1. Home
  2. ਖਬਰਾਂ

ਵੈਟਨਰੀ ਯੂਨੀਵਰਸਿਟੀ ਦੇ ਪੇਸ਼ੇਵਰਾਂ ਨੇ ਅੰਤਰ-ਰਾਸ਼ਟਰੀ ਕਾਨਫਰੰਸ ਵਿੱਚ ਖੱਟਿਆ ਨਾਮਣਾ

ਗੜ੍ਹਵਾਸੂ ਵਿਖੇ ਹੋਈ 'ਇਕ ਵਿਸ਼ਵ, ਇਕ ਸਿਹਤ' ਵਿਸ਼ੇ 'ਤੇ ਅੰਤਰਰਾਸ਼ਟਰੀ ਕਾਨਫਰੰਸ 'ਚ ਵੱਡੀ ਗਿਣਤੀ ਵਿਚ ਵਿਗਿਆਨੀਆਂ ਅਤੇ ਵਿਦਿਆਰਥੀਆਂ ਨੇ ਭਾਗ ਲਿਆ।

Gurpreet Kaur Virk
Gurpreet Kaur Virk

ਗੜ੍ਹਵਾਸੂ ਵਿਖੇ ਹੋਈ 'ਇਕ ਵਿਸ਼ਵ, ਇਕ ਸਿਹਤ' ਵਿਸ਼ੇ 'ਤੇ ਅੰਤਰਰਾਸ਼ਟਰੀ ਕਾਨਫਰੰਸ 'ਚ ਵੱਡੀ ਗਿਣਤੀ ਵਿਚ ਵਿਗਿਆਨੀਆਂ ਅਤੇ ਵਿਦਿਆਰਥੀਆਂ ਨੇ ਭਾਗ ਲਿਆ।

'ਇਕ ਵਿਸ਼ਵ, ਇਕ ਸਿਹਤ' ਵਿਸ਼ੇ 'ਤੇ ਅੰਤਰਰਾਸ਼ਟਰੀ ਕਾਨਫਰੰਸ

'ਇਕ ਵਿਸ਼ਵ, ਇਕ ਸਿਹਤ' ਵਿਸ਼ੇ 'ਤੇ ਅੰਤਰਰਾਸ਼ਟਰੀ ਕਾਨਫਰੰਸ

ਗੜ੍ਹਵਾਸੂ (GADVASU) ਵਿਖੇ ਸਮੇਂ-ਸਮੇਂ 'ਤੇ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾਂਦੇ ਹਨ, ਜਿਨ੍ਹਾਂ ਰਾਹੀਂ ਪਸ਼ੂ ਪਾਲਣ ਧੰਦੇ ਸਬੰਧੀ ਜਾਣਕਾਰੀ ਦਿੱਤੀ ਜਾਂਦੀ ਹੈ। ਇਸੇ ਲੜੀ ਨੂੰ ਅੱਗੇ ਤੋਰਦਿਆਂ 'ਇਕ ਵਿਸ਼ਵ, ਇਕ ਸਿਹਤ' ਵਿਸ਼ੇ 'ਤੇ ਅੰਤਰਰਾਸ਼ਟਰੀ ਕਾਨਫਰੰਸ ਕਾਰਵਾਈ ਗਈ। ਜਿਸ ਵਿੱਚ ਨਾ ਸਿਰਫ ਵਿਗਿਆਨੀਆਂ ਸਗੋਂ ਵਿਦਿਆਰਥੀਆਂ ਨੇ ਵੀ ਵੱਡੀ ਗਿਣਤੀ 'ਚ ਹਿੱਸਾ ਲਿਆ।

'ਇਕ ਵਿਸ਼ਵ, ਇਕ ਸਿਹਤ' ਵਿਸ਼ੇ 'ਤੇ ਅੰਤਰਰਾਸ਼ਟਰੀ ਕਾਨਫਰੰਸ

'ਇਕ ਵਿਸ਼ਵ, ਇਕ ਸਿਹਤ' ਵਿਸ਼ੇ 'ਤੇ ਅੰਤਰਰਾਸ਼ਟਰੀ ਕਾਨਫਰੰਸ

ਤੁਹਾਨੂੰ ਦੱਸ ਦੇਈਏ ਕਿ ਸੈਂਟਰ ਫਾਰ ਵਨ ਹੈਲਥ, ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਵਿਖੇ ‘ਇੱਕ ਵਿਸ਼ਵ, ਇੱਕ ਸਿਹਤ’ ਵਿਸ਼ੇ ’ਤੇ ਅੰਤਰ-ਰਾਸ਼ਟਰੀ ਕਾਨਫਰੰਸ ਦਾ ਪ੍ਰਬੰਧ ਕੀਤਾ ਗਿਆ ਸੀ। ਇਹ ਕਾਨਫਰੰਸ ਚਿਤਕਾਰਾ ਯੂਨੀਵਰਸਿਟੀ, ਪੰਜਾਬ ਵਿਖੇ ਯੂਰਪੀਅਨ ਯੂਨੀਅਨ ਦੁਆਰਾ ਵਿਤੀ ਸਹਾਇਤਾ ਪ੍ਰਾਪਤ ਪ੍ਰਾਜੈਕਟ ਦੇ ਤਹਿਤ ਆਯੋਜਿਤ ਕੀਤੀ ਗਈ ਸੀ।

ਮੈਡੀਕਲ ਸਿਹਤ ਅਤੇ ਸਮਾਜਿਕ ਵਿਗਿਆਨ ਦੇ ਵਿਸ਼ਵ-ਪ੍ਰਸਿੱਧ ਪੇਸ਼ੇਵਰਾਂ ਨੇ ਰੋਗਾਣੂਨਾਸ਼ਕ ਪ੍ਰਤੀਰੋਧ ਅਤੇ ਇਸ ਨਾਲ ਨਜਿੱਠਣ ਦੇ ਉਪਾਵਾਂ ਦੇ ਸੰਦਰਭ ਵਿੱਚ ਜਨਤਕ ਸਿਹਤ ਮੁੱਦਿਆਂ `ਤੇ ਚਰਚਾ ਕੀਤੀ। ਸੈਂਟਰ ਫਾਰ ਵਨ ਹੈਲਥ ਦੇ ਵਿਗਿਆਨੀਆਂ ਅਤੇ ਵਿਦਿਆਰਥੀਆਂ ਨੇ ਰੋਗਾਣੂਨਾਸ਼ਕ ਪ੍ਰਤੀਰੋਧ ਨੂੰ ਸੰਬੋਧਿਤ ਕਰਨ ਵਿੱਚ ਵੈਟਨਰੀ ਵਿਗਿਆਨ ਦੀ ਭੂਮਿਕਾ ਨੂੰ ਰੇਖਾਂਕਿਤ ਕਰਨ ਲਈ ਵੈਟਨਰੀ ਯੂਨੀਵਰਸਿਟੀ ਵਿਖੇ ਚੱਲ ਰਹੀਆਂ ਖੋਜਾਂ ਅਤੇ ਪਸਾਰ ਗਤੀਵਿਧੀਆਂ ਬਾਰੇ ਆਪਣੇ ਪਰਚੇ ਪੇਸ਼ ਕੀਤੇ।

ਇਹ ਵੀ ਪੜ੍ਹੋ: GADVASU: ਪਸ਼ੂ ਖੁਰਾਕ ਸੰਬੰਧੀ ਨਵੇਂ ਉਪਰਾਲਿਆਂ ਦਾ ਹੋਕਾ ਦੇ ਕੇ ਅੰਤਰ-ਰਾਸ਼ਟਰੀ ਕਾਨਫਰੰਸ ਹੋਈ ਸੰਪੂਰਨ

'ਇਕ ਵਿਸ਼ਵ, ਇਕ ਸਿਹਤ' ਵਿਸ਼ੇ 'ਤੇ ਅੰਤਰਰਾਸ਼ਟਰੀ ਕਾਨਫਰੰਸ

'ਇਕ ਵਿਸ਼ਵ, ਇਕ ਸਿਹਤ' ਵਿਸ਼ੇ 'ਤੇ ਅੰਤਰਰਾਸ਼ਟਰੀ ਕਾਨਫਰੰਸ

ਡਾ. ਰਬਿੰਦਰ ਸਿੰਘ ਔਲਖ, ਪ੍ਰੋਫੈਸਰ ਅਤੇ ਉਨ੍ਹਾਂ ਦੀ ਟੀਮ ਨੇ ਯੂਰਪੀਅਨ ਵਫਦ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਰੋਗਾਣੂਨਾਸ਼ਕ ਪ੍ਰਤੀਰੋਧ ਦੇ ਖੇਤਰਾਂ ਵਿੱਚ ਖੋਜ ਕਾਰਜ ਨੂੰ ਮਜ਼ਬੂਤ ਕਰਨ ਲਈ ਸਹਿਯੋਗ ਦੀਆਂ ਸੰਭਾਵਨਾਵਾਂ ਬਾਰੇ ਦੱਸਿਆ। ਉਨ੍ਹਾਂ ਪ੍ਰੋ. ਡਾ. ਐਸ.ਕੇ. ਸਤਪਥੀ, ਇੰਡੋ-ਯੂਰਪੀਅਨ ਵਨ ਹੈਲਥ ਐਸੋਸੀਏਸ਼ਨ ਦੇ ਪ੍ਰਧਾਨ ਨਾਲ ਯੂਨੀਵਰਸਿਟੀ ਦੇ ਵਿਗਿਆਨੀਆਂ ਵੱਲੋਂ ਮੈਡੀਕਲ ਅਤੇ ਵੈਟਨਰੀ ਵਿਗਿਆਨ ਵਿਚਕਾਰ ਸਹਿਯੋਗੀ ਯਤਨਾਂ ਨੂੰ ਮਜ਼ਬੂਤ ਕਰਨ ਦੀ ਸੰਭਾਵਨਾ ਬਾਰੇ ਵੀ ਵਿਚਾਰ ਸਾਂਝੇ ਕੀਤੇ।

ਡਾ. ਪੰਕਜ ਢਾਕਾ, ਹਿਨਾ ਮਲਿਕ, ਪੀਐਚ.ਡੀ. ਖੋਜਾਰਥੀ ਅਤੇ ਮਨਜੀਤ ਸ਼ਰਨ, ਐਮ.ਵੀ.ਐਸ.ਸੀ. ਖੋਜਾਰਥੀ ਨੂੰ ਉਹਨਾਂ ਦੀਆਂ ਖੋਜਾਂ ਨੂੰ ਪੇਸ਼ ਕਰਨ ਲਈ ਸਰਵੋਤਮ ਮੌਖਿਕ ਪੇਸ਼ਕਾਰੀ ਅਵਾਰਡਾਂ ਨਾਲ ਸਨਮਾਨਿਤ ਕੀਤਾ ਗਿਆ।

ਡਾ. ਜਸਬੀਰ ਸਿੰਘ ਬੇਦੀ, ਨਿਰਦੇਸ਼ਕ, ਸੈਂਟਰ ਫਾਰ ਵਨ ਹੈਲਥ ਨੇ ਪ੍ਰਤੀਭਾਗੀਆਂ ਨੂੰ ਵਧਾਈ ਦਿੱਤੀ ਅਤੇ ਦੱਸਿਆ ਕਿ ਕੇਂਦਰ ਦੇ ਉਦੇਸ਼ਾਂ ਨੂੰ ਮਜ਼ਬੂਤ ਕਰਨ ਲਈ ਅਜਿਹੀ ਅੰਤਰ-ਅਨੁਸ਼ਾਸਨੀ ਪਹੁੰਚ ਬਹੁਤ ਮਹੱਤਵਪੂਰਨ ਹੈ।

ਇਹ ਵੀ ਪੜ੍ਹੋ : GADVASU International Conference: ਪਸ਼ੂਆਂ ਦੀਆਂ ਜਾਤੀਆਂ ’ਤੇ ਆਧਾਰਿਤ ਖੁਰਾਕ ਸੰਬੰਧੀ ਚਰਚਾ

ਡਾ. ਜਤਿੰਦਰ ਪਾਲ ਸਿੰਘ ਗਿੱਲ, ਨਿਰਦੇਸ਼ਕ ਖੋਜ ਨੇ ਸੈਂਟਰ ਫਾਰ ਵਨ ਹੈਲਥ ਦੇ ਪੇਸ਼ੇਵਰਾਂ ਵੱਲੋਂ ਅਜਿਹੇ ਢੁਕਵੇਂ ਮੰਚ ’ਤੇ ਕੌਮਾਂਤਰੀ ਅਤੇ ਰਾਸ਼ਟਰੀ ਵਿਗਿਆਨੀਆਂ ਨਾਲ ਆਪਣੀ ਮੁਹਾਰਤ ਨੂੰ ਸਾਂਝਿਆਂ ਕਰਨ ਦੇ ਯਤਨਾਂ ਦੀ ਸ਼ਲਾਘਾ ਕੀਤੀ।

ਡਾ. ਇੰਦਰਜੀਤ ਸਿੰਘ, ਉਪ-ਕੁਲਪਤੀ ਨੇ ਪ੍ਰਬੰਧਕਾਂ ਅਤੇ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੱਤੀ। ਡਾ. ਸਿੰਘ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਰੋਗਾਣੂਨਾਸ਼ਕ ਪ੍ਰਤੀਰੋਧ ਵਰਗੇ ਗੁੰਝਲਦਾਰ ਜਨਤਕ ਸਿਹਤ ਮੁੱਦਿਆਂ ਨਾਲ ਨਜਿੱਠਣ ਲਈ, ਜ਼ਮੀਨੀ ਪੱਧਰ `ਤੇ ਇਕ ਸਿਹਤ ਦੇ ਰੂਪ ਵਿਚ ਇਕਸਾਰ ਪਹੁੰਚ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੇ ਵਿਗਿਆਨੀ, ਮਨੁੱਖ-ਜਾਨਵਰ ਅਤੇ ਵਾਤਾਵਰਣ ਵਿੱਚ ਰੋਗਾਣੂਨਾਸ਼ਕ ਪ੍ਰਤੀਰੋਧ ਦੀ ਗੁੰਝਲਤਾ ਨੂੰ ਹੱਲ ਕਰਨ ਲਈ ਆਪਣੀ ਪੂਰੀ ਕੋਸਿ਼ਸ਼ ਕਰ ਰਹੇ ਹਨ।

Summary in English: Professionals of Veterinary University won the honor in International Conference

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters