ਪੰਜਾਬ ਵਿਧਾਨਸਭਾ ਚੋਣਾਂ ਦੇ ਲਈ ,ਆਮ ਆਦਮੀ ਪਾਰਟੀ ਦੇ ਸੰਯੋਜਕ ਅਰਵਿੰਦ ਕੇਜਰੀਵਾਲ ਰੈਲੀਆਂ ਕਰ ਰਹੇ ਹਨ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਮੁੱਖਮੰਤਰੀ ਉਮੀਦਵਾਰ ਭਗਵੰਤ ਮਾਨ ਦੇ ਨਾਲ ਵਿਸ਼ਾਲ ਰੈਲੀ ਕੱਢੀ। ਇਸ ਦੌਰਾਨ ਉਨ੍ਹਾਂ ਨੇ ਐਲਾਨ ਕਿੱਤਾ ਕਿ , ਜੇਕਰ ਆਮ ਆਦਮੀ ਪਾਰਟੀ ਸੱਤਾ ਵਿਚ ਆਉਂਦੀ ਹੈ ਤਾਂ ਦਿੱਲੀ ਦੀ ਤਰ੍ਹਾਂ ਪੰਜਾਬ ਦੇ ਸਕੂਲਾਂ ਵਿਚ ਵੀ ਵਿਧਿਆਥੀਆਂ ਨੂੰ ਨੀਤ ਅਤੇ ਜੇਈ (NEET and J.E.E) ਦੀ ਮੁਫ਼ਤ ਕੋਚਿੰਗ ਕਰਵਾਈ ਜਾਵੇਗੀ।
ਆਮ ਆਦਮੀ ਪਾਰਟੀ ਦੇ ਨੇਤਾ ਭਗਵੰਤ ਮਾਨ ਦਾ ਕਹਿਣਾ ਹੈ ਕਿ , ਪੰਜਾਬ ਦੀ ਜਨਤਾ ਅਤੇ ਪੰਜਾਬ ਦੀ ਆਰਥਿਕਤਾ ਦਾ ਪੂਰਾ ਅਧਾਰ ਖੇਤੀਬਾੜੀ ਹੈ , ਪਰ ਅੱਜ ਤਕ ਸਰਕਾਰਾਂ ਨੇ ਕਿਸਾਨਾਂ ਵੱਲ ਧਿਆਨ ਨਹੀਂ ਦਿੱਤਾ।ਇਹੀ ਕਾਰਨ ਹੈ ਕਿ ਵਿਸ਼ਵ ਪੱਧਰ 'ਤੇ ਅਨਾਜ ਪੈਦਾ ਕਰਨ ਵਿੱਚ ਵਿਸ਼ੇਸ਼ ਸਥਾਨ ਰੱਖਣ ਵਾਲੇ ਪੰਜਾਬ ਕੋਲ ਅਜੇ ਵੀ ਖੇਤੀ ਨੀਤੀ(Agriculture Policy) ਨਹੀਂ ਹੈ।
ਆਮ ਆਦਮੀ ਪਾਰਟੀ ਦੇ ਪੰਜਾਬ ਮੁੱਖਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਦਾ ਹਰ ਵਰਗ ਅਤੇ ਵਪਾਰ ਖੇਤੀਬਾੜੀ ਨਾਲ ਜੁੜਿਆ ਹੋਇਆ ਹੈ | ਉਨ੍ਹਾਂ ਨੇ ਕਿਹਾ ਹੈ ਕਿ ਜਦ ਖੇਤੀਬਾੜੀ ਨੂੰ ਲਾਭਦਾਇਕ ਵਪਾਰ ਬਣਾਉਣ ਵਿਚ ਸਫਲਤਾ ਹਾਸਲ ਹੋ ਜਾਵੇਗੀ ਤਾਂ ਦੁਕਾਨਦਾਰਾਂ -ਆੜ੍ਹਤੀਆਂ, ਵਪਾਰੀਆਂ, ਉਦਯੋਗਾਂ ਅਤੇ ਹੋਰ ਸਾਰੇ ਵਰਗਾਂ ਦੀ ਆਰਥਿਕ ਤਰੱਕੀ ਹੋਣੀ ਤੈਅ ਹੈ।
ਕੇਜਰੀਵਾਲ ਨੇ ਭਾਸ਼ਣ ਵਿਚ ਕਿਹਾ ਕਿ , ਇਸ ਸਾਲ 2022 ਵਿਚ ਆਮ ਆਦਮੀ ਪਾਰਟੀ ਦੀ ਰਿਕਾਰਡ ਬਹੁਮਤ ਵਾਲੀ ਸਰਕਾਰ ਲਈ ਖੇਤੀਬਾੜੀ ਖੇਤਰ ਸਭ ਤੋਂ ਵੱਡੀ ਤਰਜੀਹ ਹੋਵੇਗੀ ਅਤੇ ਦਿੱਲੀ ਦੀ ਤਰਜ਼ 'ਤੇ ਫਸਲਾਂ ਦੇ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ। ਕਿਓਂਕਿ ਦਿੱਲੀ ਵਿਚ 20 ਹਜਾਰ ਰੁਪਏ ਪ੍ਰਤੀ ਏਕੜ ਤੁਰੰਤ ਮੁਆਵਜ਼ਾ ਦੇਣ ਦੀ ਵਿਵਸਥਾ ਕਿੱਤੀ ਗਈ ਹੈ।
ਇਹ ਵੀ ਪੜ੍ਹੋ : ਜ਼ੈਦ ਫਸਲ ਦੀ ਬਿਜਾਈ ਲਈ ਢੁਕਵਾਂ ਸਮਾਂ ਅਤੇ ਤਰੀਕਾ
Summary in English: Punjab Election Update 2022: Kejriwal announces big deal for Punjab farmers and students during rally!