰੀਟਰੀ ਮੈਨੇਜਰ, ਮਹਿੰਦਰਾ ਟਰੈਕਟਰਜ਼) ਅਤੇ ਅਰਚਿਤ ਸਾਹੂ (ਸਹਾਇਕ ਮੈਨੇਜਰ, ਜੇ.ਸੀ.ਬੀ.) ਹਾਜ਼ਰ ਸਨ। ਇਸ ਤੋਂ ਇਲਾਵਾ ਇੱਥੇ 200 ਤੋਂ ਵੱਧ ਕਿਸਾਨਾਂ ਨੇ ਭਾਗ ਲਿਆ ਅਤੇ ਖੇਤੀ ਸਬੰਧੀ ਜਾਣਕਾਰੀ ਹਾਸਲ ਕੀਤੀ।

ਕਿਸਾਨਾਂ ਦਾ ਸਨਮਾਨ

ਇਸ ਪ੍ਰੋਗਰਾਮ ਦਾ ਮੁੱਖ ਆਕਰਸ਼ਣ ਸੰਭਲਪੁਰ ਜ਼ਿਲ੍ਹੇ ਦੇ ਅਗਾਂਹਵਧੂ ਕਿਸਾਨਾਂ ਨੂੰ ਮਹਿਮਾਨਾਂ ਵੱਲੋਂ ਸਰਟੀਫਿਕੇਟਾਂ ਦੀ ਵੰਡ ਸੀ। ਦਰਅਸਲ, ਕਿਸਾਨਾਂ ਨੂੰ ਖੇਤੀਬਾੜੀ ਖੇਤਰ ਵਿੱਚ ਉਨ੍ਹਾਂ ਦੇ ਯੋਗਦਾਨ ਅਤੇ ਸਫਲਤਾ ਨੂੰ ਮਾਨਤਾ ਦੇਣ ਲਈ ਸਰਟੀਫਿਕੇਟ ਦਿੱਤੇ ਗਏ। ਸਮਾਗਮ ਦੀ ਸਮਾਪਤੀ ਧੰਨਵਾਦ ਦੇ ਮਤੇ ਅਤੇ ਇੱਕ ਸਮੂਹ ਫੋਟੋ ਨਾਲ ਹੋਈ, ਜਿਸ ਵਿੱਚ ਕਿਸਾਨ ਭਾਈਚਾਰੇ ਨੂੰ ਸਸ਼ਕਤ ਕਰਨ ਅਤੇ ਟਿਕਾਊ ਖੇਤੀ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਦੇ ਸਫਲ ਯਤਨਾਂ ਨੂੰ ਉਜਾਗਰ ਕੀਤਾ ਗਿਆ।

ਇਹ ਵੀ ਪੜੋ: 'Millionaire Farmer of India' Awards: 1 ਤੋਂ 3 ਦਸੰਬਰ ਤੱਕ ਦਿੱਲੀ 'ਚ ਹੋਵੇਗਾ 'ਮਿਲੀਅਨੇਅਰ ਫਾਰਮਰ ਆਫ ਇੰਡੀਆ' ਅਵਾਰਡ ਸ਼ੋਅ, ਜਾਣੋ ਕਿਵੇਂ ਕਰੀਏ ਰਜਿਸਟਰੇਸ਼ਨ?

'MFOI Awards' ਬਾਰੇ ਜਾਣਕਾਰੀ

ਮਹਿੰਦਰਾ ਟਰੈਕਟਰਜ਼ ਦੁਆਰਾ ਸਪਾਂਸਰ ਕੀਤੇ ਗਏ ਮਿਲੀਅਨੇਅਰ ਫਾਰਮਰ ਆਫ਼ ਇੰਡੀਆ (MFOI) ਅਵਾਰਡ ਉਹਨਾਂ ਭਾਰਤੀ ਕਿਸਾਨਾਂ ਲਈ ਹਨ ਜਿਨ੍ਹਾਂ ਨੇ ਨਾ ਸਿਰਫ਼ ਆਪਣੀ ਆਮਦਨ ਨੂੰ ਦੁੱਗਣਾ ਕੀਤਾ ਹੈ, ਸਗੋਂ ਆਪਣੇ ਅਣਥੱਕ ਯਤਨਾਂ ਅਤੇ ਨਵੀਨਤਾਕਾਰੀ ਖੇਤੀ ਅਭਿਆਸਾਂ ਦੁਆਰਾ ਸਫਲਤਾ ਵੀ ਪ੍ਰਾਪਤ ਕੀਤੀ ਹੈ। ਇਸ ਦਾ ਉਦੇਸ਼ ਸਭ ਤੋਂ ਅਮੀਰ ਅਤੇ ਅਗਾਂਹਵਧੂ ਕਿਸਾਨਾਂ ਦੇ ਨਾਲ-ਨਾਲ ਕੁਝ ਚੋਟੀ ਦੇ ਕਾਰਪੋਰੇਟਾਂ ਨੂੰ ਇੱਕ ਛੱਤ ਹੇਠ ਇਕੱਠੇ ਕਰਨਾ ਹੈ ਤਾਂ ਜੋ ਭਾਰਤ ਦੇ ਖੇਤੀਬਾੜੀ ਅਤੇ ਸਹਾਇਕ ਖੇਤਰਾਂ ਦੇ ਅਸਲ ਨਾਇਕਾਂ ਨੂੰ ਮਾਨਤਾ ਦਿੱਤੀ ਜਾ ਸਕੇ ਅਤੇ ਉਨ੍ਹਾਂ ਦਾ ਸਨਮਾਨ ਕੀਤਾ ਜਾ ਸਕੇ। ਨਾਲ ਹੀ ਇਹ ਕਿਸਾਨ ਦੁਨੀਆਂ ਵਿੱਚ ਆਪਣੀ ਵੱਖਰੀ ਪਹਿਚਾਣ ਬਣਾ ਸਕਦੇ ਹਨ।

ਐਮਐਫਓਆਈ ਅਵਾਰਡਸ 2024 ਦਾ ਹਿੱਸਾ ਕਿਵੇਂ ਬਣਨਾ ਹੈ?

ਕਿਸਾਨਾਂ ਤੋਂ ਇਲਾਵਾ, ਕੰਪਨੀਆਂ ਅਤੇ ਖੇਤੀਬਾੜੀ ਖੇਤਰ ਨਾਲ ਜੁੜੇ ਹੋਰ ਲੋਕ ਵੀ ਐਮਐਫਓਆਈ ਸਮ੍ਰਿਧ ਕਿਸਾਨ ਉਤਸਵ 2024 ਵਿੱਚ ਹਿੱਸਾ ਲੈ ਸਕਦੇ ਹਨ। ਇਸ ਦੇ ਲਈ ਤੁਸੀਂ MFOI 2024 ਜਾਂ ਸਮ੍ਰਿਧ ਕਿਸਾਨ ਉਤਸਵ ਦੌਰਾਨ ਸਟਾਲ ਬੁੱਕ ਕਰਨ ਜਾਂ ਕਿਸੇ ਵੀ ਕਿਸਮ ਦੀ ਸਪਾਂਸਰਸ਼ਿਪ ਲਈ ਕ੍ਰਿਸ਼ੀ ਜਾਗਰਣ ਨਾਲ ਸੰਪਰਕ ਕਰ ਸਕਦੇ ਹੋ। ਇਸ ਦੇ ਨਾਲ ਹੀ ਅਵਾਰਡ ਸ਼ੋਅ ਜਾਂ ਕਿਸੇ ਹੋਰ ਪ੍ਰੋਗਰਾਮ ਨਾਲ ਜੁੜੀ ਕਿਸੇ ਵੀ ਜਾਣਕਾਰੀ ਲਈ ਤੁਹਾਨੂੰ ਇਹ ਗੂਗਲ ਫਾਰਮ ਭਰਨਾ ਹੋਵੇਗਾ। ਪ੍ਰੋਗਰਾਮ ਨਾਲ ਸਬੰਧਤ ਹੋਰ ਜਾਣਕਾਰੀ ਲਈ, MFOI ਦੀ ਅਧਿਕਾਰਤ ਵੈੱਬਸਾਈਟ 'ਤੇ ਜਾਓ।​

Summary in English: Organized MFOI Samridh Kisan Utsav in Sambalpur district of Odisha, A large number of farmers arrived, Krishi Jagran's efforts are appreciated

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters