1. Home
  2. ਖਬਰਾਂ

PAU-KVK Amritsar ਵੱਲੋਂ ਭੇਡਾਂ ਅਤੇ ਬੱਕਰੀਆਂ ਵਿੱਚ ਹੋਣ ਵਾਲੀਆਂ ਆਮ ਬਿਮਾਰੀਆਂ ਬਾਰੇ ਇਨ-ਸਰਵਿਸ ਸਿਖਲਾਈ ਕੋਰਸ ਦਾ ਆਯੋਜਨ

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (PAU) ਅਤੇ ਆਈਸੀਏਆਰ-ਅਟਾਰੀ, ਜ਼ੋਨ-1, ਲੁਧਿਆਣਾ ਦੇ ਸਹਿਯੋਗ ਨਾਲ 22 ਅਪ੍ਰੈਲ 2024 ਨੂੰ ਪੀਏਯੂ ਦੇ ਕ੍ਰਿਸ਼ੀ ਵਿਗਿਆਨ ਕੇਂਦਰ (ਕੇਵੀਕੇ), ਅੰਮ੍ਰਿਤਸਰ ਵਿਖੇ “ਭੇਡਾਂ ਅਤੇ ਬੱਕਰੀਆਂ ਵਿੱਚ ਆਮ ਬਿਮਾਰੀਆਂ” ਵਿਸ਼ੇ 'ਤੇ ਇਨ-ਸਰਵਿਸ ਸਿਖਲਾਈ ਕੋਰਸ ਕਰਵਾਇਆ ਗਿਆ।

Gurpreet Kaur Virk
Gurpreet Kaur Virk
ਕ੍ਰਿਸ਼ੀ ਵਿਗਿਆਨ ਕੇਂਦਰ (ਕੇਵੀਕੇ), ਅੰਮ੍ਰਿਤਸਰ

ਕ੍ਰਿਸ਼ੀ ਵਿਗਿਆਨ ਕੇਂਦਰ (ਕੇਵੀਕੇ), ਅੰਮ੍ਰਿਤਸਰ

KVK Amritsar: ਕ੍ਰਿਸ਼ੀ ਵਿਗਆਨ ਕੇਂਦਰ ਵੱਲੋਂ ਸਮੇਂ-ਸਮੇਂ 'ਤੇ ਕਿੱਤਾ ਮੁੱਖੀ ਸਿਖਲਾਈ ਕੋਰਸਾਂ ਦਾ ਆਯੋਜਨ ਕੀਤਾ ਜਾਂਦਾ ਹੈ। ਇਸ ਦਾ ਮਕਸਦ ਬੇਰੁਜ਼ਗਾਰੀ ਦੀ ਸਮੱਸਿਆ ਨੂੰ ਠੱਲ੍ਹ ਪਾਉਣਾ ਅਤੇ ਪਰਿਵਾਰ ਦੀ ਆਮਦਨ ਵਿੱਚ ਵਾਧਾ ਕਰਨਾ ਹੈ, ਤਾਂ ਜੋ ਵੱਧ ਤੋਂ ਵੱਧ ਲੋਕ ਆਤਮ-ਨਿਰਭਰ ਬਣ ਸਕਣ।

ਇਸੀ ਲੜੀ 'ਚ ਕ੍ਰਿਸ਼ੀ ਵਿਗਿਆਨ ਕੇਂਦਰ ਅੰਮ੍ਰਿਤਸਰ ਵਿਖੇ ਭੇਡਾਂ ਅਤੇ ਬੱਕਰੀਆਂ ਵਿੱਚ ਹੋਣ ਵਾਲੀਆਂ ਆਮ ਬਿਮਾਰੀਆਂ ਬਾਰੇ ਇਨ-ਸਰਵਿਸ ਸਿਖਲਾਈ ਕੋਰਸ ਦਾ ਆਯੋਜਨ ਕੀਤਾ ਗਿਆ।

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀਏਯੂ) ਅਤੇ ਆਈਸੀਏਆਰ-ਅਟਾਰੀ, ਜ਼ੋਨ-1, ਲੁਧਿਆਣਾ ਦੇ ਸਹਿਯੋਗ ਨਾਲ 22 ਅਪ੍ਰੈਲ 2024 ਨੂੰ ਪੀਏਯੂ ਦੇ ਕ੍ਰਿਸ਼ੀ ਵਿਗਿਆਨ ਕੇਂਦਰ (ਕੇਵੀਕੇ), ਅੰਮ੍ਰਿਤਸਰ ਵਿਖੇ “ਭੇਡਾਂ ਅਤੇ ਬੱਕਰੀਆਂ ਵਿੱਚ ਆਮ ਬਿਮਾਰੀਆਂ” ਵਿਸ਼ੇ 'ਤੇ ਇਨ-ਸਰਵਿਸ ਸਿਖਲਾਈ ਕੋਰਸ ਕਰਵਾਇਆ ਗਿਆ, ਜਿਸ ਵਿੱਚ ਪਸ਼ੂ ਪਾਲਣ ਵਿਭਾਗ, ਅੰਮ੍ਰਿਤਸਰ ਦੇ 20 ਫੀਲਡ ਸਟਾਫ ਨੇ ਭਾਗ ਲਿਆ। ਇਹ ਸਿਖਲਾਈ ਕੋਰਸ ਡਾ. ਬਿਕਰਮਜੀਤ ਸਿੰਘ, ਐਸੋਸੀਏਟ ਡਾਇਰੈਕਟਰ (ਸਿਖਲਾਈ), ਕੇਵੀਕੇ, ਅੰਮ੍ਰਿਤਸਰ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ।

ਡਾ. ਕੰਵਰਪਾਲ ਸਿੰਘ ਢਿੱਲੋਂ, ਸਹਾਇਕ ਪ੍ਰੋਫੈਸਰ (ਪਸ਼ੂ ਵਿਗਿਆਨ), ਕੇ.ਵੀ.ਕੇ, ਅੰਮ੍ਰਿਤਸਰ ਨੇ ਭਾਗ ਲੈਣ ਵਾਲਿਆਂ ਦਾ ਨਿੱਘਾ ਸੁਆਗਤ ਕੀਤਾ ਅਤੇ ਕੇ.ਵੀ.ਕੇ ਦੇ ਆਦੇਸ਼ਾਂ ਅਤੇ ਕੰਮਕਾਜ ਬਾਰੇ ਜਾਣਕਾਰੀ ਦਿੱਤੀ। ਕੋਰਸ ਕੋਆਰਡੀਨੇਟਰ ਵਜੋਂ ਡਾ. ਢਿੱਲੋਂ ਨੇ ਪੰਜਾਬ ਵਿੱਚ ਭੇਡਾਂ ਅਤੇ ਬੱਕਰੀਆਂ ਦੀਆਂ ਆਮ ਬਿਮਾਰੀਆਂ ਬਾਰੇ ਸੰਖੇਪ ਵਿੱਚ ਦੱਸਿਆ।

ਇਹ ਵੀ ਪੜੋ: Dairy Farmers ਨੂੰ ਸੁਚੇਤ ਕਰਨ ਲਈ ਵਿਚਾਰ ਵਟਾਂਦਰਾ ਸੈਸ਼ਨ, ਮਾਹਿਰਾਂ ਨੇ ਘਟੀਆ ਕੁਆਲਿਟੀ ਦੇ ਸਾਈਲੇਜ ਵਿਰੁੱਧ ਦਿੱਤੀ ਚੇਤਾਵਨੀ

ਇਸ ਮੌਕੇ ਡਾ. ਗੁਰਪ੍ਰੀਤ ਸਿੰਘ ਪ੍ਰੀਤ, ਸਹਾਇਕ ਪ੍ਰੋਫੈਸਰ, ਟੀਚਿੰਗ ਵੈਟਰਨਰੀ ਕਲੀਨਿਕਲ ਕੰਪਲੈਕਸ, ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਨੇ ਭੇਡਾਂ ਅਤੇ ਬੱਕਰੀਆਂ ਦੀਆਂ ਵੱਖ-ਵੱਖ ਬਿਮਾਰੀਆਂ ਜਿਵੇਂ ਕਿ ਪੈਰ ਅਤੇ ਮੂੰਹ ਦੀਆਂ ਬਿਮਾਰੀਆਂ (ਐਫ.ਐਮ.ਡੀ.), ਪੇਸਟ-ਡੇਸ-ਪੈਟਿਟਸ (ਪੀ.ਪੀ.ਆਰ.), ਐਂਟਰੋਟੋਕਸੀਮੀਆ (ET), ਮਾਈਕੋਪਲਾਸਮਲ ਬਿਮਾਰੀ, ਕੈਸੀਅਸ ਲਿਮਫੈਡੇਨਾਈਟਿਸ, ਓ.ਆਰ.ਐਫ, ਰੇਬੀਜ਼ ਅਤੇ ਲਿਸਟੀਰੀਓਸਿਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

Summary in English: PAU-KVK Amritsar conducts in-service training course on common diseases of sheep and goats

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

Top Stories

More Stories

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters