1. Home
  2. ਖਬਰਾਂ

24-25 ਮਾਰਚ ਨੂੰ ‘PASHU PALAN MELA’, Dairy-Poultry-Fisheries ਸੰਬੰਧੀ ਤਕਨੀਕਾਂ ਦੀ ਪ੍ਰਦਰਸ਼ਨੀ

Ludhiana 'ਚ 24 ਅਤੇ 25 March 2023 ਨੂੰ 'Pashu Palan Mela' ਸ਼ੁਰੂ ਹੋਣ ਜਾ ਰਿਹਾ ਹੈ। ਮੇਲੇ ਵਿੱਚ Veterinary Science, Dairy, Poultry, Fisheries ਸੰਬੰਧੀ ਤਕਨੀਕਾਂ ਦਾ ਪ੍ਰਦਰਸ਼ਨ ਹੋਵੇਗਾ।

Gurpreet Kaur Virk
Gurpreet Kaur Virk
24-25 ਮਾਰਚ ਨੂੰ ‘ਪਸ਼ੂ ਪਾਲਣ ਮੇਲਾ’

24-25 ਮਾਰਚ ਨੂੰ ‘ਪਸ਼ੂ ਪਾਲਣ ਮੇਲਾ’

Veterinary University: ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ 24 ਅਤੇ 25 ਮਾਰਚ 2023 ਨੂੰ ਦੋ ਦਿਨਾਂ ‘ਪਸ਼ੂ ਪਾਲਣ ਮੇਲਾ’ ਕਰਵਾਏਗੀ। ਡਾ. ਪਰਕਾਸ਼ ਸਿੰਘ ਬਰਾੜ, ਨਿਰਦੇਸ਼ਕ ਪਸਾਰ ਸਿੱਖਿਆ ਨੇ ਦੱਸਿਆ ਮੇਲਾ ਵੇਖਣ ਲਈ ਕਿਸਾਨ ਬਹੁਤ ਤਾਂਘਵਾਨ ਹਨ।

ਮੇਲੇ ਵਿਚ ਯੂਨੀਵਰਸਿਟੀ ਵੱਲੋਂ ਵੈਟਨਰੀ ਅਤੇ ਪਸ਼ੂ ਵਿਗਿਆਨ, ਡੇਅਰੀ, ਪੋਲਟਰੀ, ਫ਼ਿਸ਼ਰੀਜ਼ ਸੰਬੰਧੀ ਤਕਨੀਕਾਂ ਦਾ ਪ੍ਰਦਰਸ਼ਨ ਹੋਵੇਗਾ ਅਤੇ ਕਿਸਾਨ-ਵਿਗਿਆਨੀ ਤਕਨੀਕੀ ਲੈਕਚਰਾਂ ਦੇ ਮੰਚ ’ਤੇ ਇਕੱਠੇ ਹੋਣਗੇ। ਸਵਾਲਾਂ ਜਵਾਬਾਂ ਦਾ ਸੈਸ਼ਨ ਵੀ ਆਯੋਜਿਤ ਕੀਤਾ ਜਾਵੇਗਾ। ਯੂਨੀਵਰਸਿਟੀ ਦੇ ਉਤਮ ਨਸਲ ਦੇ ਪਸ਼ੂ, ਮੱਝਾਂ, ਬੱਕਰੀਆਂ ਅਤੇ ਮੁਰਗੀਆਂ ਦੀ ਪ੍ਰਦਰਸ਼ਨੀ ਲਗਾਈ ਜਾਵੇਗੀ।

ਯੂਨੀਵਰਸਿਟੀ ਵੱਲੋਂ ਪ੍ਰਕਾਸ਼ਿਤ ਸੰਪੂਰਨ ਸਾਹਿਤ ਅਤੇ ਰਸਾਲਾ ‘ਵਿਗਿਆਨਕ ਪਸ਼ੂ ਪਾਲਣ’ ਵੀ ਉਪਲਬਧ ਹੋਵੇਗਾ। ਡੇਅਰੀ ਫਾਰਮਿੰਗ ਨਾਲ ਸੰਬੰਧਿਤ ਮੋਬਾਈਲ ਐਪਸ, ਸੂਰਾਂ ਦੀਆਂ ਬਿਮਾਰੀਆਂ ਬਾਰੇ ਕਿਤਾਬਚਾ ਅਤੇ ਹੋਰ ਪ੍ਰਕਾਸ਼ਨਾਵਾਂ ਲੋਕ ਅਰਪਣ ਕੀਤੀਆਂ ਜਾਣਗੀਆਂ।

ਇਹ ਵੀ ਪੜ੍ਹੋ : Veterinary University ਵੱਲੋਂ 'ਉਤਮਤਾ 'ਚ ਸੰਪੂਰਨਤਾ ਹਿਤ ਧਿਆਨ ਸਾਧਨਾ’ ਵਿਸ਼ੇ ’ਤੇ Workshop

ਪਸ਼ੂਆਂ ਦੀ ਨਸਲ ਨੂੰ ਬਿਹਤਰ ਕਰਨ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਦੁੱਧ ਅਤੇ ਦੁੱਧ ਉਤਪਾਦਾਂ ਦੀਆਂ ਵਸਤਾਂ ਸੰਬੰਧੀ ਮਸ਼ੀਨਰੀ, ਦਵਾਈਆਂ, ਟੀਕਿਆਂ, ਪਸ਼ੂ ਫੀਡ ਨਾਲ ਸੰਬੰਧਿਤ ਕੰਪਨੀਆਂ ਅਤੇ ਵਿਤੀ ਸੰਸਥਾਵਾਂ ਦੇ ਨੁਮਾਇੰਦੇ ਵੀ ਮੇਲੇ ਵਿਚ ਮੌਜੂਦ ਹੋਣਗੇ। ਮੇਲੇ ਵਿਚ ਯੂਨੀਵਰਸਿਟੀ ਵੱਲੋਂ ਤਿਆਰ ਕੀਤੇ ਜਾਂਦੇ ਧਾਤਾਂ ਦੇ ਚੂਰੇ, ਪਸ਼ੂ ਚਾਟ, ਬਾਈਪਾਸ ਫੈਟ, ਪਰਾਲੀ ਨੂੰ ਯੂਰੀਏ ਨਾਲ ਸੋਧਣ ਸੰਬੰਧੀ ਦੱਸਿਆ ਜਾਏਗਾ।

ਕਿਸਾਨਾਂ ਨੂੰ ਲੇਵੇ ਦੀ ਸੋਜ, ਦੁੱਧ ਦੀ ਜਾਂਚ, ਪਸ਼ੂ ਜ਼ਹਿਰਬਾਦ, ਅੰਦਰੂਨੀ ਪਰਜੀਵੀਆਂ ਬਾਰੇ ਜਾਗਰੂਕ ਕੀਤਾ ਜਾਏਗਾ। ਪਸ਼ੂ ਦੇ ਖੂਨ, ਗੋਹੇ, ਪਿਸ਼ਾਬ, ਚਮੜੀ, ਫੀਡ ਦੇ ਨਮੂਨੇ, ਦੁੱਧ ਅਤੇ ਚਾਰਿਆਂ ਦੇ ਜ਼ਹਿਰਬਾਦ ਸੰਬੰਧੀ ਮੇਲੇ ਦੌਰਾਨ ਜਾਂਚ ਦੀ ਮੁਫ਼ਤ ਸਹੂਲਤ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ : 49th Dairy Industry Conference & Expo: IDA ਵੱਲੋਂ ਗਾਂਧੀਨਗਰ ਵਿੱਚ ਪ੍ਰੋਗਰਾਮ ਦਾ ਆਯੋਜਨ

ਡਾ. ਇੰਦਰਜੀਤ ਸਿੰਘ, ਉਪ-ਕੁਲਪਤੀ, ਵੈਟਨਰੀ ਯੂਨੀਵਰਸਿਟੀ ਨੇ ਕਿਹਾ ਕਿ ਮੇਲੇ ਲਈ ਅਸੀਂ ਹੋਰਨਾਂ ਸੂਬਿਆਂ ਦੇ ਕਿਸਾਨਾਂ ਨੂੰ ਵੀ ਸੱਦਾ ਦਿੰਦੇ ਹਾਂ। ਜਿੱਥੇ ਮੇਲੇ ਵਿਚ ਪਸ਼ੂ ਪਾਲਣ ਅਤੇ ਕਿਸਾਨੀ ਨਾਲ ਸੰਬੰਧਿਤ ਵੱਖੋ-ਵੱਖਰੇ ਵਿਭਾਗ ਹਿੱਸਾ ਲੈਣਗੇ ਉਥੇ 100 ਤੋਂ ਵਧੇਰੇ ਕੰਪਨੀਆਂ ਆਪਣੀਆਂ ਦਵਾਈਆਂ, ਉਪਕਰਣ, ਮਸ਼ੀਨਰੀ ਅਤੇ ਪਸ਼ੂਆਂ ਨਾਲ ਸੰਬੰਧਿਤ ਸਹੂਲਤਾਂ ਬਾਰੇ ਸਟਾਲ ਲਗਾਉਣਗੇ।

ਯੂਨੀਵਰਸਿਟੀ ਦੀ ਅਗਵਾਈ ਅਧੀਨ ਕੰਮ ਕਰ ਰਹੀਆਂ ਕਿਸਾਨ ਜਥੇਬੰਦੀਆਂ ਵੀ ਆਪਣੇ ਸਟਾਲ ਲਗਾਉਣਗੀਆਂ। ਉਨ੍ਹਾਂ ਕਿਹਾ ਕਿ ਇਸ ਵਾਰ ਦਾ ਮੇਲਾ ਅਸੀਂ ਚੌਗਿਰਦੇ ਨੂੰ ਸਮਰਪਿਤ ਕਰ ਰਹੇ ਹਾਂ ਤਾਂ ਜੋ ਪਸ਼ੂ ਪਾਲਣ ਕਰਦਿਆਂ ਹੋਇਆਂ ਸਾਰੇ ਕਾਰਜ ਚੌਗਿਰਦੇ ਅਨੁਕੂਲ ਕੀਤੇ ਜਾਣ। ਉਨ੍ਹਾਂ ਜਾਣਕਾਰੀ ਦਿੱਤੀ ਕਿ ਵਿਗਿਆਨਕ ਖੇਤੀ ਨੂੰ ਅਪਨਾਉਣ ਅਤੇ ਉਤਸਾਹਿਤ ਕਰਨ ਵਾਲੇ ਚਾਰ ਕਿਸਾਨਾਂ ਨੂੰ ‘ਮੁੱਖ ਮੰਤਰੀ ਪੁਰਸਕਾਰ’ ਨਾਲ ਵੀ ਨਿਵਾਜਿਆ ਜਾਏਗਾ।

Summary in English: 'PASHU PALAN MELA' on March 24-25, Exhibition of Dairy-Poultry-Fisheries related technologies

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters