1. Home
  2. ਖਬਰਾਂ

ਪੰਜਾਬ ਸਰਕਾਰ ਨੇ ਕੀਤਾ ਵੱਡਾ ਐਲਾਨ ਹੁਣ ਸਕੂਲ ਵਾਲੇ ਨਹੀਂ ਲੈਣਗੇ ਫੀਸਾਂ ਪੜੋ ਪੂਰੀ ਖ਼ਬਰ !

ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਸੰਕਟ ਦੌਰਾਨ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਐਲਾਨ ਕੀਤਾ ਕਿ ਰਾਜ ਦੇ ਸਰਕਾਰੀ ਸਕੂਲ ਕੋਵਿਡ ਸੰਕਟ ਕਾਰਨ ਵਿਦਿਅਕ ਸੈਸ਼ਨ 2020-21 ਲਈ ਵਿਦਿਆਰਥੀਆਂ ਤੋਂ ਕੋਈ ਦਾਖਲਾ, ਮੁੜ ਦਾਖਲਾ ਅਤੇ ਟਿਯੂਸ਼ਨ ਫੀਸ ਨਹੀਂ ਲੈਣਗੇ।

KJ Staff
KJ Staff

ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਸੰਕਟ ਦੌਰਾਨ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਐਲਾਨ ਕੀਤਾ ਕਿ ਰਾਜ ਦੇ ਸਰਕਾਰੀ ਸਕੂਲ ਕੋਵਿਡ ਸੰਕਟ ਕਾਰਨ ਵਿਦਿਅਕ ਸੈਸ਼ਨ 2020-21 ਲਈ ਵਿਦਿਆਰਥੀਆਂ ਤੋਂ ਕੋਈ ਦਾਖਲਾ, ਮੁੜ ਦਾਖਲਾ ਅਤੇ ਟਿਯੂਸ਼ਨ ਫੀਸ ਨਹੀਂ ਲੈਣਗੇ।

ਜਿੱਥੋਂ ਤੱਕ ਪ੍ਰਾਈਵੇਟ ਸਕੂਲਾਂ ਦੁਆਰਾ ਵਸੂਲੀਆਂ ਜਾਂਦੀਆਂ ਫੀਸਾਂ ਦਾ ਸਬੰਧ ਹੈ, ਰਾਜ ਸਰਕਾਰ ਪਹਿਲਾਂ ਹੀ ਅਦਾਲਤ ਵਿੱਚ ਦਾਖਲ ਹੋ ਚੁੱਕੀ ਹੈ, ਪਰ ਸਰਕਾਰੀ ਸਕੂਲਾਂ ਲਈ, ਪੂਰੇ ਸਾਲ ਲਈ ਕੋਈ ਫੀਸ ਨਹੀਂ ਲਈ ਜਾਏਗੀ। ਮੁੱਖ ਮੰਤਰੀ ਨੇ ਖੁੱਲੇ ਸਕੂਲ ਪ੍ਰਣਾਲੀ ਵਿੱਚ 31,000 10 ਵੀਂ ਜਮਾਤ ਦੇ ਵਿਦਿਆਰਥੀਆਂ ਨੂੰ 11ਵੀਂ ਜਮਾਤ ਵਿੱਚ ਪੋਰਮੋਟ ਕੀਤਾ ਹੈ। ਇਹ ਫੈਸਲਾ ਕੋਰੋਨਾ ਵਾਇਰਸ ਕਾਰਨ ਲਿਆ ਗਿਆ ਸੀ। ਮੁੱਖ ਮੰਤਰੀ ਨੇ ਇਹ ਐਲਾਨ #AskCaptain ਦੇ ਸੰਸਕਰਣ ਦੌਰਾਨ ਕੀਤੀ । ਉਹਨਾਂ ਨੇ 12 ਵੀਂ ਜਮਾਤ ਵਿਚ 98 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ 335 ਵਿਦਿਆਰਥੀਆਂ ਵਿਚੋਂ ਹਰੇਕ ਨੂੰ 5,100 ਰੁਪਏ ਦਾ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ।

ਫਤਿਹਗੜ ਸਾਹਿਬ ਦੇ ਖਮਣੂ ਦੇ ਇਕ ਛੋਟੇ ਜੇ ਦੁਕਾਨਦਾਰ ਮਨਪ੍ਰੀਤ ਸਿੰਘ ਦੀ ਕੁੜੀ ਦਾ ਨਾਮ ਇਕ ਸਕੂਲ ਤੋਂ ਹਟਾ ਦਿੱਤਾ ਗਿਆ ਕਿਉਂਕਿ ਉਸਦੀ ਫੀਸ ਨਹੀਂ ਦਿੱਤੀ ਗਈ ਸੀ। ਮੁੱਖ ਮੰਤਰੀ ਨੇ ਕਿਹਾ ਕਿ ਉਹ ਡੀ.ਸੀ. ਤੋਂ ਪੁੱਛਣਗੇ |ਇਸ ਮਾਮਲੇ ਵਿਚ ਤੁਰੰਤ ਦਖਲ ਦਿੱਤਾ ਜਾਵੇਗਾ ਅਤੇ ਇਹ ਸੁਨਿਸ਼ਚਿਤ ਕੀਤਾ ਜਾਵੇਗਾ ਕਿ ਕੁੜੀ ਨੂੰ ਸਕੂਲ ਵਾਪਸ ਲਿਆਂਦਾ ਜਾਵੇ | ਉਹਨਾਂ ਨੇ ਕਿਹਾ ਕਿ “ਕੋਈ ਵੀ ਸਕੂਲ ਇਸ ਤਰ੍ਹਾਂ ਵਿਦਿਆਰਥੀਆਂ ਨੂੰ ਬਾਹਰ ਨਹੀਂ ਕੱਢ ਸਕਦਾ ਹੈ” ਉਹਨਾਂ ਨੇ ਭਰੋਸਾ ਦਿੰਦਿਆਂ ਹੋਏ ਕਿਹਾ ਕਿ ਜੇ ਕੋਈ ਸਕੂਲ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਨੂੰ ਸਖ਼ਤ ਸਜ਼ਾ ਭੁਗਤਣੀ ਪਏਗੀ।

Summary in English: Punjab government announced big statement, government schools would not charge any fees Read full news.

Like this article?

Hey! I am KJ Staff. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters