1. Home
  2. ਖਬਰਾਂ

Punjab Government ਨੇ ਸਾਲ 2024 'ਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ 50 ਫੀਸਦੀ ਘਟਾਉਣ ਦਾ ਮਿਥਿਆ ਟੀਚਾ

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਪਰਾਲੀ ਸਾੜਨ ਦੀਆਂ ਘਟਨਾਵਾਂ 'ਤੇ ਜੰਗੀ ਪੱਧਰ 'ਤੇ ਕੰਮ ਕਰ ਰਹੀ ਹੈ, ਜਿਸ ਦੇ ਨਤੀਜੇ ਵਜੋਂ ਪੰਜਾਬ ਸਰਕਾਰ ਨੇ ਆਉਣ ਵਾਲੇ ਸੀਜ਼ਨ ਦੌਰਾਨ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀਆਂ ਘਟਨਾਵਾਂ ਨੂੰ 50 ਫੀਸਦੀ ਤੱਕ ਘਟਾਉਣ ਦਾ ਟੀਚਾ ਮਿਥਿਆ ਹੈ।

Gurpreet Kaur Virk
Gurpreet Kaur Virk
ਪੰਜਾਬ ਸਰਕਾਰ ਨੇ ਸਾਲ 2024 ਲਈ ਮਿਥਿਆ ਟੀਚਾ

ਪੰਜਾਬ ਸਰਕਾਰ ਨੇ ਸਾਲ 2024 ਲਈ ਮਿਥਿਆ ਟੀਚਾ

Punjab Government: ਪੰਜਾਬ ਰਿਮੋਟ ਸੈਂਸਿੰਗ ਸੈਂਟਰ, ਲੁਧਿਆਣਾ ਵੱਲੋਂ ਮੈਗਸੀਪਾ ਵਿਖੇ ‘ਐਗਰੋ-ਜੀਓਇਨਫੋਰਮੈਟਿਕਸ ਅਧੀਨ ਪਰਾਲੀ ਸਾੜਨ ਦੀ ਨਿਗਰਾਨੀ ਲਈ ਪੁਲਾੜ ਆਧਾਰਿਤ ਤਕਨਾਲੋਜੀ’ ਵਿਸ਼ੇ ’ਤੇ ਇੱਕ ਰੋਜ਼ਾ ਰਾਜ ਪੱਧਰੀ ਵਰਕਸ਼ਾਪ-ਕਮ-ਸਿਖਲਾਈ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪ੍ਰੋਗਰਾਮ ਨੂੰ ਸੰਬੋਧਨ ਕੀਤਾ।

ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਉਣ ਵਾਲੇ ਸੀਜ਼ਨ ਦੌਰਾਨ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀਆਂ ਘਟਨਾਵਾਂ ਨੂੰ 50 ਫੀਸਦੀ ਤੱਕ ਘਟਾਉਣ ਦਾ ਟੀਚਾ ਮਿਥਿਆ ਹੈ।

ਪ੍ਰਦੂਸ਼ਣ ਇੱਕ ਗੰਭੀਰ ਮੁੱਦਾ: ਖੁੱਡੀਆਂ

ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪ੍ਰਦੂਸ਼ਣ ਇੱਕ ਗੰਭੀਰ ਮੁੱਦਾ ਹੈ ਅਤੇ ਇਸ ਦੇ ਲਈ ਸਿਰਫ਼ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਉਣ ਨਾਲ ਜ਼ਮੀਨੀ ਪੱਧਰ 'ਤੇ ਕੁਝ ਨਹੀਂ ਬਦਲੇਗਾ, ਕਿਉਂਕਿ ਆਮ ਲੋਕਾਂ ਵਾਂਗ ਕਿਸਾਨ ਵੀ ਵੱਧ ਰਹੇ ਪ੍ਰਦੂਸ਼ਣ ਦਾ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਰਾਲੀ ਸਾੜਨ ਦੀਆਂ ਘਟਨਾਵਾਂ 'ਤੇ ਜੰਗੀ ਪੱਧਰ 'ਤੇ ਕੰਮ ਕਰ ਰਹੀ ਹੈ, ਜਿਸ ਦੇ ਨਤੀਜੇ ਵਜੋਂ ਪੰਜਾਬ ਸਰਕਾਰ ਨੇ ਆਉਣ ਵਾਲੇ ਸੀਜ਼ਨ ਦੌਰਾਨ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀਆਂ ਘਟਨਾਵਾਂ ਨੂੰ 50 ਫੀਸਦੀ ਤੱਕ ਘਟਾਉਣ ਦਾ ਟੀਚਾ ਮਿਥਿਆ ਹੈ।

ਪੰਜਾਬ ਸਰਕਾਰ ਵੱਲੋਂ ਯਤਨ

ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੇ ਖ਼ਤਰੇ ਨਾਲ ਨਜਿੱਠਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਨ ਨੂੰ ਬਚਾਉਣ ਲਈ ਸਾਰਿਆਂ ਨੂੰ ਇਕੱਠੇ ਹੋ ਕੇ ਕੋਈ ਢੁੱਕਵਾਂ ਹੱਲ ਕੱਢਣਾ ਪਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਹਰ ਸੰਭਵ ਯਤਨ ਕਰ ਰਹੀ ਹੈ, ਜਿਸਦੇ ਚਲਦਿਆਂ ਵਿੱਤੀ ਸਾਲ 2023-24 ਦੌਰਾਨ ਕਿਸਾਨਾਂ ਨੂੰ ਸਬਸਿਡੀ 'ਤੇ ਲਗਭਗ 23 ਹਜ਼ਾਰ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (CRM) ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ : ਇਸ Government Scheme ਨਾਲ ਸਿੰਚਾਈ ਦਾ ਖਰਚਾ ਜ਼ੀਰੋ, Solar Pump ਲਗਾਉਣ ਲਈ ਕਿਸਾਨ ਇਸ ਨੰਬਰ 'ਤੇ ਕਰਨ ਸੰਪਰਕ

ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਕਮੀ

ਅੱਗੇ ਬੋਲਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਵਿੱਚ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਠੋਸ ਯਤਨਾਂ ਦੇ ਨਤੀਜੇ ਵਜੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਕਾਫੀ ਕਮੀ ਆਈ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਸਾਲ 2022 ਵਿੱਚ 49,922 ਤੋਂ ਘਟ ਕੇ ਸਾਲ 2023 ਵਿੱਚ 36,623 ਰਹਿ ਗਈਆਂ, ਜੋ ਕਿ 26 ਫੀਸਦੀ ਘੱਟ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਇਹ ਸਬਸਿਡੀ ਸਹੂਲਤ ਕੇਂਦਰ ਸਰਕਾਰ ਦੇ 100 ਫੀਸਦੀ ਹਿੱਸੇਦਾਰੀ ਤਹਿਤ ਚਲਾਈ ਜਾ ਰਹੀ ਸੀ, ਪਰ ਇਸ ਵੇਲੇ ਕੇਂਦਰ ਦੇ 60 ਫੀਸਦੀ ਅਤੇ 40 ਫੀਸਦੀ ਸੂਬੇ ਦੇ ਹਿੱਸੇ ਦੇ ਆਧਾਰ 'ਤੇ ਚਲਾਈ ਜਾ ਰਹੀ ਹੈ।

Summary in English: Punjab Government has set a target of reducing stubble burning incidents by 50 percent in the year 2024

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters