1. Home
  2. ਖਬਰਾਂ

ਪੀਏਯੂ 2nd Punjab Sarkar-Kisan Milni ਅਤੇ NRI Farmers’ Conclave ਕਰਵਾਉਣ ਲਈ ਤਿਆਰ

ਪੀ.ਏ.ਯੂ. ਵਿਖੇ 11 ਮਈ 2023 ਨੂੰ ਪਰਵਾਸੀ ਕਿਸਾਨ ਸੰਮੇਲਨ ਅਤੇ ਦੂਜੀ ਸਰਕਾਰ-ਕਿਸਾਨ ਮਿਲਣੀ ਕਰਵਾਈ ਜਾ ਰਹੀ ਹੈ।

Gurpreet Kaur Virk
Gurpreet Kaur Virk
ਪਹਿਲੀ ਸਰਕਾਰ ਕਿਸਾਨ ਮਿਲਣੀ (ਫ਼ਾਈਲ ਤਸਵੀਰ)

ਪਹਿਲੀ ਸਰਕਾਰ ਕਿਸਾਨ ਮਿਲਣੀ (ਫ਼ਾਈਲ ਤਸਵੀਰ)

2nd Sarkar Kisan Milni: ਪੰਜਾਬ ਦੇ ਕਿਸਾਨਾਂ ਨਾਲ ਸਿੱਧੇ ਵਿਚਾਰ ਵਟਾਂਦਰੇ ਅਤੇ ਉਨ੍ਹਾਂ ਦੇ ਤਜਰਬਿਆਂ ਰਾਹੀਂ ਖੇਤੀ ਯੋਜਨਾਵਾਂ ਬਣਾਉਣ ਲਈ ਪੀ.ਏ.ਯੂ. ਵਿਚ ਪਰਵਾਸੀ ਕਿਸਾਨ ਸੰਮੇਲਨ ਅਤੇ ਦੂਜੀ ਸਰਕਾਰ-ਕਿਸਾਨ ਮਿਲਣੀ ਕੱਲ੍ਹ 11 ਮਈ ਨੂੰ ਕਰਵਾਈ ਜਾ ਰਹੀ ਹੈ।

ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੀ ਸਰਪ੍ਰਸਤੀ ਹੇਠ ਹੋਣ ਜਾ ਰਹੀ ਇਸ ਮਿਲਣੀ ਦੀ ਪ੍ਰਧਾਨਗੀ ਪੰਜਾਬ ਦੇ ਖੇਤੀਬਾੜੀ, ਕਿਸਾਨ ਭਲਾਈ ਅਤੇ ਪਰਵਾਸੀ ਮਾਮਲਿਆਂ ਦੇ ਮੰਤਰੀ ਸਰਦਾਰ ਕੁਲਦੀਪ ਸਿੰਘ ਕਰਨਗੇ। ਇਸ ਤੋਂ ਇਲਾਵਾ ਹੋਰ ਕੈਬਨਿਟ ਮੰਤਰੀ ਅਤੇ ਵਿਧਾਇਕ ਵੀ ਇਸ ਮੌਕੇ ਸ਼ਿਰਕਤ ਕਰਨਗੇ।

ਪੀਏਯੂ ਦੇ ਵਾਈਸ ਚਾਂਸਲਰ ਡਾ ਸਤਿਬੀਰ ਸਿੰਘ ਗੋਸਲ (Vice Chancellor of PAU Dr. Satbir Singh Gosal), ਦੋਵਾਂ ਸਮਾਗਮਾਂ ਵਿਚ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਣਗੇ। ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਅਪਰ ਨਿਰਦੇਸ਼ਕ ਸੰਚਾਰ ਡਾ ਤੇਜਿੰਦਰ ਸਿੰਘ ਰਿਆੜ ਨੇ ਦੱਸਿਆ ਕਿ ਮਿਲਣੀ ਦਾ ਬਕਾਇਦਾ ਆਰੰਭ ਸਵੇਰੇ 11.00 ਵਜੇ ਪੀਏਯੂ ਮੇਲਾ ਗਰਾਊਂਡ ਵਿਖੇ ਹੋਵੇਗਾ, ਜਦੋਂਕਿ ਪਰਵਾਸੀ ਸੰਮੇਲਨ ਬਾਅਦ ਦੁਪਹਿਰ ਸ਼ੁਰੂ ਹੋਵੇਗਾ।

ਇਹ ਵੀ ਪੜ੍ਹੋ : 11-12 ਮਈ ਨੂੰ ਦੂਜੀ ਸਰਕਾਰ-ਕਿਸਾਨ ਮਿਲਣੀ ਅਤੇ ਪਰਵਾਸੀ ਕਿਸਾਨ ਸੰਮੇਲਨ

ਇਸ ਪ੍ਰੋਗਰਾਮ ਵਿੱਚ ਵਿਦੇਸ਼ ਤੋਂ ਆਏ ਕਿਸਾਨ ਪੰਜਾਬ ਅਤੇ ਨੇੜਲੇ ਇਲਾਕਿਆਂ ਦੇ ਕਿਸਾਨਾਂ ਨਾਲ ਆਪਣੇ ਤਜਰਬੇ ਸਾਂਝੇ ਕਰਨਗੇ। ਇਸ ਸਮੇਲਨ ਦਾ ਸਿਖਰ ਕਿਸਾਨਾਂ ਨਾਲ ਵਿਚ ਵਟਾਂਦਰੇ ਦੇ ਰੂਪ ਵਿਚ ਹੋਵੇਗਾ। ਪੰਜਾਬ ਦੇ ਕਿਸਾਨਾਂ ਨੂੰ ਆਨਲਾਈਨ ਜਾਂ ਹਕੀਕੀ ਰੂਪ ਵਿਚ ਇਸ ਮਿਲਣੀ ਅਤੇ ਸੰਮੇਲਨ ਵਿਚ ਸ਼ਾਮਿਲ ਹੋਣ ਦਾ ਸੱਦਾ ਵੀ ਦਿੱਤਾ ਗਿਆ। ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨਾਂ ਦੇ ਸ਼ਮੂਲੀਅਤ ਕਰਨ ਦੀ ਉਮੀਦ ਹੈ। 

ਨਿਰਦੇਸ਼ਕ ਪਸਾਰ ਸਿੱਖਿਆ ਡਾ. ਗੁਰਮੀਤ ਸਿੰਘ ਬੁੱਟਰ ਨੇ ਕਿਹਾ ਕਿ ਇਸ ਮਿਲਣੀ ਅਤੇ ਸੰਮੇਲਨ ਦਾ ਉਦੇਸ਼ ਪੰਜਾਬ ਦੇ ਕਿਸਾਨਾਂ ਨਾਲ ਸਰਕਾਰੀ ਨੁਮਾਇੰਦਿਆਂ ਅਤੇ ਅਧਿਕਾਰੀਆਂ ਵਲੋਂ ਵਿਚਾਰ ਵਟਾਂਦਰਾ ਕਰਨਾ ਹੈ। ਇਸ ਤਰ੍ਹ ਉਨ੍ਹਾਂ ਦੀਆਂ ਖੇਤੀ ਨਾਲ ਸਬੰਧਤ ਸਮੱਸਿਆਵਾਂ ਅਤੇ ਉਨ੍ਹਾਂ ਦੇ ਹੱਲ ਦੀ ਤਲਾਸ਼ ਦੀ ਦਿਸ਼ਾ ਵਿਚ ਕੋਸ਼ਿਸ਼ਾਂ ਕੀਤੀਆਂ ਜਾ ਸਕਣਗੀਆਂ।

ਇਹ ਵੀ ਪੜ੍ਹੋ : SARKAR KISAN MILNI: ਨਵੇਂ ਬੀਜ, ਬਿਜਾਈ, ਸਿੰਚਾਈ ਅਤੇ ਮੰਡੀਕਰਨ ਨਾਲ ਨਵੀਂ ਖੇਤੀ ਸੰਭਵ: CM

ਇਸ ਤੋਂ ਇਲਾਵਾ, ਪਰਵਾਸੀ ਕਿਸਾਨ-ਪੰਜਾਬ ਦੇ ਕਿਸਾਨਾਂ ਨਾਲ ਵਿਚਾਰਾਂ ਦੇ ਆਦਾਨ-ਪ੍ਰਦਾਨ ਅਤੇ ਤਜਰਬਿਆਂ ਦਾ ਆਦਾਨ ਪ੍ਰਦਾਨ ਕਰਨਗੇ। ਇਸ ਤਰ੍ਹਾਂ ਪੰਜਾਬ ਦੀ ਖੇਤੀ ਅਤੇ ਸਹਾਇਕ ਕਿੱਤਿਆਂ ਦੇ ਵੱਖ-ਵੱਖ ਪਹਿਲੂਆਂ ਬਾਰੇ ਪਾਰਦਰਸ਼ੀ ਸਰਕਾਰੀ ਯੋਜਨਾਬੰਦੀ ਸੰਭਵ ਹੋ ਸਕੇਗੀ।

ਸਰੋਤ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (PAU)

Summary in English: PAU ready to hold 2nd Punjab Sarkar-Kisan Milni and NRI Farmers' Conclave

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters

Latest feeds

More News