KVK Sangrur: ਕ੍ਰਿਸ਼ੀ ਵਿਗਆਨ ਕੇਂਦਰ ਵੱਲੋਂ ਸਮੇਂ-ਸਮੇਂ 'ਤੇ ਕਿੱਤਾ ਮੁੱਖੀ ਸਿਖਲਾਈ ਕੋਰਸਾਂ ਦਾ ਆਯੋਜਨ ਕੀਤਾ ਜਾਂਦਾ ਹੈ। ਇਸ ਦਾ ਮਕਸਦ ਬੇਰੁਜ਼ਗਾਰੀ ਦੀ ਸਮੱਸਿਆ ਨੂੰ ਠੱਲ੍ਹ ਪਾਉਣਾ ਅਤੇ ਪਰਿਵਾਰ ਦੀ ਆਮਦਨ ਵਿੱਚ ਵਾਧਾ ਕਰਨਾ ਹੈ, ਤਾਂ ਜੋ ਵੱਧ ਤੋਂ ਵੱਧ ਲੋਕ ਆਤਮ-ਨਿਰਭਰ ਬਣ ਸਕਣ।
ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਅਤੇ ਆਈ.ਸੀ.ਏ.ਆਰ.-ਅਟਾਰੀ, ਜ਼ੋਨ 1, ਲੁਧਿਆਣਾ ਦੀ ਅਗਵਾਈ ਹੇਠ 04.09.2024 ਤੋਂ 10.09.2024 ਤੱਕ "ਵਾਤਾਵਰਣ ਅਨੁਕੂਲ ਸਫਾਈ ਏਜੰਟਾਂ ਦੀ ਤਿਆਰੀ" ਵਿੱਚ ਹੁਨਰ ਸਿਖਾਉਣ ਸਬੰਧੀ ਪੰਜ-ਦਿਨਾਂ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆ ਗਿਆ। ਜਿਸ ਵਿੱਚ ਜ਼ਿਲ੍ਹਾ ਸੰਗਰੂਰ ਦੀਆਂ 38 ਕਿਸਾਨ ਬੀਬੀਆਂ ਅਤੇ ਨੌਜਵਾਨ ਕਿਸਾਨਾਂ ਨੇ ਭਾਗ ਲਿਆ।
ਡਾ. ਮਨਦੀਪ ਸਿੰਘ, ਸਹਿਯੋਗੀ ਨਿਰਦੇਸ਼ਕ (ਸਿਖਲਾਈ), ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਨੇ ਭਾਗ ਲੈਣ ਵਾਲਿਆਂ ਦਾ ਨਿੱਘਾ ਸਵਾਗਤ ਕੀਤਾ ਅਤੇ ਇਸ ਉੱਦਮ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਉਨ੍ਹਾਂ ਨੇ ਪੇਂਡੂ ਔਰਤਾਂ ਦੇ ਸਸ਼ਕਤੀਕਰਨ ਅਤੇ ਉਨ੍ਹਾਂ ਦੀ ਆਰਥਿਕ ਸਥਿਤੀ ਨੂੰ ਸੁਧਾਰਨ ਵਿੱਚ ਕੇਵੀਕੇ ਦੀ ਭੂਮਿਕਾ ਨੂੰ ਸਾਂਝਾ ਕੀਤਾ। ਉਨ੍ਹਾਂ ਨੇ ਭਾਗੀਦਾਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਿਖਲਾਈ ਤੋਂ ਪ੍ਰਾਪਤ ਗਿਆਨ ਨੂੰ ਸਹਾਇਕ ਕਿੱਤਿਆਂ ਨੂੰ ਅਪਣਾਉਣ ਅਤੇ ਸਵੈ-ਰੁਜ਼ਗਾਰ ਵੱਲ ਵਧਣ ਲਈ ਲਾਗੂ ਕਰਨ।
ਡਾ. ਪਰਵਿੰਦਰ ਕੌਰ, ਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ), ਕੇਵੀਕੇ ਸਮਰਾਲਾ ਨੇ ਸਾਬਣ ਤਿਆਰ ਕਰਨ ਦੀ ਵਿਧੀ ਦਾ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਵਾਤਾਵਰਣ-ਅਨੁਕੂਲ ਸਫਾਈ ਉਤਪਾਦਾਂ ਦੀ ਵਰਤੋਂ ਕਰਨ ਨਾਲ ਹੋਣ ਵਾਲੇ ਲਾਭਾਂ ਬਾਰੇ ਵੀ ਜਾਣਕਾਰੀ ਦਿੱਤੀ।
ਡਾ. ਵਿਤਸਤਾ, ਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ) ਅਤੇ ਸਿਖਲਾਈ ਪ੍ਰੋਗਰਾਮ ਦੇ ਕੋਰਸ ਕੋਆਰਡੀਨੇਟਰ ਨੇ ਸਫਾਈ ਏਜੰਟਾਂ ਨੂੰ ਤਿਆਰ ਕਰਨ ਲਈ ਵੱਖ-ਵੱਖ ਤਕਨੀਕਾਂ ਬਾਰੇ ਵਿਸਥਾਰਪੂਰਵਕ ਸਿਖਲਾਈ ਦਿੱਤੀ। ਜਿਸ ਵਿੱਚ ਡਿਟਰਜੈਂਟ, ਡਿਸ਼ਵਾਸ਼ਰ, ਹੱਥ ਨਾਲ ਬਣੇ ਸਾਬਣ, ਰੂਮ ਫਰੈਸ਼ਨਰ ਅਤੇ ਫਰਸ਼ ਕਲੀਨਰ ਸ਼ਾਮਲ ਹਨ। ਇਸ ਤੋਂ ਇਲਾਵਾ, ਡਾ. ਵਿਤਸਤਾ ਨੇ ਕੱਚੇ ਮਾਲ ਦੀ ਖਰੀਦ, ਉਤਪਾਦਾਂ ਦੀ ਪੈਕੇਜਿੰਗ, ਮਾਰਕੀਟਿੰਗ ਅਤੇ ਬ੍ਰਾਂਡਿੰਗ ਦੀ ਰਣਨੀਤੀਆਂ ਬਾਰੇ ਵੀ ਵਿਚਾਰ-ਵਟਾਂਦਰੇ ਕੀਤਾ।
ਇਹ ਵੀ ਪੜੋ: ਸੰਗਰੂਰ ਦੇ Progressive Farmer ਮੱਖਣ ਸਿੰਘ ਦੇ ਖੇਤ ਵਿੱਚ DSR ਵਾਲੇ ਝੋਨੇ 'ਤੇ ਖੇਤ ਦਿਵਸ ਦਾ ਆਯੋਜਨ
ਸ਼੍ਰੀਮਤੀ ਮਮਤਾ ਰਾਣੀ ਅਤੇ ਸ਼੍ਰੀ ਸੁਖਵਿੰਦਰ ਸਿੰਘ ਨੇ ਘਰ ਵਿੱਚ ਸਾਬਣ ਬਣਾਉਣ ਦਾ ਅਭਿਆਸ ਕੀਤਾ, ਅਤੇ ਇਸ ਨੂੰ ਮੁਲਾਂਕਣ ਲਈ ਕੇਵੀਕੇ ਦੇ ਮਾਹਿਰਾਂ ਨੂੰ ਦਿਖਾਇਆ, ਜਿਨ੍ਹਾਂ ਨੇ ਉਸਾਰੂ ਫੀਡਬੈਕ ਪ੍ਰਦਾਨ ਕੀਤੀ।
Summary in English: PAU-KVK, Sangrur Vocational Training Course to produce Eco Friendly Cleaning Agents