MFOI Samridh Kisan Utsav 2024: ਕ੍ਰਿਸ਼ੀ ਜਾਗਰਣ ਨੇ ਸੋਮਵਾਰ, 22 ਜੁਲਾਈ 2024 ਨੂੰ ਤਾਮਿਲਨਾਡੂ ਦੇ ਤਿਰੁਪੁਰ ਜ਼ਿਲ੍ਹੇ ਦੇ ਪੱਲਦਮ ਵਿਖੇ ਸਥਿਤ ਵੈਨਮ ਇੰਡੀਆ ਫਾਊਂਡੇਸ਼ਨ ਵਿਖੇ ਕ੍ਰਿਸ਼ੀ ਵਿਗਿਆਨ ਕੇਂਦਰ, ਤਿਰੁੱਪੁਰ ਅਤੇ ਗਲੋਬਲ ਕੋਕਨਟ ਫਾਰਮਰ ਪ੍ਰੋਡਿਊਸਰ ਕੰਪਨੀ ਲਿਮਟਿਡ ਦੇ ਸਹਿਯੋਗ ਨਾਲ 'ਐਮਐਫਓਆਈ ਸਮ੍ਰਿਧ ਕਿਸਾਨ ਉਤਸਵ' ('MFOI Samridh Kisan Utsav') ਦਾ ਆਯੋਜਨ ਕੀਤਾ। ਇਹ ਪ੍ਰੋਗਰਾਮ ਮਹਿੰਦਰਾ ਟਰੈਕਟਰਜ਼ ਦੁਆਰਾ ਸਪਾਂਸਰ ਕੀਤਾ ਗਿਆ ਸੀ ਅਤੇ ਐਵਰੈਸਟ ਇੰਡਸਟਰੀਜ਼, ਜੇਸੀਬੀ ਅਤੇ ਵੈਨਮ ਇੰਡੀਆ ਫਾਊਂਡੇਸ਼ਨ ਦੁਆਰਾ ਪ੍ਰੋਗਰਾਮ ਨੂੰ ਸਮਰਥਨ ਪ੍ਰਾਪਤ ਸੀ, ਇਸ ਤੋਂ ਇਲਾਵਾ ਪ੍ਰੋਗਰਾਮ ਵਿੱਚ ਆਈਸੀਏਆਰ ਗਿਆਨ ਭਾਗੀਦਾਰ ਸੀ।
ਇਸ ਪ੍ਰੋਗਰਾਮ ਦਾ ਵਿਸ਼ਾ 'ਸਮ੍ਰਿਧ ਭਾਰਤ ਦੇ ਕਿਸਾਨਾਂ ਦੀ ਆਮਦਨ ਨੂੰ ਵੱਧ ਤੋਂ ਵੱਧ ਕਰਨਾ' ਸੀ ਅਤੇ ਇਸ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਖੇਤੀਬਾੜੀ ਦੇ ਨਵੀਨਤਮ ਅਭਿਆਸਾਂ ਅਤੇ ਨਵੀਨਤਾਵਾਂ ਨਾਲ ਜੋੜਨਾ ਸੀ। ਇਸ ਦਿਨ ਦਾ ਵਿਸ਼ਾ 'ਨਾਰੀਅਲ ਦੀ ਖੇਤੀ ਵਿੱਚ ਬਿਮਾਰੀਆਂ ਅਤੇ ਕੀੜੇ ਪ੍ਰਬੰਧਨ, ਟਰੈਕਟਰ ਉਦਯੋਗ ਵਿੱਚ ਨਵੀਨਤਾ, ਟਰੈਕਟਰ ਪ੍ਰਬੰਧਨ' ਸੀ। ਤਿਰਪੁਰ ਜ਼ਿਲ੍ਹੇ ਵਿੱਚ ਕਰਵਾਏ ਗਏ ਇਸ ਪ੍ਰੋਗਰਾਮ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਭਾਗ ਲਿਆ ਅਤੇ ਖੇਤੀ ਵਿੱਚ ਵਰਤੀਆਂ ਜਾਣ ਵਾਲੀਆਂ ਨਵੀਆਂ ਤਕਨੀਕਾਂ ਬਾਰੇ ਜਾਣਕਾਰੀ ਹਾਸਲ ਕੀਤੀ।
ਮਹਿੰਦਰਾ ਟਰੈਕਟਰ ਅਤੇ ਐਵਰੈਸਟ ਇੰਡਸਟਰੀਜ਼ ਦੀ ਪ੍ਰਦਰਸ਼ਨੀ
ਤਿਰੁੱਪੁਰ ਵਿੱਚ ਆਯੋਜਿਤ ਇਸ ਸਮਾਗਮ ਵਿੱਚ ਮਹਿੰਦਰਾ ਟਰੈਕਟਰਜ਼ ਨੇ ਨਵੀਨਤਮ ਤਕਨੀਕ ਵਾਲੇ ਆਪਣੇ ਟਰੈਕਟਰਾਂ ਦੀ ਪ੍ਰਦਰਸ਼ਨੀ ਲਗਾਈ। ਇਸ ਦੌਰਾਨ ਕਿਸਾਨਾਂ ਨੇ ਮਹਿੰਦਰਾ ਟਰੈਕਟਰਜ਼ ਦੇ ਸਟਾਲ ਦਾ ਦੌਰਾ ਕੀਤਾ ਅਤੇ ਕੰਪਨੀ ਵੱਲੋਂ ਪੇਸ਼ ਕੀਤੇ ਗਏ ਨਵੇਂ ਟਰੈਕਟਰਾਂ ਅਤੇ ਉਨ੍ਹਾਂ ਦੀ ਨਵੀਨਤਮ ਤਕਨੀਕ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਪ੍ਰੋਗਰਾਮ ਵਿੱਚ ਐਵਰੈਸਟ ਇੰਡਸਟਰੀਜ਼ ਨੇ ਵੀ ਆਪਣਾ ਸਟਾਲ ਲਗਾਇਆ ਅਤੇ ਕਿਸਾਨਾਂ ਨੂੰ ਨਵੇਂ ਉਤਪਾਦਾਂ ਦੀ ਪ੍ਰਦਰਸ਼ਨੀ ਵੀ ਦਿਖਾਈ, ਕਿਸਾਨਾਂ ਨੇ ਇਨ੍ਹਾਂ ਉਤਪਾਦਾਂ ਬਾਰੇ ਵਿਸਥਾਰ ਨਾਲ ਚਰਚਾ ਵੀ ਕੀਤੀ।
ਨਾਰੀਅਲ ਦੀ ਖੇਤੀ ਸਬੰਧੀ ਜਾਣਕਾਰੀ
ਇਸ ਪ੍ਰੋਗਰਾਮ ਵਿੱਚ ਕ੍ਰਿਸ਼ੀ ਜਾਗਰਣ ਦੇ ਮੁਥੁਕ੍ਰਿਸ਼ਨਨ ਨੇ ਪ੍ਰੋਗਰਾਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਕ੍ਰਿਸ਼ੀ ਜਾਗਰਣ ਦੇ ਮਿਸ਼ਨ ਅਤੇ ਸਮ੍ਰਿਧ ਕਿਸਾਨ ਉਤਸਵ ਦੇ ਉਦੇਸ਼ ਬਾਰੇ ਦੱਸਿਆ। ਉਸਨੇ MFOI 2024 ਦੇ ਸੰਕਲਪ ਅਤੇ ਨਾਮਜ਼ਦਗੀ ਬਾਰੇ ਵੀ ਦੱਸਿਆ। ਗਣੇਸ਼ਨ, ਖੇਤਰ ਦੇ ਇੱਕ ਅਗਾਂਹਵਧੂ ਕਿਸਾਨ ਅਤੇ 2023 ਵਿੱਚ MFOI ਅਵਾਰਡੀ, ਨੇ ਖ਼ਸਖ਼ਸ ਦੀ ਖੇਤੀ ਅਤੇ ਵਪਾਰਕ ਮੌਕਿਆਂ ਬਾਰੇ ਗੱਲ ਕੀਤੀ। ਮਹਿੰਦਰਾ ਟਰੈਕਟਰਜ਼ ਦੇ ਨਟਰਾਜ ਨੇ ਮਹਿੰਦਰਾ ਟਰੈਕਟਰ ਦੇ ਮਾਡਲਾਂ ਅਤੇ ਰੱਖ-ਰਖਾਅ ਬਾਰੇ ਗੱਲ ਕੀਤੀ। ਐਵਰੈਸਟ ਇੰਡਸਟਰੀਜ਼ ਦੇ ਗੁਹਾਨ ਨੇ ਆਪਣੇ ਉਤਪਾਦਾਂ ਬਾਰੇ ਗੱਲ ਕੀਤੀ। ਕੇ.ਵੀ.ਕੇ ਦੇ ਮੁਖੀ ਡਾ. ਸਰੂਨਨ ਨੇ ਨਾਰੀਅਲ ਦੀ ਖੇਤੀ ਵਿੱਚ ਬਿਮਾਰੀਆਂ ਅਤੇ ਕੀੜੇ ਪ੍ਰਬੰਧਨ ਵਿਸ਼ੇ 'ਤੇ ਚਰਚਾ ਕਰਦੇ ਹੋਏ ਕਿਸਾਨਾਂ ਨੂੰ ਨਾਰੀਅਲ ਦੀ ਖੇਤੀ ਤੋਂ ਵਧੀਆ ਝਾੜ ਲੈਣ ਲਈ ਕੁਝ ਨੁਕਤੇ ਵੀ ਦਿੱਤੇ। ਇਸ ਪ੍ਰੋਗਰਾਮ ਵਿੱਚ ਜ਼ਿਲ੍ਹੇ ਦੇ ਵੱਡੀ ਗਿਣਤੀ ਕਿਸਾਨਾਂ ਨੇ ਸ਼ਮੂਲੀਅਤ ਕੀਤੀ।
ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ
ਤਿਰੁਪੁਰ ਵਿੱਚ ਕਰਵਾਏ ਗਏ ਇਸ ਪ੍ਰੋਗਰਾਮ ਦਾ ਮੁੱਖ ਆਕਰਸ਼ਣ ਜ਼ਿਲ੍ਹੇ ਦੇ ਅਗਾਂਹਵਧੂ ਕਿਸਾਨਾਂ ਨੂੰ ਮਹਿਮਾਨਾਂ ਵੱਲੋਂ ਸਰਟੀਫਿਕੇਟਾਂ ਦੀ ਵੰਡ ਸੀ। ਸਮਾਗਮ ਵਿੱਚ ਕਿਸਾਨਾਂ ਨੂੰ ਖੇਤੀਬਾੜੀ ਦੇ ਖੇਤਰ ਵਿੱਚ ਉਨ੍ਹਾਂ ਦੇ ਯੋਗਦਾਨ ਅਤੇ ਸਫਲਤਾ ਨੂੰ ਮਾਨਤਾ ਦੇਣ ਲਈ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰੋਗਰਾਮ ਦੀ ਸਮਾਪਤੀ ਧੰਨਵਾਦ ਦੇ ਮਤੇ ਅਤੇ ਇੱਕ ਸਮੂਹ ਫੋਟੋ ਨਾਲ ਹੋਈ, ਜਿਸ ਵਿੱਚ ਕਿਸਾਨ ਭਾਈਚਾਰੇ ਨੂੰ ਸਸ਼ਕਤ ਕਰਨ ਅਤੇ ਟਿਕਾਊ ਖੇਤੀ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਦੇ ਸਫਲ ਯਤਨਾਂ ਨੂੰ ਉਜਾਗਰ ਕੀਤਾ ਗਿਆ।
'MFOI Awards' ਬਾਰੇ ਜਾਣਕਾਰੀ
ਮਹਿੰਦਰਾ ਟਰੈਕਟਰਜ਼ ਦੁਆਰਾ ਸਪਾਂਸਰ ਕੀਤੇ ਗਏ ਮਿਲੀਅਨੇਅਰ ਫਾਰਮਰ ਆਫ਼ ਇੰਡੀਆ (MFOI) ਅਵਾਰਡ ਉਹਨਾਂ ਭਾਰਤੀ ਕਿਸਾਨਾਂ ਲਈ ਹਨ ਜਿਨ੍ਹਾਂ ਨੇ ਨਾ ਸਿਰਫ਼ ਆਪਣੀ ਆਮਦਨ ਨੂੰ ਦੁੱਗਣਾ ਕੀਤਾ ਹੈ, ਸਗੋਂ ਆਪਣੇ ਅਣਥੱਕ ਯਤਨਾਂ ਅਤੇ ਨਵੀਨਤਾਕਾਰੀ ਖੇਤੀ ਅਭਿਆਸਾਂ ਦੁਆਰਾ ਸਫਲਤਾ ਵੀ ਪ੍ਰਾਪਤ ਕੀਤੀ ਹੈ। ਇਸ ਦਾ ਉਦੇਸ਼ ਸਭ ਤੋਂ ਅਮੀਰ ਅਤੇ ਅਗਾਂਹਵਧੂ ਕਿਸਾਨਾਂ ਦੇ ਨਾਲ-ਨਾਲ ਕੁਝ ਚੋਟੀ ਦੇ ਕਾਰਪੋਰੇਟਾਂ ਨੂੰ ਇੱਕ ਛੱਤ ਹੇਠ ਇਕੱਠੇ ਕਰਨਾ ਹੈ ਤਾਂ ਜੋ ਭਾਰਤ ਦੇ ਖੇਤੀਬਾੜੀ ਅਤੇ ਸਹਾਇਕ ਖੇਤਰਾਂ ਦੇ ਅਸਲ ਨਾਇਕਾਂ ਨੂੰ ਮਾਨਤਾ ਦਿੱਤੀ ਜਾ ਸਕੇ ਅਤੇ ਉਨ੍ਹਾਂ ਦਾ ਸਨਮਾਨ ਕੀਤਾ ਜਾ ਸਕੇ। ਨਾਲ ਹੀ ਇਹ ਕਿਸਾਨ ਦੁਨੀਆਂ ਵਿੱਚ ਆਪਣੀ ਵੱਖਰੀ ਪਹਿਚਾਣ ਬਣਾ ਸਕਦੇ ਹਨ।
ਐਮਐਫਓਆਈ ਅਵਾਰਡਸ 2024 ਦਾ ਹਿੱਸਾ ਕਿਵੇਂ ਬਣਨਾ ਹੈ?
ਕਿਸਾਨਾਂ ਤੋਂ ਇਲਾਵਾ, ਕੰਪਨੀਆਂ ਅਤੇ ਖੇਤੀਬਾੜੀ ਖੇਤਰ ਨਾਲ ਜੁੜੇ ਹੋਰ ਲੋਕ ਵੀ ਐਮਐਫਓਆਈ ਸਮ੍ਰਿਧ ਕਿਸਾਨ ਉਤਸਵ 2024 ਵਿੱਚ ਹਿੱਸਾ ਲੈ ਸਕਦੇ ਹਨ। ਇਸ ਦੇ ਲਈ ਤੁਸੀਂ MFOI 2024 ਜਾਂ ਸਮ੍ਰਿਧ ਕਿਸਾਨ ਉਤਸਵ ਦੌਰਾਨ ਸਟਾਲ ਬੁੱਕ ਕਰਨ ਜਾਂ ਕਿਸੇ ਵੀ ਕਿਸਮ ਦੀ ਸਪਾਂਸਰਸ਼ਿਪ ਲਈ ਕ੍ਰਿਸ਼ੀ ਜਾਗਰਣ ਨਾਲ ਸੰਪਰਕ ਕਰ ਸਕਦੇ ਹੋ। ਇਸ ਦੇ ਨਾਲ ਹੀ ਅਵਾਰਡ ਸ਼ੋਅ ਜਾਂ ਕਿਸੇ ਹੋਰ ਪ੍ਰੋਗਰਾਮ ਨਾਲ ਜੁੜੀ ਕਿਸੇ ਵੀ ਜਾਣਕਾਰੀ ਲਈ ਤੁਹਾਨੂੰ ਇਹ ਗੂਗਲ ਫਾਰਮ ਭਰਨਾ ਹੋਵੇਗਾ। ਪ੍ਰੋਗਰਾਮ ਨਾਲ ਸਬੰਧਤ ਹੋਰ ਜਾਣਕਾਰੀ ਲਈ, MFOI ਦੀ ਅਧਿਕਾਰਤ ਵੈੱਬਸਾਈਟ 'ਤੇ ਜਾਓ।
Summary in English: Organized MFOI Samridh Kisan Utsav in Tiruppur district of Tamil Nadu, shared important information with farmers about coconut farming