1. Home
  2. ਖਬਰਾਂ

PM Kisan Yojana 11th Installment : 10 ਕਰੋੜ ਤੋਂ ਵੱਧ ਕਿਸਾਨਾਂ ਨੂੰ ਮਿਲੀ ਵੱਡੀ ਖੁਸ਼ਖਬਰੀ!

ਕਿਸਾਨ ਦੀ ਉਡੀਕ ਖ਼ਤਮ। ਪੀਐਮ ਮੋਦੀ ਨੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 11ਵੀਂ ਕਿਸ਼ਤ ਦਾ ਪੈਸਾ ਸਿੱਧਾ ਕਿਸਾਨਾਂ ਦੇ ਖਾਤਿਆਂ ਵਿੱਚ ਟਰਾਂਸਫਰ ਕਰ ਦਿੱਤਾ ਹੈ।

Gurpreet Kaur Virk
Gurpreet Kaur Virk
10 ਕਰੋੜ ਤੋਂ ਵੱਧ ਕਿਸਾਨਾਂ ਨੂੰ ਮਿਲੀ ਵੱਡੀ ਖੁਸ਼ਖਬਰੀ

10 ਕਰੋੜ ਤੋਂ ਵੱਧ ਕਿਸਾਨਾਂ ਨੂੰ ਮਿਲੀ ਵੱਡੀ ਖੁਸ਼ਖਬਰੀ

Good News For Farmers : ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 11ਵੀਂ ਕਿਸ਼ਤ ਦਾ ਇੰਤਜ਼ਾਰ ਕਰ ਰਹੇ ਕਿਸਾਨਾਂ ਲਈ ਖੁਸ਼ਖਬਰੀ ਹੈ। ਦਰਅਸਲ, 10 ਕਰੋੜ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 21,000 ਕਰੋੜ ਰੁਪਏ ਤੋਂ ਵੱਧ ਸਨਮਾਨ ਫੰਡ ਡੀਬੀਟੀ ਰਾਹੀਂ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੇ ਗਏ ਹਨ।

PM Kisan Yojana Update: PM ਕਿਸਾਨ ਸਨਮਾਨ ਨਿਧੀ ਯੋਜਨਾ ਦੀ 11ਵੀਂ ਕਿਸ਼ਤ ਦਾ ਇੰਤਜ਼ਾਰ ਖਤਮ ਹੋ ਗਿਆ ਹੈ। 10 ਕਰੋੜ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ ਡੀਬੀਟੀ (DBT) ਰਾਹੀਂ 21,000 ਕਰੋੜ ਰੁਪਏ ਤੋਂ ਵੱਧ ਸਨਮਾਨ ਨਿਧੀ ਦੀ ਰਕਮ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਹੋ ਚੁੱਕੀ ਹੈ। ਇਸ ਸਭ ਦੇ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਲਾਭਪਾਤਰੀ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ।

ਦੱਸ ਦੇਈਏ ਕਿ ਸ਼ਿਮਲਾ ਵਿੱਚ ਗਰੀਬ ਕਲਿਆਣ ਪ੍ਰੋਗਰਾਮ ਦੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਪੀਐਮ ਕਿਸਾਨ ਦੀ 11ਵੀਂ ਕਿਸ਼ਤ ਨੂੰ ਹਰੀ ਝੰਡੀ ਵਿਖਾਈ। ਇਹ ਪ੍ਰੋਗਰਾਮ ਦੇਸ਼ 'ਚ ਭਾਜਪਾ ਸਰਕਾਰ ਦੇ 8 ਸਾਲ ਪੂਰੇ ਹੋਣ 'ਤੇ ਰੱਖਿਆ ਗਿਆ ਸੀ। ਜਿਸ ਤੋਂ ਬਾਅਦ ਪੀਐਮ ਮੋਦੀ ਨੇ 12:15 ਵਜੇ ਪੀਐਮ ਕਿਸਾਨ ਦੀ 11ਵੀਂ ਕਿਸ਼ਤ ਦਾ ਐਲਾਨ ਕੀਤਾ। ਇਹ ਉਨ੍ਹਾਂ ਸਾਰੇ ਕਿਸਾਨਾਂ ਲਈ ਵੱਡੀ ਖ਼ਬਰ ਹੈ ਜੋ ਇਸ ਯੋਜਨਾ ਦਾ ਲਾਭ ਲੈ ਰਹੇ ਹਨ। ਇਸ ਪ੍ਰੋਗਰਾਮ ਦੌਰਾਨ ਕੇਂਦਰ ਸਰਕਾਰ ਦੀਆਂ ਕਈ ਸਫਲ ਸਕੀਮਾਂ ਬਾਰੇ ਵੀ ਦੱਸਿਆ ਗਿਆ।

ਦੱਸ ਦੇਈਏ ਕਿ ਹੁਣ ਤੱਕ ਕੇਂਦਰ ਸਰਕਾਰ ਕਿਸਾਨਾਂ ਦੇ ਬੈਂਕ ਖਾਤਿਆਂ 'ਚ 2 ਲੱਖ ਕਰੋੜ ਰੁਪਏ ਤੋਂ ਜ਼ਿਆਦਾ ਸਿੱਧੇ ਟਰਾਂਸਫਰ ਕਰ ਚੁੱਕੀ ਹੈ। ਜਿਨ੍ਹਾਂ ਕਿਸਾਨਾਂ ਦੇ ਖਾਤੇ ਵਿੱਚ ਅਜੇ ਤੱਕ ਇਹ ਰਾਸ਼ੀ ਨਹੀਂ ਪਹੁੰਚੀ ਹੈ, ਉਹ ਹੈਲਪਲਾਈਨ ਦੀ ਮਦਦ ਲੈ ਸਕਦੇ ਹਨ। ਇਹ ਸਰਕਾਰੀ ਹੈਲਪਲਾਈਨ ਸਿਰਫ਼ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਨਾਲ ਜੁੜੀਆਂ ਸਮੱਸਿਆਵਾਂ ਲਈ ਬਣਾਈ ਗਈ ਹੈ।

ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੇ ਹੈਲਪਲਾਈਨ ਨੰਬਰ

ਪ੍ਰਧਾਨ ਮੰਤਰੀ ਕਿਸਾਨ ਯੋਜਨਾ ਟੋਲ ਫਰੀ ਨੰਬਰ: 011-24300606,
ਪ੍ਰਧਾਨ ਮੰਤਰੀ ਕਿਸਾਨ ਹੈਲਪਲਾਈਨ ਨੰਬਰ: 155261
ਪ੍ਰਧਾਨ ਮੰਤਰੀ ਕਿਸਾਨ ਯੋਜਨਾ ਈਮੇਲ ਆਈਡੀ: pmkisan-ict@gov.in

PM Kisan Samman Nidhi Yojana : ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਭਾਰਤ ਸਰਕਾਰ ਦੀ ਇੱਕ ਅਜਿਹੀ ਸਕੀਮ ਹੈ, ਜਿਸ ਤਹਿਤ ਯੋਗ ਕਿਸਾਨਾਂ ਨੂੰ ਹਰ ਸਾਲ 6000 ਰੁਪਏ ਦਿੱਤੇ ਜਾਂਦੇ ਹਨ। ਇਹ ਰਕਮ ਤਿੰਨ ਬਰਾਬਰ ਕਿਸ਼ਤਾਂ ਵਿੱਚ ਕਿਸਾਨਾਂ ਦੇ ਖਾਤੇ ਵਿੱਚ ਟਰਾਂਸਫਰ ਕੀਤੀ ਜਾਂਦੀ ਹੈ।

eKYC ਤੋਂ ਬਿਨਾਂ ਪੈਸਾ ਨਹੀਂ ਮਿਲੇਗਾ

ਸਰਕਾਰ ਨੇ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦਾ ਲਾਭ ਲੈਣ ਲਈ ਹੁਣ ਈ-ਕੇਵਾਈਸੀ ਨੂੰ ਲਾਜ਼ਮੀ ਕਰ ਦਿੱਤਾ ਹੈ। ਜੇਕਰ ਕਿਸਾਨ E-Kyc ਨੂੰ ਪੂਰਾ ਨਹੀਂ ਕਰਦੇ ਹਨ, ਤਾਂ ਉਨ੍ਹਾਂ ਨੂੰ ਸਨਮਾਨ ਨਿਧੀ ਦੇ ਪੈਸੇ ਲੈਣ ਵਿੱਚ ਮੁਸ਼ਕਿਲਾਂ ਆ ਸਕਦੀਆਂ ਹਨ। ਈ-ਕੇਵਾਈਸੀ (PM Kisan E-KYC) ਕਰਵਾਉਣ ਦੀ ਆਖਰੀ ਮਿਤੀ 31 ਮਈ 2022 ਹੈ। ਜੋ ਕਿਸਾਨ ਇਸ ਪ੍ਰਕਿਰਿਆ ਨੂੰ ਪੂਰਾ ਨਹੀਂ ਕਰੇਗਾ, ਉਸ ਨੂੰ ਭਵਿੱਖ ਵਿੱਚ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਨਹੀਂ ਮਿਲੇਗਾ।

ਇਹ ਵੀ ਪੜ੍ਹੋ:  PM Kisan Yojana 11th Installment : ਕਿਸਾਨਾਂ ਦੀ ਉਡੀਕ ਖ਼ਤਮ! 11ਵੀਂ ਕਿਸ਼ਤ ਲਈ ਇਹ ਕੰਮ ਜ਼ਰੂਰੀ!

eKYC ਦੋ ਤਰੀਕਿਆਂ ਨਾਲ ਕੀਤਾ ਜਾਵੇਗਾ

ਕਿਸਾਨ ਪ੍ਰਧਾਨ ਮੰਤਰੀ ਕਿਸਾਨ ਦਾ ਈ-ਕੇਵਾਈਸੀ 2 ਤਰੀਕਿਆਂ ਨਾਲ ਕਰ ਸਕਦੇ ਹਨ। ਪਹਿਲਾ ਤਰੀਕਾ PM ਕਿਸਾਨ ਦੀ ਅਧਿਕਾਰਤ ਵੈੱਬਸਾਈਟ ਤੋਂ OTP ਰਾਹੀਂ ਇਸ ਨੂੰ ਔਨਲਾਈਨ ਪੂਰਾ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਕਿਸਾਨ ਕਾਮਨ ਸਰਵਿਸ ਸੈਂਟਰ (CSC) 'ਤੇ ਜਾ ਕੇ ਵੀ ਈ-ਕੇਵਾਈਸੀ ਕਰਵਾ ਸਕਦੇ ਹਨ।

ਇਸ ਤਰ੍ਹਾਂ ਕਰੋ eKYC

-ਪ੍ਰਧਾਨ ਮੰਤਰੀ ਕਿਸਾਨ ਦੀ ਵੈੱਬਸਾਈਟ https://pmkisan.gov.in/ 'ਤੇ ਜਾਓ।
-ਫਿਰ 'Farmers Corner' ਦੇ ਹੇਠਾਂ 'eKYC' ਟੈਬ 'ਤੇ ਕਲਿੱਕ ਕਰੋ।
-ਜੋ ਪੇਜ ਖੁੱਲ੍ਹੇਗਾ, ਉਸ 'ਤੇ ਆਧਾਰ ਨੰਬਰ ਦੀ ਜਾਣਕਾਰੀ ਦਿਓ ਅਤੇ ਸਰਚ ਟੈਬ 'ਤੇ ਕਲਿੱਕ ਕਰੋ।
-ਇਸ ਤੋਂ ਬਾਅਦ ਤੁਹਾਡੇ ਰਜਿਸਟਰਡ ਮੋਬਾਈਲ ਨੰਬਰ 'ਤੇ OTP ਆਵੇਗਾ।
-ਫਿਰ ਸਬਮਿਟ OTP 'ਤੇ ਕਲਿੱਕ ਕਰੋ ਅਤੇ OTP ਦਰਜ ਕਰਕੇ ਸਬਮਿਟ ਕਰੋ।
-ਤੁਹਾਡੀ eKYC ਪ੍ਰਕਿਰਿਆ ਪੂਰੀ ਹੋ ਗਈ ਹੈ।
-ਇਸ ਲਈ ਤੁਹਾਨੂੰ ਕੋਈ ਫੀਸ ਨਹੀਂ ਦੇਣੀ ਪਵੇਗੀ।

ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ, ਪ੍ਰਧਾਨ ਮੰਤਰੀ ਕਿਸਾਨ ਦੀ 10ਵੀਂ ਕਿਸ਼ਤ 1 ਜਨਵਰੀ 2022 ਨੂੰ ਜਾਰੀ ਕੀਤੀ ਗਈ ਸੀ। ਇਹ ਪੀਐਮ ਮੋਦੀ ਵੱਲੋਂ ਕਿਸਾਨਾਂ ਲਈ ਨਵੇਂ ਸਾਲ ਦਾ ਤੋਹਫ਼ਾ ਵੀ ਸੀ। 10ਵੀਂ ਕਿਸ਼ਤ ਦੌਰਾਨ ਕੇਂਦਰ ਵੱਲੋਂ 20 ਹਜ਼ਾਰ ਕਰੋੜ ਰੁਪਏ ਟਰਾਂਸਫਰ ਕੀਤੇ ਗਏ ਸਨ।

Summary in English: PM Kisan Yojana 11th Installment: Great news for over 100 million farmers!

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters