1. Home
  2. ਖਬਰਾਂ

PM Kisan Yojana 11th Installment Huge Update : ਖਾਤੇ 'ਚ ਪੈਸੇ ਨਹੀਂ ਆਏ ਤਾਂ ਤੁਰੰਤ ਮਿਲਾਓ ਇਹ ਨੰਬਰ!

PM ਕਿਸਾਨ ਸਨਮਾਨ ਨਿਧੀ ਯੋਜਨਾ ਦੀ 11ਵੀਂ ਕਿਸ਼ਤ ਦਾ ਇੰਤਜ਼ਾਰ ਖਤਮ ਹੋ ਗਿਆ ਹੈ। ਜਿਨ੍ਹਾਂ ਕਿਸਾਨਾਂ ਦੇ ਖਾਤੇ ਵਿੱਚ ਅਜੇ ਤੱਕ ਇਹ ਰਾਸ਼ੀ ਨਹੀਂ ਪਹੁੰਚੀ ਹੈ, ਉਹ ਹੈਲਪਲਾਈਨ ਦੀ ਮਦਦ ਲੈ ਸਕਦੇ ਹਨ।

Gurpreet Kaur Virk
Gurpreet Kaur Virk
2000 ਰੁਪਏ ਲੈਣ ਲਈ ਮਿਲਾਓ ਇਹ ਨੰਬਰ

2000 ਰੁਪਏ ਲੈਣ ਲਈ ਮਿਲਾਓ ਇਹ ਨੰਬਰ

PM Kisan Yojana 11th Installment : ਪੀ.ਐੱਮ ਮੋਦੀ ਨੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੇ ਤਹਿਤ 11ਵੀਂ ਕਿਸ਼ਤ ਦੇ 21 ਹਜ਼ਾਰ ਕਰੋੜ ਰੁਪਏ ਕਿਸਾਨਾਂ ਨੂੰ ਟਰਾਂਸਫਰ ਕਰ ਦਿੱਤੇ ਹਨ।

PM Kisan Yojna Helpline Number : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ 'ਚ ਕਰੋੜਾਂ ਕਿਸਾਨਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ (PM Kisan Yojana) ਦੇ ਤਹਿਤ ਪ੍ਰਾਪਤ ਹੋਣ ਵਾਲੀ 11ਵੀਂ ਕਿਸ਼ਤ ਦੇ 21 ਹਜ਼ਾਰ ਕਰੋੜ ਰੁਪਏ ਟਰਾਂਸਫਰ ਕੀਤੇ। ਇਸ ਤਹਿਤ ਕਿਸਾਨਾਂ ਦੇ ਖਾਤੇ ਵਿੱਚ ਦੋ ਹਜ਼ਾਰ ਰੁਪਏ ਆ ਗਏ ਹਨ। 10 ਕਰੋੜ ਤੋਂ ਵੱਧ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦਾ ਲਾਭ ਮਿਲਿਆ ਹੈ।

ਦੱਸ ਦੇਈਏ ਕਿ ਸ਼ਿਮਲਾ ਵਿੱਚ ਗਰੀਬ ਕਲਿਆਣ ਪ੍ਰੋਗਰਾਮ ਦੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਪੀਐਮ ਕਿਸਾਨ ਦੀ 11ਵੀਂ ਕਿਸ਼ਤ ਨੂੰ ਹਰੀ ਝੰਡੀ ਵਿਖਾਈ। ਇਹ ਪ੍ਰੋਗਰਾਮ ਦੇਸ਼ 'ਚ ਭਾਜਪਾ ਸਰਕਾਰ ਦੇ 8 ਸਾਲ ਪੂਰੇ ਹੋਣ 'ਤੇ ਰੱਖਿਆ ਗਿਆ ਸੀ। ਜਿਸ ਤੋਂ ਬਾਅਦ ਪੀਐਮ ਮੋਦੀ ਨੇ 12:15 ਵਜੇ ਪੀਐਮ ਕਿਸਾਨ ਦੀ 11ਵੀਂ ਕਿਸ਼ਤ ਦਾ ਐਲਾਨ ਕੀਤਾ। ਇਹ ਉਨ੍ਹਾਂ ਸਾਰੇ ਕਿਸਾਨਾਂ ਲਈ ਵੱਡੀ ਖ਼ਬਰ ਹੈ ਜੋ ਇਸ ਯੋਜਨਾ ਦਾ ਲਾਭ ਲੈ ਰਹੇ ਹਨ। ਇਸ ਪ੍ਰੋਗਰਾਮ ਦੌਰਾਨ ਕੇਂਦਰ ਸਰਕਾਰ ਦੀਆਂ ਕਈ ਸਫਲ ਸਕੀਮਾਂ ਬਾਰੇ ਵੀ ਦੱਸਿਆ ਗਿਆ।

ਕਿਸਾਨਾਂ ਨੂੰ eKYC ਤੋਂ ਬਿਨਾਂ ਪੈਸਾ ਨਹੀਂ ਮਿਲੇਗਾ

ਸਰਕਾਰ ਨੇ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦਾ ਲਾਭ ਲੈਣ ਲਈ ਹੁਣ ਈ-ਕੇਵਾਈਸੀ ਨੂੰ ਲਾਜ਼ਮੀ ਕਰ ਦਿੱਤਾ ਹੈ। ਜੇਕਰ ਕਿਸਾਨ E-Kyc ਨੂੰ ਪੂਰਾ ਨਹੀਂ ਕਰਦੇ ਹਨ, ਤਾਂ ਉਨ੍ਹਾਂ ਨੂੰ ਸਨਮਾਨ ਨਿਧੀ ਦੇ ਪੈਸੇ ਲੈਣ ਵਿੱਚ ਮੁਸ਼ਕਿਲਾਂ ਆ ਸਕਦੀਆਂ ਹਨ। ਜੋ ਕਿਸਾਨ ਇਸ ਪ੍ਰਕਿਰਿਆ ਨੂੰ ਪੂਰਾ ਨਹੀਂ ਕਰੇਗਾ, ਉਸ ਨੂੰ ਭਵਿੱਖ ਵਿੱਚ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਨਹੀਂ ਮਿਲੇਗਾ।

ਜਿਕਰਯੋਗ ਹੈ ਕਿ ਹੁਣ ਤੱਕ ਕੇਂਦਰ ਸਰਕਾਰ ਕਿਸਾਨਾਂ ਦੇ ਬੈਂਕ ਖਾਤਿਆਂ 'ਚ 2 ਲੱਖ ਕਰੋੜ ਰੁਪਏ ਤੋਂ ਜ਼ਿਆਦਾ ਸਿੱਧੇ ਟਰਾਂਸਫਰ ਕਰ ਚੁੱਕੀ ਹੈ। ਜਿਨ੍ਹਾਂ ਕਿਸਾਨਾਂ ਦੇ ਖਾਤੇ ਵਿੱਚ ਅਜੇ ਤੱਕ ਇਹ ਰਾਸ਼ੀ ਨਹੀਂ ਪਹੁੰਚੀ ਹੈ, ਉਹ ਹੈਲਪਲਾਈਨ ਦੀ ਮਦਦ ਲੈ ਸਕਦੇ ਹਨ। ਇਹ ਸਰਕਾਰੀ ਹੈਲਪਲਾਈਨ ਸਿਰਫ਼ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਨਾਲ ਜੁੜੀਆਂ ਸਮੱਸਿਆਵਾਂ ਲਈ ਬਣਾਈ ਗਈ ਹੈ।

ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੇ ਹੈਲਪਲਾਈਨ ਨੰਬਰ

ਪ੍ਰਧਾਨ ਮੰਤਰੀ ਕਿਸਾਨ ਯੋਜਨਾ ਟੋਲ ਫਰੀ ਨੰਬਰ: 011-24300606,
ਪ੍ਰਧਾਨ ਮੰਤਰੀ ਕਿਸਾਨ ਹੈਲਪਲਾਈਨ ਨੰਬਰ: 155261
ਪ੍ਰਧਾਨ ਮੰਤਰੀ ਕਿਸਾਨ ਯੋਜਨਾ ਈਮੇਲ ਆਈਡੀ: pmkisan-ict@gov.in

ਇਹ ਵੀ ਪੜ੍ਹੋ:  PM Kisan Yojana 11th Installment : 10 ਕਰੋੜ ਤੋਂ ਵੱਧ ਕਿਸਾਨਾਂ ਨੂੰ ਮਿਲੀ ਵੱਡੀ ਖੁਸ਼ਖਬਰੀ!

ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ, ਪ੍ਰਧਾਨ ਮੰਤਰੀ ਕਿਸਾਨ ਦੀ 10ਵੀਂ ਕਿਸ਼ਤ 1 ਜਨਵਰੀ 2022 ਨੂੰ ਜਾਰੀ ਕੀਤੀ ਗਈ ਸੀ। ਇਹ ਪੀਐਮ ਮੋਦੀ ਵੱਲੋਂ ਕਿਸਾਨਾਂ ਲਈ ਨਵੇਂ ਸਾਲ ਦਾ ਤੋਹਫ਼ਾ ਵੀ ਸੀ। 10ਵੀਂ ਕਿਸ਼ਤ ਦੌਰਾਨ ਕੇਂਦਰ ਵੱਲੋਂ 20 ਹਜ਼ਾਰ ਕਰੋੜ ਰੁਪਏ ਟਰਾਂਸਫਰ ਕੀਤੇ ਗਏ ਸਨ।

Summary in English: PM Kisan Yojana 11th Installment Huge Update : If there is no money in the account then dial this number immediately!

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters