Latest Update on 12th Installment: ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਦੁਆਰਾ ਜਾਰੀ ਇੱਕ ਅਧਿਕਾਰਤ ਬਿਆਨ ਦੇ ਅਨੁਸਾਰ, ਸਰਕਾਰ 17 ਅਤੇ 18 ਅਕਤੂਬਰ 2022 ਨੂੰ ਐਗਰੀ-ਸਟਾਰਟਅਪ ਕਨਕਲੇਵ ਅਤੇ ਕਿਸਾਨ ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ 12ਵੀਂ ਕਿਸ਼ਤ ਜਾਰੀ ਕਰੇਗੀ। ਵਧੇਰੇ ਜਾਣਕਾਰੀ ਲਈ ਇਹ ਲੇਖ ਪੜੋ...
PM Kisan Yojana: ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੇ ਜ਼ਰੀਏ ਸਰਕਾਰ ਕਿਸਾਨਾਂ ਨੂੰ ਸਾਲਾਨਾ 6000 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕਰਦੀ ਹੈ। ਇਹ ਰਕਮ 2000 ਰੁਪਏ ਦੀਆਂ ਤਿੰਨ ਕਿਸ਼ਤਾਂ ਵਿੱਚ ਕਿਸਾਨ ਦੇ ਖਾਤੇ ਵਿੱਚ ਭੇਜੀ ਜਾਂਦੀ ਹੈ। ਇੱਥੇ ਇਹ ਦੱਸਣਾ ਜ਼ਰੂਰੀ ਹੈ ਕਿ ਹੁਣ ਤੱਕ ਸਰਕਾਰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ 11 ਕਿਸ਼ਤਾਂ ਜਾਰੀ ਕਰ ਚੁੱਕੀ ਹੈ ਅਤੇ ਆਖਰੀ ਕਿਸ਼ਤ 31 ਮਈ ਨੂੰ ਟਰਾਂਸਫਰ ਕੀਤੀ ਗਈ ਸੀ।
ਜਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੇ ਤਹਿਤ, ਵਿੱਤੀ ਸਾਲ ਦੀ ਪਹਿਲੀ ਕਿਸ਼ਤ 1 ਅਪ੍ਰੈਲ ਤੋਂ 31 ਜੁਲਾਈ ਦੇ ਵਿਚਕਾਰ ਟ੍ਰਾਂਸਫਰ ਕੀਤੀ ਜਾਂਦੀ ਹੈ। ਦੂਜੀ ਕਿਸ਼ਤ 1 ਅਗਸਤ ਤੋਂ 30 ਨਵੰਬਰ ਦੇ ਵਿਚਕਾਰ ਭੇਜੀ ਜਾਂਦੀ ਹੈ। ਅਤੇ ਤੀਜੀ ਕਿਸ਼ਤ 1 ਦਸੰਬਰ ਤੋਂ 31 ਮਾਰਚ ਦੇ ਵਿਚਕਾਰ ਜਾਰੀ ਕੀਤੀ ਜਾਂਦੀ ਹੈ। ਇਹ ਪੁਸ਼ਟੀ ਕਰਨ ਲਈ ਕਿ ਤੁਹਾਨੂੰ ਵਿੱਤੀ ਸਹਾਇਤਾ ਮਿਲੇਗੀ ਜਾਂ ਨਹੀਂ, ਅਧਿਕਾਰਤ ਵੈੱਬਸਾਈਟ 'ਤੇ ਆਪਣੀ ਅਰਜ਼ੀ ਦੀ ਸਥਿਤੀ ਜਾਂ ਭੁਗਤਾਨ ਸਥਿਤੀ ਦੀ ਜਾਂਚ ਕਰੋ।
ਲਾਭਪਾਤਰੀ ਸੂਚੀ ਦੀ ਜਾਂਚ ਕਿਵੇਂ ਕਰੀਏ?
ਜੇਕਰ ਤੁਸੀਂ 12ਵੀਂ ਕਿਸ਼ਤ ਦੀ ਉਡੀਕ ਕਰ ਰਹੇ ਹੋ ਅਤੇ ਲਾਭਪਾਤਰੀ ਸੂਚੀ ਵਿੱਚ ਆਪਣਾ ਨਾਮ ਦੇਖਣਾ ਚਾਹੁੰਦੇ ਹੋ ਤਾਂ ਹੇਠਾਂ ਦਿੱਤੇ ਕਦਮਾਂ ਦੀ ਪਾਲਣਾ ਕਰੋ:
● ਸਭ ਤੋਂ ਪਹਿਲਾਂ ਤੁਹਾਨੂੰ ਪ੍ਰਧਾਨ ਮੰਤਰੀ ਕਿਸਾਨ ਦੀ ਵੈੱਬਸਾਈਟ 'ਤੇ ਜਾਣਾ ਹੋਵੇਗਾ
● ਹੋਮਪੇਜ 'ਤੇ 'ਕਿਸਾਨ ਕਾਰਨਰ' ਸੈਕਸ਼ਨ ਦੇ ਹੇਠਾਂ 'ਲਾਭਪਾਤਰੀ ਸੂਚੀ' 'ਤੇ ਕਲਿੱਕ ਕਰੋ
● ਇੱਕ ਨਵਾਂ ਪੇਜ ਖੁੱਲੇਗਾ ਜਿਸ ਵਿੱਚ ਤੁਹਾਨੂੰ ਡਰਾਪਡਾਉਨ ਤੋਂ ਆਪਣਾ ਰਾਜ, ਜ਼ਿਲ੍ਹਾ, ਉਪ-ਜ਼ਿਲ੍ਹਾ, ਬਲਾਕ ਅਤੇ ਪਿੰਡ ਚੁਣਨਾ ਹੋਵੇਗਾ।
● ਅੰਤ ਵਿੱਚ 'ਰਿਪੋਰਟ ਪ੍ਰਾਪਤ ਕਰੋ' 'ਤੇ ਕਲਿੱਕ ਕਰੋ।
● ਆਪਣਾ ਨਾਮ ਲੱਭੋ, ਜੇਕਰ ਇਹ ਉੱਥੇ ਹੈ, ਤਾਂ ਤੁਹਾਨੂੰ ਪੈਸੇ ਮਿਲ ਜਾਣਗੇ।
ਈਕੇਵਾਈਸੀ ਨਾ ਕਰਵਾਉਣ ਵਾਲਿਆਂ ਨੂੰ ਨੁਕਸਾਨ
ਇਹ ਗੱਲ ਸਭ ਜਾਣਦੇ ਹਨ ਕਿ ਜਿਹੜੇ ਲੋਕ ਈ-ਕੇਵਾਈਸੀ (e-KYC) ਨਹੀਂ ਕਰਨਗੇ, ਉਨ੍ਹਾਂ ਨੂੰ ਕਿਸ਼ਤ ਦਾ ਲਾਭ ਨਹੀਂ ਦਿੱਤਾ ਜਾਵੇਗਾ। ਪੀਐਮ ਕਿਸਾਨ ਦੀ ਵੈਬਸਾਈਟ 'ਤੇ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ, ਪੀਐਮ ਕਿਸਾਨ ਨਿਧੀ ਦਾ ਲਾਭ ਲੈਣ ਲਈ ਰਜਿਸਟਰਡ ਕਿਸਾਨਾਂ ਲਈ ਈਕੇਵਾਈਸੀ ਕਰਨਾ ਲਾਜ਼ਮੀ ਹੈ। ਜਿਕਰਯੋਗ ਹੈ ਕਿ ਪਹਿਲਾਂ ਈ-ਕੇਵਾਈਸੀ ਕਰਵਾਉਣ ਦੀ ਆਖਰੀ ਮਿਤੀ 31 ਅਗਸਤ 2022 ਸੀ, ਪਰ ਹੁਣ ਇਸ ਦੇ ਲਈ ਤਰੀਕ ਨੂੰ ਹਟਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡਾ ਤੋਹਫ਼ਾ, ਕਣਕ-ਝੋਨੇ ਤੋਂ ਬਾਅਦ ਚੰਗੀ ਫਸਲ ਦਾ ਵਿਕਲਪ ਜ਼ਰੂਰੀ: ਸੀ.ਐਮ
ਕਿਸਾਨਾਂ ਲਈ ਹੈਲਪਲਾਈਨ ਨੰਬਰ
ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਲਈ ਕੀਤੀ ਅਰਜ਼ੀ ਦੀ ਸਥਿਤੀ ਜਾਣਨ ਲਈ ਕਿਸਾਨ ਟੋਲ ਫਰੀ ਨੰਬਰ 155261 'ਤੇ ਸੰਪਰਕ ਕਰ ਸਕਦੇ ਹਨ। ਕਿਸਾਨ ਇਸ ਨੰਬਰ 'ਤੇ ਕਾਲ ਕਰਕੇ ਸਾਰੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਜਿਵੇਂ ਕਿ:
● ਨਾਮ ਲਾਭਪਾਤਰੀ ਸੂਚੀ ਵਿੱਚ ਹੈ ਜਾਂ ਨਹੀਂ।
● ਈ-ਕੇਵਾਈਸੀ ਦੀ ਪ੍ਰਕਿਰਿਆ ਪੂਰੀ ਹੋ ਗਈ ਹੈ।
● ਖਾਤੇ 'ਚ ਪੈਸੇ ਕਿਉਂ ਨਹੀਂ ਆਉਣਗੇ?
Summary in English: PM Kisan Big Update! Government to Release 12th Installment on October 17