ਪੰਜਾਬ ਵਿੱਚ, ਕੈਪਟਨ ਅਮਰਿਦਰ ਸਰਕਾਰ ਨੇ ਮੌਜੂਦਾ ਕਾਰਜਕਾਲ ਦਾ ਆਖਰੀ ਬਜਟ ਪੇਸ਼ ਕੀਤਾ। ਇਹ ਬਜਟ ਪੂਰੀ ਤਰ੍ਹਾਂ ਚੋਣ ਬਜਟ ਵਰਗਾ ਹੈ।
ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਵਿੱਤੀ ਸਾਲ 2021-22 ਦੇ ਬਜਟ ਵਿੱਚ ਕਈ ਵੱਡੇ ਐਲਾਨ ਕੀਤੇ ਹਨ।
ਕਿਸਾਨਾਂ ਦਾ ਕਰਜ਼ਾ ਹੋਵੇਗਾ ਮੁਆਫ
ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਆਪਣੇ ਬਜਟ ਵਿੱਚ ਮੁਲਾਜ਼ਮਾਂ, ਕਿਸਾਨਾਂ ਅਤੇ ਔਰਤਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕੀਤੀ ਹੈ। ਰਾਜ ਦੇ 1.13 ਲੱਖ ਕਿਸਾਨਾਂ ਲਈ 1186 ਕਰੋੜ ਰੁਪਏ ਦਾ ਕਰਜ਼ਾ ਮੁਆਫ ਕਰਨ ਦਾ ਐਲਾਨ ਵੀ ਕੀਤਾ ਹੈ। ਇਸ ਤੋਂ ਇਲਾਵਾ ਵਿੱਤ ਮੰਤਰੀ ਨੇ ਔਰਤਾਂ ਲਈ ਰਾਜ ਦੀਆਂ ਸਰਕਾਰੀ ਬੱਸਾਂ ਵਿਚ ਮੁਫਤ ਵਿਚ ਯਾਤਰਾ ਕਰਨ ਦਾ ਐਲਾਨ ਵੀ ਕੀਤਾ।
ਸਰਕਾਰ ਕਰਮਚਾਰੀਆਂ ਨੂੰ ਖੁਸ਼ ਕਰਨ ਦੀ ਕੋਸ਼ਿਸ਼
ਪੰਜਾਬ ਦੀ ਕੈਪਟਨ ਸਰਕਾਰ ਨੇ ਆਪਣੇ ਆਖ਼ਿਰੀ ਬਜਟ ਵਿੱਚ ਸਾਰਿਆਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕੀਤੀ ਹੈ। ਸਰਕਾਰੀ ਕਰਮਚਾਰੀਆਂ ਬਾਰੇ ਵਿੱਤ ਮੰਤਰੀ ਨੇ ਐਲਾਨ ਕੀਤਾ ਕਿ 1 ਜੁਲਾਈ ਤੋਂ ਪੰਜਾਬ ਵਿੱਚ ਛੇਵਾਂ ਤਨਖਾਹ ਕਮਿਸ਼ਨ ਲਾਗੂ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਕਰਮਚਾਰੀਆਂ ਲਈ ਤਨਖਾਹ ਕਮਿਸ਼ਨ ਦੀ ਰਿਪੋਰਟ 31 ਮਾਰਚ ਤੋਂ ਪਹਿਲਾਂ ਆਵੇਗੀ। ਸਰਕਾਰ ਨੇ ਕਰਮਚਾਰੀਆਂ ਦੀ ਛੇਵੀਂ ਤਨਖਾਹ ਲਈ 9000 ਕਰੋੜ ਰੁਪਏ ਦੀ ਵਿਵਸਥਾ ਬਜਟ ਵਿੱਚ ਰੱਖੀ ਹੈ। ਪਟਿਆਲਾ ਵਿਖੇ ਸਰਕਾਰੀ ਮੈਡੀਕਲ ਕਾਲਜ, ਸਹੂਲਤਾਂ ਦੇ ਵਿਕਾਸ ਲਈ 92 ਕਰੋੜ ਰੁਪਏ ਅਲਾਟ ਕੀਤੇ ਗਏ ਹਨ।
ਪੰਜਾਬੀ, ਹਿੰਦੀ ਅਤੇ ਉਰਦੂ ਲੇਖਕਾਂ ਤੇ ਸਰਕਾਰ ਮੇਹਰਬਾਨ
ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪੰਜਾਬੀ ਹਿੰਦੀ ਅਤੇ ਉਰਦੂ ਭਾਸ਼ਾਵਾਂ ਦੇ ਬਜ਼ੁਰਗ ਲੇਖਕਾਂ ਨੂੰ ਦਿੱਤੀ ਜਾਂਦੀ ਮਾਸਿਕ ਪੈਨਸ਼ਨ ਨੂੰ 5 ਤੋਂ ਵਧਾ ਕੇ 15 ਹਜ਼ਾਰ ਰੁਪਏ ਕਰਨ ਦਾ ਐਲਾਨ ਕੀਤਾ ਹੈ।
ਇਸ ਦੇ ਨਾਲ ਹੀ ਪੰਜਾਬੀ ਹਿੰਦੀ ਉਰਦੂ ਭਾਸ਼ਾਵਾਂ ਦੇ ਮ੍ਰਿਤਕ ਲੇਖਕਾਂ ਦੇ ਨਿਰਭਰ ਪਰਿਵਾਰਾਂ ਨੂੰ ਦੀਤੀ ਜਾਣ ਵਾਲੀ ਸਹਾਇਤਾ ਰਾਸ਼ੀ 2500 ਰੁਪਏ ਤੋਂ ਵਧਾ ਕੇ 15,000 ਰੁਪਏ ਪ੍ਰਤੀ ਮਹੀਨਾ ਕਰਨ ਦਾ ਵੀ ਪ੍ਰਬੰਧ ਕੀਤਾ ਗਿਆ।
ਇਹ ਵੀ ਪੜ੍ਹੋ :- ਪੰਜਾਬ ਵਿੱਚ ਆਯੁਸ਼ਮਾਨ ਯੋਜਨਾ ਦੇ ਤਹਿਤ 10 ਹਸਪਤਾਲਾਂ ਵਿੱਚ ਇਲਾਜ ਦੀ ਸਹੂਲਤਾਂ
Summary in English: Punjab Budget: Farmers' debt waived, free bus travel for women announced