1. Home
  2. ਖਬਰਾਂ

PM Kisan Yojana Update: 9000 ਤੋਂ ਵੱਧ ਮ੍ਰਿਤਕ ਕਿਸਾਨਾਂ ਨੂੰ ਯੋਜਨਾ ਦਾ ਲਾਭ, ਜਾਣੋ 12ਵੀਂ ਕਿਸ਼ਤ ਦੀ ਮਿਤੀ ?

ਜੇਕਰ ਤੁਸੀ ਵੀ ਇੱਕ ਕਿਸਾਨ ਹੋ ਤਾਂ ਪੀ.ਐੱਮ ਯੋਜਨਾ ਨਾਲ ਜੁੜੀ ਇਹ ਜਾਣਕਾਰੀ ਤੁਹਾਡੇ ਲਈ ਬਹੁਤ ਜ਼ਰੂਰੀ ਹੈ।

Gurpreet Kaur Virk
Gurpreet Kaur Virk
ਮ੍ਰਿਤਕ ਕਿਸਾਨਾਂ ਨੂੰ ਪੀ.ਐੱਮ ਯੋਜਨਾ ਦਾ ਲਾਭ!

ਮ੍ਰਿਤਕ ਕਿਸਾਨਾਂ ਨੂੰ ਪੀ.ਐੱਮ ਯੋਜਨਾ ਦਾ ਲਾਭ!

PM Kisan Latest Update: ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਗੈਰ-ਕਾਨੂੰਨੀ ਢੰਗ ਨਾਲ ਫਾਇਦਾ ਲੈਣ ਦੇ ਕਈ ਮਾਮਲੇ ਸਾਹਮਣੇ ਆਏ ਹਨ। ਹੁਣ ਅਜਿਹੇ ਨਾਜਾਇਜ਼ ਲਾਭਪਾਤਰੀਆਂ ਨੂੰ ਪੈਸੇ ਵਾਪਸ ਕਰਨ ਲਈ ਨੋਟਿਸ ਭੇਜੇ ਜਾ ਰਹੇ ਹਨ। ਨੋਟਿਸ ਭੇਜਣ ਦਾ ਇਹ ਸਿਲਸਿਲਾ ਕਈ ਮਹੀਨਿਆਂ ਤੋਂ ਚੱਲ ਰਿਹਾ ਹੈ। ਕਿਹਾ ਗਿਆ ਹੈ ਕਿ ਪੈਸੇ ਵਾਪਸ ਨਾ ਕਰਨ 'ਤੇ ਇਨ੍ਹਾਂ ਲੋਕਾਂ ਖਿਲਾਫ ਕਾਰਵਾਈ ਵੀ ਕੀਤੀ ਜਾ ਸਕਦੀ ਹੈ।

Notice to Illegal Beneficiaries: ਸਾਡੇ ਦੇਸ਼ ਵਿੱਚ ਘਪਲੇਬਾਜ਼ਾਂ ਦੀ ਕੋਈ ਕਮੀ ਨਹੀਂ ਹੈ। ਦਰਅਸਲ, ਕਿਸਾਨਾਂ ਦੀ ਮਦਦ ਲਈ ਸ਼ੁਰੂ ਕੀਤੀ ਗਈ ਪੀ.ਐੱਮ ਕਿਸਾਨ ਯੋਜਨਾ ਵਿੱਚ ਹੁਣ ਵੱਡੀ ਗੜਬੜੀ ਨਜ਼ਰ ਆਈ ਹੈ। ਜੀ ਹਾਂ, ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦਾ ਗੈਰ-ਕਾਨੂੰਨੀ ਢੰਗ ਨਾਲ ਫਾਇਦਾ ਲੈਣ ਦੇ ਕਈ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਨਾਜਾਇਜ਼ ਲਾਭਪਾਤਰੀਆਂ ਨੂੰ ਪੈਸੇ ਵਾਪਸ ਕਰਨ ਲਈ ਨੋਟਿਸ ਵੀ ਭੇਜੇ ਜਾ ਰਹੇ ਹਨ। ਨੋਟਿਸ ਭੇਜਣ ਦਾ ਇਹ ਸਿਲਸਿਲਾ ਕਈ ਮਹੀਨਿਆਂ ਤੋਂ ਚੱਲ ਰਿਹਾ ਹੈ। ਦੱਸ ਦੇਈਏ ਕਿ ਪੈਸੇ ਵਾਪਸ ਨਾ ਕਰਨ 'ਤੇ ਇਨ੍ਹਾਂ ਲੋਕਾਂ ਖਿਲਾਫ ਕਾਰਵਾਈ ਵੀ ਕੀਤੀ ਜਾ ਸਕਦੀ ਹੈ।

ਮ੍ਰਿਤਕ ਕਿਸਾਨਾਂ ਨੂੰ ਯੋਜਨਾ ਦਾ ਲਾਭ

ਇਸ ਦੌਰਾਨ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਨੂੰ ਲੈ ਕੇ ਇੱਕ ਅਜੀਬ ਮਾਮਲਾ ਸਾਹਮਣੇ ਆਇਆ ਹੈ। ਦਰਅਸਲ, ਫ਼ਿਰੋਜ਼ਾਬਾਦ ਜ਼ਿਲ੍ਹੇ ਵਿੱਚ ਇਸ ਯੋਜਨਾ ਤਹਿਤ ਉਨ੍ਹਾਂ ਕਿਸਾਨਾਂ ਨੂੰ ਲਾਭ ਦਿੱਤਾ ਜਾ ਰਿਹਾ ਹੈ, ਜਿਨ੍ਹਾਂ ਦੀ ਮੌਤ ਹੋ ਚੁੱਕੀ ਹੈ। ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸਰਕਾਰ ਨੇ ਮ੍ਰਿਤਕ ਕਿਸਾਨਾਂ ਦੀ ਪੜਤਾਲ ਲਈ ਸੂਚੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ। ਤਾਜ਼ਾ ਅਪਡੇਟ ਅਨੁਸਾਰ ਫ਼ਿਰੋਜ਼ਾਬਾਦ ਵਿੱਚ ਹੁਣ ਤੱਕ 9,284 ਕਿਸਾਨ ਹਨ ਜਿਨ੍ਹਾਂ ਦੀ ਮੌਤ ਹੋ ਚੁੱਕੀ ਹੈ ਪਰ ਕਿਸਾਨ ਸਨਮਾਨ ਨਿਧੀ ਦੀ ਰਾਸ਼ੀ ਉਨ੍ਹਾਂ ਦੇ ਖਾਤੇ ਵਿੱਚ ਪਹੁੰਚ ਰਹੀ ਹੈ। ਡਿਪਟੀ ਖੇਤੀਬਾੜੀ ਡਾਇਰੈਕਟਰ ਨੇ ਕਿਹਾ ਕਿ ਇਸ ਗੱਲ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਇਸ ਸਕੀਮ ਦਾ ਇੱਕ ਪੈਸਾ ਵੀ ਇਨ੍ਹਾਂ ਖਾਤਿਆਂ ਵਿੱਚ ਨਾ ਪਹੁੰਚੇ। ਇਸ ਦੇ ਨਾਲ ਹੀ ਮ੍ਰਿਤਕ ਕਿਸਾਨ ਦੇ ਨਾਮਜ਼ਦ ਵਿਅਕਤੀ ਜਾਂ ਬੈਂਕ ਨੂੰ ਹਦਾਇਤਾਂ ਦੇ ਕੇ ਭੇਜੇ ਗਏ ਪੈਸੇ ਵੀ ਵਸੂਲ ਕੀਤੇ ਜਾਣਗੇ।

ਘਪਲੇਬਾਜ਼ਾਂ ਨੂੰ ਨੋਟਿਸ

ਸਰਕਾਰ ਇਨ੍ਹਾਂ ਘਪਲੇਬਾਜ਼ਾਂ ਖਿਲਾਫ ਸਖਤ ਕਦਮ ਚੁੱਕ ਰਹੀ ਹੈ। ਸਰਕਾਰ ਵੱਲੋਂ ਇਨ੍ਹਾਂ ਲੋਕਾਂ ਨੂੰ ਨੋਟਿਸ ਵੀ ਭੇਜਣੇ ਸ਼ੁਰੂ ਕਰ ਦਿੱਤੇ ਗਏ ਹਨ। ਅਜਿਹੇ ਲੋਕਾਂ ਨੂੰ ਜਲਦੀ ਤੋਂ ਜਲਦੀ ਪੈਸੇ ਵਾਪਸ ਕਰਨ ਦੇ ਨਿਰਦੇਸ਼ ਦਿੱਤੇ ਹਨ, ਪੈਸੇ ਵਾਪਸ ਨਾ ਮੋੜਨ ਵਾਲਿਆਂ ਨੂੰ ਸਖ਼ਤ ਕਾਰਵਾਈ ਲਈ ਤਿਆਰ ਰਹਿਣ ਲਈ ਕਿਹਾ ਗਿਆ ਹੈ।

ਇਹ ਵੀ ਪੜ੍ਹੋ Aadhar Card Big Update: ਆਧਾਰ ਕਾਰਡ ਦੋ ਵਾਰ ਅੱਪਡੇਟ ਹੁੰਦਾ ਹੈ! ਜਾਣੋ ਵਜ੍ਹਾ ਤੇ ਪੂਰੀ ਪ੍ਰਕਿਰਿਆ!

ਸਕੀਮ ਦਾ ਲਾਭ ਲੈਣ ਲਈ ਇਹ ਕੰਮ ਕਰਨਾ ਜ਼ਰੂਰੀ

ਸਰਕਾਰ ਨੇ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਨੂੰ ਲੈ ਕੇ ਵੱਡਾ ਅਪਡੇਟ ਜਾਰੀ ਕੀਤਾ ਹੈ। ਇਸ ਯੋਜਨਾ ਲਈ ਈ-ਕੇਵਾਈਸੀ ਲਾਜ਼ਮੀ ਕੀਤਾ ਗਿਆ ਹੈ। ਜੇਕਰ ਤੁਸੀਂ ਈ-ਕੇਵਾਈਸੀ ਨਹੀਂ ਕਰਵਾਉਂਦੇ, ਤਾਂ ਤੁਸੀਂ ਅਗਲੀ ਕਿਸ਼ਤ ਦਾ ਲਾਭ ਲੈਣ ਤੋਂ ਵਾਂਝੇ ਰਹਿ ਸਕਦੇ ਹੋ। ਈ-ਕੇਵਾਈਸੀ ਕਰਵਾਉਣ ਦੀ ਆਖਰੀ ਮਿਤੀ 31 ਜੁਲਾਈ ਤੱਕ ਵਧਾ ਦਿੱਤੀ ਗਈ ਹੈ।

ਪੀ.ਐੱਮ ਕਿਸਾਨ 12ਵੀਂ ਕਿਸ਼ਤ ਦੀ ਮਿਤੀ

12ਵੀਂ ਕਿਸ਼ਤ ਦੀ ਉਡੀਕ ਕਰ ਰਹੇ ਕਿਸਾਨਾਂ ਨੂੰ ਜਲਦੀ ਹੀ 2000 ਰੁਪਏ ਦੀ ਅਗਲੀ ਕਿਸ਼ਤ ਅਗਸਤ ਮਹੀਨੇ 'ਚ ਜਾਰੀ ਕਰ ਦਿੱਤੀ ਜਾਵੇਗੀ। ਇਸ ਸਬੰਧ ਵਿਚ ਨਵੀਨਤਮ ਅਪਡੇਟਸ ਪ੍ਰਾਪਤ ਕਰਨ ਲਈ, ਕ੍ਰਿਸ਼ੀ ਜਾਗਰਣ ਪੰਜਾਬੀ ਵੈੱਬਸਾਈਟ ਨਾਲ ਜੁੜੇ ਰਹੋ।

Summary in English: PM Kisan Yojana Update: More than 9000 deceased farmers benefited from PM Yojana, Know 12th installment date ?

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters