KVK Fatehgarh Sahib: ਲੁਧਿਆਣਾ ਦੀ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (Punjab Agricultural University) ਅਧੀਨ ਕੰਮ ਕਰਦੇ ਕ੍ਰਿਸ਼ੀ ਵਿਗਿਆਨ ਕੇਂਦਰ (Krishi Vigyan Kendra), ਫਤਿਹਗੜ੍ਹ ਸਾਹਿਬ ਵਿਖੇ ਸਮੇਂ-ਸਮੇਂ 'ਤੇ ਕਿੱਤਾ ਮੁਖੀ ਸਿਖਲਾਈ ਕੋਰਸਾਂ ਦਾ ਆਯੋਜਨ ਕੀਤਾ ਜਾਂਦਾ ਹੈ। ਇਨ੍ਹਾਂ ਕੋਰਸਾਂ ਦਾ ਮੁੱਖ ਮੰਤਵ ਬੇਰੁਜ਼ਗਾਰੀ ਦੀ ਸਮੱਸਿਆ ਨੂੰ ਠੱਲ੍ਹ ਪਾਉਣਾ ਅਤੇ ਪਰਿਵਾਰ ਦੀ ਆਮਦਨ ਵਿੱਚ ਵਾਧਾ ਕਰਨਾ ਹੈ, ਤਾਂ ਜੋ ਵੱਧ ਤੋਂ ਵੱਧ ਲੋਕ ਆਤਮ-ਨਿਰਭਰ ਬਣ ਸਕਣ।
ਇਸੇ ਲੜੀ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰ, ਫਤਿਹਗੜ੍ਹ ਸਾਹਿਬ ਵਿਖੇ ਕਿਸਾਨ ਬੀਬੀਆਂ ਲਈ ਗਰਮੀ ਰੁੱਤ ਦੇ ਫਲਾਂ ਦੀ ਸਾਂਭ ਸੰਭਾਲ ਦਾ ਇਕ ਹਫਤੇ ਦਾ ਕਿਤਾ ਮੁੱਖੀ ਸਿਖਲਾਈ ਦਾ ਆਯੋਜਨ ਕੀਤਾ ਗਿਆ। ਆਓ ਜਾਣਦੇ ਹਾਂ ਕੀ ਕੁਝ ਖਾਸ ਰਿਹਾ...
ਪੰਜਾਬ ਵਿੱਚ ਰਹਿੰਦੇ ਨੌਜਵਾਨਾਂ, ਕਿਸਾਨਾਂ ਅਤੇ ਕਿਸਾਨ ਬੀਬੀਆਂ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਵਰਦਾਨ ਹੈ ਕਿਉਂਕਿ ਇੱਥੇ ਸਮੇਂ-ਸਮੇਂ 'ਤੇ ਕਿੱਤਾ ਮੁਖੀ ਸਿਖਲਾਈ ਕੋਰਸ ਕਰਵਾਏ ਜਾਂਦੇ ਹਨ ਅਤੇ ਲੋੜਵੰਦਾਂ ਦੀ ਕਿੱਤਾਮੁਖੀ ਸਿਖਲਾਈ ਰਾਹੀਂ ਮਦਦ ਕੀਤੀ ਜਾਂਦੀ ਹੈ। ਅਜਿਹੇ 'ਚ ਪੰਜਾਬ ਐਗਰੀਕਲਚਰ ਯੂਨੀਵਰਸਿਟੀ, ਲੁਧਿਆਣਾ ਦੇ ਅਧੀਨ ਸਥਾਪਿਤ ਕ੍ਰਿਸ਼ੀ ਵਿਗਿਆਨ ਕੇਂਦਰ, ਫਤਿਹਗੜ੍ਹ ਸਾਹਿਬ ਵਿਖੇ ਕਿਸਾਨ ਬੀਬੀਆਂ ਲਈ ਗਰਮੀ ਰੁੱਤ ਦੇ ਫਲਾਂ ਦੀ ਸਾਂਭ ਸੰਭਾਲ ਦਾ ਇਕ ਹਫਤੇ ਦਾ ਕਿਤਾ ਮੁੱਖੀ ਸਿਖਲਾਈ ਕੋਰਸ 27 ਤੋਂ 31 ਮਈ 2024 ਤੱਕ ਲਾਇਆ ਗਿਆ।
ਇਹ ਕੋਰਸ ਡਾ. ਵਿਪਨ ਕੁਮਾਰ ਰਾਮਪਾਲ, ਸਹਿਯੋਗੀ ਡਾਇਰੈਕਟਰ (ਟ੍ਰੇਨਿੰਗ) ਦੀ ਯੋਗ ਅਗਵਾਈ ਹੇਠ ਆਯੋਜਿਤ ਕੀਤਾ ਗਿਆ। ਇਸ ਕੋਰਸ ਦੇ ਤਕਨੀਕੀ ਇਨਚਾਰਜ ਡਾ. ਮਨੀਸ਼ਾ ਭਾਟਿਆ, ਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ) ਵੱਲੋਂ ਬਿਲ ਦਾ ਸ਼ਰਬਤ, ਅੰਬ ਦਾ ਸ਼ਰਬਤ, ਅੰਬ ਸੁਕੈਸ਼, ਅੰਬ ਚਟਣੀ, ਆੜੂ ਦਾ ਜੈਮ, ਆਲੂ ਬੁਖਾਰੇ ਦਾ ਜੈਮ ਬਣਾਉਣ ਬਾਰੇ ਦੱਸਿਆ ਦਮੈਟੋ ਸਾੱਸ ਆਦਿ ਬਣਾਉਣ ਦੀ ਤਕਨੀਕੀ ਅਤੇ ਪ੍ਰੈਕਟੀਕਲ ਜਾਣਕਾਰੀ ਦਿੱਤੀ ਗਈ।
ਇਹ ਵੀ ਪੜ੍ਹੋ : KVK Hoshiarpur ਵਿਖੇ ਮੌਸਮੀ ਫਲਾਂ ਅਤੇ ਸਬਜ਼ੀਆਂ ਦੀ ਸਾਂਭ-ਸੰਭਾਲ ਲਈ Training Course
ਡਾ. ਮਨੀਸ਼ਾ ਭਾਟਿਆ ਨੇ ਇਸ ਸਿਖਲਾਈ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਚਾਰ, ਚਟਨੀਆਂ, ਸ਼ਰਬਤ, ਸਕੈਸ਼ ਆਦਿ ਬਣਾ ਕੇ ਮੋਸਮੀ ਫਲਾਂ ਅਤੇ ਸਬਜੀਆਂ ਦੀ ਕੀਮਤ ਵਿੱਚ ਵਾਧਾ ਕੀਤਾ ਜਾ ਸਕਦਾ ਹੈ। ਮੋਸਮੀ ਫਲਾਂ ਅਤੇ ਸਬਜੀਆਂ ਦੀ ਕੀਮਤ ਵਿੱਚ ਵਾਧਾ ਕਰਕੇ ਕਿਸਾਨ ਬੀਬੀਆਂ ਇਸ ਕੰਮ ਨੂੰ ਇੱਕ ਸਹਾਇਕ ਧੰਦੇ ਵਜੋਂ ਅਪਣਾ ਸਕਦੀਆ ਹਨ, ਜਿਸ ਨਾਲ ਉਹਨਾਂ ਦੀ ਪਰਿਵਾਰਕ ਆਮਦਨ ਵਿੱਚ ਕਾਫੀ ਵਾਧਾ ਹੋ ਸਕਦਾ ਹੈ।
Summary in English: Organized vocational training course at KVK Fatehgarh Sahib for maintenance of summer fruits