1. Home
  2. ਖਬਰਾਂ

PAU ADVISORY: ਤਾਪਮਾਨ 46 ਡਿਗਰੀ ਤੋਂ ਪਾਰ, ਕਿਸਾਨਾਂ ਦੀਆਂ ਵਧੀਆਂ ਮੁਸ਼ਕਲਾਂ, ਪੀ.ਏ.ਯੂ. ਮਾਹਿਰਾਂ ਨੇ ਫ਼ਸਲਾਂ ਅਤੇ ਸਿਹਤ ਦੇ ਬਚਾਅ ਲਈ ਕਿਸਾਨਾਂ ਨੂੰ ਦਿੱਤੇ ਸੁਝਾਅ

ਪੰਜਾਬ ਵਿੱਚ ਦਿਨ ਦਾ ਤਾਪਮਾਨ ਲਗਾਤਾਰ 44 ਡਿਗਰੀ ਸੈਂਟੀਗਰੇਡ ਅਤੇ ਰਾਤ ਦਾ ਤਾਪਮਾਨ 26 ਡਿਗਰੀ ਸੈਂਟੀਗਰੇਡ ਤੋਂ ਉੱਪਰ ਦਰਜ ਕੀਤਾ ਜਾ ਰਿਹਾ ਹੈ। ਹਾਲਾਂਕਿ, ਸੂਬੇ ਦੇ ਕੁਝ ਹਿੱਸਿਆਂ ਵਿੱਚ ਦਿਨ ਦਾ ਤਾਪਮਾਨ 45-46 ਡਿਗਰੀ ਸੈਂਟੀਗਰੇਡ ਤੱਕ ਹੈ। ਇਸ ਦੇ ਮੱਦੇਨਜ਼ਰ ਪੀ.ਏ.ਯੂ. ਮਾਹਿਰਾਂ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਸਵੇਰੇ ਜਾਂ ਸ਼ਾਮ ਸਮੇਂ ਫ਼ਸਲਾਂ ਦੀ ਹਲਕੀ ਸਿੰਚਾਈ ਕਰਨ, ਇਸ ਦੇ ਨਾਲ ਹੀ ਮਾਹਿਰਾਂ ਨੇ ਕੁਝ ਹੋਰ ਹੀ ਸੁਝਾਅ ਸਾਂਝੇ ਕੀਤੇ ਹਨ।

Gurpreet Kaur Virk
Gurpreet Kaur Virk
ਤਾਪਮਾਨ 46 ਡਿਗਰੀ ਤੋਂ ਪਾਰ, ਕਿਸਾਨਾਂ ਦੀਆਂ ਵਧੀਆਂ ਮੁਸ਼ਕਲਾਂ

ਤਾਪਮਾਨ 46 ਡਿਗਰੀ ਤੋਂ ਪਾਰ, ਕਿਸਾਨਾਂ ਦੀਆਂ ਵਧੀਆਂ ਮੁਸ਼ਕਲਾਂ

Heatwave Alert: ਭਾਰਤ ਦੇ ਵੱਖ-ਵੱਖ ਸੂਬਿਆਂ 'ਚ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਅਤੇ ਲੂ ਚਲਣ ਦੀਆਂ ਗਤੀਵਿਧੀਆਂ ਕਾਰਨ ਲੋਕਾਂ ਦਾ ਬੁਰਾ ਹਾਲ ਹੋ ਰਿਹਾ ਹੈ। ਹਾਲਾਤ ਇੰਨ੍ਹੇ ਮਾੜੇ ਹਨ ਕਿ ਜ਼ਿਆਦਾਤਰ ਸੂਬਿਆਂ ਦਾ ਤਾਪਮਾਨ 45 ਡਿਗਰੀ ਨੂੰ ਪਾਰ ਕਰ ਗਿਆ ਹੈ। ਨਾ ਸਿਰਫ ਆਮ ਲੋਕਾਂ ਦਾ ਸਗੋਂ ਕਿਸਾਨਾਂ ਦਾ ਵੀ ਗਰਮੀ ਕਾਰਨ ਬੁਰਾ ਹਾਲ ਹੋ ਰਿਹਾ ਹੈ। ਦਰਅਸਲ, ਗਰਮੀ ਦੇ ਕਹਿਰ ਕਰਨ ਫਸਲਾਂ 'ਤੇ ਬੁਰਾ ਅਸਰ ਪੈ ਰਿਹਾ ਹੈ। ਇਨ੍ਹਾਂ ਹੀ ਨਹੀਂ ਪਸ਼ੂ ਪਾਲਣ ਦੇ ਕਿੱਤੇ ਨਾਲ ਜੁੜੇ ਲੋਕ ਵੀ ਪਸ਼ੂਆਂ ਦੀ ਸਿਹਤ ਨੂੰ ਲੈ ਕੇ ਖੱਜਲ-ਖੁਆਰ ਹੋ ਰਹੇ ਹਨ।

ਗੱਲ ਪੰਜਾਬ ਦੀ ਕਰੀਏ ਤਾਂ ਇੱਥੇ ਮੌਸਮ ਵਿਭਾਗ ਨੇ ਚਾਰ ਜ਼ਿਲ੍ਹਿਆਂ ਮਾਨਸਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਲਈ ਹੀਟ ਵੇਵ ਦਾ ਰੈੱਡ ਅਲਰਟ ਜਾਰੀ ਕੀਤਾ ਹੈ। ਜਦੋਂਕਿ, ਗਰਮ ਹਵਾਵਾਂ ਕਾਰਨ 10 ਤੋਂ ਵੱਧ ਜ਼ਿਲ੍ਹਿਆਂ ਵਿੱਚ ਤਾਪਮਾਨ 44-45 ਡਿਗਰੀ ਨੂੰ ਪਾਰ ਕਰਨ ਦੇ ਆਸਾਰ ਜਤਾਏ ਹਨ। ਇਸ ਦੇ ਮੱਦੇਨਜ਼ਰ ਪੀ.ਏ.ਯੂ. ਮਾਹਿਰਾਂ ਨੇ ਫ਼ਸਲਾਂ ਅਤੇ ਸਿਹਤ ਦੇ ਬਚਾਅ ਲਈ ਕਿਸਾਨਾਂ ਨੂੰ ਦਿੱਤੇ ਸੁਝਾਅ।

ਪਿਛਲੇ ਕੁਝ ਦਿਨਾਂ ਤੋਂ ਗਰਮੀ ਦੀ ਲਹਿਰ ਚੱਲਣ ਕਾਰਨ ਤਾਪਮਾਨ ਆਮ ਨਾਲੋਂ 4 ਡਿਗਰੀ ਸੈਂਟੀਗਰੇਡ ਵੱਧ ਦੇਖਿਆ ਜਾ ਰਿਹਾ ਹੈ। ਇਸੇ ਸਿਲਸਿਲੇ ਵਿੱਚ ਪੰਜਾਬ ਵਿੱਚ ਦਿਨ ਦਾ ਤਾਪਮਾਨ ਲਗਾਤਾਰ 44 ਡਿਗਰੀ ਸੈਂਟੀਗਰੇਡ ਅਤੇ ਰਾਤ ਦਾ ਤਾਪਮਾਨ 26 ਡਿਗਰੀ ਸੈਂਟੀਗਰੇਡ ਤੋਂ ਉੱਪਰ ਦਰਜ ਕੀਤਾ ਜਾ ਰਿਹਾ ਹੈ। ਹਾਲਾਂਕਿ, ਸੂਬੇ ਦੇ ਕੁਝ ਹਿੱਸਿਆਂ ਵਿੱਚ ਦਿਨ ਦਾ ਤਾਪਮਾਨ 45-46 ਡਿਗਰੀ ਸੈਂਟੀਗਰੇਡ ਤੱਕ ਹੈ। ਦਿਨ ਦੇ ਸਮੇਂ ਦੇ ਆਮ ਤਾਪਮਾਨ ਤੋਂ ਵੱਧ ਗਰਮੀ ਕਾਰਨ ਗਰਮੀ ਲਹਿਰ ਦੇ ਹਾਲਾਤ ਪੈਦਾ ਹੋ ਰਹੇ ਹਨ, ਕਿਉਂਕਿ ਆਉਣ ਵਾਲੇ ਦਿਨਾਂ ਦੌਰਾਨ ਮੌਸਮ ਸਾਫ਼ ਅਤੇ ਖੁਸ਼ਕ ਰਹਿਣ ਦੀ ਸੰਭਾਵਨਾ ਹੈ, ਇਸ ਲਈ ਅਗਲੇ 4-5 ਦਿਨਾਂ ਦੌਰਾਨ ਰਾਜ ਦੇ ਕਈ ਸਥਾਨਾਂ 'ਤੇ ਗਰਮੀ ਦੀ ਲਹਿਰ ਤੋਂ ਦੇ ਹੋਰ ਸਖ਼ਤ ਅਤੇ ਗੰਭੀਰ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ।

ਕਿਸਾਨਾਂ ਨੂੰ ਸਲਾਹ

● ਪੰਜਾਬ ਵਿੱਚ ਵਧਦੇ ਤਾਪਮਾਨ ਦੇ ਮੱਦੇਨਜ਼ਰ ਪੀ.ਏ.ਯੂ. ਮਾਹਿਰਾਂ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਉਹ ਸਵੇਰੇ ਜਾਂ ਸ਼ਾਮ ਸਮੇਂ ਫ਼ਸਲਾਂ ਨੂੰ ਹਲਕੀ ਸਿੰਚਾਈ ਕਰਨ।

● ਤੀਬਰ ਗਰਮੀ ਦੀਆਂ ਸਥਿਤੀਆਂ ਦੇ ਕਾਰਨ, ਖਾਸ ਤੌਰ 'ਤੇ ਕਿਸਾਨਾਂ ਨੂੰ ਆਪਣੇ ਖੇਤ ਦੇ ਕੰਮ ਸਵੇਰੇ 11.00 ਵਜੇ ਤੋਂ ਪਹਿਲਾਂ ਅਤੇ ਸ਼ਾਮ 4.00 ਵਜੇ ਤੋਂ ਬਾਅਦ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ, ਤਾਂ ਜੋ ਸਿਹਤ 'ਤੇ ਗਰਮੀ ਦੇ ਤਣਾਅ ਦੇ ਮਾੜੇ ਪ੍ਰਭਾਵਾਂ ਤੋਂ ਬਚਿਆ ਜਾ ਸਕੇ।

● ਇਸ ਤੋਂ ਇਲਾਵਾ ਕੰਮ ਕਰਨ ਸਮੇਂ ਛਾਂ ਵਿੱਚ ਵਾਰ-ਵਾਰ ਜਾ ਕੇ ਦਮ ਲੈਣਾ ਚਾਹੀਦਾ ਹੈ।

● ਇਹ ਵੀ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਬਹੁਤ ਸਾਰੇ ਤਰਲ ਪਦਾਰਥ ਲੈਣ ਅਤੇ ਸਿਹਤਮੰਦ ਖੁਰਾਕ ਦੇ ਨਾਲ-ਨਾਲ ਆਪਣੇ ਆਪ ਨੂੰ ਤਰ ਰੱਖਣ।

ਇਹ ਵੀ ਪੜੋ: Punjab Alert: ਪੰਜਾਬ ਦੇ ਇਨ੍ਹਾਂ ਚਾਰ ਜ਼ਿਲ੍ਹਿਆਂ ਵਿੱਚ ਲੂ ਦਾ ਰੈੱਡ ਅਲਰਟ, Ludhiana ਜ਼ਿਲ੍ਹਾ ਸਭ ਤੋਂ ਗਰਮ, ਇਸ ਦਿਨ ਤੋਂ ਰਾਹਤ ਮਿਲਣ ਦੀ ਉਮੀਦ

ਪਸ਼ੂ ਪਾਲਣ ਸਬੰਧੀ ਸਲਾਹ

ਕਿਸਾਨਾਂ ਦੇ ਨਾਲ-ਨਾਲ ਮਾਹਿਰਾਂ ਨੇ ਪਸ਼ੂ ਪਾਲਕਾਂ ਨੂੰ ਪਸ਼ੂ ਪਾਲਣ ਸਬੰਧੀ ਸਲਾਹ ਵੀ ਜਾਰੀ ਕੀਤੀ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਪਸ਼ੂਆਂ ਨੂੰ ਗਰਮੀ ਤੋਂ ਬਚਾਉਣ ਲਈ ਪੌਸ਼ਟਿਕ ਖੁਰਾਕ ਦੇ ਨਾਲ-ਨਾਲ ਵਾਰ-ਵਾਰ ਪਾਣੀ ਪਿਲਾਇਆ ਜਾਵੇ, ਤਾਂ ਜੋ ਪਸ਼ੂਆਂ ਦੀ ਪੈਦਾਵਾਰ ਅਤੇ ਸਿਹਤ 'ਤੇ ਗਰਮੀ ਦੀਆਂ ਸਥਿਤੀਆਂ ਦਾ ਮਾੜਾ ਅਸਰ ਨਾ ਪੈ ਸਕੇ।

Summary in English: PAU ADVISORY: Temperature crosses 46 degrees, farmers face more problems, PAU Experts have given suggestions to farmers to protect crops and health

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters