1. Home
  2. ਖਬਰਾਂ

ਮੁੱਖ ਮੰਤਰੀ ਭਗਵੰਤ ਮਾਨ ਦਾ ਕਿਸਾਨਾਂ ਲਈ ਵੱਡਾ ਐਲਾਨ, ਹੁਣ ਮੰਡੀਆਂ 'ਚ ਨਹੀਂ ਰੁਲਣਗੇ ਅੰਨਦਾਤੇ

ਕਿਸਾਨਾਂ ਨੂੰ ਸਹੂਲਤਾਂ ਦੇਣ ਲਈ ਮਾਨ ਸਰਕਾਰ ਹਰ ਸੰਭਵ ਯਤਨ ਕਰ ਰਹੀ ਹੈ। ਇਸੀ ਦੇ ਚਲਦਿਆਂ ਹੁਣ ਸਰਕਾਰ ਵੱਲੋਂ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਗਿਆ ਹੈ।

Gurpreet Kaur Virk
Gurpreet Kaur Virk
1 ਅਕਤੂਬਰ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਸਰਕਾਰੀ ਖ਼ਰੀਦ

1 ਅਕਤੂਬਰ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਸਰਕਾਰੀ ਖ਼ਰੀਦ

Good News for Farmers: ਕਿਸਾਨ ਸਾਡੇ ਦੇਸ਼ ਦੀ ਰੀੜ੍ਹ ਦੀ ਹੱਡੀ ਹਨ, ਜੇਕਰ ਕਿਸਾਨ ਖੁਸ਼ਹਾਲ ਹਨ ਤਾਂ ਹੀ ਦੇਸ਼ ਖੁਸ਼ਹਾਲ ਹੋ ਸਕਦਾ ਹੈ। ਇਹੀ ਵਜ੍ਹਾ ਹੈ ਕਿ ਸਰਕਾਰਾਂ ਵੀ ਸਮੇਂ-ਸਮੇਂ 'ਤੇ ਕਿਸਾਨਾਂ ਨੂੰ ਸਹੂਲਤਾਂ ਦੇਣ ਲਈ ਵੱਖ-ਵੱਖ ਉਪਰਾਲੇ ਕਰਦਿਆਂ ਰਹਿੰਦੀਆਂ ਹਨ। ਪੰਜਾਬ ਦੀ ਭਗਵੰਤ ਮਾਨ ਸਰਕਾਰ ਵੀ ਕਿਸਾਨਾਂ ਦੇ ਹੱਕਾਂ ਦੀ ਰਾਖੀ ਲਈ ਨਿਰੰਤਰ ਕੋਸ਼ਿਸ਼ਾਂ ਕਰ ਰਹੀ ਹੈ। ਜਿਸਦੇ ਚਲਦਿਆਂ ਹੁਣ ਸਰਕਾਰ ਨੇ ਝੋਨੇ ਦੀ ਸਰਕਾਰੀ ਖ਼ਰੀਦ ਲਈ ਵੱਡਾ ਐਲਾਨ ਕੀਤਾ ਹੈ।

1 ਅਕਤੂਬਰ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਸਰਕਾਰੀ ਖ਼ਰੀਦ

1 ਅਕਤੂਬਰ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਸਰਕਾਰੀ ਖ਼ਰੀਦ

Big Announcement: ਪੰਜਾਬ ਸਰਕਾਰ ਨੇ ਝੋਨੇ ਦੀ ਖਰੀਦ ਦਾ ਐਲਾਨ ਕਰ ਦਿੱਤਾ ਹੈ। ਜੀ ਹਾਂ, ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲੀ ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਨ ਦੀ ਗੱਲ ਕਹੀ ਹੈ। ਦੱਸ ਦੇਈਏ ਕਿ ਇਹ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੰਡੀ ਬੋਰਡ ਦੇ ਅਫਸਰਾਂ ਨਾਲ ਮੀਟਿੰਗ ਕਰਨ ਤੋਂ ਬਾਅਦ ਟਵੀਟ ਕਰਕੇ ਦਿੱਤੀ ਗਈ। ਇਸ ਦੌਰਾਨ ਮੁੱਖ ਮੰਤਰੀ ਨੇ ਖ਼ਰੀਦ ਪ੍ਰਬੰਧਾਂ ਤੇ ਤਿਆਰੀਆਂ ਦਾ ਜਾਇਜ਼ਾ ਵੀ ਲਿਆ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਵਾਰ ਲਗਭਗ 191 ਲੱਖ ਮੀਟ੍ਰਿਕ ਟਨ ਝੋਨਾ ਆਉਣ ਦੀ ਸੰਭਾਵਨਾ ਹੈ। ਫ਼ਸਲ ਦਾ ਇੱਕ-ਇੱਕ ਦਾਣਾ ਚੁੱਕਣ ਲਈ ਸਰਕਾਰ ਵਚਨਬੱਧ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਅੰਨਦਾਤੇ ਨੂੰ ਮੰਡੀਆਂ ‘ਚ ਰੁਲਣ ਨਹੀਂ ਦੇਵਾਂਗੇ।

