Veterinary University: ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਯੁਵਕ ਮੇਲੇ ਦੇ ਤੀਸਰੇ ਦਿਨ ਮੌਕੇ ’ਤੇ ਚਿੱਤਰਕਾਰੀ ਅਤੇ ਇੰਸਟਾਲੇਸ਼ਨ ਦੇ ਮੁਕਾਬਲੇ ਕਰਵਾਏ ਗਏ। ਡਾ. ਪਰਕਾਸ਼ ਸਿੰਘ ਬਰਾੜ, ਨਿਰਦੇਸ਼ਕ ਪਸਾਰ ਸਿੱਖਿਆ ਪਤਵੰਤੇ ਮਹਿਮਾਨ ਵਜੋਂ ਸ਼ਾਮਿਲ ਹੋਏ। ਉਨ੍ਹਾਂ ਨੇ ਵਿਦਿਆਰਥੀਆਂ ਦੀ ਕਲਾ ਨੂੰ ਸਰਾਹਿਆ ਅਤੇ ਸ਼ਾਬਾਸ਼ ਦਿੱਤੀ।
ਡਾ. ਸਰਵਪ੍ਰੀਤ ਸਿੰਘ ਘੁੰਮਣ, ਨਿਰਦੇਸ਼ਕ ਵਿਦਿਆਰਥੀ ਭਲਾਈ ਨੇ ਦੱਸਿਆ ਕਿ ਯੁਵਕ ਮੇਲੇ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਵਿਖਾਉਣ ਦੇ ਮੌਕੇ ਪ੍ਰਦਾਨ ਕਰਦੇ ਹਨ। ਅੱਜ ਦੇ ਦਿਨ ਸਾਰੇ ਮੁਕਾਬਲਿਆਂ ਵਿੱਚ ਵੈਟਨਰੀ ਸਾਇੰਸ ਕਾਲਜ, ਕਾਲਜ ਆਫ ਫ਼ਿਸ਼ਰੀਜ਼, ਕਾਲਜ ਆਫ ਡੇਅਰੀ ਸਾਇੰਸ ਅਤੇ ਤਕਨਾਲੋਜੀ, ਕਾਲਜ ਆਫ ਐਨੀਮਲ ਬਾਇਓਤਕਨਾਲੋਜੀ, ਵੈਟਨਰੀ ਸਾਇੰਸ ਕਾਲਜ ਰਾਮਪੁਰਾ ਫੂਲ (ਬਠਿੰਡਾ), ਵੈਟਨਰੀ ਪੌਲੀਟੈਕਨਿਕ, ਕਾਲਝਰਾਣੀ ਦੇ ਨਾਲ ਖਾਲਸਾ ਕਾਲਜ ਆਫ ਵੈਟਨਰੀ ਅਤੇ ਐਨੀਮਲ ਸਾਇੰਸਜ਼, ਅੰਮ੍ਰਿਤਸਰ ਨੇ ਹਿੱਸਾ ਲਿਆ।
ਮੇਲੇ ਦੇ ਪ੍ਰਬੰਧਕੀ ਸਕੱਤਰ ਡਾ. ਅਪਮਿੰਦਰ ਪਾਲ ਸਿੰਘ ਬਰਾੜ ਨੇ ਦੱਸਿਆ ਕਿ ‘ਮੌਕੇ ’ਤੇ ਚਿੱਤਰਕਾਰੀ’ ਦੇ ਮੁਕਾਬਲੇ ਵਿਚ 14 ਵਿਦਿਆਰਥੀਆਂ ਨੇ ਹਿੱਸਾ ਲਿਆ। ਇੰਸਟਾਲੇਸ਼ਨ ਦੇ ਮੁਕਾਬਲੇ ਦਾ ਵਿਸ਼ਾ ‘ਆਧੁਨਿਕ ਸਿੱਖਿਆਂ ਢਾਂਚੇ ਵਿਚ ਤਕਨਾਲੋਜੀ ਦੀ ਭੂਮਿਕਾ’ ਸੀ ਜਿਸ ਵਿਚ 28 ਵਿਦਿਆਰਥੀਆਂ ਨੇ ਹਿੱਸਾ ਲਿਆ। ਸਾਰੇ ਵਿਦਿਆਰਥੀਆਂ ਨੇ ਪੂਰੇ ਜੋਸ਼ ਅਤੇ ਉਤਸਾਹ ਨਾਲ ਮੁਕਾਬਲਿਆਂ ਵਿਚ ਹਿੱਸਾ ਲਿਆ ਅਤੇ ਆਪਣੇ ਹੁਨਰ ਦਾ ਪ੍ਰਦਰਸ਼ਨ ਕੀਤਾ।
ਡਾ. ਨਿਧੀ ਸ਼ਰਮਾ, ਭਲਾਈ ਅਫ਼ਸਰ ਨੇ ਦੱਸਿਆ ਕਿ ਕੱਲ 09 ਨਵੰਬਰ ਦੇ ਮੁਕਾਬਲਿਆਂ ਵਿੱਚ ਰਚਨਾਤਮਕ ਲੇਖਣੀ, ਮੌਕੇ ’ਤੇ ਭਾਸ਼ਣਕਾਰੀ ਅਤੇ ਵਾਦ-ਵਿਵਾਦ ਮੁਕਾਬਲੇ ਕਰਵਾਏ ਜਾਣਗੇ ਜੋ ਕਿ ਸਿਲਵਰ ਜੁਬਲੀ ਆਡੀਟੋਰੀਅਮ ਵਿਖੇ ਸਵੇਰੇ 09.00 ਵਜੇ ਤੋਂ ਸ਼ੁਰੂ ਹੋਣਗੇ।
ਇਹ ਵੀ ਪੜ੍ਹੋ : Veterinary University: ਯੁਵਕ ਮੇਲੇ ਦੇ ਦੂਜੇ ਦਿਨ ਵਿਖੇ ਕਲਾ ਦੇ ਵੱਖੋ-ਵੱਖਰੇ ਰੰਗ
ਨਤੀਜਾ:
ਮੌਕੇ ’ਤੇ ਚਿੱਤਰਕਾਰੀ
1. ਪੁਨੀਤ ਰੇਹਾਨ, ਕਾਲਜ ਆਫ ਵੈਟਨਰੀ ਸਾਇੰਸ, ਲੁਧਿਆਣਾ
2. ਏਕਮਪ੍ਰੀਤ ਸਿੰਘ, ਕਾਲਜ ਆਫ ਵੈਟਨਰੀ ਸਾਇੰਸ, ਲੁਧਿਆਣਾ
3. ਬਿਕਰਮਜੀਤ ਸਿੰਘ, ਕਾਲਜ ਆਫ ਵੈਟਨਰੀ ਸਾਇੰਸ, ਰਾਮਪੁਰਾ ਫੂਲ
(ਕੱਲ ਦੇ ਨਤੀਜੇ)
ਭਾਸ਼ਣਕਾਰੀ
1. ਸਹਿਜਦੀਪ ਕੌਰ, ਕਾਲਜ ਆਫ ਵੈਟਨਰੀ ਸਾਇੰਸ, ਲੁਧਿਆਣਾ
2. ਅੰਤਰਿਕਸ਼, ਕਾਲਜ ਆਫ ਡੇਅਰੀ ਸਾਇੰਸ ਅਤੇ ਤਕਨਾਲੋਜੀ
3. ਗੁਰਲੀਨ ਅਰੋੜਾ, ਖਾਲਸਾ ਕਾਲਜ ਆਫ ਵੈਟਨਰੀ ਅਤੇ ਐਨੀਮਲ ਸਾਇੰਸਜ਼, ਅੰਮ੍ਰਿਤਸਰ
ਕਾਵਿ-ਉਚਾਰਣ
1. ਅਮਾਨਤ ਕੌਰ, ਕਾਲਜ ਆਫ ਫ਼ਿਸ਼ਰੀਜ਼
2. ਦਰਸ਼ਪ੍ਰੀਤ ਕੌਰ, ਕਾਲਜ ਆਫ ਵੈਟਨਰੀ ਸਾਇੰਸ, ਲੁਧਿਆਣਾ
3. ਮੁਹੰਮਦ ਆਰਿਸ਼ ਹਬੀਬ, ਕਾਲਜ ਆਫ ਫ਼ਿਸ਼ਰੀਜ਼
ਸਰੋਤ: ਇਹ ਜਾਣਕਾਰੀ ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ ਯੂਨੀਵਰਸਿਟੀ (GADVASU) ਤੋਂ ਮਿਲੀ ਹੈ।
Summary in English: Painting and installation competition at GADVASU