1 ਅਕਤੂਬਰ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਸਰਕਾਰੀ ਖ਼ਰੀਦ

1 ਅਕਤੂਬਰ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਸਰਕਾਰੀ ਖ਼ਰੀਦ

ਮੁੱਖ ਮੰਤਰੀ ਮਾਨ ਵੱਲੋਂ ਟਵੀਟ

ਮੰਡੀ ਬੋਰਡ ਦੇ ਅਫਸਰਾਂ ਨਾਲ ਮੀਟਿੰਗ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਕਿ, ‘1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਨ ਜਾ ਰਹੇ ਹਾਂ.. ਮੰਡੀ ਬੋਰਡ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਹੈ.. ਖ਼ਰੀਦ ਪ੍ਰਬੰਧਾਂ ਤੇ ਤਿਆਰੀਆਂ ਦਾ ਜਾਇਜ਼ਾ ਵੀ ਲਿਆ... ਇਸ ਵਾਰ ਲਗਭਗ 191 ਲੱਖ ਮੀਟ੍ਰਿਕ ਟਨ ਝੋਨਾ ਆਉਣ ਦੀ ਸੰਭਾਵਨਾ ਹੈ... ਫ਼ਸਲ ਦਾ ਇੱਕ-ਇੱਕ ਦਾਣਾ ਚੁੱਕਣ ਲਈ ਸਰਕਾਰ ਵਚਨਬੱਧ ਹੈ… ਅੰਨਦਾਤੇ ਨੂੰ ਮੰਡੀਆਂ ‘ਚ ਰੁਲਣ ਨਹੀਂ ਦੇਵਾਂਗੇ…"

ਕਿਸਾਨਾਂ ਨੂੰ ਮਿਲਣਗੀਆਂ ਮੁਢਲੀਆਂ ਸਹੂਲਤਾਂ

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਅਨਾਜ ਮੰਡੀਆਂ ਵਿੱਚ ਸਾਰੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਅੱਸੀ ਕਿਸਾਨਾਂ ਨੂੰ ਮੰਡੀਆਂ ਵਿੱਚ ਰੁਲਣ ਨਹੀਂ ਦੇਵਾਂਗੇ। ਪੰਜਾਬ ਸਰਕਾਰ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਝੋਨੇ ਦੀ ਖ੍ਰੀਦ ਨੂੰ ਲੈ ਕੇ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਝੋਨੇ ਦੀ ਖਰੀਦ ਲਈ ਢੁਕਵੇਂ ਪ੍ਰਬੰਧ

● ਇਸ ਸਾਲ ਝੋਨੇ ਦੀ ਖਰੀਦ ਦਾ ਸੀਜਨ 1 ਅਕਤੂਬਰ ਤੋਂ ਸ਼ੁਰੂ ਹੋਵੇਗਾ।
● ਝੋਨੇ ਦੀ ਖਰੀਦ ਨਵੀਂ ਪਾਲਿਸੀ ਅਧੀਨ ਹੋਵੇਗੀ।
● ਸਾਰੀ ਖਰੀਦ ਆਨਲਾਈਨ (online) ਤਰੀਕੇ ਨਾਲ ਕੀਤੀ ਜਾਵੇਗੀ।
● ਇਸ ਦੇ ਨਾਲ ਹੀ ਅਫਸਰਾਂ ਉੱਪਰ ਨਿਗ੍ਹਾ ਵੀ ਰੱਖੀ ਜਾਵੇਗੀ।
● ਜੇਕਰ ਜ਼ਿਆਦਾ ਝੋਨਾ ਮਿਲ ਵਿੱਚ ਹੋਵੇਗਾ ਤਾਂ ਪੁੱਛਗਿੱਛ ਹੋਵੇਗੀ।

ਇਹ ਵੀ ਪੜ੍ਹੋ: PM Kisan Latest Update: 1 ਲੱਖ ਕਿਸਾਨਾਂ ਨੂੰ ਨਹੀਂ ਮਿਲਣਗੇ 12ਵੀਂ ਕਿਸ਼ਤ ਦੇ ਪੈਸੇ, ਜਾਣੋ ਇਹ ਵੱਡੀ ਵਜ੍ਹਾ

1 ਅਕਤੂਬਰ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਸਰਕਾਰੀ ਖ਼ਰੀਦ

1 ਅਕਤੂਬਰ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਸਰਕਾਰੀ ਖ਼ਰੀਦ

ਨਾਜਾਇਜ਼ ਕਬਜ਼ੇ ਹਟਾਉਣ ਲਈ ਵਿਸ਼ੇਸ਼ ਮੁਹਿੰਮ

ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾ ਖੇਤੀਬਾੜੀ ਮੰਤਰੀ ਵੱਲੋਂ ਵੀ ਮੰਡੀ ਬੋਰਡ ਦੇ ਅਧਿਕਾਰੀਆਂ ਅਤੇ ਮਾਰਕੀਟ ਕਮੇਟੀ ਦੇ ਸਕੱਤਰਾਂ ਨਾਲ ਮੀਟਿੰਗ ਕੀਤੀ ਗਈ ਸੀ। ਖੇਤੀਬਾੜੀ ਮੰਤਰੀ ਨੇ ਅਧਿਕਾਰੀਆਂ ਨੂੰ ਅਨਾਜ ਮੰਡੀਆਂ ਵਿੱਚੋਂ ਸਾਰੇ ਨਾਜਾਇਜ਼ ਕਬਜ਼ੇ ਹਟਾਉਣ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ ਸਨ।

Summary in English: Paddy Procurement: CM Mann's big announcement for farmers

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters